Sri Guru Granth Sahib › Raag Vadhans

Ang 559

Ang 558–559Raag Vadhans · ਵਡਹੰਸੁ

WADAHANS, THIRD MEHL

Guru Amar Das · shabad

ਵਡਹੰਸੁ ਮਹਲਾ ੩ ॥ ਨਦਰੀ ਸਤਗੁਰੁ ਸੇਵੀਐ ਨਦਰੀ ਸੇਵਾ ਹੋਇ ॥ ਨਦਰੀ ਇਹੁ ਮਨੁ ਵਸਿ ਆਵੈ ਨਦਰੀ ਮਨੁ ਨਿਰਮਲੁ ਹੋਇ ॥੧॥ ਮੇਰੇ ਮਨ ਚੇਤਿ ਸਚਾ ਸੋਇ ॥ ਏਕੋ ਚੇਤਹਿ ਤਾ ਸੁਖੁ ਪਾਵਹਿ ਫਿਰਿ ਦੂਖੁ ਨ ਮੂਲੇ ਹੋਇ ॥੧॥ ਰਹਾਉ ॥ ਨਦਰੀ ਮਰਿ ਕੈ ਜੀਵੀਐ ਨਦਰੀ ਸਬਦੁ ਵਸੈ ਮਨਿ ਆਇ ॥ ਨਦਰੀ ਹੁਕਮੁ ਬੁਝੀਐ ਹੁਕਮੇ ਰਹੈ ਸਮਾਇ ॥੨॥ ਜਿਨਿ ਜਿਹਵਾ ਹਰਿ ਰਸੁ ਨ ਚਖਿਓ ਸਾ ਜਿਹਵਾ ਜਲਿ ਜਾਉ ॥ ਅਨ ਰਸ ਸਾਦੇ ਲਗਿ ਰਹੀ ਦੁਖੁ ਪਾਇਆ ਦੂਜੈ ਭਾਇ ॥੩॥ ਸਭਨਾ ਨਦਰਿ ਏਕ ਹੈ ਆਪੇ ਫਰਕੁ ਕਰੇਇ ॥ ਨਾਨਕ ਸਤਗੁਰਿ ਮਿਲਿਐ ਫਲੁ ਪਾਇਆ ਨਾਮੁ ਵਡਾਈ ਦੇਇ ॥੪॥੨॥

Ang 559Raag Vadhans · ਵਡਹੰਸੁ

WADAHANS, THIRD MEHL

Guru Amar Das · shabad

ਵਡਹੰਸੁ ਮਹਲਾ ੩ ॥ ਮਾਇਆ ਮੋਹੁ ਗੁਬਾਰੁ ਹੈ ਗੁਰ ਬਿਨੁ ਗਿਆਨੁ ਨ ਹੋਈ ॥ ਸਬਦਿ ਲਗੇ ਤਿਨ ਬੁਝਿਆ ਦੂਜੈ ਪਰਜ ਵਿਗੋਈ ॥੧॥ ਮਨ ਮੇਰੇ ਗੁਰਮਤਿ ਕਰਣੀ ਸਾਰੁ ॥ ਸਦਾ ਸਦਾ ਹਰਿ ਪ੍ਰਭੁ ਰਵਹਿ ਤਾ ਪਾਵਹਿ ਮੋਖ ਦੁਆਰੁ ॥੧॥ ਰਹਾਉ ॥ ਗੁਣਾ ਕਾ ਨਿਧਾਨੁ ਏਕੁ ਹੈ ਆਪੇ ਦੇਇ ਤਾ ਕੋ ਪਾਏ ॥ ਬਿਨੁ ਨਾਵੈ ਸਭ ਵਿਛੁੜੀ ਗੁਰ ਕੈ ਸਬਦਿ ਮਿਲਾਏ ॥੨॥ ਮੇਰੀ ਮੇਰੀ ਕਰਦੇ ਘਟਿ ਗਏ ਤਿਨਾ ਹਥਿ ਕਿਹੁ ਨ ਆਇਆ ॥ ਸਤਗੁਰਿ ਮਿਲਿਐ ਸਚਿ ਮਿਲੇ ਸਚਿ ਨਾਮਿ ਸਮਾਇਆ ॥੩॥ ਆਸਾ ਮਨਸਾ ਏਹੁ ਸਰੀਰੁ ਹੈ ਅੰਤਰਿ ਜੋਤਿ ਜਗਾਏ ॥ ਨਾਨਕ ਮਨਮੁਖਿ ਬੰਧੁ ਹੈ ਗੁਰਮੁਖਿ ਮੁਕਤਿ ਕਰਾਏ ॥੪॥੩॥

