Sri Guru Granth Sahib › Raag Vadhans

Ang 576

Ang 575–576Raag Vadhans · ਵਡਹੰਸੁ › WADAHANS, FOURTH MEHL, GHOREES ~ THE WEDDING PROCESSION

WADAHANS, FOURTH MEHL

Guru Ram Das · composition

ਵਡਹੰਸੁ ਮਹਲਾ ੪ ॥ ਦੇਹ ਤੇਜਨੜੀ ਹਰਿ ਨਵ ਰੰਗੀਆ ਰਾਮ ॥ ਗੁਰ ਗਿਆਨੁ ਗੁਰੂ ਹਰਿ ਮੰਗੀਆ ਰਾਮ ॥ ਗਿਆਨ ਮੰਗੀ ਹਰਿ ਕਥਾ ਚੰਗੀ ਹਰਿ ਨਾਮੁ ਗਤਿ ਮਿਤਿ ਜਾਣੀਆ ॥ ਸਭੁ ਜਨਮੁ ਸਫਲਿਉ ਕੀਆ ਕਰਤੈ ਹਰਿ ਰਾਮ ਨਾਮਿ ਵਖਾਣੀਆ ॥ ਹਰਿ ਰਾਮ ਨਾਮੁ ਸਲਾਹਿ ਹਰਿ ਪ੍ਰਭ ਹਰਿ ਭਗਤਿ ਹਰਿ ਜਨ ਮੰਗੀਆ ॥ ਜਨੁ ਕਹੈ ਨਾਨਕੁ ਸੁਣਹੁ ਸੰਤਹੁ ਹਰਿ ਭਗਤਿ ਗੋਵਿੰਦ ਚੰਗੀਆ ॥੧॥ ਦੇਹ ਕੰਚਨ ਜੀਨੁ ਸੁਵਿਨਾ ਰਾਮ ॥ ਜੜਿ ਹਰਿ ਹਰਿ ਨਾਮੁ ਰਤੰਨਾ ਰਾਮ ॥ ਜੜਿ ਨਾਮ ਰਤਨੁ ਗੋਵਿੰਦ ਪਾਇਆ ਹਰਿ ਮਿਲੇ ਹਰਿ ਗੁਣ ਸੁਖ ਘਣੇ ॥ ਗੁਰ ਸਬਦੁ ਪਾਇਆ ਹਰਿ ਨਾਮੁ ਧਿਆਇਆ ਵਡਭਾਗੀ ਹਰਿ ਰੰਗ ਹਰਿ ਬਣੇ ॥ ਹਰਿ ਮਿਲੇ ਸੁਆਮੀ ਅੰਤਰਜਾਮੀ ਹਰਿ ਨਵਤਨ ਹਰਿ ਨਵ ਰੰਗੀਆ ॥ ਨਾਨਕੁ ਵਖਾਣੈ ਨਾਮੁ ਜਾਣੈ ਹਰਿ ਨਾਮੁ ਹਰਿ ਪ੍ਰਭ ਮੰਗੀਆ ॥੨॥ ਕੜੀਆਲੁ ਮੁਖੇ ਗੁਰਿ ਅੰਕਸੁ ਪਾਇਆ ਰਾਮ ॥ ਮਨੁ ਮੈਗਲੁ ਗੁਰ ਸਬਦਿ ਵਸਿ ਆਇਆ ਰਾਮ ॥ ਮਨੁ ਵਸਗਤਿ ਆਇਆ ਪਰਮ ਪਦੁ ਪਾਇਆ ਸਾ ਧਨ ਕੰਤਿ ਪਿਆਰੀ ॥ ਅੰਤਰਿ ਪ੍ਰੇਮੁ ਲਗਾ ਹਰਿ ਸੇਤੀ ਘਰਿ ਸੋਹੈ ਹਰਿ ਪ੍ਰਭ ਨਾਰੀ ॥ ਹਰਿ ਰੰਗਿ ਰਾਤੀ ਸਹਜੇ ਮਾਤੀ ਹਰਿ ਪ੍ਰਭੁ ਹਰਿ ਹਰਿ ਪਾਇਆ ॥ ਨਾਨਕ ਜਨੁ ਹਰਿ ਦਾਸੁ ਕਹਤੁ ਹੈ ਵਡਭਾਗੀ ਹਰਿ ਹਰਿ ਧਿਆਇਆ ॥੩॥ ਦੇਹ ਘੋੜੀ ਜੀ ਜਿਤੁ ਹਰਿ ਪਾਇਆ ਰਾਮ ॥ ਮਿਲਿ ਸਤਿਗੁਰ ਜੀ ਮੰਗਲੁ ਗਾਇਆ ਰਾਮ ॥ ਹਰਿ ਗਾਇ ਮੰਗਲੁ ਰਾਮ ਨਾਮਾ ਹਰਿ ਸੇਵ ਸੇਵਕ ਸੇਵਕੀ ॥ ਪ੍ਰਭ ਜਾਇ ਪਾਵੈ ਰੰਗ ਮਹਲੀ ਹਰਿ ਰੰਗੁ ਮਾਣੈ ਰੰਗ ਕੀ ॥ ਗੁਣ ਰਾਮ ਗਾਏ ਮਨਿ ਸੁਭਾਏ ਹਰਿ ਗੁਰਮਤੀ ਮਨਿ ਧਿਆਇਆ ॥ ਜਨ ਨਾਨਕ ਹਰਿ ਕਿਰਪਾ ਧਾਰੀ ਦੇਹ ਘੋੜੀ ਚੜਿ ਹਰਿ ਪਾਇਆ ॥੪॥੨॥੬॥

