Sri Guru Granth Sahib › Raag Vadhans

Ang 565

Ang 564–565Raag Vadhans · ਵਡਹੰਸੁ

WADAHANS, THIRD MEHL, ASHTAPADEES

Guru Amar Das · ashtpadi

ਵਡਹੰਸੁ ਮਹਲਾ ੩ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਚੀ ਬਾਣੀ ਸਚੁ ਧੁਨਿ ਸਚੁ ਸਬਦੁ ਵੀਚਾਰਾ ॥ ਅਨਦਿਨੁ ਸਚੁ ਸਲਾਹਣਾ ਧਨੁ ਧਨੁ ਵਡਭਾਗ ਹਮਾਰਾ ॥੧॥ ਮਨ ਮੇਰੇ ਸਾਚੇ ਨਾਮ ਵਿਟਹੁ ਬਲਿ ਜਾਉ ॥ ਦਾਸਨਿ ਦਾਸਾ ਹੋਇ ਰਹਹਿ ਤਾ ਪਾਵਹਿ ਸਚਾ ਨਾਉ ॥੧॥ ਰਹਾਉ ॥ ਜਿਹਵਾ ਸਚੀ ਸਚਿ ਰਤੀ ਤਨੁ ਮਨੁ ਸਚਾ ਹੋਇ ॥ ਬਿਨੁ ਸਾਚੇ ਹੋਰੁ ਸਾਲਾਹਣਾ ਜਾਸਹਿ ਜਨਮੁ ਸਭੁ ਖੋਇ ॥੨॥ ਸਚੁ ਖੇਤੀ ਸਚੁ ਬੀਜਣਾ ਸਾਚਾ ਵਾਪਾਰਾ ॥ ਅਨਦਿਨੁ ਲਾਹਾ ਸਚੁ ਨਾਮੁ ਧਨੁ ਭਗਤਿ ਭਰੇ ਭੰਡਾਰਾ ॥੩॥ ਸਚੁ ਖਾਣਾ ਸਚੁ ਪੈਨਣਾ ਸਚੁ ਟੇਕ ਹਰਿ ਨਾਉ ॥ ਜਿਸ ਨੋ ਬਖਸੇ ਤਿਸੁ ਮਿਲੈ ਮਹਲੀ ਪਾਏ ਥਾਉ ॥੪॥ ਆਵਹਿ ਸਚੇ ਜਾਵਹਿ ਸਚੇ ਫਿਰਿ ਜੂਨੀ ਮੂਲਿ ਨ ਪਾਹਿ ॥ ਗੁਰਮੁਖਿ ਦਰਿ ਸਾਚੈ ਸਚਿਆਰ ਹਹਿ ਸਾਚੇ ਮਾਹਿ ਸਮਾਹਿ ॥੫॥ ਅੰਤਰੁ ਸਚਾ ਮਨੁ ਸਚਾ ਸਚੀ ਸਿਫਤਿ ਸਨਾਇ ॥ ਸਚੈ ਥਾਨਿ ਸਚੁ ਸਾਲਾਹਣਾ ਸਤਿਗੁਰ ਬਲਿਹਾਰੈ ਜਾਉ ॥੬॥ ਸਚੁ ਵੇਲਾ ਮੂਰਤੁ ਸਚੁ ਜਿਤੁ ਸਚੇ ਨਾਲਿ ਪਿਆਰੁ ॥ ਸਚੁ ਵੇਖਣਾ ਸਚੁ ਬੋਲਣਾ ਸਚਾ ਸਭੁ ਆਕਾਰੁ ॥੭॥ ਨਾਨਕ ਸਚੈ ਮੇਲੇ ਤਾ ਮਿਲੇ ਆਪੇ ਲਏ ਮਿਲਾਇ ॥ ਜਿਉ ਭਾਵੈ ਤਿਉ ਰਖਸੀ ਆਪੇ ਕਰੇ ਰਜਾਇ ॥੮॥੧॥

