Sri Guru Granth Sahib › Raag Vadhans · Raag Sorath

Ang 594

Ang 593–594Raag Vadhans · ਵਡਹੰਸੁ › VAAR OF WADAHANS, FOURTH MEHL

SHALOK, THIRD MEHL

Guru Amar Das, Guru Ram Das · vaar: saloks and pauri

ਸਲੋਕੁ ਮਃ ੩ ॥ ਮਨਹਠਿ ਕਿਨੈ ਨ ਪਾਇਓ ਸਭ ਥਕੇ ਕਰਮ ਕਮਾਇ ॥ ਮਨਹਠਿ ਭੇਖ ਕਰਿ ਭਰਮਦੇ ਦੁਖੁ ਪਾਇਆ ਦੂਜੈ ਭਾਇ ॥ ਰਿਧਿ ਸਿਧਿ ਸਭੁ ਮੋਹੁ ਹੈ ਨਾਮੁ ਨ ਵਸੈ ਮਨਿ ਆਇ ॥ ਗੁਰ ਸੇਵਾ ਤੇ ਮਨੁ ਨਿਰਮਲੁ ਹੋਵੈ ਅਗਿਆਨੁ ਅੰਧੇਰਾ ਜਾਇ ॥ ਨਾਮੁ ਰਤਨੁ ਘਰਿ ਪਰਗਟੁ ਹੋਆ ਨਾਨਕ ਸਹਜਿ ਸਮਾਇ ॥੧॥ ਮਃ ੩ ॥ ਸਬਦੈ ਸਾਦੁ ਨ ਆਇਓ ਨਾਮਿ ਨ ਲਗੋ ਪਿਆਰੁ ॥ ਰਸਨਾ ਫਿਕਾ ਬੋਲਣਾ ਨਿਤ ਨਿਤ ਹੋਇ ਖੁਆਰੁ ॥ ਨਾਨਕ ਕਿਰਤਿ ਪਇਐ ਕਮਾਵਣਾ ਕੋਇ ਨ ਮੇਟਣਹਾਰੁ ॥੨॥ ਪਉੜੀ ॥ ਧਨੁ ਧਨੁ ਸਤ ਪੁਰਖੁ ਸਤਿਗੁਰੂ ਹਮਾਰਾ ਜਿਤੁ ਮਿਲਿਐ ਹਮ ਕਉ ਸਾਂਤਿ ਆਈ ॥ ਧਨੁ ਧਨੁ ਸਤ ਪੁਰਖੁ ਸਤਿਗੁਰੂ ਹਮਾਰਾ ਜਿਤੁ ਮਿਲਿਐ ਹਮ ਹਰਿ ਭਗਤਿ ਪਾਈ ॥ ਧਨੁ ਧਨੁ ਹਰਿ ਭਗਤੁ ਸਤਿਗੁਰੂ ਹਮਾਰਾ ਜਿਸ ਕੀ ਸੇਵਾ ਤੇ ਹਮ ਹਰਿ ਨਾਮਿ ਲਿਵ ਲਾਈ ॥ ਧਨੁ ਧਨੁ ਹਰਿ ਗਿਆਨੀ ਸਤਿਗੁਰੂ ਹਮਾਰਾ ਜਿਨਿ ਵੈਰੀ ਮਿਤ੍ਰੁ ਹਮ ਕਉ ਸਭ ਸਮ ਦ੍ਰਿਸਟਿ ਦਿਖਾਈ ॥ ਧਨੁ ਧਨੁ ਸਤਿਗੁਰੂ ਮਿਤ੍ਰੁ ਹਮਾਰਾ ਜਿਨਿ ਹਰਿ ਨਾਮ ਸਿਉ ਹਮਾਰੀ ਪ੍ਰੀਤਿ ਬਣਾਈ ॥੧੯॥

