Sri Guru Granth Sahib › Raag Bihagra

Ang 551

Ang 550–551Raag Bihagra · ਬਿਹਾਗੜਾ › VAAR OF BIHAAGRAA, FOURTH MEHL

SHALOK, THIRD MEHL

Guru Amar Das, Guru Ram Das · vaar: saloks and pauri

ਸਲੋਕ ਮਃ ੩ ॥ ਦਰਵੇਸੀ ਕੋ ਜਾਣਸੀ ਵਿਰਲਾ ਕੋ ਦਰਵੇਸੁ ॥ ਜੇ ਘਰਿ ਘਰਿ ਹੰਢੈ ਮੰਗਦਾ ਧਿਗੁ ਜੀਵਣੁ ਧਿਗੁ ਵੇਸੁ ॥ ਜੇ ਆਸਾ ਅੰਦੇਸਾ ਤਜਿ ਰਹੈ ਗੁਰਮੁਖਿ ਭਿਖਿਆ ਨਾਉ ॥ ਤਿਸ ਕੇ ਚਰਨ ਪਖਾਲੀਅਹਿ ਨਾਨਕ ਹਉ ਬਲਿਹਾਰੈ ਜਾਉ ॥੧॥ ਮਃ ੩ ॥ ਨਾਨਕ ਤਰਵਰੁ ਏਕੁ ਫਲੁ ਦੁਇ ਪੰਖੇਰੂ ਆਹਿ ॥ ਆਵਤ ਜਾਤ ਨ ਦੀਸਹੀ ਨਾ ਪਰ ਪੰਖੀ ਤਾਹਿ ॥ ਬਹੁ ਰੰਗੀ ਰਸ ਭੋਗਿਆ ਸਬਦਿ ਰਹੈ ਨਿਰਬਾਣੁ ॥ ਹਰਿ ਰਸਿ ਫਲਿ ਰਾਤੇ ਨਾਨਕਾ ਕਰਮਿ ਸਚਾ ਨੀਸਾਣੁ ॥੨॥ ਪਉੜੀ ॥ ਆਪੇ ਧਰਤੀ ਆਪੇ ਹੈ ਰਾਹਕੁ ਆਪਿ ਜੰਮਾਇ ਪੀਸਾਵੈ ॥ ਆਪਿ ਪਕਾਵੈ ਆਪਿ ਭਾਂਡੇ ਦੇਇ ਪਰੋਸੈ ਆਪੇ ਹੀ ਬਹਿ ਖਾਵੈ ॥ ਆਪੇ ਜਲੁ ਆਪੇ ਦੇ ਛਿੰਗਾ ਆਪੇ ਚੁਲੀ ਭਰਾਵੈ ॥ ਆਪੇ ਸੰਗਤਿ ਸਦਿ ਬਹਾਲੈ ਆਪੇ ਵਿਦਾ ਕਰਾਵੈ ॥ ਜਿਸ ਨੋ ਕਿਰਪਾਲੁ ਹੋਵੈ ਹਰਿ ਆਪੇ ਤਿਸ ਨੋ ਹੁਕਮੁ ਮਨਾਵੈ ॥੬॥