Ang 565Raag Vadhans · ਵਡਹੰਸੁ › WADAHANS, THIRD MEHL, ASHTAPADEES

WADAHANS, THIRD MEHL

Guru Amar Das · ashtpadi

ਵਡਹੰਸੁ ਮਹਲਾ ੩ ॥ ਮਨੂਆ ਦਹ ਦਿਸ ਧਾਵਦਾ ਓਹੁ ਕੈਸੇ ਹਰਿ ਗੁਣ ਗਾਵੈ ॥ ਇੰਦ੍ਰੀ ਵਿਆਪਿ ਰਹੀ ਅਧਿਕਾਈ ਕਾਮੁ ਕ੍ਰੋਧੁ ਨਿਤ ਸੰਤਾਵੈ ॥੧॥ ਵਾਹੁ ਵਾਹੁ ਸਹਜੇ ਗੁਣ ਰਵੀਜੈ ॥ ਰਾਮ ਨਾਮੁ ਇਸੁ ਜੁਗ ਮਹਿ ਦੁਲਭੁ ਹੈ ਗੁਰਮਤਿ ਹਰਿ ਰਸੁ ਪੀਜੈ ॥੧॥ ਰਹਾਉ ॥ ਸਬਦੁ ਚੀਨਿ ਮਨੁ ਨਿਰਮਲੁ ਹੋਵੈ ਤਾ ਹਰਿ ਕੇ ਗੁਣ ਗਾਵੈ ॥ ਗੁਰਮਤੀ ਆਪੈ ਆਪੁ ਪਛਾਣੈ ਤਾ ਨਿਜ ਘਰਿ ਵਾਸਾ ਪਾਵੈ ॥੨॥ ਏ ਮਨ ਮੇਰੇ ਸਦਾ ਰੰਗਿ ਰਾਤੇ ਸਦਾ ਹਰਿ ਕੇ ਗੁਣ ਗਾਉ ॥ ਹਰਿ ਨਿਰਮਲੁ ਸਦਾ ਸੁਖਦਾਤਾ ਮਨਿ ਚਿੰਦਿਆ ਫਲੁ ਪਾਉ ॥੩॥ ਹਮ ਨੀਚ ਸੇ ਊਤਮ ਭਏ ਹਰਿ ਕੀ ਸਰਣਾਈ ॥ ਪਾਥਰੁ ਡੁਬਦਾ ਕਾਢਿ ਲੀਆ ਸਾਚੀ ਵਡਿਆਈ ॥੪॥ ਬਿਖੁ ਸੇ ਅੰਮ੍ਰਿਤ ਭਏ ਗੁਰਮਤਿ ਬੁਧਿ ਪਾਈ ॥ ਅਕਹੁ ਪਰਮਲ ਭਏ ਅੰਤਰਿ ਵਾਸਨਾ ਵਸਾਈ ॥੫॥ ਮਾਣਸ ਜਨਮੁ ਦੁਲੰਭੁ ਹੈ ਜਗ ਮਹਿ ਖਟਿਆ ਆਇ ॥ ਪੂਰੈ ਭਾਗਿ ਸਤਿਗੁਰੁ ਮਿਲੈ ਹਰਿ ਨਾਮੁ ਧਿਆਇ ॥੬॥ ਮਨਮੁਖ ਭੂਲੇ ਬਿਖੁ ਲਗੇ ਅਹਿਲਾ ਜਨਮੁ ਗਵਾਇਆ ॥ ਹਰਿ ਕਾ ਨਾਮੁ ਸਦਾ ਸੁਖ ਸਾਗਰੁ ਸਾਚਾ ਸਬਦੁ ਨ ਭਾਇਆ ॥੭॥ ਮੁਖਹੁ ਹਰਿ ਹਰਿ ਸਭੁ ਕੋ ਕਰੈ ਵਿਰਲੈ ਹਿਰਦੈ ਵਸਾਇਆ ॥ ਨਾਨਕ ਜਿਨ ਕੈ ਹਿਰਦੈ ਵਸਿਆ ਮੋਖ ਮੁਕਤਿ ਤਿਨ੍ਹ ਪਾਇਆ ॥੮॥੨॥

