Sri Guru Granth Sahib › Raag Vadhans

Ang 583

Ang 582–583Raag Vadhans · ਵਡਹੰਸੁ › RAAG WADAHANS, FIRST MEHL, FIFTH HOUSE, ALAAHANEES ~ SONGS OF MOURNING

WADAHANS, THIRD MEHL

Guru Amar Das · composition

ਵਡਹੰਸੁ ਮਹਲਾ ੩ ਮਹਲਾ ਤੀਜਾ ੴ ਸਤਿਗੁਰ ਪ੍ਰਸਾਦਿ ॥ ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥ ਸਾ ਧਨ ਰੰਡ ਨ ਕਬਹੂ ਬੈਸਈ ਨਾ ਕਦੇ ਹੋਵੈ ਸੋਗੁ ॥ ਨਾ ਕਦੇ ਹੋਵੈ ਸੋਗੁ ਅਨਦਿਨੁ ਰਸ ਭੋਗ ਸਾ ਧਨ ਮਹਲਿ ਸਮਾਣੀ ॥ ਜਿਨਿ ਪ੍ਰਿਉ ਜਾਤਾ ਕਰਮ ਬਿਧਾਤਾ ਬੋਲੇ ਅੰਮ੍ਰਿਤ ਬਾਣੀ ॥ ਗੁਣਵੰਤੀਆ ਗੁਣ ਸਾਰਹਿ ਅਪਣੇ ਕੰਤ ਸਮਾਲਹਿ ਨਾ ਕਦੇ ਲਗੈ ਵਿਜੋਗੋ ॥ ਸਚੜਾ ਪਿਰੁ ਸਾਲਾਹੀਐ ਸਭੁ ਕਿਛੁ ਕਰਣੈ ਜੋਗੋ ॥੧॥ ਸਚੜਾ ਸਾਹਿਬੁ ਸਬਦਿ ਪਛਾਣੀਐ ਆਪੇ ਲਏ ਮਿਲਾਏ ॥ ਸਾ ਧਨ ਪ੍ਰਿਅ ਕੈ ਰੰਗਿ ਰਤੀ ਵਿਚਹੁ ਆਪੁ ਗਵਾਏ ॥ ਵਿਚਹੁ ਆਪੁ ਗਵਾਏ ਫਿਰਿ ਕਾਲੁ ਨ ਖਾਏ ਗੁਰਮੁਖਿ ਏਕੋ ਜਾਤਾ ॥ ਕਾਮਣਿ ਇਛ ਪੁੰਨੀ ਅੰਤਰਿ ਭਿੰਨੀ ਮਿਲਿਆ ਜਗਜੀਵਨੁ ਦਾਤਾ ॥ ਸਬਦ ਰੰਗਿ ਰਾਤੀ ਜੋਬਨਿ ਮਾਤੀ ਪਿਰ ਕੈ ਅੰਕਿ ਸਮਾਏ ॥ ਸਚੜਾ ਸਾਹਿਬੁ ਸਬਦਿ ਪਛਾਣੀਐ ਆਪੇ ਲਏ ਮਿਲਾਏ ॥੨॥ ਜਿਨੀ ਆਪਣਾ ਕੰਤੁ ਪਛਾਣਿਆ ਹਉ ਤਿਨ ਪੂਛਉ ਸੰਤਾ ਜਾਏ ॥ ਆਪੁ ਛੋਡਿ ਸੇਵਾ ਕਰੀ ਪਿਰੁ ਸਚੜਾ ਮਿਲੈ ਸਹਜਿ ਸੁਭਾਏ ॥ ਪਿਰੁ ਸਚਾ ਮਿਲੈ ਆਏ ਸਾਚੁ ਕਮਾਏ ਸਾਚਿ ਸਬਦਿ ਧਨ ਰਾਤੀ ॥ ਕਦੇ ਨ ਰਾਂਡ ਸਦਾ ਸੋਹਾਗਣਿ ਅੰਤਰਿ ਸਹਜ ਸਮਾਧੀ ॥ ਪਿਰੁ ਰਹਿਆ ਭਰਪੂਰੇ ਵੇਖੁ ਹਦੂਰੇ ਰੰਗੁ ਮਾਣੇ ਸਹਜਿ ਸੁਭਾਏ ॥ ਜਿਨੀ ਆਪਣਾ ਕੰਤੁ ਪਛਾਣਿਆ ਹਉ ਤਿਨ ਪੂਛਉ ਸੰਤਾ ਜਾਏ ॥੩॥ ਪਿਰਹੁ ਵਿਛੁੰਨੀਆ ਭੀ ਮਿਲਹ ਜੇ ਸਤਿਗੁਰ ਲਾਗਹ ਸਾਚੇ ਪਾਏ ॥ ਸਤਿਗੁਰੁ ਸਦਾ ਦਇਆਲੁ ਹੈ ਅਵਗੁਣ ਸਬਦਿ ਜਲਾਏ ॥ ਅਉਗੁਣ ਸਬਦਿ ਜਲਾਏ ਦੂਜਾ ਭਾਉ ਗਵਾਏ ਸਚੇ ਹੀ ਸਚਿ ਰਾਤੀ ॥ ਸਚੈ ਸਬਦਿ ਸਦਾ ਸੁਖੁ ਪਾਇਆ ਹਉਮੈ ਗਈ ਭਰਾਤੀ ॥ ਪਿਰੁ ਨਿਰਮਾਇਲੁ ਸਦਾ ਸੁਖਦਾਤਾ ਨਾਨਕ ਸਬਦਿ ਮਿਲਾਏ ॥ ਪਿਰਹੁ ਵਿਛੁੰਨੀਆ ਭੀ ਮਿਲਹ ਜੇ ਸਤਿਗੁਰ ਲਾਗਹ ਸਾਚੇ ਪਾਏ ॥੪॥੧॥

