Sri Guru Granth Sahib › Raag Vadhans

Ang 557

Ang 557Raag Vadhans · ਵਡਹੰਸੁ

RAAG WADAHANS, FIRST MEHL, FIRST HOUSE

Guru Nanak Dev · shabad

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਵਡਹੰਸੁ ਮਹਲਾ ੧ ਘਰੁ ੧ ॥ ਅਮਲੀ ਅਮਲੁ ਨ ਅੰਬੜੈ ਮਛੀ ਨੀਰੁ ਨ ਹੋਇ ॥ ਜੋ ਰਤੇ ਸਹਿ ਆਪਣੈ ਤਿਨ ਭਾਵੈ ਸਭੁ ਕੋਇ ॥੧॥ ਹਉ ਵਾਰੀ ਵੰਞਾ ਖੰਨੀਐ ਵੰਞਾ ਤਉ ਸਾਹਿਬ ਕੇ ਨਾਵੈ ॥੧॥ ਰਹਾਉ ॥ ਸਾਹਿਬੁ ਸਫਲਿਓ ਰੁਖੜਾ ਅੰਮ੍ਰਿਤੁ ਜਾ ਕਾ ਨਾਉ ॥ ਜਿਨ ਪੀਆ ਤੇ ਤ੍ਰਿਪਤ ਭਏ ਹਉ ਤਿਨ ਬਲਿਹਾਰੈ ਜਾਉ ॥੨॥ ਮੈ ਕੀ ਨਦਰਿ ਨ ਆਵਹੀ ਵਸਹਿ ਹਭੀਆਂ ਨਾਲਿ ॥ ਤਿਖਾ ਤਿਹਾਇਆ ਕਿਉ ਲਹੈ ਜਾ ਸਰ ਭੀਤਰਿ ਪਾਲਿ ॥੩॥ ਨਾਨਕੁ ਤੇਰਾ ਬਾਣੀਆ ਤੂ ਸਾਹਿਬੁ ਮੈ ਰਾਸਿ ॥ ਮਨ ਤੇ ਧੋਖਾ ਤਾ ਲਹੈ ਜਾ ਸਿਫਤਿ ਕਰੀ ਅਰਦਾਸਿ ॥੪॥੧॥

Ang 557Raag Vadhans · ਵਡਹੰਸੁ

WADAHANS, FIRST MEHL

Guru Nanak Dev · shabad

ਵਡਹੰਸੁ ਮਹਲਾ ੧ ॥ ਗੁਣਵੰਤੀ ਸਹੁ ਰਾਵਿਆ ਨਿਰਗੁਣਿ ਕੂਕੇ ਕਾਇ ॥ ਜੇ ਗੁਣਵੰਤੀ ਥੀ ਰਹੈ ਤਾ ਭੀ ਸਹੁ ਰਾਵਣ ਜਾਇ ॥੧॥ ਮੇਰਾ ਕੰਤੁ ਰੀਸਾਲੂ ਕੀ ਧਨ ਅਵਰਾ ਰਾਵੇ ਜੀ ॥੧॥ ਰਹਾਉ ॥ ਕਰਣੀ ਕਾਮਣ ਜੇ ਥੀਐ ਜੇ ਮਨੁ ਧਾਗਾ ਹੋਇ ॥ ਮਾਣਕੁ ਮੁਲਿ ਨ ਪਾਈਐ ਲੀਜੈ ਚਿਤਿ ਪਰੋਇ ॥੨॥ ਰਾਹੁ ਦਸਾਈ ਨ ਜੁਲਾਂ ਆਖਾਂ ਅੰਮੜੀਆਸੁ ॥ ਤੈ ਸਹ ਨਾਲਿ ਅਕੂਅਣਾ ਕਿਉ ਥੀਵੈ ਘਰ ਵਾਸੁ ॥੩॥ ਨਾਨਕ ਏਕੀ ਬਾਹਰਾ ਦੂਜਾ ਨਾਹੀ ਕੋਇ ॥ ਤੈ ਸਹ ਲਗੀ ਜੇ ਰਹੈ ਭੀ ਸਹੁ ਰਾਵੈ ਸੋਇ ॥੪॥੨॥