Ang 551Raag Bihagra · ਬਿਹਾਗੜਾ › VAAR OF BIHAAGRAA, FOURTH MEHL

SHALOK, THIRD MEHL

Guru Amar Das, Guru Ram Das · vaar: saloks and pauri

ਸਲੋਕ ਮਃ ੩ ॥ ਕਰਮ ਧਰਮ ਸਭਿ ਬੰਧਨਾ ਪਾਪ ਪੁੰਨ ਸਨਬੰਧੁ ॥ ਮਮਤਾ ਮੋਹੁ ਸੁ ਬੰਧਨਾ ਪੁਤ੍ਰ ਕਲਤ੍ਰ ਸੁ ਧੰਧੁ ॥ ਜਹ ਦੇਖਾ ਤਹ ਜੇਵਰੀ ਮਾਇਆ ਕਾ ਸਨਬੰਧੁ ॥ ਨਾਨਕ ਸਚੇ ਨਾਮ ਬਿਨੁ ਵਰਤਣਿ ਵਰਤੈ ਅੰਧੁ ॥੧॥ ਮਃ ੪ ॥ ਅੰਧੇ ਚਾਨਣੁ ਤਾ ਥੀਐ ਜਾ ਸਤਿਗੁਰੁ ਮਿਲੈ ਰਜਾਇ ॥ ਬੰਧਨ ਤੋੜੈ ਸਚਿ ਵਸੈ ਅਗਿਆਨੁ ਅਧੇਰਾ ਜਾਇ ॥ ਸਭੁ ਕਿਛੁ ਦੇਖੈ ਤਿਸੈ ਕਾ ਜਿਨਿ ਕੀਆ ਤਨੁ ਸਾਜਿ ॥ ਨਾਨਕ ਸਰਣਿ ਕਰਤਾਰ ਕੀ ਕਰਤਾ ਰਾਖੈ ਲਾਜ ॥੨॥ ਪਉੜੀ ॥ ਜਦਹੁ ਆਪੇ ਥਾਟੁ ਕੀਆ ਬਹਿ ਕਰਤੈ ਤਦਹੁ ਪੁਛਿ ਨ ਸੇਵਕੁ ਬੀਆ ॥ ਤਦਹੁ ਕਿਆ ਕੋ ਲੇਵੈ ਕਿਆ ਕੋ ਦੇਵੈ ਜਾਂ ਅਵਰੁ ਨ ਦੂਜਾ ਕੀਆ ॥ ਫਿਰਿ ਆਪੇ ਜਗਤੁ ਉਪਾਇਆ ਕਰਤੈ ਦਾਨੁ ਸਭਨਾ ਕਉ ਦੀਆ ॥ ਆਪੇ ਸੇਵ ਬਣਾਈਅਨੁ ਗੁਰਮੁਖਿ ਆਪੇ ਅੰਮ੍ਰਿਤੁ ਪੀਆ ॥ ਆਪਿ ਨਿਰੰਕਾਰ ਆਕਾਰੁ ਹੈ ਆਪੇ ਆਪੇ ਕਰੈ ਸੁ ਥੀਆ ॥੭॥

Ang 551Raag Bihagra · ਬਿਹਾਗੜਾ › VAAR OF BIHAAGRAA, FOURTH MEHL

SHALOK, THIRD MEHL

Guru Amar Das, Guru Ram Das · vaar: saloks and pauri

ਸਲੋਕ ਮਃ ੩ ॥ ਗੁਰਮੁਖਿ ਪ੍ਰਭੁ ਸੇਵਹਿ ਸਦ ਸਾਚਾ ਅਨਦਿਨੁ ਸਹਜਿ ਪਿਆਰਿ ॥ ਸਦਾ ਅਨੰਦਿ ਗਾਵਹਿ ਗੁਣ ਸਾਚੇ ਅਰਧਿ ਉਰਧਿ ਉਰਿ ਧਾਰਿ ॥ ਅੰਤਰਿ ਪ੍ਰੀਤਮੁ ਵਸਿਆ ਧੁਰਿ ਕਰਮੁ ਲਿਖਿਆ ਕਰਤਾਰਿ ॥ ਨਾਨਕ ਆਪਿ ਮਿਲਾਇਅਨੁ ਆਪੇ ਕਿਰਪਾ ਧਾਰਿ ॥੧॥ ਮਃ ੩ ॥ ਕਹਿਐ ਕਥਿਐ ਨ ਪਾਈਐ ਅਨਦਿਨੁ ਰਹੈ ਸਦਾ ਗੁਣ ਗਾਇ ॥ ਵਿਣੁ ਕਰਮੈ ਕਿਨੈ ਨ ਪਾਇਓ ਭਉਕਿ ਮੁਏ ਬਿਲਲਾਇ ॥ ਗੁਰ ਕੈ ਸਬਦਿ ਮਨੁ ਤਨੁ ਭਿਜੈ ਆਪਿ ਵਸੈ ਮਨਿ ਆਇ ॥ ਨਾਨਕ ਨਦਰੀ ਪਾਈਐ ਆਪੇ ਲਏ ਮਿਲਾਇ ॥੨॥ ਪਉੜੀ ॥ ਆਪੇ ਵੇਦ ਪੁਰਾਣ ਸਭਿ ਸਾਸਤ ਆਪਿ ਕਥੈ ਆਪਿ ਭੀਜੈ ॥ ਆਪੇ ਹੀ ਬਹਿ ਪੂਜੇ ਕਰਤਾ ਆਪਿ ਪਰਪੰਚੁ ਕਰੀਜੈ ॥ ਆਪਿ ਪਰਵਿਰਤਿ ਆਪਿ ਨਿਰਵਿਰਤੀ ਆਪੇ ਅਕਥੁ ਕਥੀਜੈ ॥ ਆਪੇ ਪੁੰਨੁ ਸਭੁ ਆਪਿ ਕਰਾਏ ਆਪਿ ਅਲਿਪਤੁ ਵਰਤੀਜੈ ॥ ਆਪੇ ਸੁਖੁ ਦੁਖੁ ਦੇਵੈ ਕਰਤਾ ਆਪੇ ਬਖਸ ਕਰੀਜੈ ॥੮॥

