SORAT’H, FIRST MEHL, FIRST HOUSE, ASHTAPADEES, CHAU-TUKAS
ਦੁਬਿਧਾ ਵਿਚਿ ਬੈਰਾਗੁ ਨ ਹੋਵੀ ਜਬ ਲਗੁ ਦੂਜੀ ਰਾਈ ॥ ਸਭੁ ਜਗੁ ਤੇਰਾ ਤੂ ਏਕੋ ਦਾਤਾ ਅਵਰੁ ਨ ਦੂਜਾ ਭਾਈ ॥ ਮਨਮੁਖਿ ਜੰਤ ਦੁਖਿ ਸਦਾ ਨਿਵਾਸੀ ਗੁਰਮੁਖਿ ਦੇ ਵਡਿਆਈ ॥ ਅਪਰ ਅਪਾਰ ਅਗੰਮ ਅਗੋਚਰ ਕਹਣੈ ਕੀਮ ਨ ਪਾਈ ॥੪॥ ਸੁੰਨ ਸਮਾਧਿ ਮਹਾ ਪਰਮਾਰਥੁ ਤੀਨਿ ਭਵਣ ਪਤਿ ਨਾਮੰ ॥ ਮਸਤਕਿ ਲੇਖੁ ਜੀਆ ਜਗਿ ਜੋਨੀ ਸਿਰਿ ਸਿਰਿ ਲੇਖੁ ਸਹਾਮੰ ॥ ਕਰਮ ਸੁਕਰਮ ਕਰਾਏ ਆਪੇ ਆਪੇ ਭਗਤਿ ਦ੍ਰਿੜਾਮੰ ॥ ਮਨਿ ਮੁਖਿ ਜੂਠਿ ਲਹੈ ਭੈ ਮਾਨੰ ਆਪੇ ਗਿਆਨੁ ਅਗਾਮੰ ॥੫॥ ਜਿਨ ਚਾਖਿਆ ਸੇਈ ਸਾਦੁ ਜਾਣਨਿ ਜਿਉ ਗੁੰਗੇ ਮਿਠਿਆਈ ॥ ਅਕਥੈ ਕਾ ਕਿਆ ਕਥੀਐ ਭਾਈ ਚਾਲਉ ਸਦਾ ਰਜਾਈ ॥ ਗੁਰੁ ਦਾਤਾ ਮੇਲੇ ਤਾ ਮਤਿ ਹੋਵੈ ਨਿਗੁਰੇ ਮਤਿ ਨ ਕਾਈ ॥ ਜਿਉ ਚਲਾਏ ਤਿਉ ਚਾਲਹ ਭਾਈ ਹੋਰ ਕਿਆ ਕੋ ਕਰੇ ਚਤੁਰਾਈ ॥੬॥ ਇਕਿ ਭਰਮਿ ਭੁਲਾਏ ਇਕਿ ਭਗਤੀ ਰਾਤੇ ਤੇਰਾ ਖੇਲੁ ਅਪਾਰਾ ॥ ਜਿਤੁ ਤੁਧੁ ਲਾਏ ਤੇਹਾ ਫਲੁ ਪਾਇਆ ਤੂ ਹੁਕਮਿ ਚਲਾਵਣਹਾਰਾ ॥ ਸੇਵਾ ਕਰੀ ਜੇ ਕਿਛੁ ਹੋਵੈ ਅਪਣਾ ਜੀਉ ਪਿੰਡੁ ਤੁਮਾਰਾ ॥ ਸਤਿਗੁਰਿ ਮਿਲਿਐ ਕਿਰਪਾ ਕੀਨੀ ਅੰਮ੍ਰਿਤ ਨਾਮੁ ਅਧਾਰਾ ॥੭॥ ਗਗਨੰਤਰਿ ਵਾਸਿਆ ਗੁਣ ਪਰਗਾਸਿਆ ਗੁਣ ਮਹਿ ਗਿਆਨ ਧਿਆਨੰ ॥ ਨਾਮੁ ਮਨਿ ਭਾਵੈ ਕਹੈ ਕਹਾਵੈ ਤਤੋ ਤਤੁ ਵਖਾਨੰ ॥ ਸਬਦੁ ਗੁਰ ਪੀਰਾ ਗਹਿਰ ਗੰਭੀਰਾ ਬਿਨੁ ਸਬਦੈ ਜਗੁ ਬਉਰਾਨੰ ॥ ਪੂਰਾ ਬੈਰਾਗੀ ਸਹਜਿ ਸੁਭਾਗੀ ਸਚੁ ਨਾਨਕ ਮਨੁ ਮਾਨੰ ॥੮॥੧॥