Sri Guru Granth Sahib › Raag Vadhans

Ang 584

Ang 583–584Raag Vadhans · ਵਡਹੰਸੁ › RAAG WADAHANS, FIRST MEHL, FIFTH HOUSE, ALAAHANEES ~ SONGS OF MOURNING

WADAHANS, THIRD MEHL

Guru Amar Das · composition

ਵਡਹੰਸੁ ਮਹਲਾ ੩ ॥ ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰਿ ॥ ਅਵਗਣਵੰਤੀ ਪਿਰੁ ਨ ਜਾਣਈ ਮੁਠੀ ਰੋਵੈ ਕੰਤ ਵਿਸਾਰਿ ॥ ਰੋਵੈ ਕੰਤ ਸੰਮਾਲਿ ਸਦਾ ਗੁਣ ਸਾਰਿ ਨਾ ਪਿਰੁ ਮਰੈ ਨ ਜਾਏ ॥ ਗੁਰਮੁਖਿ ਜਾਤਾ ਸਬਦਿ ਪਛਾਤਾ ਸਾਚੈ ਪ੍ਰੇਮਿ ਸਮਾਏ ॥ ਜਿਨਿ ਅਪਣਾ ਪਿਰੁ ਨਹੀ ਜਾਤਾ ਕਰਮ ਬਿਧਾਤਾ ਕੂੜਿ ਮੁਠੀ ਕੂੜਿਆਰੇ ॥ ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰੇ ॥੧॥ ਸਭੁ ਜਗੁ ਆਪਿ ਉਪਾਇਓਨੁ ਆਵਣੁ ਜਾਣੁ ਸੰਸਾਰਾ ॥ ਮਾਇਆ ਮੋਹੁ ਖੁਆਇਅਨੁ ਮਰਿ ਜੰਮੈ ਵਾਰੋ ਵਾਰਾ ॥ ਮਰਿ ਜੰਮੈ ਵਾਰੋ ਵਾਰਾ ਵਧਹਿ ਬਿਕਾਰਾ ਗਿਆਨ ਵਿਹੂਣੀ ਮੂਠੀ ॥ ਬਿਨੁ ਸਬਦੈ ਪਿਰੁ ਨ ਪਾਇਓ ਜਨਮੁ ਗਵਾਇਓ ਰੋਵੈ ਅਵਗੁਣਿਆਰੀ ਝੂਠੀ ॥ ਪਿਰੁ ਜਗਜੀਵਨੁ ਕਿਸ ਨੋ ਰੋਈਐ ਰੋਵੈ ਕੰਤੁ ਵਿਸਾਰੇ ॥ ਸਭੁ ਜਗੁ ਆਪਿ ਉਪਾਇਓਨੁ ਆਵਣੁ ਜਾਣੁ ਸੰਸਾਰੇ ॥੨॥ ਸੋ ਪਿਰੁ ਸਚਾ ਸਦ ਹੀ ਸਾਚਾ ਹੈ ਨਾ ਓਹੁ ਮਰੈ ਨ ਜਾਏ ॥ ਭੂਲੀ ਫਿਰੈ ਧਨ ਇਆਣੀਆ ਰੰਡ ਬੈਠੀ ਦੂਜੈ ਭਾਏ ॥ ਰੰਡ ਬੈਠੀ ਦੂਜੈ ਭਾਏ ਮਾਇਆ ਮੋਹਿ ਦੁਖੁ ਪਾਏ ਆਵ ਘਟੈ ਤਨੁ ਛੀਜੈ ॥ ਜੋ ਕਿਛੁ ਆਇਆ ਸਭੁ ਕਿਛੁ ਜਾਸੀ ਦੁਖੁ ਲਾਗਾ ਭਾਇ ਦੂਜੈ ॥ ਜਮਕਾਲੁ ਨ ਸੂਝੈ ਮਾਇਆ ਜਗੁ ਲੂਝੈ ਲਬਿ ਲੋਭਿ ਚਿਤੁ ਲਾਏ ॥ ਸੋ ਪਿਰੁ ਸਾਚਾ ਸਦ ਹੀ ਸਾਚਾ ਨਾ ਓਹੁ ਮਰੈ ਨ ਜਾਏ ॥੩॥ ਇਕਿ ਰੋਵਹਿ ਪਿਰਹਿ ਵਿਛੁੰਨੀਆ ਅੰਧੀ ਨਾ ਜਾਣੈ ਪਿਰੁ ਨਾਲੇ ॥ ਗੁਰ ਪਰਸਾਦੀ ਸਾਚਾ ਪਿਰੁ ਮਿਲੈ ਅੰਤਰਿ ਸਦਾ ਸਮਾਲੇ ॥ ਪਿਰੁ ਅੰਤਰਿ ਸਮਾਲੇ ਸਦਾ ਹੈ ਨਾਲੇ ਮਨਮੁਖਿ ਜਾਤਾ ਦੂਰੇ ॥ ਇਹੁ ਤਨੁ ਰੁਲੈ ਰੁਲਾਇਆ ਕਾਮਿ ਨ ਆਇਆ ਜਿਨਿ ਖਸਮੁ ਨ ਜਾਤਾ ਹਦੂਰੇ ॥ ਨਾਨਕ ਸਾ ਧਨ ਮਿਲੈ ਮਿਲਾਈ ਪਿਰੁ ਅੰਤਰਿ ਸਦਾ ਸਮਾਲੇ ॥ ਇਕਿ ਰੋਵਹਿ ਪਿਰਹਿ ਵਿਛੁੰਨੀਆ ਅੰਧੀ ਨ ਜਾਣੈ ਪਿਰੁ ਹੈ ਨਾਲੇ ॥੪॥੨॥

