SORAT’H, FIFTH MEHL
ਸੋਰਠਿ ਮਹਲਾ ੫ ॥ ਸਿਮਰਿ ਸਿਮਰਿ ਗੁਰੁ ਸਤਿਗੁਰੁ ਅਪਨਾ ਸਗਲਾ ਦੂਖੁ ਮਿਟਾਇਆ ॥ ਤਾਪ ਰੋਗ ਗਏ ਗੁਰ ਬਚਨੀ ਮਨ ਇਛੇ ਫਲ ਪਾਇਆ ॥੧॥ ਮੇਰਾ ਗੁਰੁ ਪੂਰਾ ਸੁਖਦਾਤਾ ॥ ਕਰਣ ਕਾਰਣ ਸਮਰਥ ਸੁਆਮੀ ਪੂਰਨ ਪੁਰਖੁ ਬਿਧਾਤਾ ॥ ਰਹਾਉ ॥ ਅਨੰਦ ਬਿਨੋਦ ਮੰਗਲ ਗੁਣ ਗਾਵਹੁ ਗੁਰ ਨਾਨਕ ਭਏ ਦਇਆਲਾ ॥ ਜੈ ਜੈ ਕਾਰ ਭਏ ਜਗ ਭੀਤਰਿ ਹੋਆ ਪਾਰਬ੍ਰਹਮੁ ਰਖਵਾਲਾ ॥੨॥੧੫॥੪੩॥ ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