Sri Guru Granth Sahib › Raag Vadhans

Ang 593

Ang 592–593Raag Vadhans · ਵਡਹੰਸੁ › VAAR OF WADAHANS, FOURTH MEHL

SHALOK, THIRD MEHL

Guru Amar Das, Guru Ram Das · vaar: saloks and pauri

ਸਲੋਕੁ ਮਃ ੩ ॥ ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਸਬਦੈ ਸਾਦੁ ਨ ਆਇਓ ਮਰਿ ਜਨਮੈ ਵਾਰੋ ਵਾਰ ॥ ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥ ਨਾਨਕ ਜਿਨ ਕਉ ਨਦਰਿ ਕਰੇ ਸੇ ਗੁਰਮੁਖਿ ਲੰਘੇ ਪਾਰਿ ॥੧॥ ਮਃ ੩ ॥ ਇਕੋ ਸਤਿਗੁਰੁ ਜਾਗਤਾ ਹੋਰੁ ਜਗੁ ਸੂਤਾ ਮੋਹਿ ਪਿਆਸਿ ॥ ਸਤਿਗੁਰੁ ਸੇਵਨਿ ਜਾਗੰਨਿ ਸੇ ਜੋ ਰਤੇ ਸਚਿ ਨਾਮਿ ਗੁਣਤਾਸਿ ॥ ਮਨਮੁਖਿ ਅੰਧ ਨ ਚੇਤਨੀ ਜਨਮਿ ਮਰਿ ਹੋਹਿ ਬਿਨਾਸਿ ॥ ਨਾਨਕ ਗੁਰਮੁਖਿ ਤਿਨੀ ਨਾਮੁ ਧਿਆਇਆ ਜਿਨ ਕੰਉ ਧੁਰਿ ਪੂਰਬਿ ਲਿਖਿਆਸਿ ॥੨॥ ਪਉੜੀ ॥ ਹਰਿ ਨਾਮੁ ਹਮਾਰਾ ਭੋਜਨੁ ਛਤੀਹ ਪਰਕਾਰ ਜਿਤੁ ਖਾਇਐ ਹਮ ਕਉ ਤ੍ਰਿਪਤਿ ਭਈ ॥ ਹਰਿ ਨਾਮੁ ਹਮਾਰਾ ਪੈਨਣੁ ਜਿਤੁ ਫਿਰਿ ਨੰਗੇ ਨ ਹੋਵਹ ਹੋਰ ਪੈਨਣ ਕੀ ਹਮਾਰੀ ਸਰਧ ਗਈ ॥ ਹਰਿ ਨਾਮੁ ਹਮਾਰਾ ਵਣਜੁ ਹਰਿ ਨਾਮੁ ਵਾਪਾਰੁ ਹਰਿ ਨਾਮੈ ਕੀ ਹਮ ਕੰਉ ਸਤਿਗੁਰਿ ਕਾਰਕੁਨੀ ਦੀਈ ॥ ਹਰਿ ਨਾਮੈ ਕਾ ਹਮ ਲੇਖਾ ਲਿਖਿਆ ਸਭ ਜਮ ਕੀ ਅਗਲੀ ਕਾਣਿ ਗਈ ॥ ਹਰਿ ਕਾ ਨਾਮੁ ਗੁਰਮੁਖਿ ਕਿਨੈ ਵਿਰਲੈ ਧਿਆਇਆ ਜਿਨ ਕੰਉ ਧੁਰਿ ਕਰਮਿ ਪਰਾਪਤਿ ਲਿਖਤੁ ਪਈ ॥੧੭॥

Ang 593Raag Vadhans · ਵਡਹੰਸੁ › VAAR OF WADAHANS, FOURTH MEHL

SHALOK, THIRD MEHL

Guru Amar Das, Guru Ram Das · vaar: saloks and pauri

ਸਲੋਕ ਮਃ ੩ ॥ ਜਗਤੁ ਅਗਿਆਨੀ ਅੰਧੁ ਹੈ ਦੂਜੈ ਭਾਇ ਕਰਮ ਕਮਾਇ ॥ ਦੂਜੈ ਭਾਇ ਜੇਤੇ ਕਰਮ ਕਰੇ ਦੁਖੁ ਲਗੈ ਤਨਿ ਧਾਇ ॥ ਗੁਰ ਪਰਸਾਦੀ ਸੁਖੁ ਊਪਜੈ ਜਾ ਗੁਰ ਕਾ ਸਬਦੁ ਕਮਾਇ ॥ ਸਚੀ ਬਾਣੀ ਕਰਮ ਕਰੇ ਅਨਦਿਨੁ ਨਾਮੁ ਧਿਆਇ ॥ ਨਾਨਕ ਜਿਤੁ ਆਪੇ ਲਾਏ ਤਿਤੁ ਲਗੇ ਕਹਣਾ ਕਿਛੂ ਨ ਜਾਇ ॥੧॥ ਮਃ ੩ ॥ ਹਮ ਘਰਿ ਨਾਮੁ ਖਜਾਨਾ ਸਦਾ ਹੈ ਭਗਤਿ ਭਰੇ ਭੰਡਾਰਾ ॥ ਸਤਗੁਰੁ ਦਾਤਾ ਜੀਅ ਕਾ ਸਦ ਜੀਵੈ ਦੇਵਣਹਾਰਾ ॥ ਅਨਦਿਨੁ ਕੀਰਤਨੁ ਸਦਾ ਕਰਹਿ ਗੁਰ ਕੈ ਸਬਦਿ ਅਪਾਰਾ ॥ ਸਬਦੁ ਗੁਰੂ ਕਾ ਸਦ ਉਚਰਹਿ ਜੁਗੁ ਜੁਗੁ ਵਰਤਾਵਣਹਾਰਾ ॥ ਇਹੁ ਮਨੂਆ ਸਦਾ ਸੁਖਿ ਵਸੈ ਸਹਜੇ ਕਰੇ ਵਾਪਾਰਾ ॥ ਅੰਤਰਿ ਗੁਰ ਗਿਆਨੁ ਹਰਿ ਰਤਨੁ ਹੈ ਮੁਕਤਿ ਕਰਾਵਣਹਾਰਾ ॥ ਨਾਨਕ ਜਿਸ ਨੋ ਨਦਰਿ ਕਰੇ ਸੋ ਪਾਏ ਸੋ ਹੋਵੈ ਦਰਿ ਸਚਿਆਰਾ ॥੨॥ ਪਉੜੀ ॥ ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜੋ ਸਤਿਗੁਰ ਚਰਣੀ ਜਾਇ ਪਇਆ ॥ ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜਿਨਿ ਹਰਿ ਨਾਮਾ ਮੁਖਿ ਰਾਮੁ ਕਹਿਆ ॥ ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜਿਸੁ ਹਰਿ ਨਾਮਿ ਸੁਣਿਐ ਮਨਿ ਅਨਦੁ ਭਇਆ ॥ ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜਿਨਿ ਸਤਿਗੁਰ ਸੇਵਾ ਕਰਿ ਹਰਿ ਨਾਮੁ ਲਇਆ ॥ ਤਿਸੁ ਗੁਰਸਿਖ ਕੰਉ ਹੰਉ ਸਦਾ ਨਮਸਕਾਰੀ ਜੋ ਗੁਰ ਕੈ ਭਾਣੈ ਗੁਰਸਿਖੁ ਚਲਿਆ ॥੧੮॥

