ਅਸੰਖ ਮੂਰਖ ਅੰਧ ਘੋਰ ॥ ਅਸੰਖ ਚੋਰ ਹਰਾਮਖੋਰ ॥ ਅਸੰਖ ਅਮਰ ਕਰਿ ਜਾਹਿ ਜੋਰ ॥ ਅਸੰਖ ਗਲਵਢ ਹਤਿਆ ਕਮਾਹਿ ॥ ਅਸੰਖ ਪਾਪੀ ਪਾਪੁ ਕਰਿ ਜਾਹਿ ॥ ਅਸੰਖ ਕੂੜਿਆਰ ਕੂੜੇ ਫਿਰਾਹਿ ॥ ਅਸੰਖ ਮਲੇਛ ਮਲੁ ਭਖਿ ਖਾਹਿ ॥ ਅਸੰਖ ਨਿੰਦਕ ਸਿਰਿ ਕਰਹਿ ਭਾਰੁ ॥ ਨਾਨਕੁ ਨੀਚੁ ਕਹੈ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥੧੮॥ ਅਸੰਖ ਨਾਵ ਅਸੰਖ ਥਾਵ ॥ ਅਗੰਮ ਅਗੰਮ ਅਸੰਖ ਲੋਅ ॥ ਅਸੰਖ ਕਹਹਿ ਸਿਰਿ ਭਾਰੁ ਹੋਇ ॥ ਅਖਰੀ ਨਾਮੁ ਅਖਰੀ ਸਾਲਾਹ ॥ ਅਖਰੀ ਗਿਆਨੁ ਗੀਤ ਗੁਣ ਗਾਹ ॥ ਅਖਰੀ ਲਿਖਣੁ ਬੋਲਣੁ ਬਾਣਿ ॥ ਅਖਰਾ ਸਿਰਿ ਸੰਜੋਗੁ ਵਖਾਣਿ ॥ ਜਿਨਿ ਏਹਿ ਲਿਖੇ ਤਿਸੁ ਸਿਰਿ ਨਾਹਿ ॥ ਜਿਵ ਫੁਰਮਾਏ ਤਿਵ ਤਿਵ ਪਾਹਿ ॥ ਜੇਤਾ ਕੀਤਾ ਤੇਤਾ ਨਾਉ ॥ ਵਿਣੁ ਨਾਵੈ ਨਾਹੀ ਕੋ ਥਾਉ ॥ ਕੁਦਰਤਿ ਕਵਣ ਕਹਾ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥੧੯॥ ਭਰੀਐ ਹਥੁ ਪੈਰੁ ਤਨੁ ਦੇਹ ॥ ਪਾਣੀ ਧੋਤੈ ਉਤਰਸੁ ਖੇਹ ॥ ਮੂਤ ਪਲੀਤੀ ਕਪੜੁ ਹੋਇ ॥ ਦੇ ਸਾਬੂਣੁ ਲਈਐ ਓਹੁ ਧੋਇ ॥ ਭਰੀਐ ਮਤਿ ਪਾਪਾ ਕੈ ਸੰਗਿ ॥ ਓਹੁ ਧੋਪੈ ਨਾਵੈ ਕੈ ਰੰਗਿ ॥ ਪੁੰਨੀ ਪਾਪੀ ਆਖਣੁ ਨਾਹਿ ॥ ਕਰਿ ਕਰਿ ਕਰਣਾ ਲਿਖਿ ਲੈ ਜਾਹੁ ॥ ਆਪੇ ਬੀਜਿ ਆਪੇ ਹੀ ਖਾਹੁ ॥ ਨਾਨਕ ਹੁਕਮੀ ਆਵਹੁ ਜਾਹੁ ॥੨੦॥ ਤੀਰਥੁ ਤਪੁ ਦਇਆ ਦਤੁ ਦਾਨੁ ॥ ਜੇ ਕੋ ਪਾਵੈ ਤਿਲ ਕਾ ਮਾਨੁ ॥ ਸੁਣਿਆ ਮੰਨਿਆ ਮਨਿ ਕੀਤਾ ਭਾਉ ॥ ਅੰਤਰਗਤਿ ਤੀਰਥਿ ਮਲਿ ਨਾਉ ॥ ਸਭਿ ਗੁਣ ਤੇਰੇ ਮੈ ਨਾਹੀ ਕੋਇ ॥ ਵਿਣੁ ਗੁਣ ਕੀਤੇ ਭਗਤਿ ਨ ਹੋਇ ॥ ਸੁਅਸਤਿ ਆਥਿ ਬਾਣੀ ਬਰਮਾਉ ॥ ਸਤਿ ਸੁਹਾਣੁ ਸਦਾ ਮਨਿ ਚਾਉ ॥ ਕਵਣੁ ਸੁ ਵੇਲਾ ਵਖਤੁ ਕਵਣੁ ਕਵਣ ਥਿਤਿ ਕਵਣੁ ਵਾਰੁ ॥ ਕਵਣਿ ਸਿ ਰੁਤੀ ਮਾਹੁ ਕਵਣੁ ਜਿਤੁ ਹੋਆ ਆਕਾਰੁ ॥ ਵੇਲ ਨ ਪਾਈਆ ਪੰਡਤੀ ਜਿ ਹੋਵੈ ਲੇਖੁ ਪੁਰਾਣੁ ॥ ਵਖਤੁ ਨ ਪਾਇਓ ਕਾਦੀਆ ਜਿ ਲਿਖਨਿ ਲੇਖੁ ਕੁਰਾਣੁ ॥ ਥਿਤਿ ਵਾਰੁ ਨਾ ਜੋਗੀ ਜਾਣੈ ਰੁਤਿ ਮਾਹੁ ਨਾ ਕੋਈ ॥ ਜਾ ਕਰਤਾ ਸਿਰਠੀ ਕਉ ਸਾਜੇ ਆਪੇ ਜਾਣੈ ਸੋਈ ॥ ਕਿਵ ਕਰਿ ਆਖਾ ਕਿਵ ਸਾਲਾਹੀ ਕਿਉ ਵਰਨੀ ਕਿਵ ਜਾਣਾ ॥ ਨਾਨਕ ਆਖਣਿ ਸਭੁ ਕੋ ਆਖੈ ਇਕ ਦੂ ਇਕੁ ਸਿਆਣਾ ॥ ਵਡਾ ਸਾਹਿਬੁ ਵਡੀ ਨਾਈ ਕੀਤਾ ਜਾ ਕਾ ਹੋਵੈ ॥ ਨਾਨਕ ਜੇ ਕੋ ਆਪੌ ਜਾਣੈ ਅਗੈ ਗਇਆ ਨ ਸੋਹੈ ॥੨੧॥
Sri Guru Granth Sahib › Jap (Japji Sahib)
Ang 5
ਪਾਤਾਲਾ ਪਾਤਾਲ ਲਖ ਆਗਾਸਾ ਆਗਾਸ ॥ ਓੜਕ ਓੜਕ ਭਾਲਿ ਥਕੇ ਵੇਦ ਕਹਨਿ ਇਕ ਵਾਤ ॥ ਸਹਸ ਅਠਾਰਹ ਕਹਨਿ ਕਤੇਬਾ ਅਸੁਲੂ ਇਕੁ ਧਾਤੁ ॥ ਲੇਖਾ ਹੋਇ ਤ ਲਿਖੀਐ ਲੇਖੈ ਹੋਇ ਵਿਣਾਸੁ ॥ ਨਾਨਕ ਵਡਾ ਆਖੀਐ ਆਪੇ ਜਾਣੈ ਆਪੁ ॥੨੨॥ ਸਾਲਾਹੀ ਸਾਲਾਹਿ ਏਤੀ ਸੁਰਤਿ ਨ ਪਾਈਆ ॥ ਨਦੀਆ ਅਤੈ ਵਾਹ ਪਵਹਿ ਸਮੁੰਦਿ ਨ ਜਾਣੀਅਹਿ ॥ ਸਮੁੰਦ ਸਾਹ ਸੁਲਤਾਨ ਗਿਰਹਾ ਸੇਤੀ ਮਾਲੁ ਧਨੁ ॥ ਕੀੜੀ ਤੁਲਿ ਨ ਹੋਵਨੀ ਜੇ ਤਿਸੁ ਮਨਹੁ ਨ ਵੀਸਰਹਿ ॥੨੩॥ ਅੰਤੁ ਨ ਸਿਫਤੀ ਕਹਣਿ ਨ ਅੰਤੁ ॥ ਅੰਤੁ ਨ ਕਰਣੈ ਦੇਣਿ ਨ ਅੰਤੁ ॥ ਅੰਤੁ ਨ ਵੇਖਣਿ ਸੁਣਣਿ ਨ ਅੰਤੁ ॥ ਅੰਤੁ ਨ ਜਾਪੈ ਕਿਆ ਮਨਿ ਮੰਤੁ ॥ ਅੰਤੁ ਨ ਜਾਪੈ ਕੀਤਾ ਆਕਾਰੁ ॥ ਅੰਤੁ ਨ ਜਾਪੈ ਪਾਰਾਵਾਰੁ ॥ ਅੰਤ ਕਾਰਣਿ ਕੇਤੇ ਬਿਲਲਾਹਿ ॥ ਤਾ ਕੇ ਅੰਤ ਨ ਪਾਏ ਜਾਹਿ ॥ ਏਹੁ ਅੰਤੁ ਨ ਜਾਣੈ ਕੋਇ ॥ ਬਹੁਤਾ ਕਹੀਐ ਬਹੁਤਾ ਹੋਇ ॥ ਵਡਾ ਸਾਹਿਬੁ ਊਚਾ ਥਾਉ ॥ ਊਚੇ ਉਪਰਿ ਊਚਾ ਨਾਉ ॥ ਏਵਡੁ ਊਚਾ ਹੋਵੈ ਕੋਇ ॥ ਤਿਸੁ ਊਚੇ ਕਉ ਜਾਣੈ ਸੋਇ ॥ ਜੇਵਡੁ ਆਪਿ ਜਾਣੈ ਆਪਿ ਆਪਿ ॥ ਨਾਨਕ ਨਦਰੀ ਕਰਮੀ ਦਾਤਿ ॥