Sri Guru Granth Sahib › Raag Vadhans

Ang 588

Ang 587–588Raag Vadhans · ਵਡਹੰਸੁ › VAAR OF WADAHANS, FOURTH MEHL

SHALOK, THIRD MEHL

Guru Amar Das, Guru Ram Das · vaar: saloks and pauri

ਸਲੋਕ ਮਃ ੩ ॥ ਸਜਣ ਮਿਲੇ ਸਜਣਾ ਜਿਨ ਸਤਗੁਰ ਨਾਲਿ ਪਿਆਰੁ ॥ ਮਿਲਿ ਪ੍ਰੀਤਮ ਤਿਨੀ ਧਿਆਇਆ ਸਚੈ ਪ੍ਰੇਮਿ ਪਿਆਰੁ ॥ ਮਨ ਹੀ ਤੇ ਮਨੁ ਮਾਨਿਆ ਗੁਰ ਕੈ ਸਬਦਿ ਅਪਾਰਿ ॥ ਏਹਿ ਸਜਣ ਮਿਲੇ ਨ ਵਿਛੁੜਹਿ ਜਿ ਆਪਿ ਮੇਲੇ ਕਰਤਾਰਿ ॥ ਇਕਨਾ ਦਰਸਨ ਕੀ ਪਰਤੀਤਿ ਨ ਆਈਆ ਸਬਦਿ ਨ ਕਰਹਿ ਵੀਚਾਰੁ ॥ ਵਿਛੁੜਿਆ ਕਾ ਕਿਆ ਵਿਛੁੜੈ ਜਿਨਾ ਦੂਜੈ ਭਾਇ ਪਿਆਰੁ ॥ ਮਨਮੁਖ ਸੇਤੀ ਦੋਸਤੀ ਥੋੜੜਿਆ ਦਿਨ ਚਾਰਿ ॥ ਇਸੁ ਪਰੀਤੀ ਤੁਟਦੀ ਵਿਲਮੁ ਨ ਹੋਵਈ ਇਤੁ ਦੋਸਤੀ ਚਲਨਿ ਵਿਕਾਰ ॥ ਜਿਨਾ ਅੰਦਰਿ ਸਚੇ ਕਾ ਭਉ ਨਾਹੀ ਨਾਮਿ ਨ ਕਰਹਿ ਪਿਆਰੁ ॥ ਨਾਨਕ ਤਿਨ ਸਿਉ ਕਿਆ ਕੀਚੈ ਦੋਸਤੀ ਜਿ ਆਪਿ ਭੁਲਾਏ ਕਰਤਾਰਿ ॥੧॥ ਮਃ ੩ ॥ ਇਕਿ ਸਦਾ ਇਕਤੈ ਰੰਗਿ ਰਹਹਿ ਤਿਨ ਕੈ ਹਉ ਸਦ ਬਲਿਹਾਰੈ ਜਾਉ ॥ ਤਨੁ ਮਨੁ ਧਨੁ ਅਰਪੀ ਤਿਨ ਕਉ ਨਿਵਿ ਨਿਵਿ ਲਾਗਉ ਪਾਇ ॥ ਤਿਨ ਮਿਲਿਆ ਮਨੁ ਸੰਤੋਖੀਐ ਤ੍ਰਿਸਨਾ ਭੁਖ ਸਭ ਜਾਇ ॥ ਨਾਨਕ ਨਾਮਿ ਰਤੇ ਸੁਖੀਏ ਸਦਾ ਸਚੇ ਸਿਉ ਲਿਵ ਲਾਇ ॥੨॥ ਪਉੜੀ ॥ ਤਿਸੁ ਗੁਰ ਕਉ ਹਉ ਵਾਰਿਆ ਜਿਨਿ ਹਰਿ ਕੀ ਹਰਿ ਕਥਾ ਸੁਣਾਈ ॥ ਤਿਸੁ ਗੁਰ ਕਉ ਸਦ ਬਲਿਹਾਰਣੈ ਜਿਨਿ ਹਰਿ ਸੇਵਾ ਬਣਤ ਬਣਾਈ ॥ ਸੋ ਸਤਿਗੁਰੁ ਪਿਆਰਾ ਮੇਰੈ ਨਾਲਿ ਹੈ ਜਿਥੈ ਕਿਥੈ ਮੈਨੋ ਲਏ ਛਡਾਈ ॥ ਤਿਸੁ ਗੁਰ ਕਉ ਸਾਬਾਸਿ ਹੈ ਜਿਨਿ ਹਰਿ ਸੋਝੀ ਪਾਈ ॥ ਨਾਨਕੁ ਗੁਰ ਵਿਟਹੁ ਵਾਰਿਆ ਜਿਨਿ ਹਰਿ ਨਾਮੁ ਦੀਆ ਮੇਰੇ ਮਨ ਕੀ ਆਸ ਪੁਰਾਈ ॥੫॥

