Sri Guru Granth Sahib › Raag Vadhans

Ang 572

Ang 571–572Raag Vadhans · ਵਡਹੰਸੁ › WADAHANS, THIRD MEHL, ASHTAPADEES

WADAHANS, THIRD MEHL

Guru Amar Das · chhant

ਵਡਹੰਸੁ ਮਹਲਾ ੩ ॥ ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥ ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥ ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ ॥ ਸਚਾ ਮਨਿ ਭਾਇਆ ਸਚੁ ਵਸਾਇਆ ਸਬਦਿ ਰਤੇ ਅੰਤਿ ਨਿਬੇਰਾ ॥ ਨਾਨਕ ਨਾਮਿ ਰਤੇ ਸੇ ਸਚਿ ਸਮਾਣੇ ਬਹੁਰਿ ਨ ਭਵਜਲਿ ਫੇਰਾ ॥੧॥ ਮਾਇਆ ਮੋਹੁ ਸਭੁ ਬਰਲੁ ਹੈ ਦੂਜੈ ਭਾਇ ਖੁਆਈ ਰਾਮ ॥ ਮਾਤਾ ਪਿਤਾ ਸਭੁ ਹੇਤੁ ਹੈ ਹੇਤੇ ਪਲਚਾਈ ਰਾਮ ॥ ਹੇਤੇ ਪਲਚਾਈ ਪੁਰਬਿ ਕਮਾਈ ਮੇਟਿ ਨ ਸਕੈ ਕੋਈ ॥ ਜਿਨਿ ਸ੍ਰਿਸਟਿ ਸਾਜੀ ਸੋ ਕਰਿ ਵੇਖੈ ਤਿਸੁ ਜੇਵਡੁ ਅਵਰੁ ਨ ਕੋਈ ॥ ਮਨਮੁਖਿ ਅੰਧਾ ਤਪਿ ਤਪਿ ਖਪੈ ਬਿਨੁ ਸਬਦੈ ਸਾਂਤਿ ਨ ਆਈ ॥ ਨਾਨਕ ਬਿਨੁ ਨਾਵੈ ਸਭੁ ਕੋਈ ਭੁਲਾ ਮਾਇਆ ਮੋਹਿ ਖੁਆਈ ॥੨॥ ਏਹੁ ਜਗੁ ਜਲਤਾ ਦੇਖਿ ਕੈ ਭਜਿ ਪਏ ਹਰਿ ਸਰਣਾਈ ਰਾਮ ॥ ਅਰਦਾਸਿ ਕਰੀਂ ਗੁਰ ਪੂਰੇ ਆਗੈ ਰਖਿ ਲੇਵਹੁ ਦੇਹੁ ਵਡਾਈ ਰਾਮ ॥ ਰਖਿ ਲੇਵਹੁ ਸਰਣਾਈ ਹਰਿ ਨਾਮੁ ਵਡਾਈ ਤੁਧੁ ਜੇਵਡੁ ਅਵਰੁ ਨ ਦਾਤਾ ॥ ਸੇਵਾ ਲਾਗੇ ਸੇ ਵਡਭਾਗੇ ਜੁਗਿ ਜੁਗਿ ਏਕੋ ਜਾਤਾ ॥ ਜਤੁ ਸਤੁ ਸੰਜਮੁ ਕਰਮ ਕਮਾਵੈ ਬਿਨੁ ਗੁਰ ਗਤਿ ਨਹੀ ਪਾਈ ॥ ਨਾਨਕ ਤਿਸ ਨੋ ਸਬਦੁ ਬੁਝਾਏ ਜੋ ਜਾਇ ਪਵੈ ਹਰਿ ਸਰਣਾਈ ॥੩॥ ਜੋ ਹਰਿ ਮਤਿ ਦੇਇ ਸਾ ਊਪਜੈ ਹੋਰ ਮਤਿ ਨ ਕਾਈ ਰਾਮ ॥ ਅੰਤਰਿ ਬਾਹਰਿ ਏਕੁ ਤੂ ਆਪੇ ਦੇਹਿ ਬੁਝਾਈ ਰਾਮ ॥ ਆਪੇ ਦੇਹਿ ਬੁਝਾਈ ਅਵਰ ਨ ਭਾਈ ਗੁਰਮੁਖਿ ਹਰਿ ਰਸੁ ਚਾਖਿਆ ॥ ਦਰਿ ਸਾਚੈ ਸਦਾ ਹੈ ਸਾਚਾ ਸਾਚੈ ਸਬਦਿ ਸੁਭਾਖਿਆ ॥ ਘਰ ਮਹਿ ਨਿਜ ਘਰੁ ਪਾਇਆ ਸਤਿਗੁਰੁ ਦੇਇ ਵਡਾਈ ॥ ਨਾਨਕ ਜੋ ਨਾਮਿ ਰਤੇ ਸੇਈ ਮਹਲੁ ਪਾਇਨਿ ਮਤਿ ਪਰਵਾਣੁ ਸਚੁ ਸਾਈ ॥੪॥੬॥

