SHALOK, THIRD MEHL
ਸਲੋਕ ਮਃ ੩ ॥ ਸੇਖਾ ਅੰਦਰਹੁ ਜੋਰੁ ਛਡਿ ਤੂ ਭਉ ਕਰਿ ਝਲੁ ਗਵਾਇ ॥ ਗੁਰ ਕੈ ਭੈ ਕੇਤੇ ਨਿਸਤਰੇ ਭੈ ਵਿਚਿ ਨਿਰਭਉ ਪਾਇ ॥ ਮਨੁ ਕਠੋਰੁ ਸਬਦਿ ਭੇਦਿ ਤੂੰ ਸਾਂਤਿ ਵਸੈ ਮਨਿ ਆਇ ॥ ਸਾਂਤੀ ਵਿਚਿ ਕਾਰ ਕਮਾਵਣੀ ਸਾ ਖਸਮੁ ਪਾਏ ਥਾਇ ॥ ਨਾਨਕ ਕਾਮਿ ਕ੍ਰੋਧਿ ਕਿਨੈ ਨ ਪਾਇਓ ਪੁਛਹੁ ਗਿਆਨੀ ਜਾਇ ॥੧॥ ਮਃ ੩ ॥ ਮਨਮੁਖ ਮਾਇਆ ਮੋਹੁ ਹੈ ਨਾਮਿ ਨ ਲਗੋ ਪਿਆਰੁ ॥ ਕੂੜੁ ਕਮਾਵੈ ਕੂੜੁ ਸੰਗ੍ਰਹੈ ਕੂੜੁ ਕਰੇ ਆਹਾਰੁ ॥ ਬਿਖੁ ਮਾਇਆ ਧਨੁ ਸੰਚਿ ਮਰਹਿ ਅੰਤੇ ਹੋਇ ਸਭੁ ਛਾਰੁ ॥ ਕਰਮ ਧਰਮ ਸੁਚ ਸੰਜਮ ਕਰਹਿ ਅੰਤਰਿ ਲੋਭੁ ਵਿਕਾਰੁ ॥ ਨਾਨਕ ਜਿ ਮਨਮੁਖੁ ਕਮਾਵੈ ਸੁ ਥਾਇ ਨਾ ਪਵੈ ਦਰਗਹਿ ਹੋਇ ਖੁਆਰੁ ॥੨॥ ਪਉੜੀ ॥ ਆਪੇ ਖਾਣੀ ਆਪੇ ਬਾਣੀ ਆਪੇ ਖੰਡ ਵਰਭੰਡ ਕਰੇ ॥ ਆਪਿ ਸਮੁੰਦੁ ਆਪਿ ਹੈ ਸਾਗਰੁ ਆਪੇ ਹੀ ਵਿਚਿ ਰਤਨ ਧਰੇ ॥ ਆਪਿ ਲਹਾਏ ਕਰੇ ਜਿਸੁ ਕਿਰਪਾ ਜਿਸ ਨੋ ਗੁਰਮੁਖਿ ਕਰੇ ਹਰੇ ॥ ਆਪੇ ਭਉਜਲੁ ਆਪਿ ਹੈ ਬੋਹਿਥਾ ਆਪੇ ਖੇਵਟੁ ਆਪਿ ਤਰੇ ॥ ਆਪੇ ਕਰੇ ਕਰਾਏ ਕਰਤਾ ਅਵਰੁ ਨ ਦੂਜਾ ਤੁਝੈ ਸਰੇ ॥੯॥