Ang 588Raag Vadhans · ਵਡਹੰਸੁ › VAAR OF WADAHANS, FOURTH MEHL

SHALOK, THIRD MEHL

Guru Amar Das, Guru Ram Das · vaar: saloks and pauri

ਸਲੋਕ ਮਃ ੩ ॥ ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥ ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥ ਨਾਨਕ ਵਿਣੁ ਨਾਵੈ ਨਿਰਭਉ ਕੋ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥੧॥ ਮਃ ੩ ॥ ਭੇਖੀ ਅਗਨਿ ਨ ਬੁਝਈ ਚਿੰਤਾ ਹੈ ਮਨ ਮਾਹਿ ॥ ਵਰਮੀ ਮਾਰੀ ਸਾਪੁ ਨਾ ਮਰੈ ਤਿਉ ਨਿਗੁਰੇ ਕਰਮ ਕਮਾਹਿ ॥ ਸਤਿਗੁਰੁ ਦਾਤਾ ਸੇਵੀਐ ਸਬਦੁ ਵਸੈ ਮਨਿ ਆਇ ॥ ਮਨੁ ਤਨੁ ਸੀਤਲੁ ਸਾਂਤਿ ਹੋਇ ਤ੍ਰਿਸਨਾ ਅਗਨਿ ਬੁਝਾਇ ॥ ਸੁਖਾ ਸਿਰਿ ਸਦਾ ਸੁਖੁ ਹੋਇ ਜਾ ਵਿਚਹੁ ਆਪੁ ਗਵਾਇ ॥ ਗੁਰਮੁਖਿ ਉਦਾਸੀ ਸੋ ਕਰੇ ਜਿ ਸਚਿ ਰਹੈ ਲਿਵ ਲਾਇ ॥ ਚਿੰਤਾ ਮੂਲਿ ਨ ਹੋਵਈ ਹਰਿ ਨਾਮਿ ਰਜਾ ਆਘਾਇ ॥ ਨਾਨਕ ਨਾਮ ਬਿਨਾ ਨਹ ਛੂਟੀਐ ਹਉਮੈ ਪਚਹਿ ਪਚਾਇ ॥੨॥ ਪਉੜੀ ॥ ਜਿਨੀ ਹਰਿ ਹਰਿ ਨਾਮੁ ਧਿਆਇਆ ਤਿਨੀ ਪਾਇਅੜੇ ਸਰਬ ਸੁਖਾ ॥ ਸਭੁ ਜਨਮੁ ਤਿਨਾ ਕਾ ਸਫਲੁ ਹੈ ਜਿਨ ਹਰਿ ਕੇ ਨਾਮ ਕੀ ਮਨਿ ਲਾਗੀ ਭੁਖਾ ॥ ਜਿਨੀ ਗੁਰ ਕੈ ਬਚਨਿ ਆਰਾਧਿਆ ਤਿਨ ਵਿਸਰਿ ਗਏ ਸਭਿ ਦੁਖਾ ॥ ਤੇ ਸੰਤ ਭਲੇ ਗੁਰਸਿਖ ਹੈ ਜਿਨ ਨਾਹੀ ਚਿੰਤ ਪਰਾਈ ਚੁਖਾ ॥ ਧਨੁ ਧੰਨੁ ਤਿਨਾ ਕਾ ਗੁਰੂ ਹੈ ਜਿਸੁ ਅੰਮ੍ਰਿਤ ਫਲ ਹਰਿ ਲਾਗੇ ਮੁਖਾ ॥੬॥

