Sri Guru Granth Sahib › Raag Vadhans

Ang 567

Ang 566–567Raag Vadhans · ਵਡਹੰਸੁ › WADAHANS, THIRD MEHL, ASHTAPADEES

WADAHANS, FIRST MEHL

Guru Nanak Dev · chhant · part 1 of 2

ਵਡਹੰਸੁ ਮਹਲਾ ੧ ॥ ਕਰਹੁ ਦਇਆ ਤੇਰਾ ਨਾਮੁ ਵਖਾਣਾ ॥ ਸਭ ਉਪਾਈਐ ਆਪਿ ਆਪੇ ਸਰਬ ਸਮਾਣਾ ॥ ਸਰਬੇ ਸਮਾਣਾ ਆਪਿ ਤੂਹੈ ਉਪਾਇ ਧੰਧੈ ਲਾਈਆ ॥ ਇਕਿ ਤੁਝ ਹੀ ਕੀਏ ਰਾਜੇ ਇਕਨਾ ਭਿਖ ਭਵਾਈਆ ॥ ਲੋਭੁ ਮੋਹੁ ਤੁਝੁ ਕੀਆ ਮੀਠਾ ਏਤੁ ਭਰਮਿ ਭੁਲਾਣਾ ॥ ਸਦਾ ਦਇਆ ਕਰਹੁ ਅਪਣੀ ਤਾਮਿ ਨਾਮੁ ਵਖਾਣਾ ॥੧॥ ਨਾਮੁ ਤੇਰਾ ਹੈ ਸਾਚਾ ਸਦਾ ਮੈ ਮਨਿ ਭਾਣਾ ॥ ਦੂਖੁ ਗਇਆ ਸੁਖੁ ਆਇ ਸਮਾਣਾ ॥ ਗਾਵਨਿ ਸੁਰਿ ਨਰ ਸੁਘੜ ਸੁਜਾਣਾ ॥ ਸੁਰਿ ਨਰ ਸੁਘੜ ਸੁਜਾਣ ਗਾਵਹਿ ਜੋ ਤੇਰੈ ਮਨਿ ਭਾਵਹੇ ॥ ਮਾਇਆ ਮੋਹੇ ਚੇਤਹਿ ਨਾਹੀ ਅਹਿਲਾ ਜਨਮੁ ਗਵਾਵਹੇ ॥ ਇਕਿ ਮੂੜ ਮੁਗਧ ਨ ਚੇਤਹਿ ਮੂਲੇ ਜੋ ਆਇਆ ਤਿਸੁ ਜਾਣਾ ॥ ਨਾਮੁ ਤੇਰਾ ਸਦਾ ਸਾਚਾ ਸੋਇ ਮੈ ਮਨਿ ਭਾਣਾ ॥੨॥ ਤੇਰਾ ਵਖਤੁ ਸੁਹਾਵਾ ਅੰਮ੍ਰਿਤੁ ਤੇਰੀ ਬਾਣੀ ॥ ਸੇਵਕ ਸੇਵਹਿ ਭਾਉ ਕਰਿ ਲਾਗਾ ਸਾਉ ਪਰਾਣੀ ॥ ਸਾਉ ਪ੍ਰਾਣੀ ਤਿਨਾ ਲਾਗਾ ਜਿਨੀ ਅੰਮ੍ਰਿਤੁ ਪਾਇਆ ॥ ਨਾਮਿ ਤੇਰੈ ਜੋਇ ਰਾਤੇ ਨਿਤ ਚੜਹਿ ਸਵਾਇਆ ॥ ਇਕੁ ਕਰਮੁ ਧਰਮੁ ਨ ਹੋਇ ਸੰਜਮੁ ਜਾਮਿ ਨ ਏਕੁ ਪਛਾਣੀ ॥ ਵਖਤੁ ਸੁਹਾਵਾ ਸਦਾ ਤੇਰਾ ਅੰਮ੍ਰਿਤ ਤੇਰੀ ਬਾਣੀ ॥੩॥ ਹਉ ਬਲਿਹਾਰੀ ਸਾਚੇ ਨਾਵੈ ॥ ਰਾਜੁ ਤੇਰਾ ਕਬਹੁ ਨ ਜਾਵੈ ॥ ਰਾਜੋ ਤ ਤੇਰਾ ਸਦਾ ਨਿਹਚਲੁ ਏਹੁ ਕਬਹੁ ਨ ਜਾਵਏ ॥ ਚਾਕਰੁ ਤ ਤੇਰਾ ਸੋਇ ਹੋਵੈ ਜੋਇ ਸਹਜਿ ਸਮਾਵਏ ॥ ਦੁਸਮਨੁ ਤ ਦੂਖੁ ਨ ਲਗੈ ਮੂਲੇ ਪਾਪੁ ਨੇੜਿ ਨ ਆਵਏ ॥ ਹਉ ਬਲਿਹਾਰੀ ਸਦਾ ਹੋਵਾ ਏਕ ਤੇਰੇ ਨਾਵਏ ॥੪॥

