Sri Guru Granth Sahib › Sri Raag

Ang 59

Ang 58–59Sri Raag · ਸਿਰੀਰਾਗੁ › SIREE RAAG, FIRST MEHL, FIRST HOUSE, ASHTAPADEES

SIREE RAAG, FIRST MEHL

Guru Nanak Dev · ashtpadi

ਸਿਰੀਰਾਗੁ ਮਹਲਾ ੧ ॥ ਬਿਨੁ ਪਿਰ ਧਨ ਸੀਗਾਰੀਐ ਜੋਬਨੁ ਬਾਦਿ ਖੁਆਰੁ ॥ ਨਾ ਮਾਣੇ ਸੁਖਿ ਸੇਜੜੀ ਬਿਨੁ ਪਿਰ ਬਾਦਿ ਸੀਗਾਰੁ ॥ ਦੂਖੁ ਘਣੋ ਦੋਹਾਗਣੀ ਨਾ ਘਰਿ ਸੇਜ ਭਤਾਰੁ ॥੧॥ ਮਨ ਰੇ ਰਾਮ ਜਪਹੁ ਸੁਖੁ ਹੋਇ ॥ ਬਿਨੁ ਗੁਰ ਪ੍ਰੇਮੁ ਨ ਪਾਈਐ ਸਬਦਿ ਮਿਲੈ ਰੰਗੁ ਹੋਇ ॥੧॥ ਰਹਾਉ ॥ ਗੁਰ ਸੇਵਾ ਸੁਖੁ ਪਾਈਐ ਹਰਿ ਵਰੁ ਸਹਜਿ ਸੀਗਾਰੁ ॥ ਸਚਿ ਮਾਣੇ ਪਿਰ ਸੇਜੜੀ ਗੂੜਾ ਹੇਤੁ ਪਿਆਰੁ ॥ ਗੁਰਮੁਖਿ ਜਾਣਿ ਸਿਞਾਣੀਐ ਗੁਰਿ ਮੇਲੀ ਗੁਣ ਚਾਰੁ ॥੨॥ ਸਚਿ ਮਿਲਹੁ ਵਰ ਕਾਮਣੀ ਪਿਰਿ ਮੋਹੀ ਰੰਗੁ ਲਾਇ ॥ ਮਨੁ ਤਨੁ ਸਾਚਿ ਵਿਗਸਿਆ ਕੀਮਤਿ ਕਹਣੁ ਨ ਜਾਇ ॥ ਹਰਿ ਵਰੁ ਘਰਿ ਸੋਹਾਗਣੀ ਨਿਰਮਲ ਸਾਚੈ ਨਾਇ ॥੩॥ ਮਨ ਮਹਿ ਮਨੂਆ ਜੇ ਮਰੈ ਤਾ ਪਿਰੁ ਰਾਵੈ ਨਾਰਿ ॥ ਇਕਤੁ ਤਾਗੈ ਰਲਿ ਮਿਲੈ ਗਲਿ ਮੋਤੀਅਨ ਕਾ ਹਾਰੁ ॥ ਸੰਤ ਸਭਾ ਸੁਖੁ ਊਪਜੈ ਗੁਰਮੁਖਿ ਨਾਮ ਅਧਾਰੁ ॥੪॥ ਖਿਨ ਮਹਿ ਉਪਜੈ ਖਿਨਿ ਖਪੈ ਖਿਨੁ ਆਵੈ ਖਿਨੁ ਜਾਇ ॥ ਸਬਦੁ ਪਛਾਣੈ ਰਵਿ ਰਹੈ ਨਾ ਤਿਸੁ ਕਾਲੁ ਸੰਤਾਇ ॥ ਸਾਹਿਬੁ ਅਤੁਲੁ ਨ ਤੋਲੀਐ ਕਥਨਿ ਨ ਪਾਇਆ ਜਾਇ ॥੫॥ ਵਾਪਾਰੀ ਵਣਜਾਰਿਆ ਆਏ ਵਜਹੁ ਲਿਖਾਇ ॥ ਕਾਰ ਕਮਾਵਹਿ ਸਚ ਕੀ ਲਾਹਾ ਮਿਲੈ ਰਜਾਇ ॥ ਪੂੰਜੀ ਸਾਚੀ ਗੁਰੁ ਮਿਲੈ ਨਾ ਤਿਸੁ ਤਿਲੁ ਨ ਤਮਾਇ ॥੬॥ ਗੁਰਮੁਖਿ ਤੋਲਿ ਤੁੋਲਾਇਸੀ ਸਚੁ ਤਰਾਜੀ ਤੋਲੁ ॥ ਆਸਾ ਮਨਸਾ ਮੋਹਣੀ ਗੁਰਿ ਠਾਕੀ ਸਚੁ ਬੋਲੁ ॥ ਆਪਿ ਤੁਲਾਏ ਤੋਲਸੀ ਪੂਰੇ ਪੂਰਾ ਤੋਲੁ ॥੭॥ ਕਥਨੈ ਕਹਣਿ ਨ ਛੁਟੀਐ ਨਾ ਪੜਿ ਪੁਸਤਕ ਭਾਰ ॥ ਕਾਇਆ ਸੋਚ ਨ ਪਾਈਐ ਬਿਨੁ ਹਰਿ ਭਗਤਿ ਪਿਆਰ ॥ ਨਾਨਕ ਨਾਮੁ ਨ ਵੀਸਰੈ ਮੇਲੇ ਗੁਰੁ ਕਰਤਾਰ ॥੮॥੯॥