Ang 588–589Raag Vadhans · ਵਡਹੰਸੁ › VAAR OF WADAHANS, FOURTH MEHL

SHALOK, THIRD MEHL

Guru Amar Das, Guru Ram Das · vaar: saloks and pauri

ਸਲੋਕ ਮਃ ੩ ॥ ਕਲਿ ਮਹਿ ਜਮੁ ਜੰਦਾਰੁ ਹੈ ਹੁਕਮੇ ਕਾਰ ਕਮਾਇ ॥ ਗੁਰਿ ਰਾਖੇ ਸੇ ਉਬਰੇ ਮਨਮੁਖਾ ਦੇਇ ਸਜਾਇ ॥ ਜਮਕਾਲੈ ਵਸਿ ਜਗੁ ਬਾਂਧਿਆ ਤਿਸ ਦਾ ਫਰੂ ਨ ਕੋਇ ॥ ਜਿਨਿ ਜਮੁ ਕੀਤਾ ਸੋ ਸੇਵੀਐ ਗੁਰਮੁਖਿ ਦੁਖੁ ਨ ਹੋਇ ॥ ਨਾਨਕ ਗੁਰਮੁਖਿ ਜਮੁ ਸੇਵਾ ਕਰੇ ਜਿਨ ਮਨਿ ਸਚਾ ਹੋਇ ॥੧॥ ਮਃ ੩ ॥ ਏਹਾ ਕਾਇਆ ਰੋਗਿ ਭਰੀ ਬਿਨੁ ਸਬਦੈ ਦੁਖੁ ਹਉਮੈ ਰੋਗੁ ਨ ਜਾਇ ॥ ਸਤਿਗੁਰੁ ਮਿਲੈ ਤਾ ਨਿਰਮਲ ਹੋਵੈ ਹਰਿ ਨਾਮੋ ਮੰਨਿ ਵਸਾਇ ॥ ਨਾਨਕ ਨਾਮੁ ਧਿਆਇਆ ਸੁਖਦਾਤਾ ਦੁਖੁ ਵਿਸਰਿਆ ਸਹਜਿ ਸੁਭਾਇ ॥੨॥ ਪਉੜੀ ॥ ਜਿਨਿ ਜਗਜੀਵਨੁ ਉਪਦੇਸਿਆ ਤਿਸੁ ਗੁਰ ਕਉ ਹਉ ਸਦਾ ਘੁਮਾਇਆ ॥ ਤਿਸੁ ਗੁਰ ਕਉ ਹਉ ਖੰਨੀਐ ਜਿਨਿ ਮਧੁਸੂਦਨੁ ਹਰਿ ਨਾਮੁ ਸੁਣਾਇਆ ॥ ਤਿਸੁ ਗੁਰ ਕਉ ਹਉ ਵਾਰਣੈ ਜਿਨਿ ਹਉਮੈ ਬਿਖੁ ਸਭੁ ਰੋਗੁ ਗਵਾਇਆ ॥ ਤਿਸੁ ਸਤਿਗੁਰ ਕਉ ਵਡ ਪੁੰਨੁ ਹੈ ਜਿਨਿ ਅਵਗਣ ਕਟਿ ਗੁਣੀ ਸਮਝਾਇਆ ॥ ਸੋ ਸਤਿਗੁਰੁ ਤਿਨ ਕਉ ਭੇਟਿਆ ਜਿਨ ਕੈ ਮੁਖਿ ਮਸਤਕਿ ਭਾਗੁ ਲਿਖਿ ਪਾਇਆ ॥੭॥

Text: Gurmukhi with English translation (Kulbir S Thind; English by Dr. Sant Singh Khalsa).