Sri Guru Granth Sahib › Raag Vadhans

Ang 592

Ang 591–592Raag Vadhans · ਵਡਹੰਸੁ › VAAR OF WADAHANS, FOURTH MEHL

SHALOK, THIRD MEHL

Guru Amar Das, Guru Ram Das · vaar: saloks and pauri

ਸਲੋਕੁ ਮਃ ੩ ॥ ਬਿਨੁ ਸਤਿਗੁਰ ਸੇਵੇ ਜਗਤੁ ਮੁਆ ਬਿਰਥਾ ਜਨਮੁ ਗਵਾਇ ॥ ਦੂਜੈ ਭਾਇ ਅਤਿ ਦੁਖੁ ਲਗਾ ਮਰਿ ਜੰਮੈ ਆਵੈ ਜਾਇ ॥ ਵਿਸਟਾ ਅੰਦਰਿ ਵਾਸੁ ਹੈ ਫਿਰਿ ਫਿਰਿ ਜੂਨੀ ਪਾਇ ॥ ਨਾਨਕ ਬਿਨੁ ਨਾਵੈ ਜਮੁ ਮਾਰਸੀ ਅੰਤਿ ਗਇਆ ਪਛੁਤਾਇ ॥੧॥ ਮਃ ੩ ॥ ਇਸੁ ਜਗ ਮਹਿ ਪੁਰਖੁ ਏਕੁ ਹੈ ਹੋਰ ਸਗਲੀ ਨਾਰਿ ਸਬਾਈ ॥ ਸਭਿ ਘਟ ਭੋਗਵੈ ਅਲਿਪਤੁ ਰਹੈ ਅਲਖੁ ਨ ਲਖਣਾ ਜਾਈ ॥ ਪੂਰੈ ਗੁਰਿ ਵੇਖਾਲਿਆ ਸਬਦੇ ਸੋਝੀ ਪਾਈ ॥ ਪੁਰਖੈ ਸੇਵਹਿ ਸੇ ਪੁਰਖ ਹੋਵਹਿ ਜਿਨੀ ਹਉਮੈ ਸਬਦਿ ਜਲਾਈ ॥ ਤਿਸ ਕਾ ਸਰੀਕੁ ਕੋ ਨਹੀ ਨਾ ਕੋ ਕੰਟਕੁ ਵੈਰਾਈ ॥ ਨਿਹਚਲ ਰਾਜੁ ਹੈ ਸਦਾ ਤਿਸੁ ਕੇਰਾ ਨਾ ਆਵੈ ਨਾ ਜਾਈ ॥ ਅਨਦਿਨੁ ਸੇਵਕੁ ਸੇਵਾ ਕਰੇ ਹਰਿ ਸਚੇ ਕੇ ਗੁਣ ਗਾਈ ॥ ਨਾਨਕੁ ਵੇਖਿ ਵਿਗਸਿਆ ਹਰਿ ਸਚੇ ਕੀ ਵਡਿਆਈ ॥੨॥ ਪਉੜੀ ॥ ਜਿਨ ਕੈ ਹਰਿ ਨਾਮੁ ਵਸਿਆ ਸਦ ਹਿਰਦੈ ਹਰਿ ਨਾਮੋ ਤਿਨ ਕੰਉ ਰਖਣਹਾਰਾ ॥ ਹਰਿ ਨਾਮੁ ਪਿਤਾ ਹਰਿ ਨਾਮੋ ਮਾਤਾ ਹਰਿ ਨਾਮੁ ਸਖਾਈ ਮਿਤ੍ਰੁ ਹਮਾਰਾ ॥ ਹਰਿ ਨਾਵੈ ਨਾਲਿ ਗਲਾ ਹਰਿ ਨਾਵੈ ਨਾਲਿ ਮਸਲਤਿ ਹਰਿ ਨਾਮੁ ਹਮਾਰੀ ਕਰਦਾ ਨਿਤ ਸਾਰਾ ॥ ਹਰਿ ਨਾਮੁ ਹਮਾਰੀ ਸੰਗਤਿ ਅਤਿ ਪਿਆਰੀ ਹਰਿ ਨਾਮੁ ਕੁਲੁ ਹਰਿ ਨਾਮੁ ਪਰਵਾਰਾ ॥ ਜਨ ਨਾਨਕ ਕੰਉ ਹਰਿ ਨਾਮੁ ਹਰਿ ਗੁਰਿ ਦੀਆ ਹਰਿ ਹਲਤਿ ਪਲਤਿ ਸਦਾ ਕਰੇ ਨਿਸਤਾਰਾ ॥੧੫॥