Ang 551–552Raag Bihagra · ਬਿਹਾਗੜਾ › VAAR OF BIHAAGRAA, FOURTH MEHL

SHALOK, THIRD MEHL

Guru Amar Das, Guru Ram Das · vaar: saloks and pauri

ਸਲੋਕ ਮਃ ੩ ॥ ਸੇਖਾ ਅੰਦਰਹੁ ਜੋਰੁ ਛਡਿ ਤੂ ਭਉ ਕਰਿ ਝਲੁ ਗਵਾਇ ॥ ਗੁਰ ਕੈ ਭੈ ਕੇਤੇ ਨਿਸਤਰੇ ਭੈ ਵਿਚਿ ਨਿਰਭਉ ਪਾਇ ॥ ਮਨੁ ਕਠੋਰੁ ਸਬਦਿ ਭੇਦਿ ਤੂੰ ਸਾਂਤਿ ਵਸੈ ਮਨਿ ਆਇ ॥ ਸਾਂਤੀ ਵਿਚਿ ਕਾਰ ਕਮਾਵਣੀ ਸਾ ਖਸਮੁ ਪਾਏ ਥਾਇ ॥ ਨਾਨਕ ਕਾਮਿ ਕ੍ਰੋਧਿ ਕਿਨੈ ਨ ਪਾਇਓ ਪੁਛਹੁ ਗਿਆਨੀ ਜਾਇ ॥੧॥ ਮਃ ੩ ॥ ਮਨਮੁਖ ਮਾਇਆ ਮੋਹੁ ਹੈ ਨਾਮਿ ਨ ਲਗੋ ਪਿਆਰੁ ॥ ਕੂੜੁ ਕਮਾਵੈ ਕੂੜੁ ਸੰਗ੍ਰਹੈ ਕੂੜੁ ਕਰੇ ਆਹਾਰੁ ॥ ਬਿਖੁ ਮਾਇਆ ਧਨੁ ਸੰਚਿ ਮਰਹਿ ਅੰਤੇ ਹੋਇ ਸਭੁ ਛਾਰੁ ॥ ਕਰਮ ਧਰਮ ਸੁਚ ਸੰਜਮ ਕਰਹਿ ਅੰਤਰਿ ਲੋਭੁ ਵਿਕਾਰੁ ॥ ਨਾਨਕ ਜਿ ਮਨਮੁਖੁ ਕਮਾਵੈ ਸੁ ਥਾਇ ਨਾ ਪਵੈ ਦਰਗਹਿ ਹੋਇ ਖੁਆਰੁ ॥੨॥ ਪਉੜੀ ॥ ਆਪੇ ਖਾਣੀ ਆਪੇ ਬਾਣੀ ਆਪੇ ਖੰਡ ਵਰਭੰਡ ਕਰੇ ॥ ਆਪਿ ਸਮੁੰਦੁ ਆਪਿ ਹੈ ਸਾਗਰੁ ਆਪੇ ਹੀ ਵਿਚਿ ਰਤਨ ਧਰੇ ॥ ਆਪਿ ਲਹਾਏ ਕਰੇ ਜਿਸੁ ਕਿਰਪਾ ਜਿਸ ਨੋ ਗੁਰਮੁਖਿ ਕਰੇ ਹਰੇ ॥ ਆਪੇ ਭਉਜਲੁ ਆਪਿ ਹੈ ਬੋਹਿਥਾ ਆਪੇ ਖੇਵਟੁ ਆਪਿ ਤਰੇ ॥ ਆਪੇ ਕਰੇ ਕਰਾਏ ਕਰਤਾ ਅਵਰੁ ਨ ਦੂਜਾ ਤੁਝੈ ਸਰੇ ॥੯॥

Text: Gurmukhi with English translation (Kulbir S Thind; English by Dr. Sant Singh Khalsa).