WADAHANS, THIRD MEHL
ਵਡਹੰਸੁ ਮਹਲਾ ੩ ॥ ਸਚਾ ਸਉਦਾ ਹਰਿ ਨਾਮੁ ਹੈ ਸਚਾ ਵਾਪਾਰਾ ਰਾਮ ॥ ਗੁਰਮਤੀ ਹਰਿ ਨਾਮੁ ਵਣਜੀਐ ਅਤਿ ਮੋਲੁ ਅਫਾਰਾ ਰਾਮ ॥ ਅਤਿ ਮੋਲੁ ਅਫਾਰਾ ਸਚ ਵਾਪਾਰਾ ਸਚਿ ਵਾਪਾਰਿ ਲਗੇ ਵਡਭਾਗੀ ॥ ਅੰਤਰਿ ਬਾਹਰਿ ਭਗਤੀ ਰਾਤੇ ਸਚਿ ਨਾਮਿ ਲਿਵ ਲਾਗੀ ॥ ਨਦਰਿ ਕਰੇ ਸੋਈ ਸਚੁ ਪਾਏ ਗੁਰ ਕੈ ਸਬਦਿ ਵੀਚਾਰਾ ॥ ਨਾਨਕ ਨਾਮਿ ਰਤੇ ਤਿਨ ਹੀ ਸੁਖੁ ਪਾਇਆ ਸਾਚੈ ਕੇ ਵਾਪਾਰਾ ॥੧॥ ਹੰਉਮੈ ਮਾਇਆ ਮੈਲੁ ਹੈ ਮਾਇਆ ਮੈਲੁ ਭਰੀਜੈ ਰਾਮ ॥ ਗੁਰਮਤੀ ਮਨੁ ਨਿਰਮਲਾ ਰਸਨਾ ਹਰਿ ਰਸੁ ਪੀਜੈ ਰਾਮ ॥ ਰਸਨਾ ਹਰਿ ਰਸੁ ਪੀਜੈ ਅੰਤਰੁ ਭੀਜੈ ਸਾਚ ਸਬਦਿ ਬੀਚਾਰੀ ॥ ਅੰਤਰਿ ਖੂਹਟਾ ਅੰਮ੍ਰਿਤਿ ਭਰਿਆ ਸਬਦੇ ਕਾਢਿ ਪੀਐ ਪਨਿਹਾਰੀ ॥ ਜਿਸੁ ਨਦਰਿ ਕਰੇ ਸੋਈ ਸਚਿ ਲਾਗੈ ਰਸਨਾ ਰਾਮੁ ਰਵੀਜੈ ॥ ਨਾਨਕ ਨਾਮਿ ਰਤੇ ਸੇ ਨਿਰਮਲ ਹੋਰ ਹਉਮੈ ਮੈਲੁ ਭਰੀਜੈ ॥੨॥ ਪੰਡਿਤ ਜੋਤਕੀ ਸਭਿ ਪੜਿ ਪੜਿ ਕੂਕਦੇ ਕਿਸੁ ਪਹਿ ਕਰਹਿ ਪੁਕਾਰਾ ਰਾਮ ॥ ਮਾਇਆ ਮੋਹੁ ਅੰਤਰਿ ਮਲੁ ਲਾਗੈ ਮਾਇਆ ਕੇ ਵਾਪਾਰਾ ਰਾਮ ॥ ਮਾਇਆ ਕੇ ਵਾਪਾਰਾ ਜਗਤਿ ਪਿਆਰਾ ਆਵਣਿ ਜਾਣਿ ਦੁਖੁ ਪਾਈ ॥ ਬਿਖੁ ਕਾ ਕੀੜਾ ਬਿਖੁ ਸਿਉ ਲਾਗਾ ਬਿਸ੍ਟਾ ਮਾਹਿ ਸਮਾਈ ॥ ਜੋ ਧੁਰਿ ਲਿਖਿਆ ਸੋਇ ਕਮਾਵੈ ਕੋਇ ਨ ਮੇਟਣਹਾਰਾ ॥ ਨਾਨਕ ਨਾਮਿ ਰਤੇ ਤਿਨ ਸਦਾ ਸੁਖੁ ਪਾਇਆ ਹੋਰਿ ਮੂਰਖ ਕੂਕਿ ਮੁਏ ਗਾਵਾਰਾ ॥੩॥ ਮਾਇਆ ਮੋਹਿ ਮਨੁ ਰੰਗਿਆ ਮੋਹਿ ਸੁਧਿ ਨ ਕਾਈ ਰਾਮ ॥ ਗੁਰਮੁਖਿ ਇਹੁ ਮਨੁ ਰੰਗੀਐ ਦੂਜਾ ਰੰਗੁ ਜਾਈ ਰਾਮ ॥ ਦੂਜਾ ਰੰਗੁ ਜਾਈ ਸਾਚਿ ਸਮਾਈ ਸਚਿ ਭਰੇ ਭੰਡਾਰਾ ॥ ਗੁਰਮੁਖਿ ਹੋਵੈ ਸੋਈ ਬੂਝੈ ਸਚਿ ਸਵਾਰਣਹਾਰਾ ॥ ਆਪੇ ਮੇਲੇ ਸੋ ਹਰਿ ਮਿਲੈ ਹੋਰੁ ਕਹਣਾ ਕਿਛੂ ਨ ਜਾਏ ॥ ਨਾਨਕ ਵਿਣੁ ਨਾਵੈ ਭਰਮਿ ਭੁਲਾਇਆ ਇਕਿ ਨਾਮਿ ਰਤੇ ਰੰਗੁ ਲਾਏ ॥੪॥੫॥
WADAHANS, THIRD MEHL: The True merchandise is the Name of the Lord. This is the true trade. Under Guru’s Instruction, we trade in the Lord’s Name; its value is so very great. The value of this true trade is so very great; those who are engaged in the true trade are very fortunate. Inwardly and outwardly, they are imbued with devotion; they enshrine love for the True Name. Those who are blessed with the Lord’s Glance of Grace obtain Truth, and contemplate the Word of the Guru’s Shabad. O Nanak, those who are attuned to the Name find peace, dealing in Truth. ||1|| Egotistical involvement in Maya is filth; Maya is overflowing with