Sri Guru Granth Sahib › Raag Vadhans

Ang 574

Ang 573–574Raag Vadhans · ਵਡਹੰਸੁ › WADAHANS, THIRD MEHL, ASHTAPADEES

WADAHANS, FOURTH MEHL

Guru Ram Das · chhant

ਵਡਹੰਸੁ ਮਹਲਾ ੪ ॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ਰਾਮ ॥ ਤਿਮਰ ਅਗਿਆਨੁ ਗਵਾਇਆ ਗੁਰ ਗਿਆਨੁ ਅੰਜਨੁ ਗੁਰਿ ਪਾਇਆ ਰਾਮ ॥ ਗੁਰ ਗਿਆਨ ਅੰਜਨੁ ਸਤਿਗੁਰੂ ਪਾਇਆ ਅਗਿਆਨ ਅੰਧੇਰ ਬਿਨਾਸੇ ॥ ਸਤਿਗੁਰ ਸੇਵਿ ਪਰਮ ਪਦੁ ਪਾਇਆ ਹਰਿ ਜਪਿਆ ਸਾਸ ਗਿਰਾਸੇ ॥ ਜਿਨ ਕੰਉ ਹਰਿ ਪ੍ਰਭਿ ਕਿਰਪਾ ਧਾਰੀ ਤੇ ਸਤਿਗੁਰ ਸੇਵਾ ਲਾਇਆ ॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ॥੧॥ ਮੇਰਾ ਸਤਿਗੁਰੁ ਮੇਰਾ ਸਤਿਗੁਰੁ ਪਿਆਰਾ ਮੈ ਗੁਰ ਬਿਨੁ ਰਹਣੁ ਨ ਜਾਈ ਰਾਮ ॥ ਹਰਿ ਨਾਮੋ ਹਰਿ ਨਾਮੁ ਦੇਵੈ ਮੇਰਾ ਅੰਤਿ ਸਖਾਈ ਰਾਮ ॥ ਹਰਿ ਹਰਿ ਨਾਮੁ ਮੇਰਾ ਅੰਤਿ ਸਖਾਈ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ॥ ਜਿਥੈ ਪੁਤੁ ਕਲਤ੍ਰੁ ਕੋਈ ਬੇਲੀ ਨਾਹੀ ਤਿਥੈ ਹਰਿ ਹਰਿ ਨਾਮਿ ਛਡਾਇਆ ॥ ਧਨੁ ਧਨੁ ਸਤਿਗੁਰੁ ਪੁਰਖੁ ਨਿਰੰਜਨੁ ਜਿਤੁ ਮਿਲਿ ਹਰਿ ਨਾਮੁ ਧਿਆਈ ॥ ਮੇਰਾ ਸਤਿਗੁਰੁ ਮੇਰਾ ਸਤਿਗੁਰੁ ਪਿਆਰਾ ਮੈ ਗੁਰ ਬਿਨੁ ਰਹਣੁ ਨ ਜਾਈ ॥੨॥ ਜਿਨੀ ਦਰਸਨੁ ਜਿਨੀ ਦਰਸਨੁ ਸਤਿਗੁਰ ਪੁਰਖ ਨ ਪਾਇਆ ਰਾਮ ॥ ਤਿਨ ਨਿਹਫਲੁ ਤਿਨ ਨਿਹਫਲੁ ਜਨਮੁ ਸਭੁ ਬ੍ਰਿਥਾ ਗਵਾਇਆ ਰਾਮ ॥ ਨਿਹਫਲੁ ਜਨਮੁ ਤਿਨ ਬ੍ਰਿਥਾ ਗਵਾਇਆ ਤੇ ਸਾਕਤ ਮੁਏ ਮਰਿ ਝੂਰੇ ॥ ਘਰਿ ਹੋਦੈ ਰਤਨਿ ਪਦਾਰਥਿ ਭੂਖੇ ਭਾਗਹੀਣ ਹਰਿ ਦੂਰੇ ॥ ਹਰਿ ਹਰਿ ਤਿਨ ਕਾ ਦਰਸੁ ਨ ਕਰੀਅਹੁ ਜਿਨੀ ਹਰਿ ਹਰਿ ਨਾਮੁ ਨ ਧਿਆਇਆ ॥ ਜਿਨੀ ਦਰਸਨੁ ਜਿਨੀ ਦਰਸਨੁ ਸਤਿਗੁਰ ਪੁਰਖ ਨ ਪਾਇਆ ॥੩॥ ਹਮ ਚਾਤ੍ਰਿਕ ਹਮ ਚਾਤ੍ਰਿਕ ਦੀਨ ਹਰਿ ਪਾਸਿ ਬੇਨੰਤੀ ਰਾਮ ॥ ਗੁਰ ਮਿਲਿ ਗੁਰ ਮੇਲਿ ਮੇਰਾ ਪਿਆਰਾ ਹਮ ਸਤਿਗੁਰ ਕਰਹ ਭਗਤੀ ਰਾਮ ॥ ਹਰਿ ਹਰਿ ਸਤਿਗੁਰ ਕਰਹ ਭਗਤੀ ਜਾਂ ਹਰਿ ਪ੍ਰਭੁ ਕਿਰਪਾ ਧਾਰੇ ॥ ਮੈ ਗੁਰ ਬਿਨੁ ਅਵਰੁ ਨ ਕੋਈ ਬੇਲੀ ਗੁਰੁ ਸਤਿਗੁਰੁ ਪ੍ਰਾਣ ਹਮ੍ਹਾਰੇ ॥ ਕਹੁ ਨਾਨਕ ਗੁਰਿ ਨਾਮੁ ਦ੍ਰਿੜ੍ਹਾਇਆ ਹਰਿ ਹਰਿ ਨਾਮੁ ਹਰਿ ਸਤੀ ॥ ਹਮ ਚਾਤ੍ਰਿਕ ਹਮ ਚਾਤ੍ਰਿਕ ਦੀਨ ਹਰਿ ਪਾਸਿ ਬੇਨੰਤੀ ॥੪॥੩॥

