Sri Guru Granth Sahib › Sri Raag

Ang 55

Ang 54–55Sri Raag · ਸਿਰੀਰਾਗੁ › SIREE RAAG, FIRST MEHL, FIRST HOUSE, ASHTAPADEES

SIREE RAAG, FIRST MEHL

Guru Nanak Dev · ashtpadi

ਸਿਰੀਰਾਗੁ ਮਹਲਾ ੧ ॥ ਆਪੇ ਗੁਣ ਆਪੇ ਕਥੈ ਆਪੇ ਸੁਣਿ ਵੀਚਾਰੁ ॥ ਆਪੇ ਰਤਨੁ ਪਰਖਿ ਤੂੰ ਆਪੇ ਮੋਲੁ ਅਪਾਰੁ ॥ ਸਾਚਉ ਮਾਨੁ ਮਹਤੁ ਤੂੰ ਆਪੇ ਦੇਵਣਹਾਰੁ ॥੧॥ ਹਰਿ ਜੀਉ ਤੂੰ ਕਰਤਾ ਕਰਤਾਰੁ ॥ ਜਿਉ ਭਾਵੈ ਤਿਉ ਰਾਖੁ ਤੂੰ ਹਰਿ ਨਾਮੁ ਮਿਲੈ ਆਚਾਰੁ ॥੧॥ ਰਹਾਉ ॥ ਆਪੇ ਹੀਰਾ ਨਿਰਮਲਾ ਆਪੇ ਰੰਗੁ ਮਜੀਠ ॥ ਆਪੇ ਮੋਤੀ ਊਜਲੋ ਆਪੇ ਭਗਤ ਬਸੀਠੁ ॥ ਗੁਰ ਕੈ ਸਬਦਿ ਸਲਾਹਣਾ ਘਟਿ ਘਟਿ ਡੀਠੁ ਅਡੀਠੁ ॥੨॥ ਆਪੇ ਸਾਗਰੁ ਬੋਹਿਥਾ ਆਪੇ ਪਾਰੁ ਅਪਾਰੁ ॥ ਸਾਚੀ ਵਾਟ ਸੁਜਾਣੁ ਤੂੰ ਸਬਦਿ ਲਘਾਵਣਹਾਰੁ ॥ ਨਿਡਰਿਆ ਡਰੁ ਜਾਣੀਐ ਬਾਝੁ ਗੁਰੂ ਗੁਬਾਰੁ ॥੩॥ ਅਸਥਿਰੁ ਕਰਤਾ ਦੇਖੀਐ ਹੋਰੁ ਕੇਤੀ ਆਵੈ ਜਾਇ ॥ ਆਪੇ ਨਿਰਮਲੁ ਏਕੁ ਤੂੰ ਹੋਰ ਬੰਧੀ ਧੰਧੈ ਪਾਇ ॥ ਗੁਰਿ ਰਾਖੇ ਸੇ ਉਬਰੇ ਸਾਚੇ ਸਿਉ ਲਿਵ ਲਾਇ ॥੪॥ ਹਰਿ ਜੀਉ ਸਬਦਿ ਪਛਾਣੀਐ ਸਾਚਿ ਰਤੇ ਗੁਰ ਵਾਕਿ ॥ ਤਿਤੁ ਤਨਿ ਮੈਲੁ ਨ ਲਗਈ ਸਚ ਘਰਿ ਜਿਸੁ ਓਤਾਕੁ ॥ ਨਦਰਿ ਕਰੇ ਸਚੁ ਪਾਈਐ ਬਿਨੁ ਨਾਵੈ ਕਿਆ ਸਾਕੁ ॥੫॥ ਜਿਨੀ ਸਚੁ ਪਛਾਣਿਆ ਸੇ ਸੁਖੀਏ ਜੁਗ ਚਾਰਿ ॥ ਹਉਮੈ ਤ੍ਰਿਸਨਾ ਮਾਰਿ ਕੈ ਸਚੁ ਰਖਿਆ ਉਰ ਧਾਰਿ ॥ ਜਗ ਮਹਿ ਲਾਹਾ ਏਕੁ ਨਾਮੁ ਪਾਈਐ ਗੁਰ ਵੀਚਾਰਿ ॥੬॥ ਸਾਚਉ ਵਖਰੁ ਲਾਦੀਐ ਲਾਭੁ ਸਦਾ ਸਚੁ ਰਾਸਿ ॥ ਸਾਚੀ ਦਰਗਹ ਬੈਸਈ ਭਗਤਿ ਸਚੀ ਅਰਦਾਸਿ ॥ ਪਤਿ ਸਿਉ ਲੇਖਾ ਨਿਬੜੈ ਰਾਮ ਨਾਮੁ ਪਰਗਾਸਿ ॥੭॥ ਊਚਾ ਊਚਉ ਆਖੀਐ ਕਹਉ ਨ ਦੇਖਿਆ ਜਾਇ ॥ ਜਹ ਦੇਖਾ ਤਹ ਏਕੁ ਤੂੰ ਸਤਿਗੁਰਿ ਦੀਆ ਦਿਖਾਇ ॥ ਜੋਤਿ ਨਿਰੰਤਰਿ ਜਾਣੀਐ ਨਾਨਕ ਸਹਜਿ ਸੁਭਾਇ ॥੮॥੩॥

