Sri Guru Granth Sahib › Raag Sorath

Ang 599

Ang 598–599Raag Sorath · ਸੋਰਠਿ › SORAT’H, FIRST MEHL, PANCH-PADAS

SORAT’H, FIRST MEHL

Guru Nanak Dev · shabad

ਸੋਰਠਿ ਮਹਲਾ ੧ ॥ ਸਰਬ ਜੀਆ ਸਿਰਿ ਲੇਖੁ ਧੁਰਾਹੂ ਬਿਨੁ ਲੇਖੈ ਨਹੀ ਕੋਈ ਜੀਉ ॥ ਆਪਿ ਅਲੇਖੁ ਕੁਦਰਤਿ ਕਰਿ ਦੇਖੈ ਹੁਕਮਿ ਚਲਾਏ ਸੋਈ ਜੀਉ ॥੧॥ ਮਨ ਰੇ ਰਾਮ ਜਪਹੁ ਸੁਖੁ ਹੋਈ ॥ ਅਹਿਨਿਸਿ ਗੁਰ ਕੇ ਚਰਨ ਸਰੇਵਹੁ ਹਰਿ ਦਾਤਾ ਭੁਗਤਾ ਸੋਈ ॥ ਰਹਾਉ ॥ ਜੋ ਅੰਤਰਿ ਸੋ ਬਾਹਰਿ ਦੇਖਹੁ ਅਵਰੁ ਨ ਦੂਜਾ ਕੋਈ ਜੀਉ ॥ ਗੁਰਮੁਖਿ ਏਕ ਦ੍ਰਿਸਟਿ ਕਰਿ ਦੇਖਹੁ ਘਟਿ ਘਟਿ ਜੋਤਿ ਸਮੋਈ ਜੀਉ ॥੨॥ ਚਲਤੌ ਠਾਕਿ ਰਖਹੁ ਘਰਿ ਅਪਨੈ ਗੁਰ ਮਿਲਿਐ ਇਹ ਮਤਿ ਹੋਈ ਜੀਉ ॥ ਦੇਖਿ ਅਦ੍ਰਿਸਟੁ ਰਹਉ ਬਿਸਮਾਦੀ ਦੁਖੁ ਬਿਸਰੈ ਸੁਖੁ ਹੋਈ ਜੀਉ ॥੩॥ ਪੀਵਹੁ ਅਪਿਉ ਪਰਮ ਸੁਖੁ ਪਾਈਐ ਨਿਜ ਘਰਿ ਵਾਸਾ ਹੋਈ ਜੀਉ ॥ ਜਨਮ ਮਰਣ ਭਵ ਭੰਜਨੁ ਗਾਈਐ ਪੁਨਰਪਿ ਜਨਮੁ ਨ ਹੋਈ ਜੀਉ ॥੪॥ ਤਤੁ ਨਿਰੰਜਨੁ ਜੋਤਿ ਸਬਾਈ ਸੋਹੰ ਭੇਦੁ ਨ ਕੋਈ ਜੀਉ ॥ ਅਪਰੰਪਰ ਪਾਰਬ੍ਰਹਮੁ ਪਰਮੇਸਰੁ ਨਾਨਕ ਗੁਰੁ ਮਿਲਿਆ ਸੋਈ ਜੀਉ ॥੫॥੧੧॥