Ang 567Raag Vadhans · ਵਡਹੰਸੁ › WADAHANS, THIRD MEHL, ASHTAPADEES

WADAHANS, FIRST MEHL

Guru Nanak Dev · chhant · part 2 of 2

ਜੁਗਹ ਜੁਗੰਤਰਿ ਭਗਤ ਤੁਮਾਰੇ ॥ ਕੀਰਤਿ ਕਰਹਿ ਸੁਆਮੀ ਤੇਰੈ ਦੁਆਰੇ ॥ ਜਪਹਿ ਤ ਸਾਚਾ ਏਕੁ ਮੁਰਾਰੇ ॥ ਸਾਚਾ ਮੁਰਾਰੇ ਤਾਮਿ ਜਾਪਹਿ ਜਾਮਿ ਮੰਨਿ ਵਸਾਵਹੇ ॥ ਭਰਮੋ ਭੁਲਾਵਾ ਤੁਝਹਿ ਕੀਆ ਜਾਮਿ ਏਹੁ ਚੁਕਾਵਹੇ ॥ ਗੁਰ ਪਰਸਾਦੀ ਕਰਹੁ ਕਿਰਪਾ ਲੇਹੁ ਜਮਹੁ ਉਬਾਰੇ ॥ ਜੁਗਹ ਜੁਗੰਤਰਿ ਭਗਤ ਤੁਮਾਰੇ ॥੫॥ ਵਡੇ ਮੇਰੇ ਸਾਹਿਬਾ ਅਲਖ ਅਪਾਰਾ ॥ ਕਿਉ ਕਰਿ ਕਰਉ ਬੇਨੰਤੀ ਹਉ ਆਖਿ ਨ ਜਾਣਾ ॥ ਨਦਰਿ ਕਰਹਿ ਤਾ ਸਾਚੁ ਪਛਾਣਾ ॥ ਸਾਚੋ ਪਛਾਣਾ ਤਾਮਿ ਤੇਰਾ ਜਾਮਿ ਆਪਿ ਬੁਝਾਵਹੇ ॥ ਦੂਖ ਭੂਖ ਸੰਸਾਰਿ ਕੀਏ ਸਹਸਾ ਏਹੁ ਚੁਕਾਵਹੇ ॥ ਬਿਨਵੰਤਿ ਨਾਨਕੁ ਜਾਇ ਸਹਸਾ ਬੁਝੈ ਗੁਰ ਬੀਚਾਰਾ ॥ ਵਡਾ ਸਾਹਿਬੁ ਹੈ ਆਪਿ ਅਲਖ ਅਪਾਰਾ ॥੬॥ ਤੇਰੇ ਬੰਕੇ ਲੋਇਣ ਦੰਤ ਰੀਸਾਲਾ ॥ ਸੋਹਣੇ ਨਕ ਜਿਨ ਲੰਮੜੇ ਵਾਲਾ ॥ ਕੰਚਨ ਕਾਇਆ ਸੁਇਨੇ ਕੀ ਢਾਲਾ ॥ ਸੋਵੰਨ ਢਾਲਾ ਕ੍ਰਿਸਨ ਮਾਲਾ ਜਪਹੁ ਤੁਸੀ ਸਹੇਲੀਹੋ ॥ ਜਮ ਦੁਆਰਿ ਨ ਹੋਹੁ ਖੜੀਆ ਸਿਖ ਸੁਣਹੁ ਮਹੇਲੀਹੋ ॥ ਹੰਸ ਹੰਸਾ ਬਗ ਬਗਾ ਲਹੈ ਮਨ ਕੀ ਜਾਲਾ ॥ ਬੰਕੇ ਲੋਇਣ ਦੰਤ ਰੀਸਾਲਾ ॥੭॥ ਤੇਰੀ ਚਾਲ ਸੁਹਾਵੀ ਮਧੁਰਾੜੀ ਬਾਣੀ ॥ ਕੁਹਕਨਿ ਕੋਕਿਲਾ ਤਰਲ ਜੁਆਣੀ ॥ ਤਰਲਾ ਜੁਆਣੀ ਆਪਿ ਭਾਣੀ ਇਛ ਮਨ ਕੀ ਪੂਰੀਏ ॥ ਸਾਰੰਗ ਜਿਉ ਪਗੁ ਧਰੈ ਠਿਮਿ ਠਿਮਿ ਆਪਿ ਆਪੁ ਸੰਧੂਰਏ ॥ ਸ੍ਰੀਰੰਗ ਰਾਤੀ ਫਿਰੈ ਮਾਤੀ ਉਦਕੁ ਗੰਗਾ ਵਾਣੀ ॥ ਬਿਨਵੰਤਿ ਨਾਨਕੁ ਦਾਸੁ ਹਰਿ ਕਾ ਤੇਰੀ ਚਾਲ ਸੁਹਾਵੀ ਮਧੁਰਾੜੀ ਬਾਣੀ ॥੮॥੨॥