Ang 59Sri Raag · ਸਿਰੀਰਾਗੁ › SIREE RAAG, FIRST MEHL, FIRST HOUSE, ASHTAPADEES

SIREE RAAG, FIRST MEHL

Guru Nanak Dev · ashtpadi

ਸਿਰੀਰਾਗੁ ਮਹਲਾ ੧ ॥ ਸਤਿਗੁਰੁ ਪੂਰਾ ਜੇ ਮਿਲੈ ਪਾਈਐ ਰਤਨੁ ਬੀਚਾਰੁ ॥ ਮਨੁ ਦੀਜੈ ਗੁਰ ਆਪਣੇ ਪਾਈਐ ਸਰਬ ਪਿਆਰੁ ॥ ਮੁਕਤਿ ਪਦਾਰਥੁ ਪਾਈਐ ਅਵਗਣ ਮੇਟਣਹਾਰੁ ॥੧॥ ਭਾਈ ਰੇ ਗੁਰ ਬਿਨੁ ਗਿਆਨੁ ਨ ਹੋਇ ॥ ਪੂਛਹੁ ਬ੍ਰਹਮੇ ਨਾਰਦੈ ਬੇਦ ਬਿਆਸੈ ਕੋਇ ॥੧॥ ਰਹਾਉ ॥ ਗਿਆਨੁ ਧਿਆਨੁ ਧੁਨਿ ਜਾਣੀਐ ਅਕਥੁ ਕਹਾਵੈ ਸੋਇ ॥ ਸਫਲਿਓ ਬਿਰਖੁ ਹਰੀਆਵਲਾ ਛਾਵ ਘਣੇਰੀ ਹੋਇ ॥ ਲਾਲ ਜਵੇਹਰ ਮਾਣਕੀ ਗੁਰ ਭੰਡਾਰੈ ਸੋਇ ॥੨॥ ਗੁਰ ਭੰਡਾਰੈ ਪਾਈਐ ਨਿਰਮਲ ਨਾਮ ਪਿਆਰੁ ॥ ਸਾਚੋ ਵਖਰੁ ਸੰਚੀਐ ਪੂਰੈ ਕਰਮਿ ਅਪਾਰੁ ॥ ਸੁਖਦਾਤਾ ਦੁਖ ਮੇਟਣੋ ਸਤਿਗੁਰੁ ਅਸੁਰ ਸੰਘਾਰੁ ॥੩॥ ਭਵਜਲੁ ਬਿਖਮੁ ਡਰਾਵਣੋ ਨਾ ਕੰਧੀ ਨਾ ਪਾਰੁ ॥ ਨਾ ਬੇੜੀ ਨਾ ਤੁਲਹੜਾ ਨਾ ਤਿਸੁ ਵੰਝੁ ਮਲਾਰੁ ॥ ਸਤਿਗੁਰੁ ਭੈ ਕਾ ਬੋਹਿਥਾ ਨਦਰੀ ਪਾਰਿ ਉਤਾਰੁ ॥੪॥ ਇਕੁ ਤਿਲੁ ਪਿਆਰਾ ਵਿਸਰੈ ਦੁਖੁ ਲਾਗੈ ਸੁਖੁ ਜਾਇ ॥ ਜਿਹਵਾ ਜਲਉ ਜਲਾਵਣੀ ਨਾਮੁ ਨ ਜਪੈ ਰਸਾਇ ॥ ਘਟੁ ਬਿਨਸੈ ਦੁਖੁ ਅਗਲੋ ਜਮੁ ਪਕੜੈ ਪਛੁਤਾਇ ॥੫॥ ਮੇਰੀ ਮੇਰੀ ਕਰਿ ਗਏ ਤਨੁ ਧਨੁ ਕਲਤੁ ਨ ਸਾਥਿ ॥ ਬਿਨੁ ਨਾਵੈ ਧਨੁ ਬਾਦਿ ਹੈ ਭੂਲੋ ਮਾਰਗਿ ਆਥਿ ॥ ਸਾਚਉ ਸਾਹਿਬੁ ਸੇਵੀਐ ਗੁਰਮੁਖਿ ਅਕਥੋ ਕਾਥਿ ॥੬॥ ਆਵੈ ਜਾਇ ਭਵਾਈਐ ਪਇਐ ਕਿਰਤਿ ਕਮਾਇ ॥ ਪੂਰਬਿ ਲਿਖਿਆ ਕਿਉ ਮੇਟੀਐ ਲਿਖਿਆ ਲੇਖੁ ਰਜਾਇ ॥ ਬਿਨੁ ਹਰਿ ਨਾਮ ਨ ਛੁਟੀਐ ਗੁਰਮਤਿ ਮਿਲੈ ਮਿਲਾਇ ॥੭॥ ਤਿਸੁ ਬਿਨੁ ਮੇਰਾ ਕੋ ਨਹੀ ਜਿਸ ਕਾ ਜੀਉ ਪਰਾਨੁ ॥ ਹਉਮੈ ਮਮਤਾ ਜਲਿ ਬਲਉ ਲੋਭੁ ਜਲਉ ਅਭਿਮਾਨੁ ॥ ਨਾਨਕ ਸਬਦੁ ਵੀਚਾਰੀਐ ਪਾਈਐ ਗੁਣੀ ਨਿਧਾਨੁ ॥੮॥੧੦॥