Ang 594Raag Vadhans · ਵਡਹੰਸੁ › VAAR OF WADAHANS, FOURTH MEHL

SHALOK, FIRST MEHL

Guru Nanak Dev, Guru Ram Das · vaar: saloks and pauri

ਸਲੋਕੁ ਮਃ ੧ ॥ ਘਰ ਹੀ ਮੁੰਧਿ ਵਿਦੇਸਿ ਪਿਰੁ ਨਿਤ ਝੂਰੇ ਸੰਮ੍ਹਾਲੇ ॥ ਮਿਲਦਿਆ ਢਿਲ ਨ ਹੋਵਈ ਜੇ ਨੀਅਤਿ ਰਾਸਿ ਕਰੇ ॥੧॥ ਮਃ ੧ ॥ ਨਾਨਕ ਗਾਲੀ ਕੂੜੀਆ ਬਾਝੁ ਪਰੀਤਿ ਕਰੇਇ ॥ ਤਿਚਰੁ ਜਾਣੈ ਭਲਾ ਕਰਿ ਜਿਚਰੁ ਲੇਵੈ ਦੇਇ ॥੨॥ ਪਉੜੀ ॥ ਜਿਨਿ ਉਪਾਏ ਜੀਅ ਤਿਨਿ ਹਰਿ ਰਾਖਿਆ ॥ ਅੰਮ੍ਰਿਤੁ ਸਚਾ ਨਾਉ ਭੋਜਨੁ ਚਾਖਿਆ ॥ ਤਿਪਤਿ ਰਹੇ ਆਘਾਇ ਮਿਟੀ ਭਭਾਖਿਆ ॥ ਸਭ ਅੰਦਰਿ ਇਕੁ ਵਰਤੈ ਕਿਨੈ ਵਿਰਲੈ ਲਾਖਿਆ ॥ ਜਨ ਨਾਨਕ ਭਏ ਨਿਹਾਲੁ ਪ੍ਰਭ ਕੀ ਪਾਖਿਆ ॥੨੦॥

Ang 594Raag Vadhans · ਵਡਹੰਸੁ › VAAR OF WADAHANS, FOURTH MEHL

SHALOK, THIRD MEHL

Guru Amar Das, Guru Ram Das · vaar: saloks and pauri

ਸਲੋਕੁ ਮਃ ੩ ॥ ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥ ਹਉਮੈ ਮੈਲੁ ਨ ਚੁਕਈ ਨਾਮਿ ਨ ਲਗੈ ਪਿਆਰੁ ॥ ਇਕਿ ਆਪੇ ਬਖਸਿ ਮਿਲਾਇਅਨੁ ਦੁਬਿਧਾ ਤਜਿ ਵਿਕਾਰ ॥ ਨਾਨਕ ਇਕਿ ਦਰਸਨੁ ਦੇਖਿ ਮਰਿ ਮਿਲੇ ਸਤਿਗੁਰ ਹੇਤਿ ਪਿਆਰਿ ॥੧॥ ਮਃ ੩ ॥ ਸਤਿਗੁਰੂ ਨ ਸੇਵਿਓ ਮੂਰਖ ਅੰਧ ਗਵਾਰਿ ॥ ਦੂਜੈ ਭਾਇ ਬਹੁਤੁ ਦੁਖੁ ਲਾਗਾ ਜਲਤਾ ਕਰੇ ਪੁਕਾਰ ॥ ਜਿਨ ਕਾਰਣਿ ਗੁਰੂ ਵਿਸਾਰਿਆ ਸੇ ਨ ਉਪਕਰੇ ਅੰਤੀ ਵਾਰ ॥ ਨਾਨਕ ਗੁਰਮਤੀ ਸੁਖੁ ਪਾਇਆ ਬਖਸੇ ਬਖਸਣਹਾਰ ॥੨॥ ਪਉੜੀ ॥ ਤੂ ਆਪੇ ਆਪਿ ਆਪਿ ਸਭੁ ਕਰਤਾ ਕੋਈ ਦੂਜਾ ਹੋਇ ਸੁ ਅਵਰੋ ਕਹੀਐ ॥ ਹਰਿ ਆਪੇ ਬੋਲੈ ਆਪਿ ਬੁਲਾਵੈ ਹਰਿ ਆਪੇ ਜਲਿ ਥਲਿ ਰਵਿ ਰਹੀਐ ॥ ਹਰਿ ਆਪੇ ਮਾਰੈ ਹਰਿ ਆਪੇ ਛੋਡੈ ਮਨ ਹਰਿ ਸਰਣੀ ਪੜਿ ਰਹੀਐ ॥ ਹਰਿ ਬਿਨੁ ਕੋਈ ਮਾਰਿ ਜੀਵਾਲਿ ਨ ਸਕੈ ਮਨ ਹੋਇ ਨਿਚਿੰਦ ਨਿਸਲੁ ਹੋਇ ਰਹੀਐ ॥ ਉਠਦਿਆ ਬਹਦਿਆ ਸੁਤਿਆ ਸਦਾ ਸਦਾ ਹਰਿ ਨਾਮੁ ਧਿਆਈਐ ਜਨ ਨਾਨਕ ਗੁਰਮੁਖਿ ਹਰਿ ਲਹੀਐ ॥੨੧॥੧॥