Ang 583–584Raag Vadhans · ਵਡਹੰਸੁ › RAAG WADAHANS, FIRST MEHL, FIFTH HOUSE, ALAAHANEES ~ SONGS OF MOURNING

WADAHANS, THIRD MEHL

Guru Amar Das · composition

ਵਡਹੰਸੁ ਮਹਲਾ ੩ ॥ ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰਿ ॥ ਅਵਗਣਵੰਤੀ ਪਿਰੁ ਨ ਜਾਣਈ ਮੁਠੀ ਰੋਵੈ ਕੰਤ ਵਿਸਾਰਿ ॥ ਰੋਵੈ ਕੰਤ ਸੰਮਾਲਿ ਸਦਾ ਗੁਣ ਸਾਰਿ ਨਾ ਪਿਰੁ ਮਰੈ ਨ ਜਾਏ ॥ ਗੁਰਮੁਖਿ ਜਾਤਾ ਸਬਦਿ ਪਛਾਤਾ ਸਾਚੈ ਪ੍ਰੇਮਿ ਸਮਾਏ ॥ ਜਿਨਿ ਅਪਣਾ ਪਿਰੁ ਨਹੀ ਜਾਤਾ ਕਰਮ ਬਿਧਾਤਾ ਕੂੜਿ ਮੁਠੀ ਕੂੜਿਆਰੇ ॥ ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰੇ ॥੧॥ ਸਭੁ ਜਗੁ ਆਪਿ ਉਪਾਇਓਨੁ ਆਵਣੁ ਜਾਣੁ ਸੰਸਾਰਾ ॥ ਮਾਇਆ ਮੋਹੁ ਖੁਆਇਅਨੁ ਮਰਿ ਜੰਮੈ ਵਾਰੋ ਵਾਰਾ ॥ ਮਰਿ ਜੰਮੈ ਵਾਰੋ ਵਾਰਾ ਵਧਹਿ ਬਿਕਾਰਾ ਗਿਆਨ ਵਿਹੂਣੀ ਮੂਠੀ ॥ ਬਿਨੁ ਸਬਦੈ ਪਿਰੁ ਨ ਪਾਇਓ ਜਨਮੁ ਗਵਾਇਓ ਰੋਵੈ ਅਵਗੁਣਿਆਰੀ ਝੂਠੀ ॥ ਪਿਰੁ ਜਗਜੀਵਨੁ ਕਿਸ ਨੋ ਰੋਈਐ ਰੋਵੈ ਕੰਤੁ ਵਿਸਾਰੇ ॥ ਸਭੁ ਜਗੁ ਆਪਿ ਉਪਾਇਓਨੁ ਆਵਣੁ ਜਾਣੁ ਸੰਸਾਰੇ ॥੨॥ ਸੋ ਪਿਰੁ ਸਚਾ ਸਦ ਹੀ ਸਾਚਾ ਹੈ ਨਾ ਓਹੁ ਮਰੈ ਨ ਜਾਏ ॥ ਭੂਲੀ ਫਿਰੈ ਧਨ ਇਆਣੀਆ ਰੰਡ ਬੈਠੀ ਦੂਜੈ ਭਾਏ ॥ ਰੰਡ ਬੈਠੀ ਦੂਜੈ ਭਾਏ ਮਾਇਆ ਮੋਹਿ ਦੁਖੁ ਪਾਏ ਆਵ ਘਟੈ ਤਨੁ ਛੀਜੈ ॥ ਜੋ ਕਿਛੁ ਆਇਆ ਸਭੁ ਕਿਛੁ ਜਾਸੀ ਦੁਖੁ ਲਾਗਾ ਭਾਇ ਦੂਜੈ ॥ ਜਮਕਾਲੁ ਨ ਸੂਝੈ ਮਾਇਆ ਜਗੁ ਲੂਝੈ ਲਬਿ ਲੋਭਿ ਚਿਤੁ ਲਾਏ ॥ ਸੋ ਪਿਰੁ ਸਾਚਾ ਸਦ ਹੀ ਸਾਚਾ ਨਾ ਓਹੁ ਮਰੈ ਨ ਜਾਏ ॥੩॥ ਇਕਿ ਰੋਵਹਿ ਪਿਰਹਿ ਵਿਛੁੰਨੀਆ ਅੰਧੀ ਨਾ ਜਾਣੈ ਪਿਰੁ ਨਾਲੇ ॥ ਗੁਰ ਪਰਸਾਦੀ ਸਾਚਾ ਪਿਰੁ ਮਿਲੈ ਅੰਤਰਿ ਸਦਾ ਸਮਾਲੇ ॥ ਪਿਰੁ ਅੰਤਰਿ ਸਮਾਲੇ ਸਦਾ ਹੈ ਨਾਲੇ ਮਨਮੁਖਿ ਜਾਤਾ ਦੂਰੇ ॥ ਇਹੁ ਤਨੁ ਰੁਲੈ ਰੁਲਾਇਆ ਕਾਮਿ ਨ ਆਇਆ ਜਿਨਿ ਖਸਮੁ ਨ ਜਾਤਾ ਹਦੂਰੇ ॥ ਨਾਨਕ ਸਾ ਧਨ ਮਿਲੈ ਮਿਲਾਈ ਪਿਰੁ ਅੰਤਰਿ ਸਦਾ ਸਮਾਲੇ ॥ ਇਕਿ ਰੋਵਹਿ ਪਿਰਹਿ ਵਿਛੁੰਨੀਆ ਅੰਧੀ ਨ ਜਾਣੈ ਪਿਰੁ ਹੈ ਨਾਲੇ ॥੪॥੨॥

Text: Gurmukhi with English translation (Kulbir S Thind; English by Dr. Sant Singh Khalsa).