Ang 572Raag Vadhans · ਵਡਹੰਸੁ › WADAHANS, THIRD MEHL, ASHTAPADEES

WADAHANS, FOURTH MEHL, CHHANT

Guru Ram Das · chhant

ਵਡਹੰਸੁ ਮਹਲਾ ੪ ਛੰਤ ੴ ਸਤਿਗੁਰ ਪ੍ਰਸਾਦਿ ॥ ਮੇਰੈ ਮਨਿ ਮੇਰੈ ਮਨਿ ਸਤਿਗੁਰਿ ਪ੍ਰੀਤਿ ਲਗਾਈ ਰਾਮ ॥ ਹਰਿ ਹਰਿ ਹਰਿ ਹਰਿ ਨਾਮੁ ਮੇਰੈ ਮੰਨਿ ਵਸਾਈ ਰਾਮ ॥ ਹਰਿ ਹਰਿ ਨਾਮੁ ਮੇਰੈ ਮੰਨਿ ਵਸਾਈ ਸਭਿ ਦੂਖ ਵਿਸਾਰਣਹਾਰਾ ॥ ਵਡਭਾਗੀ ਗੁਰ ਦਰਸਨੁ ਪਾਇਆ ਧਨੁ ਧਨੁ ਸਤਿਗੁਰੂ ਹਮਾਰਾ ॥ ਊਠਤ ਬੈਠਤ ਸਤਿਗੁਰੁ ਸੇਵਹ ਜਿਤੁ ਸੇਵਿਐ ਸਾਂਤਿ ਪਾਈ ॥ ਮੇਰੈ ਮਨਿ ਮੇਰੈ ਮਨਿ ਸਤਿਗੁਰ ਪ੍ਰੀਤਿ ਲਗਾਈ ॥੧॥ ਹਉ ਜੀਵਾ ਹਉ ਜੀਵਾ ਸਤਿਗੁਰ ਦੇਖਿ ਸਰਸੇ ਰਾਮ ॥ ਹਰਿ ਨਾਮੋ ਹਰਿ ਨਾਮੁ ਦ੍ਰਿੜਾਏ ਜਪਿ ਹਰਿ ਹਰਿ ਨਾਮੁ ਵਿਗਸੇ ਰਾਮ ॥ ਜਪਿ ਹਰਿ ਹਰਿ ਨਾਮੁ ਕਮਲ ਪਰਗਾਸੇ ਹਰਿ ਨਾਮੁ ਨਵੰ ਨਿਧਿ ਪਾਈ ॥ ਹਉਮੈ ਰੋਗੁ ਗਇਆ ਦੁਖੁ ਲਾਥਾ ਹਰਿ ਸਹਜਿ ਸਮਾਧਿ ਲਗਾਈ ॥ ਹਰਿ ਨਾਮੁ ਵਡਾਈ ਸਤਿਗੁਰ ਤੇ ਪਾਈ ਸੁਖੁ ਸਤਿਗੁਰ ਦੇਵ ਮਨੁ ਪਰਸੇ ॥ ਹਉ ਜੀਵਾ ਹਉ ਜੀਵਾ ਸਤਿਗੁਰ ਦੇਖਿ ਸਰਸੇ ॥੨॥ ਕੋਈ ਆਣਿ ਕੋਈ ਆਣਿ ਮਿਲਾਵੈ ਮੇਰਾ ਸਤਿਗੁਰੁ ਪੂਰਾ ਰਾਮ ॥ ਹਉ ਮਨੁ ਤਨੁ ਹਉ ਮਨੁ ਤਨੁ ਦੇਵਾ ਤਿਸੁ ਕਾਟਿ ਸਰੀਰਾ ਰਾਮ ॥ ਹਉ ਮਨੁ ਤਨੁ ਕਾਟਿ ਕਾਟਿ ਤਿਸੁ ਦੇਈ ਜੋ ਸਤਿਗੁਰ ਬਚਨ ਸੁਣਾਏ ॥ ਮੇਰੈ ਮਨਿ ਬੈਰਾਗੁ ਭਇਆ ਬੈਰਾਗੀ ਮਿਲਿ ਗੁਰ ਦਰਸਨਿ ਸੁਖੁ ਪਾਏ ॥ ਹਰਿ ਹਰਿ ਕ੍ਰਿਪਾ ਕਰਹੁ ਸੁਖਦਾਤੇ ਦੇਹੁ ਸਤਿਗੁਰ ਚਰਨ ਹਮ ਧੂਰਾ ॥ ਕੋਈ ਆਣਿ ਕੋਈ ਆਣਿ ਮਿਲਾਵੈ ਮੇਰਾ ਸਤਿਗੁਰੁ ਪੂਰਾ ॥੩॥ ਗੁਰ ਜੇਵਡੁ ਗੁਰ ਜੇਵਡੁ ਦਾਤਾ ਮੈ ਅਵਰੁ ਨ ਕੋਈ ਰਾਮ ॥ ਹਰਿ ਦਾਨੋ ਹਰਿ ਦਾਨੁ ਦੇਵੈ ਹਰਿ ਪੁਰਖੁ ਨਿਰੰਜਨੁ ਸੋਈ ਰਾਮ ॥ ਹਰਿ ਹਰਿ ਨਾਮੁ ਜਿਨੀ ਆਰਾਧਿਆ ਤਿਨ ਕਾ ਦੁਖੁ ਭਰਮੁ ਭਉ ਭਾਗਾ ॥ ਸੇਵਕ ਭਾਇ ਮਿਲੇ ਵਡਭਾਗੀ ਜਿਨ ਗੁਰ ਚਰਨੀ ਮਨੁ ਲਾਗਾ ॥ ਕਹੁ ਨਾਨਕ ਹਰਿ ਆਪਿ ਮਿਲਾਏ ਮਿਲਿ ਸਤਿਗੁਰ ਪੁਰਖ ਸੁਖੁ ਹੋਈ ॥ ਗੁਰ ਜੇਵਡੁ ਗੁਰ ਜੇਵਡੁ ਦਾਤਾ ਮੈ ਅਵਰੁ ਨ ਕੋਈ ॥੪॥੧॥

