Sri Guru Granth Sahib › Raag Vadhans

Ang 575

Ang 574–575Raag Vadhans · ਵਡਹੰਸੁ › WADAHANS, THIRD MEHL, ASHTAPADEES

WADAHANS, FOURTH MEHL

Guru Ram Das · chhant

ਵਡਹੰਸੁ ਮਹਲਾ ੪ ॥ ਹਰਿ ਕਿਰਪਾ ਹਰਿ ਕਿਰਪਾ ਕਰਿ ਸਤਿਗੁਰੁ ਮੇਲਿ ਸੁਖਦਾਤਾ ਰਾਮ ॥ ਹਮ ਪੂਛਹ ਹਮ ਪੂਛਹ ਸਤਿਗੁਰ ਪਾਸਿ ਹਰਿ ਬਾਤਾ ਰਾਮ ॥ ਸਤਿਗੁਰ ਪਾਸਿ ਹਰਿ ਬਾਤ ਪੂਛਹ ਜਿਨਿ ਨਾਮੁ ਪਦਾਰਥੁ ਪਾਇਆ ॥ ਪਾਇ ਲਗਹ ਨਿਤ ਕਰਹ ਬਿਨੰਤੀ ਗੁਰਿ ਸਤਿਗੁਰਿ ਪੰਥੁ ਬਤਾਇਆ ॥ ਸੋਈ ਭਗਤੁ ਦੁਖੁ ਸੁਖੁ ਸਮਤੁ ਕਰਿ ਜਾਣੈ ਹਰਿ ਹਰਿ ਨਾਮਿ ਹਰਿ ਰਾਤਾ ॥ ਹਰਿ ਕਿਰਪਾ ਹਰਿ ਕਿਰਪਾ ਕਰਿ ਗੁਰੁ ਸਤਿਗੁਰੁ ਮੇਲਿ ਸੁਖਦਾਤਾ ॥੧॥ ਸੁਣਿ ਗੁਰਮੁਖਿ ਸੁਣਿ ਗੁਰਮੁਖਿ ਨਾਮਿ ਸਭਿ ਬਿਨਸੇ ਹੰਉਮੈ ਪਾਪਾ ਰਾਮ ॥ ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਲਥਿਅੜੇ ਜਗਿ ਤਾਪਾ ਰਾਮ ॥ ਹਰਿ ਹਰਿ ਨਾਮੁ ਜਿਨੀ ਆਰਾਧਿਆ ਤਿਨ ਕੇ ਦੁਖ ਪਾਪ ਨਿਵਾਰੇ ॥ ਸਤਿਗੁਰਿ ਗਿਆਨ ਖੜਗੁ ਹਥਿ ਦੀਨਾ ਜਮਕੰਕਰ ਮਾਰਿ ਬਿਦਾਰੇ ॥ ਹਰਿ ਪ੍ਰਭਿ ਕ੍ਰਿਪਾ ਧਾਰੀ ਸੁਖਦਾਤੇ ਦੁਖ ਲਾਥੇ ਪਾਪ ਸੰਤਾਪਾ ॥ ਸੁਣਿ ਗੁਰਮੁਖਿ ਸੁਣਿ ਗੁਰਮੁਖਿ ਨਾਮੁ ਸਭਿ ਬਿਨਸੇ ਹੰਉਮੈ ਪਾਪਾ ॥੨॥ ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਮੇਰੈ ਮਨਿ ਭਾਇਆ ਰਾਮ ॥ ਮੁਖਿ ਗੁਰਮੁਖਿ ਮੁਖਿ ਗੁਰਮੁਖਿ ਜਪਿ ਸਭਿ ਰੋਗ ਗਵਾਇਆ ਰਾਮ ॥ ਗੁਰਮੁਖਿ ਜਪਿ ਸਭਿ ਰੋਗ ਗਵਾਇਆ ਅਰੋਗਤ ਭਏ ਸਰੀਰਾ ॥ ਅਨਦਿਨੁ ਸਹਜ ਸਮਾਧਿ ਹਰਿ ਲਾਗੀ ਹਰਿ ਜਪਿਆ ਗਹਿਰ ਗੰਭੀਰਾ ॥ ਜਾਤਿ ਅਜਾਤਿ ਨਾਮੁ ਜਿਨ ਧਿਆਇਆ ਤਿਨ ਪਰਮ ਪਦਾਰਥੁ ਪਾਇਆ ॥ ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਮੇਰੈ ਮਨਿ ਭਾਇਆ ॥੩॥ ਹਰਿ ਧਾਰਹੁ ਹਰਿ ਧਾਰਹੁ ਕਿਰਪਾ ਕਰਿ ਕਿਰਪਾ ਲੇਹੁ ਉਬਾਰੇ ਰਾਮ ॥ ਹਮ ਪਾਪੀ ਹਮ ਪਾਪੀ ਨਿਰਗੁਣ ਦੀਨ ਤੁਮ੍ਹਾਰੇ ਰਾਮ ॥ ਹਮ ਪਾਪੀ ਨਿਰਗੁਣ ਦੀਨ ਤੁਮ੍ਹਾਰੇ ਹਰਿ ਦੈਆਲ ਸਰਣਾਇਆ ॥ ਤੂ ਦੁਖ ਭੰਜਨੁ ਸਰਬ ਸੁਖਦਾਤਾ ਹਮ ਪਾਥਰ ਤਰੇ ਤਰਾਇਆ ॥ ਸਤਿਗੁਰ ਭੇਟਿ ਰਾਮ ਰਸੁ ਪਾਇਆ ਜਨ ਨਾਨਕ ਨਾਮਿ ਉਧਾਰੇ ॥ ਹਰਿ ਧਾਰਹੁ ਹਰਿ ਧਾਰਹੁ ਕਿਰਪਾ ਕਰਿ ਕਿਰਪਾ ਲੇਹੁ ਉਬਾਰੇ ਰਾਮ ॥੪॥੪॥