Ang 55Sri Raag · ਸਿਰੀਰਾਗੁ › SIREE RAAG, FIRST MEHL, FIRST HOUSE, ASHTAPADEES

SIREE RAAG, FIRST MEHL

Guru Nanak Dev · ashtpadi

ਸਿਰੀਰਾਗੁ ਮਹਲਾ ੧ ॥ ਮਛੁਲੀ ਜਾਲੁ ਨ ਜਾਣਿਆ ਸਰੁ ਖਾਰਾ ਅਸਗਾਹੁ ॥ ਅਤਿ ਸਿਆਣੀ ਸੋਹਣੀ ਕਿਉ ਕੀਤੋ ਵੇਸਾਹੁ ॥ ਕੀਤੇ ਕਾਰਣਿ ਪਾਕੜੀ ਕਾਲੁ ਨ ਟਲੈ ਸਿਰਾਹੁ ॥੧॥ ਭਾਈ ਰੇ ਇਉ ਸਿਰਿ ਜਾਣਹੁ ਕਾਲੁ ॥ ਜਿਉ ਮਛੀ ਤਿਉ ਮਾਣਸਾ ਪਵੈ ਅਚਿੰਤਾ ਜਾਲੁ ॥੧॥ ਰਹਾਉ ॥ ਸਭੁ ਜਗੁ ਬਾਧੋ ਕਾਲ ਕੋ ਬਿਨੁ ਗੁਰ ਕਾਲੁ ਅਫਾਰੁ ॥ ਸਚਿ ਰਤੇ ਸੇ ਉਬਰੇ ਦੁਬਿਧਾ ਛੋਡਿ ਵਿਕਾਰ ॥ ਹਉ ਤਿਨ ਕੈ ਬਲਿਹਾਰਣੈ ਦਰਿ ਸਚੈ ਸਚਿਆਰ ॥੨॥ ਸੀਚਾਨੇ ਜਿਉ ਪੰਖੀਆ ਜਾਲੀ ਬਧਿਕ ਹਾਥਿ ॥ ਗੁਰਿ ਰਾਖੇ ਸੇ ਉਬਰੇ ਹੋਰਿ ਫਾਥੇ ਚੋਗੈ ਸਾਥਿ ॥ ਬਿਨੁ ਨਾਵੈ ਚੁਣਿ ਸੁਟੀਅਹਿ ਕੋਇ ਨ ਸੰਗੀ ਸਾਥਿ ॥੩॥ ਸਚੋ ਸਚਾ ਆਖੀਐ ਸਚੇ ਸਚਾ ਥਾਨੁ ॥ ਜਿਨੀ ਸਚਾ ਮੰਨਿਆ ਤਿਨ ਮਨਿ ਸਚੁ ਧਿਆਨੁ ॥ ਮਨਿ ਮੁਖਿ ਸੂਚੇ ਜਾਣੀਅਹਿ ਗੁਰਮੁਖਿ ਜਿਨਾ ਗਿਆਨੁ ॥੪॥ ਸਤਿਗੁਰ ਅਗੈ ਅਰਦਾਸਿ ਕਰਿ ਸਾਜਨੁ ਦੇਇ ਮਿਲਾਇ ॥ ਸਾਜਨਿ ਮਿਲਿਐ ਸੁਖੁ ਪਾਇਆ ਜਮਦੂਤ ਮੁਏ ਬਿਖੁ ਖਾਇ ॥ ਨਾਵੈ ਅੰਦਰਿ ਹਉ ਵਸਾਂ ਨਾਉ ਵਸੈ ਮਨਿ ਆਇ ॥੫॥ ਬਾਝੁ ਗੁਰੂ ਗੁਬਾਰੁ ਹੈ ਬਿਨੁ ਸਬਦੈ ਬੂਝ ਨ ਪਾਇ ॥ ਗੁਰਮਤੀ ਪਰਗਾਸੁ ਹੋਇ ਸਚਿ ਰਹੈ ਲਿਵ ਲਾਇ ॥ ਤਿਥੈ ਕਾਲੁ ਨ ਸੰਚਰੈ ਜੋਤੀ ਜੋਤਿ ਸਮਾਇ ॥੬॥ ਤੂੰਹੈ ਸਾਜਨੁ ਤੂੰ ਸੁਜਾਣੁ ਤੂੰ ਆਪੇ ਮੇਲਣਹਾਰੁ ॥ ਗੁਰ ਸਬਦੀ ਸਾਲਾਹੀਐ ਅੰਤੁ ਨ ਪਾਰਾਵਾਰੁ ॥ ਤਿਥੈ ਕਾਲੁ ਨ ਅਪੜੈ ਜਿਥੈ ਗੁਰ ਕਾ ਸਬਦੁ ਅਪਾਰੁ ॥੭॥ ਹੁਕਮੀ ਸਭੇ ਊਪਜਹਿ ਹੁਕਮੀ ਕਾਰ ਕਮਾਹਿ ॥ ਹੁਕਮੀ ਕਾਲੈ ਵਸਿ ਹੈ ਹੁਕਮੀ ਸਾਚਿ ਸਮਾਹਿ ॥ ਨਾਨਕ ਜੋ ਤਿਸੁ ਭਾਵੈ ਸੋ ਥੀਐ ਇਨਾ ਜੰਤਾ ਵਸਿ ਕਿਛੁ ਨਾਹਿ ॥੮॥੪॥

