Sri Guru Granth Sahib › Raag Bihagra

Ang 555

Ang 554–555Raag Bihagra · ਬਿਹਾਗੜਾ › VAAR OF BIHAAGRAA, FOURTH MEHL

SHALOK, THIRD MEHL

Guru Amar Das, Guru Ram Das · vaar: saloks and pauri

ਸਲੋਕ ਮਃ ੩ ॥ ਮਾਣਸੁ ਭਰਿਆ ਆਣਿਆ ਮਾਣਸੁ ਭਰਿਆ ਆਇ ॥ ਜਿਤੁ ਪੀਤੈ ਮਤਿ ਦੂਰਿ ਹੋਇ ਬਰਲੁ ਪਵੈ ਵਿਚਿ ਆਇ ॥ ਆਪਣਾ ਪਰਾਇਆ ਨ ਪਛਾਣਈ ਖਸਮਹੁ ਧਕੇ ਖਾਇ ॥ ਜਿਤੁ ਪੀਤੈ ਖਸਮੁ ਵਿਸਰੈ ਦਰਗਹ ਮਿਲੈ ਸਜਾਇ ॥ ਝੂਠਾ ਮਦੁ ਮੂਲਿ ਨ ਪੀਚਈ ਜੇ ਕਾ ਪਾਰਿ ਵਸਾਇ ॥ ਨਾਨਕ ਨਦਰੀ ਸਚੁ ਮਦੁ ਪਾਈਐ ਸਤਿਗੁਰੁ ਮਿਲੈ ਜਿਸੁ ਆਇ ॥ ਸਦਾ ਸਾਹਿਬ ਕੈ ਰੰਗਿ ਰਹੈ ਮਹਲੀ ਪਾਵੈ ਥਾਉ ॥੧॥ ਮਃ ੩ ॥ ਇਹੁ ਜਗਤੁ ਜੀਵਤੁ ਮਰੈ ਜਾ ਇਸ ਨੋ ਸੋਝੀ ਹੋਇ ॥ ਜਾ ਤਿਨ੍ਹਿ ਸਵਾਲਿਆ ਤਾਂ ਸਵਿ ਰਹਿਆ ਜਗਾਏ ਤਾਂ ਸੁਧਿ ਹੋਇ ॥ ਨਾਨਕ ਨਦਰਿ ਕਰੇ ਜੇ ਆਪਣੀ ਸਤਿਗੁਰੁ ਮੇਲੈ ਸੋਇ ॥ ਗੁਰ ਪ੍ਰਸਾਦਿ ਜੀਵਤੁ ਮਰੈ ਤਾ ਫਿਰਿ ਮਰਣੁ ਨ ਹੋਇ ॥੨॥ ਪਉੜੀ ॥ ਜਿਸ ਦਾ ਕੀਤਾ ਸਭੁ ਕਿਛੁ ਹੋਵੈ ਤਿਸ ਨੋ ਪਰਵਾਹ ਨਾਹੀ ਕਿਸੈ ਕੇਰੀ ॥ ਹਰਿ ਜੀਉ ਤੇਰਾ ਦਿਤਾ ਸਭੁ ਕੋ ਖਾਵੈ ਸਭ ਮੁਹਤਾਜੀ ਕਢੈ ਤੇਰੀ ॥ ਜਿ ਤੁਧ ਨੋ ਸਾਲਾਹੇ ਸੁ ਸਭੁ ਕਿਛੁ ਪਾਵੈ ਜਿਸ ਨੋ ਕਿਰਪਾ ਨਿਰੰਜਨ ਕੇਰੀ ॥ ਸੋਈ ਸਾਹੁ ਸਚਾ ਵਣਜਾਰਾ ਜਿਨਿ ਵਖਰੁ ਲਦਿਆ ਹਰਿ ਨਾਮੁ ਧਨੁ ਤੇਰੀ ॥ ਸਭਿ ਤਿਸੈ ਨੋ ਸਾਲਾਹਿਹੁ ਸੰਤਹੁ ਜਿਨਿ ਦੂਜੇ ਭਾਵ ਕੀ ਮਾਰਿ ਵਿਡਾਰੀ ਢੇਰੀ ॥੧੬॥