Ang 574–575Raag Vadhans · ਵਡਹੰਸੁ › WADAHANS, THIRD MEHL, ASHTAPADEES

WADAHANS, FOURTH MEHL

Guru Ram Das · chhant

ਵਡਹੰਸੁ ਮਹਲਾ ੪ ॥ ਹਰਿ ਕਿਰਪਾ ਹਰਿ ਕਿਰਪਾ ਕਰਿ ਸਤਿਗੁਰੁ ਮੇਲਿ ਸੁਖਦਾਤਾ ਰਾਮ ॥ ਹਮ ਪੂਛਹ ਹਮ ਪੂਛਹ ਸਤਿਗੁਰ ਪਾਸਿ ਹਰਿ ਬਾਤਾ ਰਾਮ ॥ ਸਤਿਗੁਰ ਪਾਸਿ ਹਰਿ ਬਾਤ ਪੂਛਹ ਜਿਨਿ ਨਾਮੁ ਪਦਾਰਥੁ ਪਾਇਆ ॥ ਪਾਇ ਲਗਹ ਨਿਤ ਕਰਹ ਬਿਨੰਤੀ ਗੁਰਿ ਸਤਿਗੁਰਿ ਪੰਥੁ ਬਤਾਇਆ ॥ ਸੋਈ ਭਗਤੁ ਦੁਖੁ ਸੁਖੁ ਸਮਤੁ ਕਰਿ ਜਾਣੈ ਹਰਿ ਹਰਿ ਨਾਮਿ ਹਰਿ ਰਾਤਾ ॥ ਹਰਿ ਕਿਰਪਾ ਹਰਿ ਕਿਰਪਾ ਕਰਿ ਗੁਰੁ ਸਤਿਗੁਰੁ ਮੇਲਿ ਸੁਖਦਾਤਾ ॥੧॥ ਸੁਣਿ ਗੁਰਮੁਖਿ ਸੁਣਿ ਗੁਰਮੁਖਿ ਨਾਮਿ ਸਭਿ ਬਿਨਸੇ ਹੰਉਮੈ ਪਾਪਾ ਰਾਮ ॥ ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਲਥਿਅੜੇ ਜਗਿ ਤਾਪਾ ਰਾਮ ॥ ਹਰਿ ਹਰਿ ਨਾਮੁ ਜਿਨੀ ਆਰਾਧਿਆ ਤਿਨ ਕੇ ਦੁਖ ਪਾਪ ਨਿਵਾਰੇ ॥ ਸਤਿਗੁਰਿ ਗਿਆਨ ਖੜਗੁ ਹਥਿ ਦੀਨਾ ਜਮਕੰਕਰ ਮਾਰਿ ਬਿਦਾਰੇ ॥ ਹਰਿ ਪ੍ਰਭਿ ਕ੍ਰਿਪਾ ਧਾਰੀ ਸੁਖਦਾਤੇ ਦੁਖ ਲਾਥੇ ਪਾਪ ਸੰਤਾਪਾ ॥ ਸੁਣਿ ਗੁਰਮੁਖਿ ਸੁਣਿ ਗੁਰਮੁਖਿ ਨਾਮੁ ਸਭਿ ਬਿਨਸੇ ਹੰਉਮੈ ਪਾਪਾ ॥੨॥ ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਮੇਰੈ ਮਨਿ ਭਾਇਆ ਰਾਮ ॥ ਮੁਖਿ ਗੁਰਮੁਖਿ ਮੁਖਿ ਗੁਰਮੁਖਿ ਜਪਿ ਸਭਿ ਰੋਗ ਗਵਾਇਆ ਰਾਮ ॥ ਗੁਰਮੁਖਿ ਜਪਿ ਸਭਿ ਰੋਗ ਗਵਾਇਆ ਅਰੋਗਤ ਭਏ ਸਰੀਰਾ ॥ ਅਨਦਿਨੁ ਸਹਜ ਸਮਾਧਿ ਹਰਿ ਲਾਗੀ ਹਰਿ ਜਪਿਆ ਗਹਿਰ ਗੰਭੀਰਾ ॥ ਜਾਤਿ ਅਜਾਤਿ ਨਾਮੁ ਜਿਨ ਧਿਆਇਆ ਤਿਨ ਪਰਮ ਪਦਾਰਥੁ ਪਾਇਆ ॥ ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਮੇਰੈ ਮਨਿ ਭਾਇਆ ॥੩॥ ਹਰਿ ਧਾਰਹੁ ਹਰਿ ਧਾਰਹੁ ਕਿਰਪਾ ਕਰਿ ਕਿਰਪਾ ਲੇਹੁ ਉਬਾਰੇ ਰਾਮ ॥ ਹਮ ਪਾਪੀ ਹਮ ਪਾਪੀ ਨਿਰਗੁਣ ਦੀਨ ਤੁਮ੍ਹਾਰੇ ਰਾਮ ॥ ਹਮ ਪਾਪੀ ਨਿਰਗੁਣ ਦੀਨ ਤੁਮ੍ਹਾਰੇ ਹਰਿ ਦੈਆਲ ਸਰਣਾਇਆ ॥ ਤੂ ਦੁਖ ਭੰਜਨੁ ਸਰਬ ਸੁਖਦਾਤਾ ਹਮ ਪਾਥਰ ਤਰੇ ਤਰਾਇਆ ॥ ਸਤਿਗੁਰ ਭੇਟਿ ਰਾਮ ਰਸੁ ਪਾਇਆ ਜਨ ਨਾਨਕ ਨਾਮਿ ਉਧਾਰੇ ॥ ਹਰਿ ਧਾਰਹੁ ਹਰਿ ਧਾਰਹੁ ਕਿਰਪਾ ਕਰਿ ਕਿਰਪਾ ਲੇਹੁ ਉਬਾਰੇ ਰਾਮ ॥੪॥੪॥

Text: Gurmukhi with English translation (Kulbir S Thind; English by Dr. Sant Singh Khalsa).