Sri Guru Granth Sahib › Raag Bihagra

Ang 553

Ang 552–553Raag Bihagra · ਬਿਹਾਗੜਾ › VAAR OF BIHAAGRAA, FOURTH MEHL

SHALOK, FOURTH MEHL

Guru Ram Das, Guru Amar Das · vaar: saloks and pauri

ਸਲੋਕੁ ਮਃ ੪ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥੧॥ ਮਃ ੩ ॥ ਇਕਿ ਸਤਿਗੁਰ ਕੀ ਸੇਵਾ ਕਰਹਿ ਚਾਕਰੀ ਹਰਿ ਨਾਮੇ ਲਗੈ ਪਿਆਰੁ ॥ ਨਾਨਕ ਜਨਮੁ ਸਵਾਰਨਿ ਆਪਣਾ ਕੁਲ ਕਾ ਕਰਨਿ ਉਧਾਰੁ ॥੨॥ ਪਉੜੀ ॥ ਆਪੇ ਚਾਟਸਾਲ ਆਪਿ ਹੈ ਪਾਧਾ ਆਪੇ ਚਾਟੜੇ ਪੜਣ ਕਉ ਆਣੇ ॥ ਆਪੇ ਪਿਤਾ ਮਾਤਾ ਹੈ ਆਪੇ ਆਪੇ ਬਾਲਕ ਕਰੇ ਸਿਆਣੇ ॥ ਇਕ ਥੈ ਪੜਿ ਬੁਝੈ ਸਭੁ ਆਪੇ ਇਕ ਥੈ ਆਪੇ ਕਰੇ ਇਆਣੇ ॥ ਇਕਨਾ ਅੰਦਰਿ ਮਹਲਿ ਬੁਲਾਏ ਜਾ ਆਪਿ ਤੇਰੈ ਮਨਿ ਸਚੇ ਭਾਣੇ ॥ ਜਿਨਾ ਆਪੇ ਗੁਰਮੁਖਿ ਦੇ ਵਡਿਆਈ ਸੇ ਜਨ ਸਚੀ ਦਰਗਹਿ ਜਾਣੇ ॥੧੧॥