Ang 555Raag Bihagra · ਬਿਹਾਗੜਾ › VAAR OF BIHAAGRAA, FOURTH MEHL

SHALOK

Guru Ram Das, Guru Amar Das · vaar: saloks and pauri

ਸਲੋਕ ॥ ਕਬੀਰਾ ਮਰਤਾ ਮਰਤਾ ਜਗੁ ਮੁਆ ਮਰਿ ਭਿ ਨ ਜਾਨੈ ਕੋਇ ॥ ਐਸੀ ਮਰਨੀ ਜੋ ਮਰੈ ਬਹੁਰਿ ਨ ਮਰਨਾ ਹੋਇ ॥੧॥ ਮਃ ੩ ॥ ਕਿਆ ਜਾਣਾ ਕਿਵ ਮਰਹਗੇ ਕੈਸਾ ਮਰਣਾ ਹੋਇ ॥ ਜੇ ਕਰਿ ਸਾਹਿਬੁ ਮਨਹੁ ਨ ਵੀਸਰੈ ਤਾ ਸਹਿਲਾ ਮਰਣਾ ਹੋਇ ॥ ਮਰਣੈ ਤੇ ਜਗਤੁ ਡਰੈ ਜੀਵਿਆ ਲੋੜੈ ਸਭੁ ਕੋਇ ॥ ਗੁਰ ਪਰਸਾਦੀ ਜੀਵਤੁ ਮਰੈ ਹੁਕਮੈ ਬੂਝੈ ਸੋਇ ॥ ਨਾਨਕ ਐਸੀ ਮਰਨੀ ਜੋ ਮਰੈ ਤਾ ਸਦ ਜੀਵਣੁ ਹੋਇ ॥੨॥ ਪਉੜੀ ॥ ਜਾ ਆਪਿ ਕ੍ਰਿਪਾਲੁ ਹੋਵੈ ਹਰਿ ਸੁਆਮੀ ਤਾ ਆਪਣਾਂ ਨਾਉ ਹਰਿ ਆਪਿ ਜਪਾਵੈ ॥ ਆਪੇ ਸਤਿਗੁਰੁ ਮੇਲਿ ਸੁਖੁ ਦੇਵੈ ਆਪਣਾਂ ਸੇਵਕੁ ਆਪਿ ਹਰਿ ਭਾਵੈ ॥ ਆਪਣਿਆ ਸੇਵਕਾ ਕੀ ਆਪਿ ਪੈਜ ਰਖੈ ਆਪਣਿਆ ਭਗਤਾ ਕੀ ਪੈਰੀ ਪਾਵੈ ॥ ਧਰਮ ਰਾਇ ਹੈ ਹਰਿ ਕਾ ਕੀਆ ਹਰਿ ਜਨ ਸੇਵਕ ਨੇੜਿ ਨ ਆਵੈ ॥ ਜੋ ਹਰਿ ਕਾ ਪਿਆਰਾ ਸੋ ਸਭਨਾ ਕਾ ਪਿਆਰਾ ਹੋਰ ਕੇਤੀ ਝਖਿ ਝਖਿ ਆਵੈ ਜਾਵੈ ॥੧੭॥

Ang 555Raag Bihagra · ਬਿਹਾਗੜਾ › VAAR OF BIHAAGRAA, FOURTH MEHL

SHALOK, THIRD MEHL

Guru Amar Das, Guru Ram Das · vaar: saloks and pauri

ਸਲੋਕ ਮਃ ੩ ॥ ਰਾਮੁ ਰਾਮੁ ਕਰਤਾ ਸਭੁ ਜਗੁ ਫਿਰੈ ਰਾਮੁ ਨ ਪਾਇਆ ਜਾਇ ॥ ਅਗਮੁ ਅਗੋਚਰੁ ਅਤਿ ਵਡਾ ਅਤੁਲੁ ਨ ਤੁਲਿਆ ਜਾਇ ॥ ਕੀਮਤਿ ਕਿਨੈ ਨ ਪਾਈਆ ਕਿਤੈ ਨ ਲਇਆ ਜਾਇ ॥ ਗੁਰ ਕੈ ਸਬਦਿ ਭੇਦਿਆ ਇਨ ਬਿਧਿ ਵਸਿਆ ਮਨਿ ਆਇ ॥ ਨਾਨਕ ਆਪਿ ਅਮੇਉ ਹੈ ਗੁਰ ਕਿਰਪਾ ਤੇ ਰਹਿਆ ਸਮਾਇ ॥ ਆਪੇ ਮਿਲਿਆ ਮਿਲਿ ਰਹਿਆ ਆਪੇ ਮਿਲਿਆ ਆਇ ॥੧॥ ਮਃ ੩ ॥ ਏ ਮਨ ਇਹੁ ਧਨੁ ਨਾਮੁ ਹੈ ਜਿਤੁ ਸਦਾ ਸਦਾ ਸੁਖੁ ਹੋਇ ॥ ਤੋਟਾ ਮੂਲਿ ਨ ਆਵਈ ਲਾਹਾ ਸਦ ਹੀ ਹੋਇ ॥ ਖਾਧੈ ਖਰਚਿਐ ਤੋਟਿ ਨ ਆਵਈ ਸਦਾ ਸਦਾ ਓਹੁ ਦੇਇ ॥ ਸਹਸਾ ਮੂਲਿ ਨ ਹੋਵਈ ਹਾਣਤ ਕਦੇ ਨ ਹੋਇ ॥ ਨਾਨਕ ਗੁਰਮੁਖਿ ਪਾਈਐ ਜਾ ਕਉ ਨਦਰਿ ਕਰੇਇ ॥੨॥ ਪਉੜੀ ॥ ਆਪੇ ਸਭ ਘਟ ਅੰਦਰੇ ਆਪੇ ਹੀ ਬਾਹਰਿ ॥ ਆਪੇ ਗੁਪਤੁ ਵਰਤਦਾ ਆਪੇ ਹੀ ਜਾਹਰਿ ॥ ਜੁਗ ਛਤੀਹ ਗੁਬਾਰੁ ਕਰਿ ਵਰਤਿਆ ਸੁੰਨਾਹਰਿ ॥ ਓਥੈ ਵੇਦ ਪੁਰਾਨ ਨ ਸਾਸਤਾ ਆਪੇ ਹਰਿ ਨਰਹਰਿ ॥ ਬੈਠਾ ਤਾੜੀ ਲਾਇ ਆਪਿ ਸਭ ਦੂ ਹੀ ਬਾਹਰਿ ॥ ਆਪਣੀ ਮਿਤਿ ਆਪਿ ਜਾਣਦਾ ਆਪੇ ਹੀ ਗਉਹਰੁ ॥੧੮॥

Text: Gurmukhi with English translation (Kulbir S Thind; English by Dr. Sant Singh Khalsa).