Sri Guru Granth Sahib › Raag Vadhans

Ang 590

Ang 589–590Raag Vadhans · ਵਡਹੰਸੁ › VAAR OF WADAHANS, FOURTH MEHL

SHALOK, THIRD MEHL

Guru Amar Das, Guru Nanak Dev, Guru Ram Das · vaar: saloks and pauri

ਸਲੋਕ ਮਃ ੩ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਵਿਚਿ ਹਉਮੈ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਉਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨ ਮਾਹਿ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਨਿ ਮੁਹਿ ਕਾਲੈ ਉਠਿ ਜਾਹਿ ॥੧॥ ਮਹਲਾ ੧ ॥ ਜਾਲਉ ਐਸੀ ਰੀਤਿ ਜਿਤੁ ਮੈ ਪਿਆਰਾ ਵੀਸਰੈ ॥ ਨਾਨਕ ਸਾਈ ਭਲੀ ਪਰੀਤਿ ਜਿਤੁ ਸਾਹਿਬ ਸੇਤੀ ਪਤਿ ਰਹੈ ॥੨॥ ਪਉੜੀ ॥ ਹਰਿ ਇਕੋ ਦਾਤਾ ਸੇਵੀਐ ਹਰਿ ਇਕੁ ਧਿਆਈਐ ॥ ਹਰਿ ਇਕੋ ਦਾਤਾ ਮੰਗੀਐ ਮਨ ਚਿੰਦਿਆ ਪਾਈਐ ॥ ਜੇ ਦੂਜੇ ਪਾਸਹੁ ਮੰਗੀਐ ਤਾ ਲਾਜ ਮਰਾਈਐ ॥ ਜਿਨਿ ਸੇਵਿਆ ਤਿਨਿ ਫਲੁ ਪਾਇਆ ਤਿਸੁ ਜਨ ਕੀ ਸਭ ਭੁਖ ਗਵਾਈਐ ॥ ਨਾਨਕੁ ਤਿਨ ਵਿਟਹੁ ਵਾਰਿਆ ਜਿਨ ਅਨਦਿਨੁ ਹਿਰਦੈ ਹਰਿ ਨਾਮੁ ਧਿਆਈਐ ॥੧੦॥

Ang 590Raag Vadhans · ਵਡਹੰਸੁ › VAAR OF WADAHANS, FOURTH MEHL

SHALOK, THIRD MEHL

Guru Amar Das, Guru Ram Das · vaar: saloks and pauri

ਸਲੋਕੁ ਮਃ ੩ ॥ ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥ ਪਾਤਿਸਾਹੀ ਭਗਤ ਜਨਾ ਕਉ ਦਿਤੀਅਨੁ ਸਿਰਿ ਛਤੁ ਸਚਾ ਹਰਿ ਬਣਾਇ ॥ ਸਦਾ ਸੁਖੀਏ ਨਿਰਮਲੇ ਸਤਿਗੁਰ ਕੀ ਕਾਰ ਕਮਾਇ ॥ ਰਾਜੇ ਓਇ ਨ ਆਖੀਅਹਿ ਭਿੜਿ ਮਰਹਿ ਫਿਰਿ ਜੂਨੀ ਪਾਹਿ ॥ ਨਾਨਕ ਵਿਣੁ ਨਾਵੈ ਨਕੀਂ ਵਢੀਂ ਫਿਰਹਿ ਸੋਭਾ ਮੂਲਿ ਨ ਪਾਹਿ ॥੧॥ ਮਃ ੩ ॥ ਸੁਣਿ ਸਿਖਿਐ ਸਾਦੁ ਨ ਆਇਓ ਜਿਚਰੁ ਗੁਰਮੁਖਿ ਸਬਦਿ ਨ ਲਾਗੈ ॥ ਸਤਿਗੁਰਿ ਸੇਵਿਐ ਨਾਮੁ ਮਨਿ ਵਸੈ ਵਿਚਹੁ ਭ੍ਰਮੁ ਭਉ ਭਾਗੈ ॥ ਜੇਹਾ ਸਤਿਗੁਰ ਨੋ ਜਾਣੈ ਤੇਹੋ ਹੋਵੈ ਤਾ ਸਚਿ ਨਾਮਿ ਲਿਵ ਲਾਗੈ ॥ ਨਾਨਕ ਨਾਮਿ ਮਿਲੈ ਵਡਿਆਈ ਹਰਿ ਦਰਿ ਸੋਹਨਿ ਆਗੈ ॥੨॥ ਪਉੜੀ ॥ ਗੁਰਸਿਖਾਂ ਮਨਿ ਹਰਿ ਪ੍ਰੀਤਿ ਹੈ ਗੁਰੁ ਪੂਜਣ ਆਵਹਿ ॥ ਹਰਿ ਨਾਮੁ ਵਣੰਜਹਿ ਰੰਗ ਸਿਉ ਲਾਹਾ ਹਰਿ ਨਾਮੁ ਲੈ ਜਾਵਹਿ ॥ ਗੁਰਸਿਖਾ ਕੇ ਮੁਖ ਉਜਲੇ ਹਰਿ ਦਰਗਹ ਭਾਵਹਿ ॥ ਗੁਰੁ ਸਤਿਗੁਰੁ ਬੋਹਲੁ ਹਰਿ ਨਾਮ ਕਾ ਵਡਭਾਗੀ ਸਿਖ ਗੁਣ ਸਾਂਝ ਕਰਾਵਹਿ ॥ ਤਿਨਾ ਗੁਰਸਿਖਾ ਕੰਉ ਹਉ ਵਾਰਿਆ ਜੋ ਬਹਦਿਆ ਉਠਦਿਆ ਹਰਿ ਨਾਮੁ ਧਿਆਵਹਿ ॥੧੧॥

