SHALOK, THIRD MEHL
ਸਲੋਕ ਮਃ ੩ ॥ ਨਾਨਕ ਨਾਮੁ ਨਿਧਾਨੁ ਹੈ ਗੁਰਮੁਖਿ ਪਾਇਆ ਜਾਇ ॥ ਮਨਮੁਖ ਘਰਿ ਹੋਦੀ ਵਥੁ ਨ ਜਾਣਨੀ ਅੰਧੇ ਭਉਕਿ ਮੁਏ ਬਿਲਲਾਇ ॥੧॥ ਮਃ ੩ ॥ ਕੰਚਨ ਕਾਇਆ ਨਿਰਮਲੀ ਜੋ ਸਚਿ ਨਾਮਿ ਸਚਿ ਲਾਗੀ ॥ ਨਿਰਮਲ ਜੋਤਿ ਨਿਰੰਜਨੁ ਪਾਇਆ ਗੁਰਮੁਖਿ ਭ੍ਰਮੁ ਭਉ ਭਾਗੀ ॥ ਨਾਨਕ ਗੁਰਮੁਖਿ ਸਦਾ ਸੁਖੁ ਪਾਵਹਿ ਅਨਦਿਨੁ ਹਰਿ ਬੈਰਾਗੀ ॥੨॥ ਪਉੜੀ ॥ ਸੇ ਗੁਰਸਿਖ ਧਨੁ ਧੰਨੁ ਹੈ ਜਿਨੀ ਗੁਰ ਉਪਦੇਸੁ ਸੁਣਿਆ ਹਰਿ ਕੰਨੀ ॥ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਤਿਨਿ ਹੰਉਮੈ ਦੁਬਿਧਾ ਭੰਨੀ ॥ ਬਿਨੁ ਹਰਿ ਨਾਵੈ ਕੋ ਮਿਤ੍ਰੁ ਨਾਹੀ ਵੀਚਾਰਿ ਡਿਠਾ ਹਰਿ ਜੰਨੀ ॥ ਜਿਨਾ ਗੁਰਸਿਖਾ ਕਉ ਹਰਿ ਸੰਤੁਸਟੁ ਹੈ ਤਿਨੀ ਸਤਿਗੁਰ ਕੀ ਗਲ ਮੰਨੀ ॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨੀ ਚੜੀ ਚਵਗਣਿ ਵੰਨੀ ॥੧੨॥