SHALOK, THIRD MEHL
ਸਲੋਕ ਮਃ ੩ ॥ ਨਾਨਕ ਗਿਆਨੀ ਜਗੁ ਜੀਤਾ ਜਗਿ ਜੀਤਾ ਸਭੁ ਕੋਇ ॥ ਨਾਮੇ ਕਾਰਜ ਸਿਧਿ ਹੈ ਸਹਜੇ ਹੋਇ ਸੁ ਹੋਇ ॥ ਗੁਰਮਤਿ ਮਤਿ ਅਚਲੁ ਹੈ ਚਲਾਇ ਨ ਸਕੈ ਕੋਇ ॥ ਭਗਤਾ ਕਾ ਹਰਿ ਅੰਗੀਕਾਰੁ ਕਰੇ ਕਾਰਜੁ ਸੁਹਾਵਾ ਹੋਇ ॥ ਮਨਮੁਖ ਮੂਲਹੁ ਭੁਲਾਇਅਨੁ ਵਿਚਿ ਲਬੁ ਲੋਭੁ ਅਹੰਕਾਰੁ ॥ ਝਗੜਾ ਕਰਦਿਆ ਅਨਦਿਨੁ ਗੁਦਰੈ ਸਬਦਿ ਨ ਕਰੈ ਵੀਚਾਰੁ ॥ ਸੁਧਿ ਮਤਿ ਕਰਤੈ ਹਿਰਿ ਲਈ ਬੋਲਨਿ ਸਭੁ ਵਿਕਾਰੁ ॥ ਦਿਤੈ ਕਿਤੈ ਨ ਸੰਤੋਖੀਅਨਿ ਅੰਤਰਿ ਤ੍ਰਿਸਨਾ ਬਹੁਤੁ ਅਗ੍ਯਾਨੁ ਅੰਧਾਰੁ ॥ ਨਾਨਕ ਮਨਮੁਖਾ ਨਾਲਹੁ ਤੁਟੀਆ ਭਲੀ ਜਿਨਾ ਮਾਇਆ ਮੋਹਿ ਪਿਆਰੁ ॥੧॥ ਮਃ ੩ ॥ ਤਿਨ੍ਹ ਭਉ ਸੰਸਾ ਕਿਆ ਕਰੇ ਜਿਨ ਸਤਿਗੁਰੁ ਸਿਰਿ ਕਰਤਾਰੁ ॥ ਧੁਰਿ ਤਿਨ ਕੀ ਪੈਜ ਰਖਦਾ ਆਪੇ ਰਖਣਹਾਰੁ ॥ ਮਿਲਿ ਪ੍ਰੀਤਮ ਸੁਖੁ ਪਾਇਆ ਸਚੈ ਸਬਦਿ ਵੀਚਾਰਿ ॥ ਨਾਨਕ ਸੁਖਦਾਤਾ ਸੇਵਿਆ ਆਪੇ ਪਰਖਣਹਾਰੁ ॥੨॥ ਪਉੜੀ ॥ ਜੀਅ ਜੰਤ ਸਭਿ ਤੇਰਿਆ ਤੂ ਸਭਨਾ ਰਾਸਿ ॥ ਜਿਸ ਨੋ ਤੂ ਦੇਹਿ ਤਿਸੁ ਸਭੁ ਕਿਛੁ ਮਿਲੈ ਕੋਈ ਹੋਰੁ ਸਰੀਕੁ ਨਾਹੀ ਤੁਧੁ ਪਾਸਿ ॥ ਤੂ ਇਕੋ ਦਾਤਾ ਸਭਸ ਦਾ ਹਰਿ ਪਹਿ ਅਰਦਾਸਿ ॥ ਜਿਸ ਦੀ ਤੁਧੁ ਭਾਵੈ ਤਿਸ ਦੀ ਤੂ ਮੰਨਿ ਲੈਹਿ ਸੋ ਜਨੁ ਸਾਬਾਸਿ ॥ ਸਭੁ ਤੇਰਾ ਚੋਜੁ ਵਰਤਦਾ ਦੁਖੁ ਸੁਖੁ ਤੁਧੁ ਪਾਸਿ ॥੨॥