Ang 584Raag Vadhans · ਵਡਹੰਸੁ › RAAG WADAHANS, FIRST MEHL, FIFTH HOUSE, ALAAHANEES ~ SONGS OF MOURNING

WADAHANS, THIRD MEHL

Guru Amar Das · composition

ਵਡਹੰਸੁ ਮਃ ੩ ॥ ਰੋਵਹਿ ਪਿਰਹਿ ਵਿਛੁੰਨੀਆ ਮੈ ਪਿਰੁ ਸਚੜਾ ਹੈ ਸਦਾ ਨਾਲੇ ॥ ਜਿਨੀ ਚਲਣੁ ਸਹੀ ਜਾਣਿਆ ਸਤਿਗੁਰੁ ਸੇਵਹਿ ਨਾਮੁ ਸਮਾਲੇ ॥ ਸਦਾ ਨਾਮੁ ਸਮਾਲੇ ਸਤਿਗੁਰੁ ਹੈ ਨਾਲੇ ਸਤਿਗੁਰੁ ਸੇਵਿ ਸੁਖੁ ਪਾਇਆ ॥ ਸਬਦੇ ਕਾਲੁ ਮਾਰਿ ਸਚੁ ਉਰਿ ਧਾਰਿ ਫਿਰਿ ਆਵਣ ਜਾਣੁ ਨ ਹੋਇਆ ॥ ਸਚਾ ਸਾਹਿਬੁ ਸਚੀ ਨਾਈ ਵੇਖੈ ਨਦਰਿ ਨਿਹਾਲੇ ॥ ਰੋਵਹਿ ਪਿਰਹੁ ਵਿਛੁੰਨੀਆ ਮੈ ਪਿਰੁ ਸਚੜਾ ਹੈ ਸਦਾ ਨਾਲੇ ॥੧॥ ਪ੍ਰਭੁ ਮੇਰਾ ਸਾਹਿਬੁ ਸਭ ਦੂ ਊਚਾ ਹੈ ਕਿਵ ਮਿਲਾਂ ਪ੍ਰੀਤਮ ਪਿਆਰੇ ॥ ਸਤਿਗੁਰਿ ਮੇਲੀ ਤਾਂ ਸਹਜਿ ਮਿਲੀ ਪਿਰੁ ਰਾਖਿਆ ਉਰ ਧਾਰੇ ॥ ਸਦਾ ਉਰ ਧਾਰੇ ਨੇਹੁ ਨਾਲਿ ਪਿਆਰੇ ਸਤਿਗੁਰ ਤੇ ਪਿਰੁ ਦਿਸੈ ॥ ਮਾਇਆ ਮੋਹ ਕਾ ਕਚਾ ਚੋਲਾ ਤਿਤੁ ਪੈਧੈ ਪਗੁ ਖਿਸੈ ॥ ਪਿਰ ਰੰਗਿ ਰਾਤਾ ਸੋ ਸਚਾ ਚੋਲਾ ਤਿਤੁ ਪੈਧੈ ਤਿਖਾ ਨਿਵਾਰੇ ॥ ਪ੍ਰਭੁ ਮੇਰਾ ਸਾਹਿਬੁ ਸਭ ਦੂ ਊਚਾ ਹੈ ਕਿਉ ਮਿਲਾ ਪ੍ਰੀਤਮ ਪਿਆਰੇ ॥੨॥ ਮੈ ਪ੍ਰਭੁ ਸਚੁ ਪਛਾਣਿਆ ਹੋਰ ਭੂਲੀ ਅਵਗਣਿਆਰੇ ॥ ਮੈ ਸਦਾ ਰਾਵੇ ਪਿਰੁ ਆਪਣਾ ਸਚੜੈ ਸਬਦਿ ਵੀਚਾਰੇ ॥ ਸਚੈ ਸਬਦਿ ਵੀਚਾਰੇ ਰੰਗਿ ਰਾਤੀ ਨਾਰੇ ਮਿਲਿ ਸਤਿਗੁਰ ਪ੍ਰੀਤਮੁ ਪਾਇਆ ॥ ਅੰਤਰਿ ਰੰਗਿ ਰਾਤੀ ਸਹਜੇ ਮਾਤੀ ਗਇਆ ਦੁਸਮਨੁ ਦੂਖੁ ਸਬਾਇਆ ॥ ਅਪਨੇ ਗੁਰ ਕੰਉ ਤਨੁ ਮਨੁ ਦੀਜੈ ਤਾਂ ਮਨੁ ਭੀਜੈ ਤ੍ਰਿਸਨਾ ਦੂਖ ਨਿਵਾਰੇ ॥ ਮੈ ਪਿਰੁ ਸਚੁ ਪਛਾਣਿਆ ਹੋਰ ਭੂਲੀ ਅਵਗਣਿਆਰੇ ॥੩॥ ਸਚੜੈ ਆਪਿ ਜਗਤੁ ਉਪਾਇਆ ਗੁਰ ਬਿਨੁ ਘੋਰ ਅੰਧਾਰੋ ॥ ਆਪਿ ਮਿਲਾਏ ਆਪਿ ਮਿਲੈ ਆਪੇ ਦੇਇ ਪਿਆਰੋ ॥ ਆਪੇ ਦੇਇ ਪਿਆਰੋ ਸਹਜਿ ਵਾਪਾਰੋ ਗੁਰਮੁਖਿ ਜਨਮੁ ਸਵਾਰੇ ॥ ਧਨੁ ਜਗ ਮਹਿ ਆਇਆ ਆਪੁ ਗਵਾਇਆ ਦਰਿ ਸਾਚੈ ਸਚਿਆਰੋ ॥ ਗਿਆਨਿ ਰਤਨਿ ਘਟਿ ਚਾਨਣੁ ਹੋਆ ਨਾਨਕ ਨਾਮ ਪਿਆਰੋ ॥ ਸਚੜੈ ਆਪਿ ਜਗਤੁ ਉਪਾਇਆ ਗੁਰ ਬਿਨੁ ਘੋਰ ਅੰਧਾਰੋ ॥੪॥੩॥

Ang 584–585Raag Vadhans · ਵਡਹੰਸੁ › RAAG WADAHANS, FIRST MEHL, FIFTH HOUSE, ALAAHANEES ~ SONGS OF MOURNING

