SHALOK, THIRD MEHL
ਸਲੋਕੁ ਮਃ ੩ ॥ ਭੈ ਵਿਚਿ ਸਭੁ ਆਕਾਰੁ ਹੈ ਨਿਰਭਉ ਹਰਿ ਜੀਉ ਸੋਇ ॥ ਸਤਿਗੁਰਿ ਸੇਵਿਐ ਹਰਿ ਮਨਿ ਵਸੈ ਤਿਥੈ ਭਉ ਕਦੇ ਨ ਹੋਇ ॥ ਦੁਸਮਨੁ ਦੁਖੁ ਤਿਸ ਨੋ ਨੇੜਿ ਨ ਆਵੈ ਪੋਹਿ ਨ ਸਕੈ ਕੋਇ ॥ ਗੁਰਮੁਖਿ ਮਨਿ ਵੀਚਾਰਿਆ ਜੋ ਤਿਸੁ ਭਾਵੈ ਸੁ ਹੋਇ ॥ ਨਾਨਕ ਆਪੇ ਹੀ ਪਤਿ ਰਖਸੀ ਕਾਰਜ ਸਵਾਰੇ ਸੋਇ ॥੧॥ ਮਃ ੩ ॥ ਇਕਿ ਸਜਣ ਚਲੇ ਇਕਿ ਚਲਿ ਗਏ ਰਹਦੇ ਭੀ ਫੁਨਿ ਜਾਹਿ ॥ ਜਿਨੀ ਸਤਿਗੁਰੁ ਨ ਸੇਵਿਓ ਸੇ ਆਇ ਗਏ ਪਛੁਤਾਹਿ ॥ ਨਾਨਕ ਸਚਿ ਰਤੇ ਸੇ ਨ ਵਿਛੁੜਹਿ ਸਤਿਗੁਰੁ ਸੇਵਿ ਸਮਾਹਿ ॥੨॥ ਪਉੜੀ ॥ ਤਿਸੁ ਮਿਲੀਐ ਸਤਿਗੁਰ ਸਜਣੈ ਜਿਸੁ ਅੰਤਰਿ ਹਰਿ ਗੁਣਕਾਰੀ ॥ ਤਿਸੁ ਮਿਲੀਐ ਸਤਿਗੁਰ ਪ੍ਰੀਤਮੈ ਜਿਨਿ ਹੰਉਮੈ ਵਿਚਹੁ ਮਾਰੀ ॥ ਸੋ ਸਤਿਗੁਰੁ ਪੂਰਾ ਧਨੁ ਧੰਨੁ ਹੈ ਜਿਨਿ ਹਰਿ ਉਪਦੇਸੁ ਦੇ ਸਭ ਸ੍ਰਿਸ੍ਟਿ ਸਵਾਰੀ ॥ ਨਿਤ ਜਪਿਅਹੁ ਸੰਤਹੁ ਰਾਮ ਨਾਮੁ ਭਉਜਲ ਬਿਖੁ ਤਾਰੀ ॥ ਗੁਰਿ ਪੂਰੈ ਹਰਿ ਉਪਦੇਸਿਆ ਗੁਰ ਵਿਟੜਿਅਹੁ ਹੰਉ ਸਦ ਵਾਰੀ ॥੨॥
SHALOK, THIRD MEHL: The entire creation is in fear; only the Dear Lord is fearless. Serving the True Guru, the Lord comes to dwell in the mind, and then, fear can never stay there. Enemies and pain cannot come close, and no one can touch you. The Gurmukh contemplates God in the mind; whatever pleases God comes to pass. O Nanak, He Himself preserves one’s honor; He alone resolves our affairs. ||1|| THIRD MEHL: Some friends are leaving, some have already left, and those remaining will eventually leave. Those who do not serve the True Guru, come and go regretting. O Nanak, those who are attuned to Truth are not separated; serving the True Guru, they merge into the Lord. ||2|| PAUREE: Meet with that True Guru, the true friend, within whose mind the virtuous Lord abides. Meet with that Beloved True Guru, who has subdued egotism from within. Blessed, blessed is that Perfect True Guru, who has given the Lord’s Teachings to reform the whole world. O Saints, meditate constantly on the Name of the Lord, and cross over the terrifying, poisonous world-ocean. The Perfect Guru has taught me about the Lord; I am forever a sacrifice to the Guru. ||2||