Ang 55–56Sri Raag · ਸਿਰੀਰਾਗੁ › SIREE RAAG, FIRST MEHL, FIRST HOUSE, ASHTAPADEES

SIREE RAAG, FIRST MEHL

Guru Nanak Dev · ashtpadi

ਸਿਰੀਰਾਗੁ ਮਹਲਾ ੧ ॥ ਮਨਿ ਜੂਠੈ ਤਨਿ ਜੂਠਿ ਹੈ ਜਿਹਵਾ ਜੂਠੀ ਹੋਇ ॥ ਮੁਖਿ ਝੂਠੈ ਝੂਠੁ ਬੋਲਣਾ ਕਿਉ ਕਰਿ ਸੂਚਾ ਹੋਇ ॥ ਬਿਨੁ ਅਭ ਸਬਦ ਨ ਮਾਂਜੀਐ ਸਾਚੇ ਤੇ ਸਚੁ ਹੋਇ ॥੧॥ ਮੁੰਧੇ ਗੁਣਹੀਣੀ ਸੁਖੁ ਕੇਹਿ ॥ ਪਿਰੁ ਰਲੀਆ ਰਸਿ ਮਾਣਸੀ ਸਾਚਿ ਸਬਦਿ ਸੁਖੁ ਨੇਹਿ ॥੧॥ ਰਹਾਉ ॥ ਪਿਰੁ ਪਰਦੇਸੀ ਜੇ ਥੀਐ ਧਨ ਵਾਂਢੀ ਝੂਰੇਇ ॥ ਜਿਉ ਜਲਿ ਥੋੜੈ ਮਛੁਲੀ ਕਰਣ ਪਲਾਵ ਕਰੇਇ ॥ ਪਿਰ ਭਾਵੈ ਸੁਖੁ ਪਾਈਐ ਜਾ ਆਪੇ ਨਦਰਿ ਕਰੇਇ ॥੨॥ ਪਿਰੁ ਸਾਲਾਹੀ ਆਪਣਾ ਸਖੀ ਸਹੇਲੀ ਨਾਲਿ ॥ ਤਨਿ ਸੋਹੈ ਮਨੁ ਮੋਹਿਆ ਰਤੀ ਰੰਗਿ ਨਿਹਾਲਿ ॥ ਸਬਦਿ ਸਵਾਰੀ ਸੋਹਣੀ ਪਿਰੁ ਰਾਵੇ ਗੁਣ ਨਾਲਿ ॥੩॥ ਕਾਮਣਿ ਕਾਮਿ ਨ ਆਵਈ ਖੋਟੀ ਅਵਗਣਿਆਰਿ ॥ ਨਾ ਸੁਖੁ ਪੇਈਐ ਸਾਹੁਰੈ ਝੂਠਿ ਜਲੀ ਵੇਕਾਰਿ ॥ ਆਵਣੁ ਵੰਞਣੁ ਡਾਖੜੋ ਛੋਡੀ ਕੰਤਿ ਵਿਸਾਰਿ ॥੪॥ ਪਿਰ ਕੀ ਨਾਰਿ ਸੁਹਾਵਣੀ ਮੁਤੀ ਸੋ ਕਿਤੁ ਸਾਦਿ ॥ ਪਿਰ ਕੈ ਕਾਮਿ ਨ ਆਵਈ ਬੋਲੇ ਫਾਦਿਲੁ ਬਾਦਿ ॥ ਦਰਿ ਘਰਿ ਢੋਈ ਨਾ ਲਹੈ ਛੂਟੀ ਦੂਜੈ ਸਾਦਿ ॥੫॥ ਪੰਡਿਤ ਵਾਚਹਿ ਪੋਥੀਆ ਨਾ ਬੂਝਹਿ ਵੀਚਾਰੁ ॥ ਅਨ ਕਉ ਮਤੀ ਦੇ ਚਲਹਿ ਮਾਇਆ ਕਾ ਵਾਪਾਰੁ ॥ ਕਥਨੀ ਝੂਠੀ ਜਗੁ ਭਵੈ ਰਹਣੀ ਸਬਦੁ ਸੁ ਸਾਰੁ ॥੬॥ ਕੇਤੇ ਪੰਡਿਤ ਜੋਤਕੀ ਬੇਦਾ ਕਰਹਿ ਬੀਚਾਰੁ ॥ ਵਾਦਿ ਵਿਰੋਧਿ ਸਲਾਹਣੇ ਵਾਦੇ ਆਵਣੁ ਜਾਣੁ ॥ ਬਿਨੁ ਗੁਰ ਕਰਮ ਨ ਛੁਟਸੀ ਕਹਿ ਸੁਣਿ ਆਖਿ ਵਖਾਣੁ ॥੭॥ ਸਭਿ ਗੁਣਵੰਤੀ ਆਖੀਅਹਿ ਮੈ ਗੁਣੁ ਨਾਹੀ ਕੋਇ ॥ ਹਰਿ ਵਰੁ ਨਾਰਿ ਸੁਹਾਵਣੀ ਮੈ ਭਾਵੈ ਪ੍ਰਭੁ ਸੋਇ ॥ ਨਾਨਕ ਸਬਦਿ ਮਿਲਾਵੜਾ ਨਾ ਵੇਛੋੜਾ ਹੋਇ ॥੮॥੫॥

Text: Gurmukhi with English translation (Kulbir S Thind; English by Dr. Sant Singh Khalsa).