Sri Guru Granth Sahib › Raag Vadhans

Ang 580

Ang 579–580Raag Vadhans · ਵਡਹੰਸੁ › RAAG WADAHANS, FIRST MEHL, FIFTH HOUSE, ALAAHANEES ~ SONGS OF MOURNING

WADAHANS, FIRST MEHL

Guru Nanak Dev · composition

ਵਡਹੰਸੁ ਮਹਲਾ ੧ ॥ ਆਵਹੁ ਮਿਲਹੁ ਸਹੇਲੀਹੋ ਸਚੜਾ ਨਾਮੁ ਲਏਹਾਂ ॥ ਰੋਵਹ ਬਿਰਹਾ ਤਨ ਕਾ ਆਪਣਾ ਸਾਹਿਬੁ ਸੰਮ੍ਹਾਲੇਹਾਂ ॥ ਸਾਹਿਬੁ ਸਮ੍ਹਾਲਿਹ ਪੰਥੁ ਨਿਹਾਲਿਹ ਅਸਾ ਭਿ ਓਥੈ ਜਾਣਾ ॥ ਜਿਸ ਕਾ ਕੀਆ ਤਿਨ ਹੀ ਲੀਆ ਹੋਆ ਤਿਸੈ ਕਾ ਭਾਣਾ ॥ ਜੋ ਤਿਨਿ ਕਰਿ ਪਾਇਆ ਸੁ ਆਗੈ ਆਇਆ ਅਸੀ ਕਿ ਹੁਕਮੁ ਕਰੇਹਾ ॥ ਆਵਹੁ ਮਿਲਹੁ ਸਹੇਲੀਹੋ ਸਚੜਾ ਨਾਮੁ ਲਏਹਾ ॥੧॥ ਮਰਣੁ ਨ ਮੰਦਾ ਲੋਕਾ ਆਖੀਐ ਜੇ ਮਰਿ ਜਾਣੈ ਐਸਾ ਕੋਇ ॥ ਸੇਵਿਹੁ ਸਾਹਿਬੁ ਸੰਮ੍ਰਥੁ ਆਪਣਾ ਪੰਥੁ ਸੁਹੇਲਾ ਆਗੈ ਹੋਇ ॥ ਪੰਥਿ ਸੁਹੇਲੈ ਜਾਵਹੁ ਤਾਂ ਫਲੁ ਪਾਵਹੁ ਆਗੈ ਮਿਲੈ ਵਡਾਈ ॥ ਭੇਟੈ ਸਿਉ ਜਾਵਹੁ ਸਚਿ ਸਮਾਵਹੁ ਤਾਂ ਪਤਿ ਲੇਖੈ ਪਾਈ ॥ ਮਹਲੀ ਜਾਇ ਪਾਵਹੁ ਖਸਮੈ ਭਾਵਹੁ ਰੰਗ ਸਿਉ ਰਲੀਆ ਮਾਣੈ ॥ ਮਰਣੁ ਨ ਮੰਦਾ ਲੋਕਾ ਆਖੀਐ ਜੇ ਕੋਈ ਮਰਿ ਜਾਣੈ ॥੨॥ ਮਰਣੁ ਮੁਣਸਾ ਸੂਰਿਆ ਹਕੁ ਹੈ ਜੋ ਹੋਇ ਮਰਨਿ ਪਰਵਾਣੋ ॥ ਸੂਰੇ ਸੇਈ ਆਗੈ ਆਖੀਅਹਿ ਦਰਗਹ ਪਾਵਹਿ ਸਾਚੀ ਮਾਣੋ ॥ ਦਰਗਹ ਮਾਣੁ ਪਾਵਹਿ ਪਤਿ ਸਿਉ ਜਾਵਹਿ ਆਗੈ ਦੂਖੁ ਨ ਲਾਗੈ ॥ ਕਰਿ ਏਕੁ ਧਿਆਵਹਿ ਤਾਂ ਫਲੁ ਪਾਵਹਿ ਜਿਤੁ ਸੇਵਿਐ ਭਉ ਭਾਗੈ ॥ ਊਚਾ ਨਹੀ ਕਹਣਾ ਮਨ ਮਹਿ ਰਹਣਾ ਆਪੇ ਜਾਣੈ ਜਾਣੋ ॥ ਮਰਣੁ ਮੁਣਸਾਂ ਸੂਰਿਆ ਹਕੁ ਹੈ ਜੋ ਹੋਇ ਮਰਹਿ ਪਰਵਾਣੋ ॥੩॥ ਨਾਨਕ ਕਿਸ ਨੋ ਬਾਬਾ ਰੋਈਐ ਬਾਜੀ ਹੈ ਇਹੁ ਸੰਸਾਰੋ ॥ ਕੀਤਾ ਵੇਖੈ ਸਾਹਿਬੁ ਆਪਣਾ ਕੁਦਰਤਿ ਕਰੇ ਬੀਚਾਰੋ ॥ ਕੁਦਰਤਿ ਬੀਚਾਰੇ ਧਾਰਣ ਧਾਰੇ ਜਿਨਿ ਕੀਆ ਸੋ ਜਾਣੈ ॥ ਆਪੇ ਵੇਖੈ ਆਪੇ ਬੂਝੈ ਆਪੇ ਹੁਕਮੁ ਪਛਾਣੈ ॥ ਜਿਨਿ ਕਿਛੁ ਕੀਆ ਸੋਈ ਜਾਣੈ ਤਾ ਕਾ ਰੂਪੁ ਅਪਾਰੋ ॥ ਨਾਨਕ ਕਿਸ ਨੋ ਬਾਬਾ ਰੋਈਐ ਬਾਜੀ ਹੈ ਇਹੁ ਸੰਸਾਰੋ ॥੪॥੨॥