Ang 59–60Sri Raag · ਸਿਰੀਰਾਗੁ › SIREE RAAG, FIRST MEHL, FIRST HOUSE, ASHTAPADEES

SIREE RAAG, FIRST MEHL

Guru Nanak Dev · ashtpadi

ਸਿਰੀਰਾਗੁ ਮਹਲਾ ੧ ॥ ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਜਲ ਕਮਲੇਹਿ ॥ ਲਹਰੀ ਨਾਲਿ ਪਛਾੜੀਐ ਭੀ ਵਿਗਸੈ ਅਸਨੇਹਿ ॥ ਜਲ ਮਹਿ ਜੀਅ ਉਪਾਇ ਕੈ ਬਿਨੁ ਜਲ ਮਰਣੁ ਤਿਨੇਹਿ ॥੧॥ ਮਨ ਰੇ ਕਿਉ ਛੂਟਹਿ ਬਿਨੁ ਪਿਆਰ ॥ ਗੁਰਮੁਖਿ ਅੰਤਰਿ ਰਵਿ ਰਹਿਆ ਬਖਸੇ ਭਗਤਿ ਭੰਡਾਰ ॥੧॥ ਰਹਾਉ ॥ ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਮਛੁਲੀ ਨੀਰ ॥ ਜਿਉ ਅਧਿਕਉ ਤਿਉ ਸੁਖੁ ਘਣੋ ਮਨਿ ਤਨਿ ਸਾਂਤਿ ਸਰੀਰ ॥ ਬਿਨੁ ਜਲ ਘੜੀ ਨ ਜੀਵਈ ਪ੍ਰਭੁ ਜਾਣੈ ਅਭ ਪੀਰ ॥੨॥ ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਚਾਤ੍ਰਿਕ ਮੇਹ ॥ ਸਰ ਭਰਿ ਥਲ ਹਰੀਆਵਲੇ ਇਕ ਬੂੰਦ ਨ ਪਵਈ ਕੇਹ ॥ ਕਰਮਿ ਮਿਲੈ ਸੋ ਪਾਈਐ ਕਿਰਤੁ ਪਇਆ ਸਿਰਿ ਦੇਹ ॥੩॥ ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਜਲ ਦੁਧ ਹੋਇ ॥ ਆਵਟਣੁ ਆਪੇ ਖਵੈ ਦੁਧ ਕਉ ਖਪਣਿ ਨ ਦੇਇ ॥ ਆਪੇ ਮੇਲਿ ਵਿਛੁੰਨਿਆ ਸਚਿ ਵਡਿਆਈ ਦੇਇ ॥੪॥ ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਚਕਵੀ ਸੂਰ ॥ ਖਿਨੁ ਪਲੁ ਨੀਦ ਨ ਸੋਵਈ ਜਾਣੈ ਦੂਰਿ ਹਜੂਰਿ ॥ ਮਨਮੁਖਿ ਸੋਝੀ ਨਾ ਪਵੈ ਗੁਰਮੁਖਿ ਸਦਾ ਹਜੂਰਿ ॥੫॥ ਮਨਮੁਖਿ ਗਣਤ ਗਣਾਵਣੀ ਕਰਤਾ ਕਰੇ ਸੁ ਹੋਇ ॥ ਤਾ ਕੀ ਕੀਮਤਿ ਨਾ ਪਵੈ ਜੇ ਲੋਚੈ ਸਭੁ ਕੋਇ ॥ ਗੁਰਮਤਿ ਹੋਇ ਤ ਪਾਈਐ ਸਚਿ ਮਿਲੈ ਸੁਖੁ ਹੋਇ ॥੬॥ ਸਚਾ ਨੇਹੁ ਨ ਤੁਟਈ ਜੇ ਸਤਿਗੁਰੁ ਭੇਟੈ ਸੋਇ ॥ ਗਿਆਨ ਪਦਾਰਥੁ ਪਾਈਐ ਤ੍ਰਿਭਵਣ ਸੋਝੀ ਹੋਇ ॥ ਨਿਰਮਲੁ ਨਾਮੁ ਨ ਵੀਸਰੈ ਜੇ ਗੁਣ ਕਾ ਗਾਹਕੁ ਹੋਇ ॥੭॥ ਖੇਲਿ ਗਏ ਸੇ ਪੰਖਣੂੰ ਜੋ ਚੁਗਦੇ ਸਰ ਤਲਿ ॥ ਘੜੀ ਕਿ ਮੁਹਤਿ ਕਿ ਚਲਣਾ ਖੇਲਣੁ ਅਜੁ ਕਿ ਕਲਿ ॥ ਜਿਸੁ ਤੂੰ ਮੇਲਹਿ ਸੋ ਮਿਲੈ ਜਾਇ ਸਚਾ ਪਿੜੁ ਮਲਿ ॥੮॥ ਬਿਨੁ ਗੁਰ ਪ੍ਰੀਤਿ ਨ ਊਪਜੈ ਹਉਮੈ ਮੈਲੁ ਨ ਜਾਇ ॥ ਸੋਹੰ ਆਪੁ ਪਛਾਣੀਐ ਸਬਦਿ ਭੇਦਿ ਪਤੀਆਇ ॥ ਗੁਰਮੁਖਿ ਆਪੁ ਪਛਾਣੀਐ ਅਵਰ ਕਿ ਕਰੇ ਕਰਾਇ ॥੯॥ ਮਿਲਿਆ ਕਾ ਕਿਆ ਮੇਲੀਐ ਸਬਦਿ ਮਿਲੇ ਪਤੀਆਇ ॥ ਮਨਮੁਖਿ ਸੋਝੀ ਨਾ ਪਵੈ ਵੀਛੁੜਿ ਚੋਟਾ ਖਾਇ ॥ ਨਾਨਕ ਦਰੁ ਘਰੁ ਏਕੁ ਹੈ ਅਵਰੁ ਨ ਦੂਜੀ ਜਾਇ ॥੧੦॥੧੧॥

Text: Gurmukhi with English translation (Kulbir S Thind; English by Dr. Sant Singh Khalsa).