Sri Guru Granth Sahib › Raag Vadhans

Ang 561

Ang 560–561Raag Vadhans · ਵਡਹੰਸੁ

WADAHANS, FOURTH MEHL, FIRST HOUSE

Guru Ram Das · shabad

ਵਡਹੰਸੁ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੇਜ ਏਕ ਏਕੋ ਪ੍ਰਭੁ ਠਾਕੁਰੁ ॥ ਗੁਰਮੁਖਿ ਹਰਿ ਰਾਵੇ ਸੁਖ ਸਾਗਰੁ ॥੧॥ ਮੈ ਪ੍ਰਭ ਮਿਲਣ ਪ੍ਰੇਮ ਮਨਿ ਆਸਾ ॥ ਗੁਰੁ ਪੂਰਾ ਮੇਲਾਵੈ ਮੇਰਾ ਪ੍ਰੀਤਮੁ ਹਉ ਵਾਰਿ ਵਾਰਿ ਆਪਣੇ ਗੁਰੂ ਕਉ ਜਾਸਾ ॥੧॥ ਰਹਾਉ ॥ ਮੈ ਅਵਗਣ ਭਰਪੂਰਿ ਸਰੀਰੇ ॥ ਹਉ ਕਿਉ ਕਰਿ ਮਿਲਾ ਅਪਣੇ ਪ੍ਰੀਤਮ ਪੂਰੇ ॥੨॥ ਜਿਨਿ ਗੁਣਵੰਤੀ ਮੇਰਾ ਪ੍ਰੀਤਮੁ ਪਾਇਆ ॥ ਸੇ ਮੈ ਗੁਣ ਨਾਹੀ ਹਉ ਕਿਉ ਮਿਲਾ ਮੇਰੀ ਮਾਇਆ ॥੩॥ ਹਉ ਕਰਿ ਕਰਿ ਥਾਕਾ ਉਪਾਵ ਬਹੁਤੇਰੇ ॥ ਨਾਨਕ ਗਰੀਬ ਰਾਖਹੁ ਹਰਿ ਮੇਰੇ ॥੪॥੧॥

Ang 561Raag Vadhans · ਵਡਹੰਸੁ

WADAHANS, FOURTH MEHL

Guru Ram Das · shabad

ਵਡਹੰਸੁ ਮਹਲਾ ੪ ॥ ਮੇਰਾ ਹਰਿ ਪ੍ਰਭੁ ਸੁੰਦਰੁ ਮੈ ਸਾਰ ਨ ਜਾਣੀ ॥ ਹਉ ਹਰਿ ਪ੍ਰਭ ਛੋਡਿ ਦੂਜੈ ਲੋਭਾਣੀ ॥੧॥ ਹਉ ਕਿਉ ਕਰਿ ਪਿਰ ਕਉ ਮਿਲਉ ਇਆਣੀ ॥ ਜੋ ਪਿਰ ਭਾਵੈ ਸਾ ਸੋਹਾਗਣਿ ਸਾਈ ਪਿਰ ਕਉ ਮਿਲੈ ਸਿਆਣੀ ॥੧॥ ਰਹਾਉ ॥ ਮੈ ਵਿਚਿ ਦੋਸ ਹਉ ਕਿਉ ਕਰਿ ਪਿਰੁ ਪਾਵਾ ॥ ਤੇਰੇ ਅਨੇਕ ਪਿਆਰੇ ਹਉ ਪਿਰ ਚਿਤਿ ਨ ਆਵਾ ॥੨॥ ਜਿਨਿ ਪਿਰੁ ਰਾਵਿਆ ਸਾ ਭਲੀ ਸੁਹਾਗਣਿ ॥ ਸੇ ਮੈ ਗੁਣ ਨਾਹੀ ਹਉ ਕਿਆ ਕਰੀ ਦੁਹਾਗਣਿ ॥੩॥ ਨਿਤ ਸੁਹਾਗਣਿ ਸਦਾ ਪਿਰੁ ਰਾਵੈ ॥ ਮੈ ਕਰਮਹੀਣ ਕਬ ਹੀ ਗਲਿ ਲਾਵੈ ॥੪॥ ਤੂ ਪਿਰੁ ਗੁਣਵੰਤਾ ਹਉ ਅਉਗੁਣਿਆਰਾ ॥ ਮੈ ਨਿਰਗੁਣ ਬਖਸਿ ਨਾਨਕੁ ਵੇਚਾਰਾ ॥੫॥੨॥