Ang 590–591Raag Vadhans · ਵਡਹੰਸੁ › VAAR OF WADAHANS, FOURTH MEHL

SHALOK, THIRD MEHL

Guru Amar Das, Guru Ram Das · vaar: saloks and pauri

ਸਲੋਕ ਮਃ ੩ ॥ ਨਾਨਕ ਨਾਮੁ ਨਿਧਾਨੁ ਹੈ ਗੁਰਮੁਖਿ ਪਾਇਆ ਜਾਇ ॥ ਮਨਮੁਖ ਘਰਿ ਹੋਦੀ ਵਥੁ ਨ ਜਾਣਨੀ ਅੰਧੇ ਭਉਕਿ ਮੁਏ ਬਿਲਲਾਇ ॥੧॥ ਮਃ ੩ ॥ ਕੰਚਨ ਕਾਇਆ ਨਿਰਮਲੀ ਜੋ ਸਚਿ ਨਾਮਿ ਸਚਿ ਲਾਗੀ ॥ ਨਿਰਮਲ ਜੋਤਿ ਨਿਰੰਜਨੁ ਪਾਇਆ ਗੁਰਮੁਖਿ ਭ੍ਰਮੁ ਭਉ ਭਾਗੀ ॥ ਨਾਨਕ ਗੁਰਮੁਖਿ ਸਦਾ ਸੁਖੁ ਪਾਵਹਿ ਅਨਦਿਨੁ ਹਰਿ ਬੈਰਾਗੀ ॥੨॥ ਪਉੜੀ ॥ ਸੇ ਗੁਰਸਿਖ ਧਨੁ ਧੰਨੁ ਹੈ ਜਿਨੀ ਗੁਰ ਉਪਦੇਸੁ ਸੁਣਿਆ ਹਰਿ ਕੰਨੀ ॥ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਤਿਨਿ ਹੰਉਮੈ ਦੁਬਿਧਾ ਭੰਨੀ ॥ ਬਿਨੁ ਹਰਿ ਨਾਵੈ ਕੋ ਮਿਤ੍ਰੁ ਨਾਹੀ ਵੀਚਾਰਿ ਡਿਠਾ ਹਰਿ ਜੰਨੀ ॥ ਜਿਨਾ ਗੁਰਸਿਖਾ ਕਉ ਹਰਿ ਸੰਤੁਸਟੁ ਹੈ ਤਿਨੀ ਸਤਿਗੁਰ ਕੀ ਗਲ ਮੰਨੀ ॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨੀ ਚੜੀ ਚਵਗਣਿ ਵੰਨੀ ॥੧੨॥

Text: Gurmukhi with English translation (Kulbir S Thind; English by Dr. Sant Singh Khalsa).