WADAHANS, THIRD MEHL

Guru Amar Das · composition

ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥ ਜਮ ਪੁਰਿ ਘੋਰ ਅੰਧਾਰੁ ਮਹਾ ਗੁਬਾਰੁ ਨਾ ਤਿਥੈ ਭੈਣ ਨ ਭਾਈ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਈ ॥੧॥ ਕਾਇਆ ਕੰਚਨੁ ਤਾਂ ਥੀਐ ਜਾਂ ਸਤਿਗੁਰੁ ਲਏ ਮਿਲਾਏ ॥ ਭ੍ਰਮੁ ਮਾਇਆ ਵਿਚਹੁ ਕਟੀਐ ਸਚੜੈ ਨਾਮਿ ਸਮਾਏ ॥ ਸਚੈ ਨਾਮਿ ਸਮਾਏ ਹਰਿ ਗੁਣ ਗਾਏ ਮਿਲਿ ਪ੍ਰੀਤਮ ਸੁਖੁ ਪਾਏ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਵਿਚਹੁ ਹੰਉਮੈ ਜਾਏ ॥ ਜਿਨੀ ਪੁਰਖੀ ਹਰਿ ਨਾਮਿ ਚਿਤੁ ਲਾਇਆ ਤਿਨ ਕੈ ਹੰਉ ਲਾਗਉ ਪਾਏ ॥ ਕਾਂਇਆ ਕੰਚਨੁ ਤਾਂ ਥੀਐ ਜਾ ਸਤਿਗੁਰੁ ਲਏ ਮਿਲਾਏ ॥੨॥ ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥ ਬਿਨੁ ਸਤਿਗੁਰ ਭਰਮਿ ਭੁਲਾਣੀਆ ਕਿਆ ਮੁਹੁ ਦੇਸਨਿ ਆਗੈ ਜਾਏ ॥ ਕਿਆ ਦੇਨਿ ਮੁਹੁ ਜਾਏ ਅਵਗੁਣਿ ਪਛੁਤਾਏ ਦੁਖੋ ਦੁਖੁ ਕਮਾਏ ॥ ਨਾਮਿ ਰਤੀਆ ਸੇ ਰੰਗਿ ਚਲੂਲਾ ਪਿਰ ਕੈ ਅੰਕਿ ਸਮਾਏ ॥ ਤਿਸੁ ਜੇਵਡੁ ਅਵਰੁ ਨ ਸੂਝਈ ਕਿਸੁ ਆਗੈ ਕਹੀਐ ਜਾਏ ॥ ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥੩॥ ਜਿਨੀ ਸਚੜਾ ਸਚੁ ਸਲਾਹਿਆ ਹੰਉ ਤਿਨ ਲਾਗਉ ਪਾਏ ॥ ਸੇ ਜਨ ਸਚੇ ਨਿਰਮਲੇ ਤਿਨ ਮਿਲਿਆ ਮਲੁ ਸਭ ਜਾਏ ॥ ਤਿਨ ਮਿਲਿਆ ਮਲੁ ਸਭ ਜਾਏ ਸਚੈ ਸਰਿ ਨਾਏ ਸਚੈ ਸਹਜਿ ਸੁਭਾਏ ॥ ਨਾਮੁ ਨਿਰੰਜਨੁ ਅਗਮੁ ਅਗੋਚਰੁ ਸਤਿਗੁਰਿ ਦੀਆ ਬੁਝਾਏ ॥ ਅਨਦਿਨੁ ਭਗਤਿ ਕਰਹਿ ਰੰਗਿ ਰਾਤੇ ਨਾਨਕ ਸਚਿ ਸਮਾਏ ॥ ਜਿਨੀ ਸਚੜਾ ਸਚੁ ਧਿਆਇਆ ਹੰਉ ਤਿਨ ਕੈ ਲਾਗਉ ਪਾਏ ॥੪॥੪॥

Text: Gurmukhi with English translation (Kulbir S Thind; English by Dr. Sant Singh Khalsa).