SORAT’H, FIFTH MEHL
ਸੋਰਠਿ ਮਹਲਾ ੫ ॥ ਸੋਈ ਕਰਾਇ ਜੋ ਤੁਧੁ ਭਾਵੈ ॥ ਮੋਹਿ ਸਿਆਣਪ ਕਛੂ ਨ ਆਵੈ ॥ ਹਮ ਬਾਰਿਕ ਤਉ ਸਰਣਾਈ ॥ ਪ੍ਰਭਿ ਆਪੇ ਪੈਜ ਰਖਾਈ ॥੧॥ ਮੇਰਾ ਮਾਤ ਪਿਤਾ ਹਰਿ ਰਾਇਆ ॥ ਕਰਿ ਕਿਰਪਾ ਪ੍ਰਤਿਪਾਲਣ ਲਾਗਾ ਕਰੀਂ ਤੇਰਾ ਕਰਾਇਆ ॥ ਰਹਾਉ ॥ ਜੀਅ ਜੰਤ ਤੇਰੇ ਧਾਰੇ ॥ ਪ੍ਰਭ ਡੋਰੀ ਹਾਥਿ ਤੁਮਾਰੇ ॥ ਜਿ ਕਰਾਵੈ ਸੋ ਕਰਣਾ ॥ ਨਾਨਕ ਦਾਸ ਤੇਰੀ ਸਰਣਾ ॥੨॥੭॥੭੧॥
SORAT’H, FIFTH MEHL: You make me do what pleases You. I have no cleverness at all. I am just a child — I seek Your Protection. God Himself preserves my honor. ||1|| The Lord is my King; He is my mother and father. In Your Mercy, You cherish me; I do whatever You make me do. || Pause|| The beings and creatures are Your creation. O God, their reins are in Your hands. Whatever You cause us to do, we do. Nanak, Your slave, seeks Your Protection. ||2||7||71||