Ang 572–573Raag Vadhans · ਵਡਹੰਸੁ › WADAHANS, THIRD MEHL, ASHTAPADEES

WADAHANS, FOURTH MEHL

Guru Ram Das · chhant

ਵਡਹੰਸੁ ਮਹਲਾ ੪ ॥ ਹੰਉ ਗੁਰ ਬਿਨੁ ਹੰਉ ਗੁਰ ਬਿਨੁ ਖਰੀ ਨਿਮਾਣੀ ਰਾਮ ॥ ਜਗਜੀਵਨੁ ਜਗਜੀਵਨੁ ਦਾਤਾ ਗੁਰ ਮੇਲਿ ਸਮਾਣੀ ਰਾਮ ॥ ਸਤਿਗੁਰੁ ਮੇਲਿ ਹਰਿ ਨਾਮਿ ਸਮਾਣੀ ਜਪਿ ਹਰਿ ਹਰਿ ਨਾਮੁ ਧਿਆਇਆ ॥ ਜਿਸੁ ਕਾਰਣਿ ਹੰਉ ਢੂੰਢਿ ਢੂਢੇਦੀ ਸੋ ਸਜਣੁ ਹਰਿ ਘਰਿ ਪਾਇਆ ॥ ਏਕ ਦ੍ਰਿਸ੍ਟਿ ਹਰਿ ਏਕੋ ਜਾਤਾ ਹਰਿ ਆਤਮ ਰਾਮੁ ਪਛਾਣੀ ॥ ਹੰਉ ਗੁਰ ਬਿਨੁ ਹੰਉ ਗੁਰ ਬਿਨੁ ਖਰੀ ਨਿਮਾਣੀ ॥੧॥ ਜਿਨਾ ਸਤਿਗੁਰੁ ਜਿਨ ਸਤਿਗੁਰੁ ਪਾਇਆ ਤਿਨ ਹਰਿ ਪ੍ਰਭੁ ਮੇਲਿ ਮਿਲਾਏ ਰਾਮ ॥ ਤਿਨ ਚਰਣ ਤਿਨ ਚਰਣ ਸਰੇਵਹ ਹਮ ਲਾਗਹ ਤਿਨ ਕੈ ਪਾਏ ਰਾਮ ॥ ਹਰਿ ਹਰਿ ਚਰਣ ਸਰੇਵਹ ਤਿਨ ਕੇ ਜਿਨ ਸਤਿਗੁਰੁ ਪੁਰਖੁ ਪ੍ਰਭੁ ਧ੍ਯਾਇਆ ॥ ਤੂ ਵਡਦਾਤਾ ਅੰਤਰਜਾਮੀ ਮੇਰੀ ਸਰਧਾ ਪੂਰਿ ਹਰਿ ਰਾਇਆ ॥ ਗੁਰਸਿਖ ਮੇਲਿ ਮੇਰੀ ਸਰਧਾ ਪੂਰੀ ਅਨਦਿਨੁ ਰਾਮ ਗੁਣ ਗਾਏ ॥ ਜਿਨ ਸਤਿਗੁਰੁ ਜਿਨ ਸਤਿਗੁਰੁ ਪਾਇਆ ਤਿਨ ਹਰਿ ਪ੍ਰਭੁ ਮੇਲਿ ਮਿਲਾਏ ॥੨॥ ਹੰਉ ਵਾਰੀ ਹੰਉ ਵਾਰੀ ਗੁਰਸਿਖ ਮੀਤ ਪਿਆਰੇ ਰਾਮ ॥ ਹਰਿ ਨਾਮੋ ਹਰਿ ਨਾਮੁ ਸੁਣਾਏ ਮੇਰਾ ਪ੍ਰੀਤਮੁ ਨਾਮੁ ਅਧਾਰੇ ਰਾਮ ॥ ਹਰਿ ਹਰਿ ਨਾਮੁ ਮੇਰਾ ਪ੍ਰਾਨ ਸਖਾਈ ਤਿਸੁ ਬਿਨੁ ਘੜੀ ਨਿਮਖ ਨਹੀ ਜੀਵਾਂ ॥ ਹਰਿ ਹਰਿ ਕ੍ਰਿਪਾ ਕਰੇ ਸੁਖਦਾਤਾ ਗੁਰਮੁਖਿ ਅੰਮ੍ਰਿਤੁ ਪੀਵਾਂ ॥ ਹਰਿ ਆਪੇ ਸਰਧਾ ਲਾਇ ਮਿਲਾਏ ਹਰਿ ਆਪੇ ਆਪਿ ਸਵਾਰੇ ॥ ਹੰਉ ਵਾਰੀ ਹੰਉ ਵਾਰੀ ਗੁਰਸਿਖ ਮੀਤ ਪਿਆਰੇ ॥੩॥ ਹਰਿ ਆਪੇ ਹਰਿ ਆਪੇ ਪੁਰਖੁ ਨਿਰੰਜਨੁ ਸੋਈ ਰਾਮ ॥ ਹਰਿ ਆਪੇ ਹਰਿ ਆਪੇ ਮੇਲੈ ਕਰੈ ਸੋ ਹੋਈ ਰਾਮ ॥ ਜੋ ਹਰਿ ਪ੍ਰਭ ਭਾਵੈ ਸੋਈ ਹੋਵੈ ਅਵਰੁ ਨ ਕਰਣਾ ਜਾਈ ॥ ਬਹੁਤੁ ਸਿਆਣਪ ਲਇਆ ਨ ਜਾਈ ਕਰਿ ਥਾਕੇ ਸਭਿ ਚਤੁਰਾਈ ॥ ਗੁਰ ਪ੍ਰਸਾਦਿ ਜਨ ਨਾਨਕ ਦੇਖਿਆ ਮੈ ਹਰਿ ਬਿਨੁ ਅਵਰੁ ਨ ਕੋਈ ॥ ਹਰਿ ਆਪੇ ਹਰਿ ਆਪੇ ਪੁਰਖੁ ਨਿਰੰਜਨੁ ਸੋਈ ॥੪॥੨॥

Text: Gurmukhi with English translation (Kulbir S Thind; English by Dr. Sant Singh Khalsa).