Sri Guru Granth Sahib › Sri Raag

Ang 61

Ang 60–61Sri Raag · ਸਿਰੀਰਾਗੁ › SIREE RAAG, FIRST MEHL, FIRST HOUSE, ASHTAPADEES

SIREE RAAG, FIRST MEHL

Guru Nanak Dev · ashtpadi

ਸਿਰੀਰਾਗੁ ਮਹਲਾ ੧ ॥ ਮਨਮੁਖਿ ਭੁਲੈ ਭੁਲਾਈਐ ਭੂਲੀ ਠਉਰ ਨ ਕਾਇ ॥ ਗੁਰ ਬਿਨੁ ਕੋ ਨ ਦਿਖਾਵਈ ਅੰਧੀ ਆਵੈ ਜਾਇ ॥ ਗਿਆਨ ਪਦਾਰਥੁ ਖੋਇਆ ਠਗਿਆ ਮੁਠਾ ਜਾਇ ॥੧॥ ਬਾਬਾ ਮਾਇਆ ਭਰਮਿ ਭੁਲਾਇ ॥ ਭਰਮਿ ਭੁਲੀ ਡੋਹਾਗਣੀ ਨਾ ਪਿਰ ਅੰਕਿ ਸਮਾਇ ॥੧॥ ਰਹਾਉ ॥ ਭੂਲੀ ਫਿਰੈ ਦਿਸੰਤਰੀ ਭੂਲੀ ਗ੍ਰਿਹੁ ਤਜਿ ਜਾਇ ॥ ਭੂਲੀ ਡੂੰਗਰਿ ਥਲਿ ਚੜੈ ਭਰਮੈ ਮਨੁ ਡੋਲਾਇ ॥ ਧੁਰਹੁ ਵਿਛੁੰਨੀ ਕਿਉ ਮਿਲੈ ਗਰਬਿ ਮੁਠੀ ਬਿਲਲਾਇ ॥੨॥ ਵਿਛੁੜਿਆ ਗੁਰੁ ਮੇਲਸੀ ਹਰਿ ਰਸਿ ਨਾਮ ਪਿਆਰਿ ॥ ਸਾਚਿ ਸਹਜਿ ਸੋਭਾ ਘਣੀ ਹਰਿ ਗੁਣ ਨਾਮ ਅਧਾਰਿ ॥ ਜਿਉ ਭਾਵੈ ਤਿਉ ਰਖੁ ਤੂੰ ਮੈ ਤੁਝ ਬਿਨੁ ਕਵਨੁ ਭਤਾਰੁ ॥੩॥ ਅਖਰ ਪੜਿ ਪੜਿ ਭੁਲੀਐ ਭੇਖੀ ਬਹੁਤੁ ਅਭਿਮਾਨੁ ॥ ਤੀਰਥ ਨਾਤਾ ਕਿਆ ਕਰੇ ਮਨ ਮਹਿ ਮੈਲੁ ਗੁਮਾਨੁ ॥ ਗੁਰ ਬਿਨੁ ਕਿਨਿ ਸਮਝਾਈਐ ਮਨੁ ਰਾਜਾ ਸੁਲਤਾਨੁ ॥੪॥ ਪ੍ਰੇਮ ਪਦਾਰਥੁ ਪਾਈਐ ਗੁਰਮੁਖਿ ਤਤੁ ਵੀਚਾਰੁ ॥ ਸਾ ਧਨ ਆਪੁ ਗਵਾਇਆ ਗੁਰ ਕੈ ਸਬਦਿ ਸੀਗਾਰੁ ॥ ਘਰ ਹੀ ਸੋ ਪਿਰੁ ਪਾਇਆ ਗੁਰ ਕੈ ਹੇਤਿ ਅਪਾਰੁ ॥੫॥ ਗੁਰ ਕੀ ਸੇਵਾ ਚਾਕਰੀ ਮਨੁ ਨਿਰਮਲੁ ਸੁਖੁ ਹੋਇ ॥ ਗੁਰ ਕਾ ਸਬਦੁ ਮਨਿ ਵਸਿਆ ਹਉਮੈ ਵਿਚਹੁ ਖੋਇ ॥ ਨਾਮੁ ਪਦਾਰਥੁ ਪਾਇਆ ਲਾਭੁ ਸਦਾ ਮਨਿ ਹੋਇ ॥੬॥ ਕਰਮਿ ਮਿਲੈ ਤਾ ਪਾਈਐ ਆਪਿ ਨ ਲਇਆ ਜਾਇ ॥ ਗੁਰ ਕੀ ਚਰਣੀ ਲਗਿ ਰਹੁ ਵਿਚਹੁ ਆਪੁ ਗਵਾਇ ॥ ਸਚੇ ਸੇਤੀ ਰਤਿਆ ਸਚੋ ਪਲੈ ਪਾਇ ॥੭॥ ਭੁਲਣ ਅੰਦਰਿ ਸਭੁ ਕੋ ਅਭੁਲੁ ਗੁਰੂ ਕਰਤਾਰੁ ॥ ਗੁਰਮਤਿ ਮਨੁ ਸਮਝਾਇਆ ਲਾਗਾ ਤਿਸੈ ਪਿਆਰੁ ॥ ਨਾਨਕ ਸਾਚੁ ਨ ਵੀਸਰੈ ਮੇਲੇ ਸਬਦੁ ਅਪਾਰੁ ॥੮॥੧੨॥