Ang 575Raag Vadhans · ਵਡਹੰਸੁ

WADAHANS, FOURTH MEHL, GHOREES ~ THE WEDDING PROCESSION

Guru Ram Das · composition

ਵਡਹੰਸੁ ਮਹਲਾ ੪ ਘੋੜੀਆ ੴ ਸਤਿਗੁਰ ਪ੍ਰਸਾਦਿ ॥ ਦੇਹ ਤੇਜਣਿ ਜੀ ਰਾਮਿ ਉਪਾਈਆ ਰਾਮ ॥ ਧੰਨੁ ਮਾਣਸ ਜਨਮੁ ਪੁੰਨਿ ਪਾਈਆ ਰਾਮ ॥ ਮਾਣਸ ਜਨਮੁ ਵਡ ਪੁੰਨੇ ਪਾਇਆ ਦੇਹ ਸੁ ਕੰਚਨ ਚੰਗੜੀਆ ॥ ਗੁਰਮੁਖਿ ਰੰਗੁ ਚਲੂਲਾ ਪਾਵੈ ਹਰਿ ਹਰਿ ਹਰਿ ਨਵ ਰੰਗੜੀਆ ॥ ਏਹ ਦੇਹ ਸੁ ਬਾਂਕੀ ਜਿਤੁ ਹਰਿ ਜਾਪੀ ਹਰਿ ਹਰਿ ਨਾਮਿ ਸੁਹਾਵੀਆ ॥ ਵਡਭਾਗੀ ਪਾਈ ਨਾਮੁ ਸਖਾਈ ਜਨ ਨਾਨਕ ਰਾਮਿ ਉਪਾਈਆ ॥੧॥ ਦੇਹ ਪਾਵਉ ਜੀਨੁ ਬੁਝਿ ਚੰਗਾ ਰਾਮ ॥ ਚੜਿ ਲੰਘਾ ਜੀ ਬਿਖਮੁ ਭੁਇਅੰਗਾ ਰਾਮ ॥ ਬਿਖਮੁ ਭੁਇਅੰਗਾ ਅਨਤ ਤਰੰਗਾ ਗੁਰਮੁਖਿ ਪਾਰਿ ਲੰਘਾਏ ॥ ਹਰਿ ਬੋਹਿਥਿ ਚੜਿ ਵਡਭਾਗੀ ਲੰਘੈ ਗੁਰੁ ਖੇਵਟੁ ਸਬਦਿ ਤਰਾਏ ॥ ਅਨਦਿਨੁ ਹਰਿ ਰੰਗਿ ਹਰਿ ਗੁਣ ਗਾਵੈ ਹਰਿ ਰੰਗੀ ਹਰਿ ਰੰਗਾ ॥ ਜਨ ਨਾਨਕ ਨਿਰਬਾਣ ਪਦੁ ਪਾਇਆ ਹਰਿ ਉਤਮੁ ਹਰਿ ਪਦੁ ਚੰਗਾ ॥੨॥ ਕੜੀਆਲੁ ਮੁਖੇ ਗੁਰਿ ਗਿਆਨੁ ਦ੍ਰਿੜਾਇਆ ਰਾਮ ॥ ਤਨਿ ਪ੍ਰੇਮੁ ਹਰਿ ਚਾਬਕੁ ਲਾਇਆ ਰਾਮ ॥ ਤਨਿ ਪ੍ਰੇਮੁ ਹਰਿ ਹਰਿ ਲਾਇ ਚਾਬਕੁ ਮਨੁ ਜਿਣੈ ਗੁਰਮੁਖਿ ਜੀਤਿਆ ॥ ਅਘੜੋ ਘੜਾਵੈ ਸਬਦੁ ਪਾਵੈ ਅਪਿਉ ਹਰਿ ਰਸੁ ਪੀਤਿਆ ॥ ਸੁਣਿ ਸ੍ਰਵਣ ਬਾਣੀ ਗੁਰਿ ਵਖਾਣੀ ਹਰਿ ਰੰਗੁ ਤੁਰੀ ਚੜਾਇਆ ॥ ਮਹਾ ਮਾਰਗੁ ਪੰਥੁ ਬਿਖੜਾ ਜਨ ਨਾਨਕ ਪਾਰਿ ਲੰਘਾਇਆ ॥੩॥ ਘੋੜੀ ਤੇਜਣਿ ਦੇਹ ਰਾਮਿ ਉਪਾਈਆ ਰਾਮ ॥ ਜਿਤੁ ਹਰਿ ਪ੍ਰਭੁ ਜਾਪੈ ਸਾ ਧਨੁ ਧੰਨੁ ਤੁਖਾਈਆ ਰਾਮ ॥ ਜਿਤੁ ਹਰਿ ਪ੍ਰਭੁ ਜਾਪੈ ਸਾ ਧੰਨੁ ਸਾਬਾਸੈ ਧੁਰਿ ਪਾਇਆ ਕਿਰਤੁ ਜੁੜੰਦਾ ॥ ਚੜਿ ਦੇਹੜਿ ਘੋੜੀ ਬਿਖਮੁ ਲਘਾਏ ਮਿਲੁ ਗੁਰਮੁਖਿ ਪਰਮਾਨੰਦਾ ॥ ਹਰਿ ਹਰਿ ਕਾਜੁ ਰਚਾਇਆ ਪੂਰੈ ਮਿਲਿ ਸੰਤ ਜਨਾ ਜੰਞ ਆਈ ॥ ਜਨ ਨਾਨਕ ਹਰਿ ਵਰੁ ਪਾਇਆ ਮੰਗਲੁ ਮਿਲਿ ਸੰਤ ਜਨਾ ਵਾਧਾਈ ॥੪॥੧॥੫॥

Ang 575–576Raag Vadhans · ਵਡਹੰਸੁ › WADAHANS, FOURTH MEHL, GHOREES ~ THE WEDDING PROCESSION