Ang 559Raag Vadhans · ਵਡਹੰਸੁ

WADAHANS, THIRD MEHL

Guru Amar Das · shabad

ਵਡਹੰਸੁ ਮਹਲਾ ੩ ॥ ਸੋਹਾਗਣੀ ਸਦਾ ਮੁਖੁ ਉਜਲਾ ਗੁਰ ਕੈ ਸਹਜਿ ਸੁਭਾਇ ॥ ਸਦਾ ਪਿਰੁ ਰਾਵਹਿ ਆਪਣਾ ਵਿਚਹੁ ਆਪੁ ਗਵਾਇ ॥੧॥ ਮੇਰੇ ਮਨ ਤੂ ਹਰਿ ਹਰਿ ਨਾਮੁ ਧਿਆਇ ॥ ਸਤਗੁਰਿ ਮੋ ਕਉ ਹਰਿ ਦੀਆ ਬੁਝਾਇ ॥੧॥ ਰਹਾਉ ॥ ਦੋਹਾਗਣੀ ਖਰੀਆ ਬਿਲਲਾਦੀਆ ਤਿਨਾ ਮਹਲੁ ਨ ਪਾਇ ॥ ਦੂਜੈ ਭਾਇ ਕਰੂਪੀ ਦੂਖੁ ਪਾਵਹਿ ਆਗੈ ਜਾਇ ॥੨॥ ਗੁਣਵੰਤੀ ਨਿਤ ਗੁਣ ਰਵੈ ਹਿਰਦੈ ਨਾਮੁ ਵਸਾਇ ॥ ਅਉਗਣਵੰਤੀ ਕਾਮਣੀ ਦੁਖੁ ਲਾਗੈ ਬਿਲਲਾਇ ॥੩॥ ਸਭਨਾ ਕਾ ਭਤਾਰੁ ਏਕੁ ਹੈ ਸੁਆਮੀ ਕਹਣਾ ਕਿਛੂ ਨ ਜਾਇ ॥ ਨਾਨਕ ਆਪੇ ਵੇਕ ਕੀਤਿਅਨੁ ਨਾਮੇ ਲਇਅਨੁ ਲਾਇ ॥੪॥੪॥

Ang 559Raag Vadhans · ਵਡਹੰਸੁ

WADAHANS, THIRD MEHL

Guru Amar Das · shabad

ਵਡਹੰਸੁ ਮਹਲਾ ੩ ॥ ਅੰਮ੍ਰਿਤ ਨਾਮੁ ਸਦ ਮੀਠਾ ਲਾਗਾ ਗੁਰ ਸਬਦੀ ਸਾਦੁ ਆਇਆ ॥ ਸਚੀ ਬਾਣੀ ਸਹਜਿ ਸਮਾਣੀ ਹਰਿ ਜੀਉ ਮਨਿ ਵਸਾਇਆ ॥੧॥ ਹਰਿ ਕਰਿ ਕਿਰਪਾ ਸਤਗੁਰੂ ਮਿਲਾਇਆ ॥ ਪੂਰੈ ਸਤਗੁਰਿ ਹਰਿ ਨਾਮੁ ਧਿਆਇਆ ॥੧॥ ਰਹਾਉ ॥ ਬ੍ਰਹਮੈ ਬੇਦ ਬਾਣੀ ਪਰਗਾਸੀ ਮਾਇਆ ਮੋਹ ਪਸਾਰਾ ॥ ਮਹਾਦੇਉ ਗਿਆਨੀ ਵਰਤੈ ਘਰਿ ਆਪਣੈ ਤਾਮਸੁ ਬਹੁਤੁ ਅਹੰਕਾਰਾ ॥੨॥ ਕਿਸਨੁ ਸਦਾ ਅਵਤਾਰੀ ਰੂਧਾ ਕਿਤੁ ਲਗਿ ਤਰੈ ਸੰਸਾਰਾ ॥ ਗੁਰਮੁਖਿ ਗਿਆਨਿ ਰਤੇ ਜੁਗ ਅੰਤਰਿ ਚੂਕੈ ਮੋਹ ਗੁਬਾਰਾ ॥੩॥ ਸਤਗੁਰ ਸੇਵਾ ਤੇ ਨਿਸਤਾਰਾ ਗੁਰਮੁਖਿ ਤਰੈ ਸੰਸਾਰਾ ॥ ਸਾਚੈ ਨਾਇ ਰਤੇ ਬੈਰਾਗੀ ਪਾਇਨਿ ਮੋਖ ਦੁਆਰਾ ॥੪॥ ਏਕੋ ਸਚੁ ਵਰਤੈ ਸਭ ਅੰਤਰਿ ਸਭਨਾ ਕਰੇ ਪ੍ਰਤਿਪਾਲਾ ॥ ਨਾਨਕ ਇਕਸੁ ਬਿਨੁ ਮੈ ਅਵਰੁ ਨ ਜਾਣਾ ਸਭਨਾ ਦੀਵਾਨੁ ਦਇਆਲਾ ॥੫॥੫॥

Ang 559–560Raag Vadhans · ਵਡਹੰਸੁ

WADAHANS, THIRD MEHL

Guru Amar Das · shabad

ਵਡਹੰਸੁ ਮਹਲਾ ੩ ॥ ਗੁਰਮੁਖਿ ਸਚੁ ਸੰਜਮੁ ਤਤੁ ਗਿਆਨੁ ॥ ਗੁਰਮੁਖਿ ਸਾਚੇ ਲਗੈ ਧਿਆਨੁ ॥੧॥ ਗੁਰਮੁਖਿ ਮਨ ਮੇਰੇ ਨਾਮੁ ਸਮਾਲਿ ॥ ਸਦਾ ਨਿਬਹੈ ਚਲੈ ਤੇਰੈ ਨਾਲਿ ॥ ਰਹਾਉ ॥ ਗੁਰਮੁਖਿ ਜਾਤਿ ਪਤਿ ਸਚੁ ਸੋਇ ॥ ਗੁਰਮੁਖਿ ਅੰਤਰਿ ਸਖਾਈ ਪ੍ਰਭੁ ਹੋਇ ॥੨॥ ਗੁਰਮੁਖਿ ਜਿਸ ਨੋ ਆਪਿ ਕਰੇ ਸੋ ਹੋਇ ॥ ਗੁਰਮੁਖਿ ਆਪਿ ਵਡਾਈ ਦੇਵੈ ਸੋਇ ॥੩॥ ਗੁਰਮੁਖਿ ਸਬਦੁ ਸਚੁ ਕਰਣੀ ਸਾਰੁ ॥ ਗੁਰਮੁਖਿ ਨਾਨਕ ਪਰਵਾਰੈ ਸਾਧਾਰੁ ॥੪॥੬॥

Text: Gurmukhi with English translation (Kulbir S Thind; English by Dr. Sant Singh Khalsa).