੨੪॥ ਬਹੁਤਾ ਕਰਮੁ ਲਿਖਿਆ ਨਾ ਜਾਇ ॥ ਵਡਾ ਦਾਤਾ ਤਿਲੁ ਨ ਤਮਾਇ ॥ ਕੇਤੇ ਮੰਗਹਿ ਜੋਧ ਅਪਾਰ ॥ ਕੇਤਿਆ ਗਣਤ ਨਹੀ ਵੀਚਾਰੁ ॥ ਕੇਤੇ ਖਪਿ ਤੁਟਹਿ ਵੇਕਾਰ ॥ ਕੇਤੇ ਲੈ ਲੈ ਮੁਕਰੁ ਪਾਹਿ ॥ ਕੇਤੇ ਮੂਰਖ ਖਾਹੀ ਖਾਹਿ ॥ ਕੇਤਿਆ ਦੂਖ ਭੂਖ ਸਦ ਮਾਰ ॥ ਏਹਿ ਭਿ ਦਾਤਿ ਤੇਰੀ ਦਾਤਾਰ ॥ ਬੰਦਿ ਖਲਾਸੀ ਭਾਣੈ ਹੋਇ ॥ ਹੋਰੁ ਆਖਿ ਨ ਸਕੈ ਕੋਇ ॥ ਜੇ ਕੋ ਖਾਇਕੁ ਆਖਣਿ ਪਾਇ ॥ ਓਹੁ ਜਾਣੈ ਜੇਤੀਆ ਮੁਹਿ ਖਾਇ ॥ ਆਪੇ ਜਾਣੈ ਆਪੇ ਦੇਇ ॥ ਆਖਹਿ ਸਿ ਭਿ ਕੇਈ ਕੇਇ ॥ ਜਿਸ ਨੋ ਬਖਸੇ ਸਿਫਤਿ ਸਾਲਾਹ ॥ ਨਾਨਕ ਪਾਤਿਸਾਹੀ ਪਾਤਿਸਾਹੁ ॥੨੫॥
ਅਮੁਲ ਗੁਣ ਅਮੁਲ ਵਾਪਾਰ ॥ ਅਮੁਲ ਵਾਪਾਰੀਏ ਅਮੁਲ ਭੰਡਾਰ ॥ ਅਮੁਲ ਆਵਹਿ ਅਮੁਲ ਲੈ ਜਾਹਿ ॥ ਅਮੁਲ ਭਾਇ ਅਮੁਲਾ ਸਮਾਹਿ ॥ ਅਮੁਲੁ ਧਰਮੁ ਅਮੁਲੁ ਦੀਬਾਣੁ ॥ ਅਮੁਲੁ ਤੁਲੁ ਅਮੁਲੁ ਪਰਵਾਣੁ ॥ ਅਮੁਲੁ ਬਖਸੀਸ ਅਮੁਲੁ ਨੀਸਾਣੁ ॥ ਅਮੁਲੁ ਕਰਮੁ ਅਮੁਲੁ ਫੁਰਮਾਣੁ ॥ ਅਮੁਲੋ ਅਮੁਲੁ ਆਖਿਆ ਨ ਜਾਇ ॥ ਆਖਿ ਆਖਿ ਰਹੇ ਲਿਵ ਲਾਇ ॥ ਆਖਹਿ ਵੇਦ ਪਾਠ ਪੁਰਾਣ ॥ ਆਖਹਿ ਪੜੇ ਕਰਹਿ ਵਖਿਆਣ ॥ ਆਖਹਿ ਬਰਮੇ ਆਖਹਿ ਇੰਦ ॥ ਆਖਹਿ ਗੋਪੀ ਤੈ ਗੋਵਿੰਦ ॥ ਆਖਹਿ ਈਸਰ ਆਖਹਿ ਸਿਧ ॥ ਆਖਹਿ ਕੇਤੇ ਕੀਤੇ ਬੁਧ ॥ ਆਖਹਿ ਦਾਨਵ ਆਖਹਿ ਦੇਵ ॥ ਆਖਹਿ ਸੁਰਿ ਨਰ ਮੁਨਿ ਜਨ ਸੇਵ ॥ ਕੇਤੇ ਆਖਹਿ ਆਖਣਿ ਪਾਹਿ ॥ ਕੇਤੇ ਕਹਿ ਕਹਿ ਉਠਿ ਉਠਿ ਜਾਹਿ ॥ ਏਤੇ ਕੀਤੇ ਹੋਰਿ ਕਰੇਹਿ ॥ ਤਾ ਆਖਿ ਨ ਸਕਹਿ ਕੇਈ ਕੇਇ ॥ ਜੇਵਡੁ ਭਾਵੈ ਤੇਵਡੁ ਹੋਇ ॥ ਨਾਨਕ ਜਾਣੈ ਸਾਚਾ ਸੋਇ ॥ ਜੇ ਕੋ ਆਖੈ ਬੋਲੁਵਿਗਾੜੁ ॥ ਤਾ ਲਿਖੀਐ ਸਿਰਿ ਗਾਵਾਰਾ ਗਾਵਾਰੁ ॥੨੬॥ ਸੋ ਦਰੁ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ ॥ ਵਾਜੇ ਨਾਦ ਅਨੇਕ ਅਸੰਖਾ ਕੇਤੇ ਵਾਵਣਹਾਰੇ ॥ ਕੇਤੇ ਰਾਗ ਪਰੀ ਸਿਉ ਕਹੀਅਨਿ ਕੇਤੇ ਗਾਵਣਹਾਰੇ ॥ ਗਾਵਹਿ ਤੁਹਨੋ ਪਉਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ ॥ ਗਾਵਹਿ ਚਿਤੁ ਗੁਪਤੁ ਲਿਖਿ ਜਾਣਹਿ ਲਿਖਿ ਲਿਖਿ ਧਰਮੁ ਵੀਚਾਰੇ ॥ ਗਾਵਹਿ ਈਸਰੁ ਬਰਮਾ ਦੇਵੀ ਸੋਹਨਿ ਸਦਾ ਸਵਾਰੇ ॥ ਗਾਵਹਿ ਇੰਦ ਇਦਾਸਣਿ ਬੈਠੇ ਦੇਵਤਿਆ ਦਰਿ ਨਾਲੇ ॥ ਗਾਵਹਿ ਸਿਧ ਸਮਾਧੀ ਅੰਦਰਿ ਗਾਵਨਿ ਸਾਧ ਵਿਚਾਰੇ ॥ ਗਾਵਨਿ ਜਤੀ ਸਤੀ ਸੰਤੋਖੀ ਗਾਵਹਿ ਵੀਰ ਕਰਾਰੇ ॥ ਗਾਵਨਿ ਪੰਡਿਤ ਪੜਨਿ ਰਖੀਸਰ ਜੁਗੁ ਜੁਗੁ ਵੇਦਾ ਨਾਲੇ ॥ ਗਾਵਹਿ ਮੋਹਣੀਆ ਮਨੁ ਮੋਹਨਿ ਸੁਰਗਾ ਮਛ ਪਇਆਲੇ ॥ ਗਾਵਨਿ ਰਤਨ ਉਪਾਏ ਤੇਰੇ ਅਠਸਠਿ ਤੀਰਥ ਨਾਲੇ ॥ ਗਾਵਹਿ ਜੋਧ ਮਹਾਬਲ ਸੂਰਾ ਗਾਵਹਿ ਖਾਣੀ ਚਾਰੇ ॥ ਗਾਵਹਿ ਖੰਡ ਮੰਡਲ ਵਰਭੰਡਾ ਕਰਿ ਕਰਿ ਰਖੇ ਧਾਰੇ ॥ ਸੇਈ ਤੁਧੁਨੋ ਗਾਵਹਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ ॥ ਹੋਰਿ ਕੇਤੇ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਵੀਚਾਰੇ ॥ ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥ ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥ ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ ॥ ਕਰਿ ਕਰਿ ਵੇਖੈ ਕੀਤਾ ਆਪਣਾ ਜਿਵ ਤਿਸ ਦੀ ਵਡਿਆਈ ॥ ਜੋ ਤਿਸੁ ਭਾਵੈ ਸੋਈ ਕਰਸੀ ਹੁਕਮੁ ਨ ਕਰਣਾ ਜਾਈ ॥ ਸੋ ਪਾਤਿਸਾਹੁ ਸਾਹਾ ਪਾਤਿਸਾਹਿਬੁ ਨਾਨਕ ਰਹਣੁ ਰਜਾਈ ॥੨੭॥
Text: Gurmukhi with English translation (Kulbir S Thind; English by Dr. Sant Singh Khalsa).