Ang 594–595Raag Sorath · ਸੋਰਠਿ

SORAT’H, FIRST MEHL, FIRST HOUSE, CHAU-PADAS

Guru Nanak Dev · shabad

ਸੁਧੁ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਸੋਰਠਿ ਮਹਲਾ ੧ ਘਰੁ ੧ ਚਉਪਦੇ ॥ ਸਭਨਾ ਮਰਣਾ ਆਇਆ ਵੇਛੋੜਾ ਸਭਨਾਹ ॥ ਪੁਛਹੁ ਜਾਇ ਸਿਆਣਿਆ ਆਗੈ ਮਿਲਣੁ ਕਿਨਾਹ ॥ ਜਿਨ ਮੇਰਾ ਸਾਹਿਬੁ ਵੀਸਰੈ ਵਡੜੀ ਵੇਦਨ ਤਿਨਾਹ ॥੧॥ ਭੀ ਸਾਲਾਹਿਹੁ ਸਾਚਾ ਸੋਇ ॥ ਜਾ ਕੀ ਨਦਰਿ ਸਦਾ ਸੁਖੁ ਹੋਇ ॥ ਰਹਾਉ ॥ ਵਡਾ ਕਰਿ ਸਾਲਾਹਣਾ ਹੈ ਭੀ ਹੋਸੀ ਸੋਇ ॥ ਸਭਨਾ ਦਾਤਾ ਏਕੁ ਤੂ ਮਾਣਸ ਦਾਤਿ ਨ ਹੋਇ ॥ ਜੋ ਤਿਸੁ ਭਾਵੈ ਸੋ ਥੀਐ ਰੰਨ ਕਿ ਰੁੰਨੈ ਹੋਇ ॥੨॥ ਧਰਤੀ ਉਪਰਿ ਕੋਟ ਗੜ ਕੇਤੀ ਗਈ ਵਜਾਇ ॥ ਜੋ ਅਸਮਾਨਿ ਨ ਮਾਵਨੀ ਤਿਨ ਨਕਿ ਨਥਾ ਪਾਇ ॥ ਜੇ ਮਨ ਜਾਣਹਿ ਸੂਲੀਆ ਕਾਹੇ ਮਿਠਾ ਖਾਹਿ ॥੩॥ ਨਾਨਕ ਅਉਗੁਣ ਜੇਤੜੇ ਤੇਤੇ ਗਲੀ ਜੰਜੀਰ ॥ ਜੇ ਗੁਣ ਹੋਨਿ ਤ ਕਟੀਅਨਿ ਸੇ ਭਾਈ ਸੇ ਵੀਰ ॥ ਅਗੈ ਗਏ ਨ ਮੰਨੀਅਨਿ ਮਾਰਿ ਕਢਹੁ ਵੇਪੀਰ ॥੪॥੧॥

Text: Gurmukhi with English translation (Kulbir S Thind; English by Dr. Sant Singh Khalsa).