Ang 599Raag Sorath · ਸੋਰਠਿ › SORAT’H, FIRST MEHL, PANCH-PADAS

SORAT’H, FIRST MEHL, THIRD HOUSE

Guru Nanak Dev · shabad

ਸੋਰਠਿ ਮਹਲਾ ੧ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਜਾ ਤਿਸੁ ਭਾਵਾ ਤਦ ਹੀ ਗਾਵਾ ॥ ਤਾ ਗਾਵੇ ਕਾ ਫਲੁ ਪਾਵਾ ॥ ਗਾਵੇ ਕਾ ਫਲੁ ਹੋਈ ॥ ਜਾ ਆਪੇ ਦੇਵੈ ਸੋਈ ॥੧॥ ਮਨ ਮੇਰੇ ਗੁਰ ਬਚਨੀ ਨਿਧਿ ਪਾਈ ॥ ਤਾ ਤੇ ਸਚ ਮਹਿ ਰਹਿਆ ਸਮਾਈ ॥ ਰਹਾਉ ॥ ਗੁਰ ਸਾਖੀ ਅੰਤਰਿ ਜਾਗੀ ॥ ਤਾ ਚੰਚਲ ਮਤਿ ਤਿਆਗੀ ॥ ਗੁਰ ਸਾਖੀ ਕਾ ਉਜੀਆਰਾ ॥ ਤਾ ਮਿਟਿਆ ਸਗਲ ਅੰਧ੍ਯਾਰਾ ॥੨॥ ਗੁਰ ਚਰਨੀ ਮਨੁ ਲਾਗਾ ॥ ਤਾ ਜਮ ਕਾ ਮਾਰਗੁ ਭਾਗਾ ॥ ਭੈ ਵਿਚਿ ਨਿਰਭਉ ਪਾਇਆ ॥ ਤਾ ਸਹਜੈ ਕੈ ਘਰਿ ਆਇਆ ॥੩॥ ਭਣਤਿ ਨਾਨਕੁ ਬੂਝੈ ਕੋ ਬੀਚਾਰੀ ॥ ਇਸੁ ਜਗ ਮਹਿ ਕਰਣੀ ਸਾਰੀ ॥ ਕਰਣੀ ਕੀਰਤਿ ਹੋਈ ॥ ਜਾ ਆਪੇ ਮਿਲਿਆ ਸੋਈ ॥੪॥੧॥੧੨॥

Ang 599–600Raag Sorath · ਸੋਰਠਿ › SORAT’H, FIRST MEHL, PANCH-PADAS

SORAT’H, THIRD MEHL, FIRST HOUSE

Guru Amar Das · shabad

ਸੋਰਠਿ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥ ਗੁਰ ਕਿਰਪਾ ਤੇ ਨਿਰਮਲੁ ਹੋਆ ਜਿਨਿ ਵਿਚਹੁ ਆਪੁ ਗਵਾਇਆ ॥ ਅਨਦਿਨੁ ਗੁਣ ਗਾਵਹਿ ਨਿਤ ਸਾਚੇ ਗੁਰ ਕੈ ਸਬਦਿ ਸੁਹਾਇਆ ॥੧॥ ਮੇਰੇ ਠਾਕੁਰ ਹਮ ਬਾਰਿਕ ਸਰਣਿ ਤੁਮਾਰੀ ॥ ਏਕੋ ਸਚਾ ਸਚੁ ਤੂ ਕੇਵਲੁ ਆਪਿ ਮੁਰਾਰੀ ॥ ਰਹਾਉ ॥ ਜਾਗਤ ਰਹੇ ਤਿਨੀ ਪ੍ਰਭੁ ਪਾਇਆ ਸਬਦੇ ਹਉਮੈ ਮਾਰੀ ॥ ਗਿਰਹੀ ਮਹਿ ਸਦਾ ਹਰਿ ਜਨ ਉਦਾਸੀ ਗਿਆਨ ਤਤ ਬੀਚਾਰੀ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਹਰਿ ਰਾਖਿਆ ਉਰ ਧਾਰੀ ॥੨॥ ਇਹੁ ਮਨੂਆ ਦਹ ਦਿਸਿ ਧਾਵਦਾ ਦੂਜੈ ਭਾਇ ਖੁਆਇਆ ॥ ਮਨਮੁਖ ਮੁਗਧੁ ਹਰਿ ਨਾਮੁ ਨ ਚੇਤੈ ਬਿਰਥਾ ਜਨਮੁ ਗਵਾਇਆ ॥ ਸਤਿਗੁਰੁ ਭੇਟੇ ਤਾ ਨਾਉ ਪਾਏ ਹਉਮੈ ਮੋਹੁ ਚੁਕਾਇਆ ॥੩॥ ਹਰਿ ਜਨ ਸਾਚੇ ਸਾਚੁ ਕਮਾਵਹਿ ਗੁਰ ਕੈ ਸਬਦਿ ਵੀਚਾਰੀ ॥ ਆਪੇ ਮੇਲਿ ਲਏ ਪ੍ਰਭਿ ਸਾਚੈ ਸਾਚੁ ਰਖਿਆ ਉਰ ਧਾਰੀ ॥ ਨਾਨਕ ਨਾਵਹੁ ਗਤਿ ਮਤਿ ਪਾਈ ਏਹਾ ਰਾਸਿ ਹਮਾਰੀ ॥੪॥੧॥

Text: Gurmukhi with English translation (Kulbir S Thind; English by Dr. Sant Singh Khalsa).