Ang 553Raag Bihagra · ਬਿਹਾਗੜਾ › VAAR OF BIHAAGRAA, FOURTH MEHL

SHALOK, MARDAANAA

Bhai Mardana, Guru Ram Das · vaar: saloks and pauri

ਸਲੋਕੁ ਮਰਦਾਨਾ ੧ ॥ ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ ਕ੍ਰੋਧ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥ ਮਜਲਸ ਕੂੜੇ ਲਬ ਕੀ ਪੀ ਪੀ ਹੋਇ ਖੁਆਰੁ ॥ ਕਰਣੀ ਲਾਹਣਿ ਸਤੁ ਗੁੜੁ ਸਚੁ ਸਰਾ ਕਰਿ ਸਾਰੁ ॥ ਗੁਣ ਮੰਡੇ ਕਰਿ ਸੀਲੁ ਘਿਉ ਸਰਮੁ ਮਾਸੁ ਆਹਾਰੁ ॥ ਗੁਰਮੁਖਿ ਪਾਈਐ ਨਾਨਕਾ ਖਾਧੈ ਜਾਹਿ ਬਿਕਾਰ ॥੧॥ ਮਰਦਾਨਾ ੧ ॥ ਕਾਇਆ ਲਾਹਣਿ ਆਪੁ ਮਦੁ ਮਜਲਸ ਤ੍ਰਿਸਨਾ ਧਾਤੁ ॥ ਮਨਸਾ ਕਟੋਰੀ ਕੂੜਿ ਭਰੀ ਪੀਲਾਏ ਜਮਕਾਲੁ ॥ ਇਤੁ ਮਦਿ ਪੀਤੈ ਨਾਨਕਾ ਬਹੁਤੇ ਖਟੀਅਹਿ ਬਿਕਾਰ ॥ ਗਿਆਨੁ ਗੁੜੁ ਸਾਲਾਹ ਮੰਡੇ ਭਉ ਮਾਸੁ ਆਹਾਰੁ ॥ ਨਾਨਕ ਇਹੁ ਭੋਜਨੁ ਸਚੁ ਹੈ ਸਚੁ ਨਾਮੁ ਆਧਾਰੁ ॥੨॥ ਕਾਂਯਾਂ ਲਾਹਣਿ ਆਪੁ ਮਦੁ ਅੰਮ੍ਰਿਤ ਤਿਸ ਕੀ ਧਾਰ ॥ ਸਤਸੰਗਤਿ ਸਿਉ ਮੇਲਾਪੁ ਹੋਇ ਲਿਵ ਕਟੋਰੀ ਅੰਮ੍ਰਿਤ ਭਰੀ ਪੀ ਪੀ ਕਟਹਿ ਬਿਕਾਰ ॥੩॥ ਪਉੜੀ ॥ ਆਪੇ ਸੁਰਿ ਨਰ ਗਣ ਗੰਧਰਬਾ ਆਪੇ ਖਟ ਦਰਸਨ ਕੀ ਬਾਣੀ ॥ ਆਪੇ ਸਿਵ ਸੰਕਰ ਮਹੇਸਾ ਆਪੇ ਗੁਰਮੁਖਿ ਅਕਥ ਕਹਾਣੀ ॥ ਆਪੇ ਜੋਗੀ ਆਪੇ ਭੋਗੀ ਆਪੇ ਸੰਨਿਆਸੀ ਫਿਰੈ ਬਿਬਾਣੀ ॥ ਆਪੈ ਨਾਲਿ ਗੋਸਟਿ ਆਪਿ ਉਪਦੇਸੈ ਆਪੇ ਸੁਘੜੁ ਸਰੂਪੁ ਸਿਆਣੀ ॥ ਆਪਣਾ ਚੋਜੁ ਕਰਿ ਵੇਖੈ ਆਪੇ ਆਪੇ ਸਭਨਾ ਜੀਆ ਕਾ ਹੈ ਜਾਣੀ ॥੧੨॥

Ang 553Raag Bihagra · ਬਿਹਾਗੜਾ › VAAR OF BIHAAGRAA, FOURTH MEHL

SHALOK, THIRD MEHL

Guru Amar Das, Guru Ram Das · vaar: saloks and pauri

ਸਲੋਕੁ ਮਃ ੩ ॥ ਏਹਾ ਸੰਧਿਆ ਪਰਵਾਣੁ ਹੈ ਜਿਤੁ ਹਰਿ ਪ੍ਰਭੁ ਮੇਰਾ ਚਿਤਿ ਆਵੈ ॥ ਹਰਿ ਸਿਉ ਪ੍ਰੀਤਿ ਊਪਜੈ ਮਾਇਆ ਮੋਹੁ ਜਲਾਵੈ ॥ ਗੁਰ ਪਰਸਾਦੀ ਦੁਬਿਧਾ ਮਰੈ ਮਨੂਆ ਅਸਥਿਰੁ ਸੰਧਿਆ ਕਰੇ ਵੀਚਾਰੁ ॥ ਨਾਨਕ ਸੰਧਿਆ ਕਰੈ ਮਨਮੁਖੀ ਜੀਉ ਨ ਟਿਕੈ ਮਰਿ ਜੰਮੈ ਹੋਇ ਖੁਆਰੁ ॥੧॥ ਮਃ ੩ ॥ ਪ੍ਰਿਉ ਪ੍ਰਿਉ ਕਰਤੀ ਸਭੁ ਜਗੁ ਫਿਰੀ ਮੇਰੀ ਪਿਆਸ ਨ ਜਾਇ ॥ ਨਾਨਕ ਸਤਿਗੁਰਿ ਮਿਲਿਐ ਮੇਰੀ ਪਿਆਸ ਗਈ ਪਿਰੁ ਪਾਇਆ ਘਰਿ ਆਇ ॥੨॥ ਪਉੜੀ ॥ ਆਪੇ ਤੰਤੁ ਪਰਮ ਤੰਤੁ ਸਭੁ ਆਪੇ ਆਪੇ ਠਾਕੁਰੁ ਦਾਸੁ ਭਇਆ ॥ ਆਪੇ ਦਸ ਅਠ ਵਰਨ ਉਪਾਇਅਨੁ ਆਪਿ ਬ੍ਰਹਮੁ ਆਪਿ ਰਾਜੁ ਲਇਆ ॥ ਆਪੇ ਮਾਰੇ ਆਪੇ ਛੋਡੈ ਆਪੇ ਬਖਸੇ ਕਰੇ ਦਇਆ ॥ ਆਪਿ ਅਭੁਲੁ ਨ ਭੁਲੈ ਕਬ ਹੀ ਸਭੁ ਸਚੁ ਤਪਾਵਸੁ ਸਚੁ ਥਿਆ ॥ ਆਪੇ ਜਿਨਾ ਬੁਝਾਏ ਗੁਰਮੁਖਿ ਤਿਨ ਅੰਦਰਹੁ ਦੂਜਾ ਭਰਮੁ ਗਇਆ ॥੧੩॥