Ang 576–577Raag Vadhans · ਵਡਹੰਸੁ › WADAHANS, FOURTH MEHL, GHOREES ~ THE WEDDING PROCESSION

RAAG WADAHANS, FIFTH MEHL, CHHANT, FOURTH HOUSE

Guru Arjan Dev · chhant

ਰਾਗੁ ਵਡਹੰਸੁ ਮਹਲਾ ੫ ਛੰਤ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਗੁਰ ਮਿਲਿ ਲਧਾ ਜੀ ਰਾਮੁ ਪਿਆਰਾ ਰਾਮ ॥ ਇਹੁ ਤਨੁ ਮਨੁ ਦਿਤੜਾ ਵਾਰੋ ਵਾਰਾ ਰਾਮ ॥ ਤਨੁ ਮਨੁ ਦਿਤਾ ਭਵਜਲੁ ਜਿਤਾ ਚੂਕੀ ਕਾਂਣਿ ਜਮਾਣੀ ॥ ਅਸਥਿਰੁ ਥੀਆ ਅੰਮ੍ਰਿਤੁ ਪੀਆ ਰਹਿਆ ਆਵਣ ਜਾਣੀ ॥ ਸੋ ਘਰੁ ਲਧਾ ਸਹਜਿ ਸਮਧਾ ਹਰਿ ਕਾ ਨਾਮੁ ਅਧਾਰਾ ॥ ਕਹੁ ਨਾਨਕ ਸੁਖਿ ਮਾਣੇ ਰਲੀਆਂ ਗੁਰ ਪੂਰੇ ਕੰਉ ਨਮਸਕਾਰਾ ॥੧॥ ਸੁਣਿ ਸਜਣ ਜੀ ਮੈਡੜੇ ਮੀਤਾ ਰਾਮ ॥ ਗੁਰਿ ਮੰਤ੍ਰੁ ਸਬਦੁ ਸਚੁ ਦੀਤਾ ਰਾਮ ॥ ਸਚੁ ਸਬਦੁ ਧਿਆਇਆ ਮੰਗਲੁ ਗਾਇਆ ਚੂਕੇ ਮਨਹੁ ਅਦੇਸਾ ॥ ਸੋ ਪ੍ਰਭੁ ਪਾਇਆ ਕਤਹਿ ਨ ਜਾਇਆ ਸਦਾ ਸਦਾ ਸੰਗਿ ਬੈਸਾ ॥ ਪ੍ਰਭ ਜੀ ਭਾਣਾ ਸਚਾ ਮਾਣਾ ਪ੍ਰਭਿ ਹਰਿ ਧਨੁ ਸਹਜੇ ਦੀਤਾ ॥ ਕਹੁ ਨਾਨਕ ਤਿਸੁ ਜਨ ਬਲਿਹਾਰੀ ਤੇਰਾ ਦਾਨੁ ਸਭਨੀ ਹੈ ਲੀਤਾ ॥੨॥ ਤਉ ਭਾਣਾ ਤਾਂ ਤ੍ਰਿਪਤਿ ਅਘਾਏ ਰਾਮ ॥ ਮਨੁ ਥੀਆ ਠੰਢਾ ਸਭ ਤ੍ਰਿਸਨ ਬੁਝਾਏ ਰਾਮ ॥ ਮਨੁ ਥੀਆ ਠੰਢਾ ਚੂਕੀ ਡੰਝਾ ਪਾਇਆ ਬਹੁਤੁ ਖਜਾਨਾ ॥ ਸਿਖ ਸੇਵਕ ਸਭਿ ਭੁੰਚਣ ਲਗੇ ਹੰਉ ਸਤਗੁਰ ਕੈ ਕੁਰਬਾਨਾ ॥ ਨਿਰਭਉ ਭਏ ਖਸਮ ਰੰਗਿ ਰਾਤੇ ਜਮ ਕੀ ਤ੍ਰਾਸ ਬੁਝਾਏ ॥ ਨਾਨਕ ਦਾਸੁ ਸਦਾ ਸੰਗਿ ਸੇਵਕੁ ਤੇਰੀ ਭਗਤਿ ਕਰੰਉ ਲਿਵ ਲਾਏ ॥੩॥ ਪੂਰੀ ਆਸਾ ਜੀ ਮਨਸਾ ਮੇਰੇ ਰਾਮ ॥ ਮੋਹਿ ਨਿਰਗੁਣ ਜੀਉ ਸਭਿ ਗੁਣ ਤੇਰੇ ਰਾਮ ॥ ਸਭਿ ਗੁਣ ਤੇਰੇ ਠਾਕੁਰ ਮੇਰੇ ਕਿਤੁ ਮੁਖਿ ਤੁਧੁ ਸਾਲਾਹੀ ॥ ਗੁਣੁ ਅਵਗੁਣੁ ਮੇਰਾ ਕਿਛੁ ਨ ਬੀਚਾਰਿਆ ਬਖਸਿ ਲੀਆ ਖਿਨ ਮਾਹੀ ॥ ਨਉ ਨਿਧਿ ਪਾਈ ਵਜੀ ਵਾਧਾਈ ਵਾਜੇ ਅਨਹਦ ਤੂਰੇ ॥ ਕਹੁ ਨਾਨਕ ਮੈ ਵਰੁ ਘਰਿ ਪਾਇਆ ਮੇਰੇ ਲਾਥੇ ਜੀ ਸਗਲ ਵਿਸੂਰੇ ॥੪॥੧॥

Text: Gurmukhi with English translation (Kulbir S Thind; English by Dr. Sant Singh Khalsa).