Ang 580Raag Vadhans · ਵਡਹੰਸੁ › RAAG WADAHANS, FIRST MEHL, FIFTH HOUSE, ALAAHANEES ~ SONGS OF MOURNING

WADAHANS, FIRST MEHL, DAKHANEE

Guru Nanak Dev · composition · part 1 of 2

ਵਡਹੰਸੁ ਮਹਲਾ ੧ ਦਖਣੀ ॥ ਸਚੁ ਸਿਰੰਦਾ ਸਚਾ ਜਾਣੀਐ ਸਚੜਾ ਪਰਵਦਗਾਰੋ ॥ ਜਿਨਿ ਆਪੀਨੈ ਆਪੁ ਸਾਜਿਆ ਸਚੜਾ ਅਲਖ ਅਪਾਰੋ ॥ ਦੁਇ ਪੁੜ ਜੋੜਿ ਵਿਛੋੜਿਅਨੁ ਗੁਰ ਬਿਨੁ ਘੋਰੁ ਅੰਧਾਰੋ ॥ ਸੂਰਜੁ ਚੰਦੁ ਸਿਰਜਿਅਨੁ ਅਹਿਨਿਸਿ ਚਲਤੁ ਵੀਚਾਰੋ ॥੧॥ ਸਚੜਾ ਸਾਹਿਬੁ ਸਚੁ ਤੂ ਸਚੜਾ ਦੇਹਿ ਪਿਆਰੋ ॥ ਰਹਾਉ ॥ ਤੁਧੁ ਸਿਰਜੀ ਮੇਦਨੀ ਦੁਖੁ ਸੁਖੁ ਦੇਵਣਹਾਰੋ ॥ ਨਾਰੀ ਪੁਰਖ ਸਿਰਜਿਐ ਬਿਖੁ ਮਾਇਆ ਮੋਹੁ ਪਿਆਰੋ ॥ ਖਾਣੀ ਬਾਣੀ ਤੇਰੀਆ ਦੇਹਿ ਜੀਆ ਆਧਾਰੋ ॥ ਕੁਦਰਤਿ ਤਖਤੁ ਰਚਾਇਆ ਸਚਿ ਨਿਬੇੜਣਹਾਰੋ ॥੨॥ ਆਵਾ ਗਵਣੁ ਸਿਰਜਿਆ ਤੂ ਥਿਰੁ ਕਰਣੈਹਾਰੋ ॥ ਜੰਮਣੁ ਮਰਣਾ ਆਇ ਗਇਆ ਬਧਿਕੁ ਜੀਉ ਬਿਕਾਰੋ ॥ ਭੂਡੜੈ ਨਾਮੁ ਵਿਸਾਰਿਆ ਬੂਡੜੈ ਕਿਆ ਤਿਸੁ ਚਾਰੋ ॥ ਗੁਣ ਛੋਡਿ ਬਿਖੁ ਲਦਿਆ ਅਵਗੁਣ ਕਾ ਵਣਜਾਰੋ ॥੩॥ ਸਦੜੇ ਆਏ ਤਿਨਾ ਜਾਨੀਆ ਹੁਕਮਿ ਸਚੇ ਕਰਤਾਰੋ ॥ ਨਾਰੀ ਪੁਰਖ ਵਿਛੁੰਨਿਆ ਵਿਛੁੜਿਆ ਮੇਲਣਹਾਰੋ ॥ ਰੂਪੁ ਨ ਜਾਣੈ ਸੋਹਣੀਐ ਹੁਕਮਿ ਬਧੀ ਸਿਰਿ ਕਾਰੋ ॥ ਬਾਲਕ ਬਿਰਧਿ ਨ ਜਾਣਨੀ ਤੋੜਨਿ ਹੇਤੁ ਪਿਆਰੋ ॥੪॥