Ang 553–554Raag Bihagra · ਬਿਹਾਗੜਾ › VAAR OF BIHAAGRAA, FOURTH MEHL

SHALOK, FIFTH MEHL

Guru Arjan Dev, Guru Ram Das · vaar: saloks and pauri

ਸਲੋਕੁ ਮਃ ੫ ॥ ਹਰਿ ਨਾਮੁ ਨ ਸਿਮਰਹਿ ਸਾਧਸੰਗਿ ਤੈ ਤਨਿ ਉਡੈ ਖੇਹ ॥ ਜਿਨਿ ਕੀਤੀ ਤਿਸੈ ਨ ਜਾਣਈ ਨਾਨਕ ਫਿਟੁ ਅਲੂਣੀ ਦੇਹ ॥੧॥ ਮਃ ੫ ॥ ਘਟਿ ਵਸਹਿ ਚਰਣਾਰਬਿੰਦ ਰਸਨਾ ਜਪੈ ਗੁਪਾਲ ॥ ਨਾਨਕ ਸੋ ਪ੍ਰਭੁ ਸਿਮਰੀਐ ਤਿਸੁ ਦੇਹੀ ਕਉ ਪਾਲਿ ॥੨॥ ਪਉੜੀ ॥ ਆਪੇ ਅਠਸਠਿ ਤੀਰਥ ਕਰਤਾ ਆਪਿ ਕਰੇ ਇਸਨਾਨੁ ॥ ਆਪੇ ਸੰਜਮਿ ਵਰਤੈ ਸ੍ਵਾਮੀ ਆਪਿ ਜਪਾਇਹਿ ਨਾਮੁ ॥ ਆਪਿ ਦਇਆਲੁ ਹੋਇ ਭਉ ਖੰਡਨੁ ਆਪਿ ਕਰੈ ਸਭੁ ਦਾਨੁ ॥ ਜਿਸ ਨੋ ਗੁਰਮੁਖਿ ਆਪਿ ਬੁਝਾਏ ਸੋ ਸਦ ਹੀ ਦਰਗਹਿ ਪਾਏ ਮਾਨੁ ॥ ਜਿਸ ਦੀ ਪੈਜ ਰਖੈ ਹਰਿ ਸੁਆਮੀ ਸੋ ਸਚਾ ਹਰਿ ਜਾਨੁ ॥੧੪॥

Text: Gurmukhi with English translation (Kulbir S Thind; English by Dr. Sant Singh Khalsa).