Ang 592Raag Vadhans · ਵਡਹੰਸੁ › VAAR OF WADAHANS, FOURTH MEHL

SHALOK, THIRD MEHL

Guru Amar Das, Guru Ram Das · vaar: saloks and pauri

ਸਲੋਕੁ ਮਃ ੩ ॥ ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ ॥ ਅਚਿੰਤੁ ਹਰਿ ਨਾਮੁ ਤਿਨ ਕੈ ਮਨਿ ਵਸਿਆ ਸਚੈ ਸਬਦਿ ਸਮਾਹਿ ॥ ਕੁਲੁ ਉਧਾਰਹਿ ਆਪਣਾ ਮੋਖ ਪਦਵੀ ਆਪੇ ਪਾਹਿ ॥ ਪਾਰਬ੍ਰਹਮੁ ਤਿਨ ਕੰਉ ਸੰਤੁਸਟੁ ਭਇਆ ਜੋ ਗੁਰ ਚਰਨੀ ਜਨ ਪਾਹਿ ॥ ਜਨੁ ਨਾਨਕੁ ਹਰਿ ਕਾ ਦਾਸੁ ਹੈ ਕਰਿ ਕਿਰਪਾ ਹਰਿ ਲਾਜ ਰਖਾਹਿ ॥੧॥ ਮਃ ੩ ॥ ਹੰਉਮੈ ਅੰਦਰਿ ਖੜਕੁ ਹੈ ਖੜਕੇ ਖੜਕਿ ਵਿਹਾਇ ॥ ਹੰਉਮੈ ਵਡਾ ਰੋਗੁ ਹੈ ਮਰਿ ਜੰਮੈ ਆਵੈ ਜਾਇ ॥ ਜਿਨ ਕਉ ਪੂਰਬਿ ਲਿਖਿਆ ਤਿਨਾ ਸਤਗੁਰੁ ਮਿਲਿਆ ਪ੍ਰਭੁ ਆਇ ॥ ਨਾਨਕ ਗੁਰ ਪਰਸਾਦੀ ਉਬਰੇ ਹਉਮੈ ਸਬਦਿ ਜਲਾਇ ॥੨॥ ਪਉੜੀ ॥ ਹਰਿ ਨਾਮੁ ਹਮਾਰਾ ਪ੍ਰਭੁ ਅਬਿਗਤੁ ਅਗੋਚਰੁ ਅਬਿਨਾਸੀ ਪੁਰਖੁ ਬਿਧਾਤਾ ॥ ਹਰਿ ਨਾਮੁ ਹਮ ਸ੍ਰੇਵਹ ਹਰਿ ਨਾਮੁ ਹਮ ਪੂਜਹ ਹਰਿ ਨਾਮੇ ਹੀ ਮਨੁ ਰਾਤਾ ॥ ਹਰਿ ਨਾਮੈ ਜੇਵਡੁ ਕੋਈ ਅਵਰੁ ਨ ਸੂਝੈ ਹਰਿ ਨਾਮੋ ਅੰਤਿ ਛਡਾਤਾ ॥ ਹਰਿ ਨਾਮੁ ਦੀਆ ਗੁਰਿ ਪਰਉਪਕਾਰੀ ਧਨੁ ਧੰਨੁ ਗੁਰੂ ਕਾ ਪਿਤਾ ਮਾਤਾ ॥ ਹੰਉ ਸਤਿਗੁਰ ਅਪੁਣੇ ਕੰਉ ਸਦਾ ਨਮਸਕਾਰੀ ਜਿਤੁ ਮਿਲਿਐ ਹਰਿ ਨਾਮੁ ਮੈ ਜਾਤਾ ॥੧੬॥