Ang 567–568Raag Vadhans · ਵਡਹੰਸੁ › WADAHANS, THIRD MEHL, ASHTAPADEES

WADAHANS, THIRD MEHL, CHHANT

Guru Amar Das · chhant

ਵਡਹੰਸੁ ਮਹਲਾ ੩ ਛੰਤ ੴ ਸਤਿਗੁਰ ਪ੍ਰਸਾਦਿ ॥ ਆਪਣੇ ਪਿਰ ਕੈ ਰੰਗਿ ਰਤੀ ਮੁਈਏ ਸੋਭਾਵੰਤੀ ਨਾਰੇ ॥ ਸਚੈ ਸਬਦਿ ਮਿਲਿ ਰਹੀ ਮੁਈਏ ਪਿਰੁ ਰਾਵੇ ਭਾਇ ਪਿਆਰੇ ॥ ਸਚੈ ਭਾਇ ਪਿਆਰੀ ਕੰਤਿ ਸਵਾਰੀ ਹਰਿ ਹਰਿ ਸਿਉ ਨੇਹੁ ਰਚਾਇਆ ॥ ਆਪੁ ਗਵਾਇਆ ਤਾ ਪਿਰੁ ਪਾਇਆ ਗੁਰ ਕੈ ਸਬਦਿ ਸਮਾਇਆ ॥ ਸਾ ਧਨ ਸਬਦਿ ਸੁਹਾਈ ਪ੍ਰੇਮ ਕਸਾਈ ਅੰਤਰਿ ਪ੍ਰੀਤਿ ਪਿਆਰੀ ॥ ਨਾਨਕ ਸਾ ਧਨ ਮੇਲਿ ਲਈ ਪਿਰਿ ਆਪੇ ਸਾਚੈ ਸਾਹਿ ਸਵਾਰੀ ॥੧॥ ਨਿਰਗੁਣਵੰਤੜੀਏ ਪਿਰੁ ਦੇਖਿ ਹਦੂਰੇ ਰਾਮ ॥ ਗੁਰਮੁਖਿ ਜਿਨੀ ਰਾਵਿਆ ਮੁਈਏ ਪਿਰੁ ਰਵਿ ਰਹਿਆ ਭਰਪੂਰੇ ਰਾਮ ॥ ਪਿਰੁ ਰਵਿ ਰਹਿਆ ਭਰਪੂਰੇ ਵੇਖੁ ਹਜੂਰੇ ਜੁਗਿ ਜੁਗਿ ਏਕੋ ਜਾਤਾ ॥ ਧਨ ਬਾਲੀ ਭੋਲੀ ਪਿਰੁ ਸਹਜਿ ਰਾਵੈ ਮਿਲਿਆ ਕਰਮ ਬਿਧਾਤਾ ॥ ਜਿਨਿ ਹਰਿ ਰਸੁ ਚਾਖਿਆ ਸਬਦਿ ਸੁਭਾਖਿਆ ਹਰਿ ਸਰਿ ਰਹੀ ਭਰਪੂਰੇ ॥ ਨਾਨਕ ਕਾਮਣਿ ਸਾ ਪਿਰ ਭਾਵੈ ਸਬਦੇ ਰਹੈ ਹਦੂਰੇ ॥੨॥ ਸੋਹਾਗਣੀ ਜਾਇ ਪੂਛਹੁ ਮੁਈਏ ਜਿਨੀ ਵਿਚਹੁ ਆਪੁ ਗਵਾਇਆ ॥ ਪਿਰ ਕਾ ਹੁਕਮੁ ਨ ਪਾਇਓ ਮੁਈਏ ਜਿਨੀ ਵਿਚਹੁ ਆਪੁ ਨ ਗਵਾਇਆ ॥ ਜਿਨੀ ਆਪੁ ਗਵਾਇਆ ਤਿਨੀ ਪਿਰੁ ਪਾਇਆ ਰੰਗ ਸਿਉ ਰਲੀਆ ਮਾਣੈ ॥ ਸਦਾ ਰੰਗਿ ਰਾਤੀ ਸਹਜੇ ਮਾਤੀ ਅਨਦਿਨੁ ਨਾਮੁ ਵਖਾਣੈ ॥ ਕਾਮਣਿ ਵਡਭਾਗੀ ਅੰਤਰਿ ਲਿਵ ਲਾਗੀ ਹਰਿ ਕਾ ਪ੍ਰੇਮੁ ਸੁਭਾਇਆ ॥ ਨਾਨਕ ਕਾਮਣਿ ਸਹਜੇ ਰਾਤੀ ਜਿਨਿ ਸਚੁ ਸੀਗਾਰੁ ਬਣਾਇਆ ॥੩॥ ਹਉਮੈ ਮਾਰਿ ਮੁਈਏ ਤੂ ਚਲੁ ਗੁਰ ਕੈ ਭਾਏ ॥ ਹਰਿ ਵਰੁ ਰਾਵਹਿ ਸਦਾ ਮੁਈਏ ਨਿਜ ਘਰਿ ਵਾਸਾ ਪਾਏ ॥ ਨਿਜ ਘਰਿ ਵਾਸਾ ਪਾਏ ਸਬਦੁ ਵਜਾਏ ਸਦਾ ਸੁਹਾਗਣਿ ਨਾਰੀ ॥ ਪਿਰੁ ਰਲੀਆਲਾ ਜੋਬਨੁ ਬਾਲਾ ਅਨਦਿਨੁ ਕੰਤਿ ਸਵਾਰੀ ॥ ਹਰਿ ਵਰੁ ਸੋਹਾਗੋ ਮਸਤਕਿ ਭਾਗੋ ਸਚੈ ਸਬਦਿ ਸੁਹਾਏ ॥ ਨਾਨਕ ਕਾਮਣਿ ਹਰਿ ਰੰਗਿ ਰਾਤੀ ਜਾ ਚਲੈ ਸਤਿਗੁਰ ਭਾਏ ॥੪॥੧॥

Text: Gurmukhi with English translation (Kulbir S Thind; English by Dr. Sant Singh Khalsa).