Ang 565–566Raag Vadhans · ਵਡਹੰਸੁ › WADAHANS, THIRD MEHL, ASHTAPADEES

WADAHANS, FIRST MEHL, CHHANT

Guru Nanak Dev · chhant

ਵਡਹੰਸੁ ਮਹਲਾ ੧ ਛੰਤ ੴ ਸਤਿਗੁਰ ਪ੍ਰਸਾਦਿ ॥ ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥ ਨਾਤਾ ਸੋ ਪਰਵਾਣੁ ਸਚੁ ਕਮਾਈਐ ॥ ਜਬ ਸਾਚ ਅੰਦਰਿ ਹੋਇ ਸਾਚਾ ਤਾਮਿ ਸਾਚਾ ਪਾਈਐ ॥ ਲਿਖੇ ਬਾਝਹੁ ਸੁਰਤਿ ਨਾਹੀ ਬੋਲਿ ਬੋਲਿ ਗਵਾਈਐ ॥ ਜਿਥੈ ਜਾਇ ਬਹੀਐ ਭਲਾ ਕਹੀਐ ਸੁਰਤਿ ਸਬਦੁ ਲਿਖਾਈਐ ॥ ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥੧॥ ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥ ਅੰਮ੍ਰਿਤੁ ਹਰਿ ਕਾ ਨਾਮੁ ਮੇਰੈ ਮਨਿ ਭਾਇਆ ॥ ਨਾਮੁ ਮੀਠਾ ਮਨਹਿ ਲਾਗਾ ਦੂਖਿ ਡੇਰਾ ਢਾਹਿਆ ॥ ਸੂਖੁ ਮਨ ਮਹਿ ਆਇ ਵਸਿਆ ਜਾਮਿ ਤੈ ਫੁਰਮਾਇਆ ॥ ਨਦਰਿ ਤੁਧੁ ਅਰਦਾਸਿ ਮੇਰੀ ਜਿੰਨਿ ਆਪੁ ਉਪਾਇਆ ॥ ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥੨॥ ਵਾਰੀ ਖਸਮੁ ਕਢਾਏ ਕਿਰਤੁ ਕਮਾਵਣਾ ॥ ਮੰਦਾ ਕਿਸੈ ਨ ਆਖਿ ਝਗੜਾ ਪਾਵਣਾ ॥ ਨਹ ਪਾਇ ਝਗੜਾ ਸੁਆਮਿ ਸੇਤੀ ਆਪਿ ਆਪੁ ਵਞਾਵਣਾ ॥ ਜਿਸੁ ਨਾਲਿ ਸੰਗਤਿ ਕਰਿ ਸਰੀਕੀ ਜਾਇ ਕਿਆ ਰੂਆਵਣਾ ॥ ਜੋ ਦੇਇ ਸਹਣਾ ਮਨਹਿ ਕਹਣਾ ਆਖਿ ਨਾਹੀ ਵਾਵਣਾ ॥ ਵਾਰੀ ਖਸਮੁ ਕਢਾਏ ਕਿਰਤੁ ਕਮਾਵਣਾ ॥੩॥ ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ ॥ ਕਉੜਾ ਕੋਇ ਨ ਮਾਗੈ ਮੀਠਾ ਸਭ ਮਾਗੈ ॥ ਸਭੁ ਕੋਇ ਮੀਠਾ ਮੰਗਿ ਦੇਖੈ ਖਸਮ ਭਾਵੈ ਸੋ ਕਰੇ ॥ ਕਿਛੁ ਪੁੰਨ ਦਾਨ ਅਨੇਕ ਕਰਣੀ ਨਾਮ ਤੁਲਿ ਨ ਸਮਸਰੇ ॥ ਨਾਨਕਾ ਜਿਨ ਨਾਮੁ ਮਿਲਿਆ ਕਰਮੁ ਹੋਆ ਧੁਰਿ ਕਦੇ ॥ ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ ॥੪॥੧॥

Text: Gurmukhi with English translation (Kulbir S Thind; English by Dr. Sant Singh Khalsa).