Ang 592–593Raag Vadhans · ਵਡਹੰਸੁ › VAAR OF WADAHANS, FOURTH MEHL

SHALOK, THIRD MEHL

Guru Amar Das, Guru Ram Das · vaar: saloks and pauri

ਸਲੋਕੁ ਮਃ ੩ ॥ ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਸਬਦੈ ਸਾਦੁ ਨ ਆਇਓ ਮਰਿ ਜਨਮੈ ਵਾਰੋ ਵਾਰ ॥ ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥ ਨਾਨਕ ਜਿਨ ਕਉ ਨਦਰਿ ਕਰੇ ਸੇ ਗੁਰਮੁਖਿ ਲੰਘੇ ਪਾਰਿ ॥੧॥ ਮਃ ੩ ॥ ਇਕੋ ਸਤਿਗੁਰੁ ਜਾਗਤਾ ਹੋਰੁ ਜਗੁ ਸੂਤਾ ਮੋਹਿ ਪਿਆਸਿ ॥ ਸਤਿਗੁਰੁ ਸੇਵਨਿ ਜਾਗੰਨਿ ਸੇ ਜੋ ਰਤੇ ਸਚਿ ਨਾਮਿ ਗੁਣਤਾਸਿ ॥ ਮਨਮੁਖਿ ਅੰਧ ਨ ਚੇਤਨੀ ਜਨਮਿ ਮਰਿ ਹੋਹਿ ਬਿਨਾਸਿ ॥ ਨਾਨਕ ਗੁਰਮੁਖਿ ਤਿਨੀ ਨਾਮੁ ਧਿਆਇਆ ਜਿਨ ਕੰਉ ਧੁਰਿ ਪੂਰਬਿ ਲਿਖਿਆਸਿ ॥੨॥ ਪਉੜੀ ॥ ਹਰਿ ਨਾਮੁ ਹਮਾਰਾ ਭੋਜਨੁ ਛਤੀਹ ਪਰਕਾਰ ਜਿਤੁ ਖਾਇਐ ਹਮ ਕਉ ਤ੍ਰਿਪਤਿ ਭਈ ॥ ਹਰਿ ਨਾਮੁ ਹਮਾਰਾ ਪੈਨਣੁ ਜਿਤੁ ਫਿਰਿ ਨੰਗੇ ਨ ਹੋਵਹ ਹੋਰ ਪੈਨਣ ਕੀ ਹਮਾਰੀ ਸਰਧ ਗਈ ॥ ਹਰਿ ਨਾਮੁ ਹਮਾਰਾ ਵਣਜੁ ਹਰਿ ਨਾਮੁ ਵਾਪਾਰੁ ਹਰਿ ਨਾਮੈ ਕੀ ਹਮ ਕੰਉ ਸਤਿਗੁਰਿ ਕਾਰਕੁਨੀ ਦੀਈ ॥ ਹਰਿ ਨਾਮੈ ਕਾ ਹਮ ਲੇਖਾ ਲਿਖਿਆ ਸਭ ਜਮ ਕੀ ਅਗਲੀ ਕਾਣਿ ਗਈ ॥ ਹਰਿ ਕਾ ਨਾਮੁ ਗੁਰਮੁਖਿ ਕਿਨੈ ਵਿਰਲੈ ਧਿਆਇਆ ਜਿਨ ਕੰਉ ਧੁਰਿ ਕਰਮਿ ਪਰਾਪਤਿ ਲਿਖਤੁ ਪਈ ॥੧੭॥

Text: Gurmukhi with English translation (Kulbir S Thind; English by Dr. Sant Singh Khalsa).