Ang 593–594Raag Vadhans · ਵਡਹੰਸੁ › VAAR OF WADAHANS, FOURTH MEHL

SHALOK, THIRD MEHL

Guru Amar Das, Guru Ram Das · vaar: saloks and pauri

ਸਲੋਕੁ ਮਃ ੩ ॥ ਮਨਹਠਿ ਕਿਨੈ ਨ ਪਾਇਓ ਸਭ ਥਕੇ ਕਰਮ ਕਮਾਇ ॥ ਮਨਹਠਿ ਭੇਖ ਕਰਿ ਭਰਮਦੇ ਦੁਖੁ ਪਾਇਆ ਦੂਜੈ ਭਾਇ ॥ ਰਿਧਿ ਸਿਧਿ ਸਭੁ ਮੋਹੁ ਹੈ ਨਾਮੁ ਨ ਵਸੈ ਮਨਿ ਆਇ ॥ ਗੁਰ ਸੇਵਾ ਤੇ ਮਨੁ ਨਿਰਮਲੁ ਹੋਵੈ ਅਗਿਆਨੁ ਅੰਧੇਰਾ ਜਾਇ ॥ ਨਾਮੁ ਰਤਨੁ ਘਰਿ ਪਰਗਟੁ ਹੋਆ ਨਾਨਕ ਸਹਜਿ ਸਮਾਇ ॥੧॥ ਮਃ ੩ ॥ ਸਬਦੈ ਸਾਦੁ ਨ ਆਇਓ ਨਾਮਿ ਨ ਲਗੋ ਪਿਆਰੁ ॥ ਰਸਨਾ ਫਿਕਾ ਬੋਲਣਾ ਨਿਤ ਨਿਤ ਹੋਇ ਖੁਆਰੁ ॥ ਨਾਨਕ ਕਿਰਤਿ ਪਇਐ ਕਮਾਵਣਾ ਕੋਇ ਨ ਮੇਟਣਹਾਰੁ ॥੨॥ ਪਉੜੀ ॥ ਧਨੁ ਧਨੁ ਸਤ ਪੁਰਖੁ ਸਤਿਗੁਰੂ ਹਮਾਰਾ ਜਿਤੁ ਮਿਲਿਐ ਹਮ ਕਉ ਸਾਂਤਿ ਆਈ ॥ ਧਨੁ ਧਨੁ ਸਤ ਪੁਰਖੁ ਸਤਿਗੁਰੂ ਹਮਾਰਾ ਜਿਤੁ ਮਿਲਿਐ ਹਮ ਹਰਿ ਭਗਤਿ ਪਾਈ ॥ ਧਨੁ ਧਨੁ ਹਰਿ ਭਗਤੁ ਸਤਿਗੁਰੂ ਹਮਾਰਾ ਜਿਸ ਕੀ ਸੇਵਾ ਤੇ ਹਮ ਹਰਿ ਨਾਮਿ ਲਿਵ ਲਾਈ ॥ ਧਨੁ ਧਨੁ ਹਰਿ ਗਿਆਨੀ ਸਤਿਗੁਰੂ ਹਮਾਰਾ ਜਿਨਿ ਵੈਰੀ ਮਿਤ੍ਰੁ ਹਮ ਕਉ ਸਭ ਸਮ ਦ੍ਰਿਸਟਿ ਦਿਖਾਈ ॥ ਧਨੁ ਧਨੁ ਸਤਿਗੁਰੂ ਮਿਤ੍ਰੁ ਹਮਾਰਾ ਜਿਨਿ ਹਰਿ ਨਾਮ ਸਿਉ ਹਮਾਰੀ ਪ੍ਰੀਤਿ ਬਣਾਈ ॥੧੯॥

Text: Gurmukhi with English translation (Kulbir S Thind; English by Dr. Sant Singh Khalsa).