Ang 580–581Raag Vadhans · ਵਡਹੰਸੁ › RAAG WADAHANS, FIRST MEHL, FIFTH HOUSE, ALAAHANEES ~ SONGS OF MOURNING

WADAHANS, FIRST MEHL, DAKHANEE

Guru Nanak Dev · composition · part 2 of 2

ਨਉ ਦਰ ਠਾਕੇ ਹੁਕਮਿ ਸਚੈ ਹੰਸੁ ਗਇਆ ਗੈਣਾਰੇ ॥ ਸਾ ਧਨ ਛੁਟੀ ਮੁਠੀ ਝੂਠਿ ਵਿਧਣੀਆ ਮਿਰਤਕੜਾ ਅੰਙਨੜੇ ਬਾਰੇ ॥ ਸੁਰਤਿ ਮੁਈ ਮਰੁ ਮਾਈਏ ਮਹਲ ਰੁੰਨੀ ਦਰ ਬਾਰੇ ॥ ਰੋਵਹੁ ਕੰਤ ਮਹੇਲੀਹੋ ਸਚੇ ਕੇ ਗੁਣ ਸਾਰੇ ॥੫॥ ਜਲਿ ਮਲਿ ਜਾਨੀ ਨਾਵਾਲਿਆ ਕਪੜਿ ਪਟਿ ਅੰਬਾਰੇ ॥ ਵਾਜੇ ਵਜੇ ਸਚੀ ਬਾਣੀਆ ਪੰਚ ਮੁਏ ਮਨੁ ਮਾਰੇ ॥ ਜਾਨੀ ਵਿਛੁੰਨੜੇ ਮੇਰਾ ਮਰਣੁ ਭਇਆ ਧ੍ਰਿਗੁ ਜੀਵਣੁ ਸੰਸਾਰੇ ॥ ਜੀਵਤੁ ਮਰੈ ਸੁ ਜਾਣੀਐ ਪਿਰ ਸਚੜੈ ਹੇਤਿ ਪਿਆਰੇ ॥੬॥ ਤੁਸੀ ਰੋਵਹੁ ਰੋਵਣ ਆਈਹੋ ਝੂਠਿ ਮੁਠੀ ਸੰਸਾਰੇ ॥ ਹਉ ਮੁਠੜੀ ਧੰਧੈ ਧਾਵਣੀਆ ਪਿਰਿ ਛੋਡਿਅੜੀ ਵਿਧਣਕਾਰੇ ॥ ਘਰਿ ਘਰਿ ਕੰਤੁ ਮਹੇਲੀਆ ਰੂੜੈ ਹੇਤਿ ਪਿਆਰੇ ॥ ਮੈ ਪਿਰੁ ਸਚੁ ਸਾਲਾਹਣਾ ਹਉ ਰਹਸਿਅੜੀ ਨਾਮਿ ਭਤਾਰੇ ॥੭॥ ਗੁਰਿ ਮਿਲਿਐ ਵੇਸੁ ਪਲਟਿਆ ਸਾ ਧਨ ਸਚੁ ਸੀਗਾਰੋ ॥ ਆਵਹੁ ਮਿਲਹੁ ਸਹੇਲੀਹੋ ਸਿਮਰਹੁ ਸਿਰਜਣਹਾਰੋ ॥ ਬਈਅਰਿ ਨਾਮਿ ਸੁੋਹਾਗਣੀ ਸਚੁ ਸਵਾਰਣਹਾਰੋ ॥ ਗਾਵਹੁ ਗੀਤੁ ਨ ਬਿਰਹੜਾ ਨਾਨਕ ਬ੍ਰਹਮ ਬੀਚਾਰੋ ॥੮॥੩॥

Text: Gurmukhi with English translation (Kulbir S Thind; English by Dr. Sant Singh Khalsa).