SHALOK, FIFTH MEHL
ਸਲੋਕੁ ਮਃ ੫ ॥ ਹਰਿ ਨਾਮੁ ਨ ਸਿਮਰਹਿ ਸਾਧਸੰਗਿ ਤੈ ਤਨਿ ਉਡੈ ਖੇਹ ॥ ਜਿਨਿ ਕੀਤੀ ਤਿਸੈ ਨ ਜਾਣਈ ਨਾਨਕ ਫਿਟੁ ਅਲੂਣੀ ਦੇਹ ॥੧॥ ਮਃ ੫ ॥ ਘਟਿ ਵਸਹਿ ਚਰਣਾਰਬਿੰਦ ਰਸਨਾ ਜਪੈ ਗੁਪਾਲ ॥ ਨਾਨਕ ਸੋ ਪ੍ਰਭੁ ਸਿਮਰੀਐ ਤਿਸੁ ਦੇਹੀ ਕਉ ਪਾਲਿ ॥੨॥ ਪਉੜੀ ॥ ਆਪੇ ਅਠਸਠਿ ਤੀਰਥ ਕਰਤਾ ਆਪਿ ਕਰੇ ਇਸਨਾਨੁ ॥ ਆਪੇ ਸੰਜਮਿ ਵਰਤੈ ਸ੍ਵਾਮੀ ਆਪਿ ਜਪਾਇਹਿ ਨਾਮੁ ॥ ਆਪਿ ਦਇਆਲੁ ਹੋਇ ਭਉ ਖੰਡਨੁ ਆਪਿ ਕਰੈ ਸਭੁ ਦਾਨੁ ॥ ਜਿਸ ਨੋ ਗੁਰਮੁਖਿ ਆਪਿ ਬੁਝਾਏ ਸੋ ਸਦ ਹੀ ਦਰਗਹਿ ਪਾਏ ਮਾਨੁ ॥ ਜਿਸ ਦੀ ਪੈਜ ਰਖੈ ਹਰਿ ਸੁਆਮੀ ਸੋ ਸਚਾ ਹਰਿ ਜਾਨੁ ॥੧੪॥