filth. Under Guru’s Instruction, the mind is made pure, and the tongue drinks in the subtle essence of the Lord. The tongue drinks in the subtle essence of the Lord, and deep within, the heart is drenched with His Love, contemplating the True Word of the Shabad. Deep within, the well of the heart is overflowing with the Lord’s Ambrosial Nectar; the water-carrier draws and drinks in the water of the Shabad. One who is blessed with the Lord’s Glance of Grace is attuned to the Truth; with his tongue, he chants the Lord’s Name. O Nanak, those who are attuned to the Naam are immaculate. The others are full of the filth of egotism. ||2|| All the religious scholars and astrologers read and study, and argue and shout. Who are they trying to teach? Deep within, they are stained with the filth of emotional attachment to Maya; they deal in Maya alone. They love to deal in Maya in this world; coming and going, they suffer in pain. The worm of poison is addicted to poison; it is immersed in manure. He does what is pre-ordained for him; no one can erase his destiny. O Nanak, attuned to the Naam, lasting peace is found; the ignorant fools die screaming. ||3|| Their minds are colored by emotional attachment to Maya; because of this emotional attachment, they do not understand. The mind of the Gurmukh is imbued with the Lord’s Love, and the love of duality departs. The love of duality departs, and one merges in Truth; the treasure of Truth is overflowing. One who becomes Gurmukh, comes to understand; the Lord embellishes him with Truth. He alone merges with the Lord, whom the Lord causes to merge; nothing else can be said or done. O Nanak, without the Name, some are deluded by doubt; but others, imbued with the Name, enshrine love for the Lord. ||4||5||