WADAHANS, FOURTH MEHL

Guru Ram Das · composition

ਵਡਹੰਸੁ ਮਹਲਾ ੪ ॥ ਦੇਹ ਤੇਜਨੜੀ ਹਰਿ ਨਵ ਰੰਗੀਆ ਰਾਮ ॥ ਗੁਰ ਗਿਆਨੁ ਗੁਰੂ ਹਰਿ ਮੰਗੀਆ ਰਾਮ ॥ ਗਿਆਨ ਮੰਗੀ ਹਰਿ ਕਥਾ ਚੰਗੀ ਹਰਿ ਨਾਮੁ ਗਤਿ ਮਿਤਿ ਜਾਣੀਆ ॥ ਸਭੁ ਜਨਮੁ ਸਫਲਿਉ ਕੀਆ ਕਰਤੈ ਹਰਿ ਰਾਮ ਨਾਮਿ ਵਖਾਣੀਆ ॥ ਹਰਿ ਰਾਮ ਨਾਮੁ ਸਲਾਹਿ ਹਰਿ ਪ੍ਰਭ ਹਰਿ ਭਗਤਿ ਹਰਿ ਜਨ ਮੰਗੀਆ ॥ ਜਨੁ ਕਹੈ ਨਾਨਕੁ ਸੁਣਹੁ ਸੰਤਹੁ ਹਰਿ ਭਗਤਿ ਗੋਵਿੰਦ ਚੰਗੀਆ ॥੧॥ ਦੇਹ ਕੰਚਨ ਜੀਨੁ ਸੁਵਿਨਾ ਰਾਮ ॥ ਜੜਿ ਹਰਿ ਹਰਿ ਨਾਮੁ ਰਤੰਨਾ ਰਾਮ ॥ ਜੜਿ ਨਾਮ ਰਤਨੁ ਗੋਵਿੰਦ ਪਾਇਆ ਹਰਿ ਮਿਲੇ ਹਰਿ ਗੁਣ ਸੁਖ ਘਣੇ ॥ ਗੁਰ ਸਬਦੁ ਪਾਇਆ ਹਰਿ ਨਾਮੁ ਧਿਆਇਆ ਵਡਭਾਗੀ ਹਰਿ ਰੰਗ ਹਰਿ ਬਣੇ ॥ ਹਰਿ ਮਿਲੇ ਸੁਆਮੀ ਅੰਤਰਜਾਮੀ ਹਰਿ ਨਵਤਨ ਹਰਿ ਨਵ ਰੰਗੀਆ ॥ ਨਾਨਕੁ ਵਖਾਣੈ ਨਾਮੁ ਜਾਣੈ ਹਰਿ ਨਾਮੁ ਹਰਿ ਪ੍ਰਭ ਮੰਗੀਆ ॥੨॥ ਕੜੀਆਲੁ ਮੁਖੇ ਗੁਰਿ ਅੰਕਸੁ ਪਾਇਆ ਰਾਮ ॥ ਮਨੁ ਮੈਗਲੁ ਗੁਰ ਸਬਦਿ ਵਸਿ ਆਇਆ ਰਾਮ ॥ ਮਨੁ ਵਸਗਤਿ ਆਇਆ ਪਰਮ ਪਦੁ ਪਾਇਆ ਸਾ ਧਨ ਕੰਤਿ ਪਿਆਰੀ ॥ ਅੰਤਰਿ ਪ੍ਰੇਮੁ ਲਗਾ ਹਰਿ ਸੇਤੀ ਘਰਿ ਸੋਹੈ ਹਰਿ ਪ੍ਰਭ ਨਾਰੀ ॥ ਹਰਿ ਰੰਗਿ ਰਾਤੀ ਸਹਜੇ ਮਾਤੀ ਹਰਿ ਪ੍ਰਭੁ ਹਰਿ ਹਰਿ ਪਾਇਆ ॥ ਨਾਨਕ ਜਨੁ ਹਰਿ ਦਾਸੁ ਕਹਤੁ ਹੈ ਵਡਭਾਗੀ ਹਰਿ ਹਰਿ ਧਿਆਇਆ ॥੩॥ ਦੇਹ ਘੋੜੀ ਜੀ ਜਿਤੁ ਹਰਿ ਪਾਇਆ ਰਾਮ ॥ ਮਿਲਿ ਸਤਿਗੁਰ ਜੀ ਮੰਗਲੁ ਗਾਇਆ ਰਾਮ ॥ ਹਰਿ ਗਾਇ ਮੰਗਲੁ ਰਾਮ ਨਾਮਾ ਹਰਿ ਸੇਵ ਸੇਵਕ ਸੇਵਕੀ ॥ ਪ੍ਰਭ ਜਾਇ ਪਾਵੈ ਰੰਗ ਮਹਲੀ ਹਰਿ ਰੰਗੁ ਮਾਣੈ ਰੰਗ ਕੀ ॥ ਗੁਣ ਰਾਮ ਗਾਏ ਮਨਿ ਸੁਭਾਏ ਹਰਿ ਗੁਰਮਤੀ ਮਨਿ ਧਿਆਇਆ ॥ ਜਨ ਨਾਨਕ ਹਰਿ ਕਿਰਪਾ ਧਾਰੀ ਦੇਹ ਘੋੜੀ ਚੜਿ ਹਰਿ ਪਾਇਆ ॥੪॥੨॥੬॥

Text: Gurmukhi with English translation (Kulbir S Thind; English by Dr. Sant Singh Khalsa).