Ang 561–562Raag Vadhans · ਵਡਹੰਸੁ

WADAHANS, FOURTH MEHL, SECOND HOUSE

Guru Ram Das · shabad

ਵਡਹੰਸੁ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥ ਹਉ ਜਾਇ ਪੁਛਾ ਅਪਨੇ ਸਤਗੁਰੈ ਗੁਰ ਪੁਛਿ ਮਨੁ ਮੁਗਧੁ ਸਮਝਾਵਾ ॥ ਭੂਲਾ ਮਨੁ ਸਮਝੈ ਗੁਰ ਸਬਦੀ ਹਰਿ ਹਰਿ ਸਦਾ ਧਿਆਏ ॥ ਨਾਨਕ ਜਿਸੁ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਚਰਣੀ ਚਿਤੁ ਲਾਏ ॥੧॥ ਹਉ ਸਭਿ ਵੇਸ ਕਰੀ ਪਿਰ ਕਾਰਣਿ ਜੇ ਹਰਿ ਪ੍ਰਭ ਸਾਚੇ ਭਾਵਾ ॥ ਸੋ ਪਿਰੁ ਪਿਆਰਾ ਮੈ ਨਦਰਿ ਨ ਦੇਖੈ ਹਉ ਕਿਉ ਕਰਿ ਧੀਰਜੁ ਪਾਵਾ ॥ ਜਿਸੁ ਕਾਰਣਿ ਹਉ ਸੀਗਾਰੁ ਸੀਗਾਰੀ ਸੋ ਪਿਰੁ ਰਤਾ ਮੇਰਾ ਅਵਰਾ ॥ ਨਾਨਕ ਧਨੁ ਧੰਨੁ ਧੰਨੁ ਸੋਹਾਗਣਿ ਜਿਨਿ ਪਿਰੁ ਰਾਵਿਅੜਾ ਸਚੁ ਸਵਰਾ ॥੨॥ ਹਉ ਜਾਇ ਪੁਛਾ ਸੋਹਾਗ ਸੁਹਾਗਣਿ ਤੁਸੀ ਕਿਉ ਪਿਰੁ ਪਾਇਅੜਾ ਪ੍ਰਭੁ ਮੇਰਾ ॥ ਮੈ ਊਪਰਿ ਨਦਰਿ ਕਰੀ ਪਿਰਿ ਸਾਚੈ ਮੈ ਛੋਡਿਅੜਾ ਮੇਰਾ ਤੇਰਾ ॥ ਸਭੁ ਮਨੁ ਤਨੁ ਜੀਉ ਕਰਹੁ ਹਰਿ ਪ੍ਰਭ ਕਾ ਇਤੁ ਮਾਰਗਿ ਭੈਣੇ ਮਿਲੀਐ ॥ ਆਪਨੜਾ ਪ੍ਰਭੁ ਨਦਰਿ ਕਰਿ ਦੇਖੈ ਨਾਨਕ ਜੋਤਿ ਜੋਤੀ ਰਲੀਐ ॥੩॥ ਜੋ ਹਰਿ ਪ੍ਰਭ ਕਾ ਮੈ ਦੇਇ ਸਨੇਹਾ ਤਿਸੁ ਮਨੁ ਤਨੁ ਅਪਣਾ ਦੇਵਾ ॥ ਨਿਤ ਪਖਾ ਫੇਰੀ ਸੇਵ ਕਮਾਵਾ ਤਿਸੁ ਆਗੈ ਪਾਣੀ ਢੋਵਾਂ ॥ ਨਿਤ ਨਿਤ ਸੇਵ ਕਰੀ ਹਰਿ ਜਨ ਕੀ ਜੋ ਹਰਿ ਹਰਿ ਕਥਾ ਸੁਣਾਏ ॥ ਧਨੁ ਧੰਨੁ ਗੁਰੂ ਗੁਰ ਸਤਿਗੁਰੁ ਪੂਰਾ ਨਾਨਕ ਮਨਿ ਆਸ ਪੁਜਾਏ ॥੪॥ ਗੁਰੁ ਸਜਣੁ ਮੇਰਾ ਮੇਲਿ ਹਰੇ ਜਿਤੁ ਮਿਲਿ ਹਰਿ ਨਾਮੁ ਧਿਆਵਾ ॥ ਗੁਰ ਸਤਿਗੁਰ ਪਾਸਹੁ ਹਰਿ ਗੋਸਟਿ ਪੂਛਾਂ ਕਰਿ ਸਾਂਝੀ ਹਰਿ ਗੁਣ ਗਾਵਾਂ ॥ ਗੁਣ ਗਾਵਾ ਨਿਤ ਨਿਤ ਸਦ ਹਰਿ ਕੇ ਮਨੁ ਜੀਵੈ ਨਾਮੁ ਸੁਣਿ ਤੇਰਾ ॥ ਨਾਨਕ ਜਿਤੁ ਵੇਲਾ ਵਿਸਰੈ ਮੇਰਾ ਸੁਆਮੀ ਤਿਤੁ ਵੇਲੈ ਮਰਿ ਜਾਇ ਜੀਉ ਮੇਰਾ ॥੫॥ ਹਰਿ ਵੇਖਣ ਕਉ ਸਭੁ ਕੋਈ ਲੋਚੈ ਸੋ ਵੇਖੈ ਜਿਸੁ ਆਪਿ ਵਿਖਾਲੇ ॥ ਜਿਸ ਨੋ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਹਰਿ ਸਦਾ ਸਮਾਲੇ ॥ ਸੋ ਹਰਿ ਹਰਿ ਨਾਮੁ ਸਦਾ ਸਦਾ ਸਮਾਲੇ ਜਿਸੁ ਸਤਗੁਰੁ ਪੂਰਾ ਮੇਰਾ ਮਿਲਿਆ ॥ ਨਾਨਕ ਹਰਿ ਜਨ ਹਰਿ ਇਕੇ ਹੋਏ ਹਰਿ ਜਪਿ ਹਰਿ ਸੇਤੀ ਰਲਿਆ ॥੬॥੧॥੩॥

Text: Gurmukhi with English translation (Kulbir S Thind; English by Dr. Sant Singh Khalsa).