Ang 61–62Sri Raag · ਸਿਰੀਰਾਗੁ › SIREE RAAG, FIRST MEHL, FIRST HOUSE, ASHTAPADEES

SIREE RAAG, FIRST MEHL

Guru Nanak Dev · ashtpadi

ਸਿਰੀਰਾਗੁ ਮਹਲਾ ੧ ॥ ਤ੍ਰਿਸਨਾ ਮਾਇਆ ਮੋਹਣੀ ਸੁਤ ਬੰਧਪ ਘਰ ਨਾਰਿ ॥ ਧਨਿ ਜੋਬਨਿ ਜਗੁ ਠਗਿਆ ਲਬਿ ਲੋਭਿ ਅਹੰਕਾਰਿ ॥ ਮੋਹ ਠਗਉਲੀ ਹਉ ਮੁਈ ਸਾ ਵਰਤੈ ਸੰਸਾਰਿ ॥੧॥ ਮੇਰੇ ਪ੍ਰੀਤਮਾ ਮੈ ਤੁਝ ਬਿਨੁ ਅਵਰੁ ਨ ਕੋਇ ॥ ਮੈ ਤੁਝ ਬਿਨੁ ਅਵਰੁ ਨ ਭਾਵਈ ਤੂੰ ਭਾਵਹਿ ਸੁਖੁ ਹੋਇ ॥੧॥ ਰਹਾਉ ॥ ਨਾਮੁ ਸਾਲਾਹੀ ਰੰਗ ਸਿਉ ਗੁਰ ਕੈ ਸਬਦਿ ਸੰਤੋਖੁ ॥ ਜੋ ਦੀਸੈ ਸੋ ਚਲਸੀ ਕੂੜਾ ਮੋਹੁ ਨ ਵੇਖੁ ॥ ਵਾਟ ਵਟਾਊ ਆਇਆ ਨਿਤ ਚਲਦਾ ਸਾਥੁ ਦੇਖੁ ॥੨॥ ਆਖਣਿ ਆਖਹਿ ਕੇਤੜੇ ਗੁਰ ਬਿਨੁ ਬੂਝ ਨ ਹੋਇ ॥ ਨਾਮੁ ਵਡਾਈ ਜੇ ਮਿਲੈ ਸਚਿ ਰਪੈ ਪਤਿ ਹੋਇ ॥ ਜੋ ਤੁਧੁ ਭਾਵਹਿ ਸੇ ਭਲੇ ਖੋਟਾ ਖਰਾ ਨ ਕੋਇ ॥੩॥ ਗੁਰ ਸਰਣਾਈ ਛੁਟੀਐ ਮਨਮੁਖ ਖੋਟੀ ਰਾਸਿ ॥ ਅਸਟ ਧਾਤੁ ਪਾਤਿਸਾਹ ਕੀ ਘੜੀਐ ਸਬਦਿ ਵਿਗਾਸਿ ॥ ਆਪੇ ਪਰਖੇ ਪਾਰਖੂ ਪਵੈ ਖਜਾਨੈ ਰਾਸਿ ॥੪॥ ਤੇਰੀ ਕੀਮਤਿ ਨਾ ਪਵੈ ਸਭ ਡਿਠੀ ਠੋਕਿ ਵਜਾਇ ॥ ਕਹਣੈ ਹਾਥ ਨ ਲਭਈ ਸਚਿ ਟਿਕੈ ਪਤਿ ਪਾਇ ॥ ਗੁਰਮਤਿ ਤੂੰ ਸਾਲਾਹਣਾ ਹੋਰੁ ਕੀਮਤਿ ਕਹਣੁ ਨ ਜਾਇ ॥੫॥ ਜਿਤੁ ਤਨਿ ਨਾਮੁ ਨ ਭਾਵਈ ਤਿਤੁ ਤਨਿ ਹਉਮੈ ਵਾਦੁ ॥ ਗੁਰ ਬਿਨੁ ਗਿਆਨੁ ਨ ਪਾਈਐ ਬਿਖਿਆ ਦੂਜਾ ਸਾਦੁ ॥ ਬਿਨੁ ਗੁਣ ਕਾਮਿ ਨ ਆਵਈ ਮਾਇਆ ਫੀਕਾ ਸਾਦੁ ॥੬॥ ਆਸਾ ਅੰਦਰਿ ਜੰਮਿਆ ਆਸਾ ਰਸ ਕਸ ਖਾਇ ॥ ਆਸਾ ਬੰਧਿ ਚਲਾਈਐ ਮੁਹੇ ਮੁਹਿ ਚੋਟਾ ਖਾਇ ॥ ਅਵਗਣਿ ਬਧਾ ਮਾਰੀਐ ਛੂਟੈ ਗੁਰਮਤਿ ਨਾਇ ॥੭॥ ਆਪਿ ਛਡਾਏ ਛੁਟੀਐ ਸਰਬੇ ਥਾਈ ਏਕੁ ਤੂੰ ਜਿਉ ਭਾਵੈ ਤਿਉ ਰਾਖੁ ॥ ਗੁਰਮਤਿ ਸਾਚਾ ਮਨਿ ਵਸੈ ਨਾਮੁ ਭਲੋ ਪਤਿ ਸਾਖੁ ॥ ਹਉਮੈ ਰੋਗੁ ਗਵਾਈਐ ਸਬਦਿ ਸਚੈ ਸਚੁ ਭਾਖੁ ॥੮॥ ਆਕਾਸੀ ਪਾਤਾਲਿ ਤੂੰ ਤ੍ਰਿਭਵਣਿ ਰਹਿਆ ਸਮਾਇ ॥ ਆਪੇ ਭਗਤੀ ਭਾਉ ਤੂੰ ਆਪੇ ਮਿਲਹਿ ਮਿਲਾਇ ॥ ਨਾਨਕ ਨਾਮੁ ਨ ਵੀਸਰੈ ਜਿਉ ਭਾਵੈ ਤਿਵੈ ਰਜਾਇ ॥੯॥੧੩॥

Text: Gurmukhi with English translation (Kulbir S Thind; English by Dr. Sant Singh Khalsa).