Ang 557–558Raag Vadhans · ਵਡਹੰਸੁ

WADAHANS, FIRST MEHL, SECOND HOUSE

Guru Nanak Dev · shabad

ਵਡਹੰਸੁ ਮਹਲਾ ੧ ਘਰੁ ੨ ॥ ਮੋਰੀ ਰੁਣ ਝੁਣ ਲਾਇਆ ਭੈਣੇ ਸਾਵਣੁ ਆਇਆ ॥ ਤੇਰੇ ਮੁੰਧ ਕਟਾਰੇ ਜੇਵਡਾ ਤਿਨਿ ਲੋਭੀ ਲੋਭ ਲੁਭਾਇਆ ॥ ਤੇਰੇ ਦਰਸਨ ਵਿਟਹੁ ਖੰਨੀਐ ਵੰਞਾ ਤੇਰੇ ਨਾਮ ਵਿਟਹੁ ਕੁਰਬਾਣੋ ॥ ਜਾ ਤੂ ਤਾ ਮੈ ਮਾਣੁ ਕੀਆ ਹੈ ਤੁਧੁ ਬਿਨੁ ਕੇਹਾ ਮੇਰਾ ਮਾਣੋ ॥ ਚੂੜਾ ਭੰਨੁ ਪਲੰਘ ਸਿਉ ਮੁੰਧੇ ਸਣੁ ਬਾਹੀ ਸਣੁ ਬਾਹਾ ॥ ਏਤੇ ਵੇਸ ਕਰੇਦੀਏ ਮੁੰਧੇ ਸਹੁ ਰਾਤੋ ਅਵਰਾਹਾ ॥ ਨਾ ਮਨੀਆਰੁ ਨ ਚੂੜੀਆ ਨਾ ਸੇ ਵੰਗੁੜੀਆਹਾ ॥ ਜੋ ਸਹ ਕੰਠਿ ਨ ਲਗੀਆ ਜਲਨੁ ਸਿ ਬਾਹੜੀਆਹਾ ॥ ਸਭਿ ਸਹੀਆ ਸਹੁ ਰਾਵਣਿ ਗਈਆ ਹਉ ਦਾਧੀ ���ੈ ਦਰਿ ਜਾਵਾ ॥ ਅੰਮਾਲੀ ਹਉ ਖਰੀ ਸੁਚਜੀ ਤੈ ਸਹ ਏਕਿ ਨ ਭਾਵਾ ॥ ਮਾਠਿ ਗੁੰਦਾਈਂਪਟੀਆ ਭਰੀਐ ਮਾਗ ਸੰਧੂਰੇ ॥ ਅਗੈ ਗਈ ਨ ਮੰਨੀਆ ਮਰਉ ਵਿਸੂਰਿ ਵਿਸੂਰੇ ॥ ਮੈ ਰੋਵੰਦੀ ਸਭੁ ਜਗੁ ਰੁਨਾ ਰੁੰਨੜੇ ਵਣਹੁ ਪੰਖੇਰੂ ॥ ਇਕੁ ਨ ਰੁਨਾ ਮੇਰੇ ਤਨ ਕਾ ਬਿਰਹਾ ਜਿਨਿ ਹਉ ਪਿਰਹੁ ਵਿਛੋੜੀ ॥ ਸੁਪਨੈ ਆਇਆ ਭੀ ਗਇਆ ਮੈ ਜਲੁ ਭਰਿਆ ਰੋਇ ॥ ਆਇ ਨ ਸਕਾ ਤੁਝ ਕਨਿ ਪਿਆਰੇ ਭੇਜਿ ਨ ਸਕਾ ਕੋਇ ॥ ਆਉ ਸਭਾਗੀ ਨੀਦੜੀਏ ਮਤੁ ਸਹੁ ਦੇਖਾ ਸੋਇ ॥ ਤੈ ਸਾਹਿਬ ਕੀ ਬਾਤ ਜਿ ਆਖੈ ਕਹੁ ਨਾਨਕ ਕਿਆ ਦੀਜੈ ॥ ਸੀਸੁ ਵਢੇ ਕਰਿ ਬੈਸਣੁ ਦੀਜੈ ਵਿਣੁ ਸਿਰ ਸੇਵ ਕਰੀਜੈ ॥ ਕਿਉ ਨ ਮਰੀਜੈ ਜੀਅੜਾ ਨ ਦੀਜੈ ਜਾ ਸਹੁ ਭਇਆ ਵਿਡਾਣਾ ॥੧॥੩॥

Text: Gurmukhi with English translation (Kulbir S Thind; English by Dr. Sant Singh Khalsa).