Sri Guru Granth Sahib › Raag Sorath

Ang 637

Ang 636–637Raag Sorath · ਸੋਰਠਿ

SORAT’H, FIRST MEHL, DU-TUKAS

Guru Nanak Dev · shabad

ਸੋਰਠਿ ਮਹਲਾ ੧ ਪਹਿਲਾ ਦੁਤੁਕੀ ॥ ਤੂ ਗੁਣਦਾਤੌ ਨਿਰਮਲੋ ਭਾਈ ਨਿਰਮਲੁ ਨਾ ਮਨੁ ਹੋਇ ॥ ਹਮ ਅਪਰਾਧੀ ਨਿਰਗੁਣੇ ਭਾਈ ਤੁਝ ਹੀ ਤੇ ਗੁਣੁ ਸੋਇ ॥੧॥ ਮੇਰੇ ਪ੍ਰੀਤਮਾ ਤੂ ਕਰਤਾ ਕਰਿ ਵੇਖੁ ॥ ਹਉ ਪਾਪੀ ਪਾਖੰਡੀਆ ਭਾਈ ਮਨਿ ਤਨਿ ਨਾਮ ਵਿਸੇਖੁ ॥ ਰਹਾਉ ॥ ਬਿਖੁ ਮਾਇਆ ਚਿਤੁ ਮੋਹਿਆ ਭਾਈ ਚਤੁਰਾਈ ਪਤਿ ਖੋਇ ॥ ਚਿਤ ਮਹਿ ਠਾਕੁਰੁ ਸਚਿ ਵਸੈ ਭਾਈ ਜੇ ਗੁਰ ਗਿਆਨੁ ਸਮੋਇ ॥੨॥ ਰੂੜੌ ਰੂੜੌ ਆਖੀਐ ਭਾਈ ਰੂੜੌ ਲਾਲ ਚਲੂਲੁ ॥ ਜੇ ਮਨੁ ਹਰਿ ਸਿਉ ਬੈਰਾਗੀਐ ਭਾਈ ਦਰਿ ਘਰਿ ਸਾਚੁ ਅਭੂਲੁ ॥੩॥ ਪਾਤਾਲੀ ਆਕਾਸਿ ਤੂ ਭਾਈ ਘਰਿ ਘਰਿ ਤੂ ਗੁਣ ਗਿਆਨੁ ॥ ਗੁਰ ਮਿਲਿਐ ਸੁਖੁ ਪਾਇਆ ਭਾਈ ਚੂਕਾ ਮਨਹੁ ਗੁਮਾਨੁ ॥੪॥ ਜਲਿ ਮਲਿ ਕਾਇਆ ਮਾਜੀਐ ਭਾਈ ਭੀ ਮੈਲਾ ਤਨੁ ਹੋਇ ॥ ਗਿਆਨਿ ਮਹਾ ਰਸਿ ਨਾਈਐ ਭਾਈ ਮਨੁ ਤਨੁ ਨਿਰਮਲੁ ਹੋਇ ॥੫॥ ਦੇਵੀ ਦੇਵਾ ਪੂਜੀਐ ਭਾਈ ਕਿਆ ਮਾਗਉ ਕਿਆ ਦੇਹਿ ॥ ਪਾਹਣੁ ਨੀਰਿ ਪਖਾਲੀਐ ਭਾਈ ਜਲ ਮਹਿ ਬੂਡਹਿ ਤੇਹਿ ॥੬॥ ਗੁਰ ਬਿਨੁ ਅਲਖੁ ਨ ਲਖੀਐ ਭਾਈ ਜਗੁ ਬੂਡੈ ਪਤਿ ਖੋਇ ॥ ਮੇਰੇ ਠਾਕੁਰ ਹਾਥਿ ਵਡਾਈਆ ਭਾਈ ਜੈ ਭਾਵੈ ਤੈ ਦੇਇ ॥੭॥ ਬਈਅਰਿ ਬੋਲੈ ਮੀਠੁਲੀ ਭਾਈ ਸਾਚੁ ਕਹੈ ਪਿਰ ਭਾਇ ॥ ਬਿਰਹੈ ਬੇਧੀ ਸਚਿ ਵਸੀ ਭਾਈ ਅਧਿਕ ਰਹੀ ਹਰਿ ਨਾਇ ॥੮॥ ਸਭੁ ਕੋ ਆਖੈ ਆਪਣਾ ਭਾਈ ਗੁਰ ਤੇ ਬੁਝੈ ਸੁਜਾਨੁ ॥ ਜੋ ਬੀਧੇ ਸੇ ਊਬਰੇ ਭਾਈ ਸਬਦੁ ਸਚਾ ਨੀਸਾਨੁ ॥੯॥ ਈਧਨੁ ਅਧਿਕ ਸਕੇਲੀਐ ਭਾਈ ਪਾਵਕੁ ਰੰਚਕ ਪਾਇ ॥ ਖਿਨੁ ਪਲੁ ਨਾਮੁ ਰਿਦੈ ਵਸੈ ਭਾਈ ਨਾਨਕ ਮਿਲਣੁ ਸੁਭਾਇ ॥੧੦॥੪॥

SORAT’H, FIRST MEHL, DU-TUKAS: You are the Giver of virtue, O Immaculate Lord, but my mind is not immaculate, O Siblings of Destiny. I am a worthless sinner, O Siblings of Destiny; virtue is obtained from You alone, Lord. ||1|| O my Beloved Creator Lord, You create, and You behold. I am a hypocritical sinner, O Siblings of Destiny. Bless my mind and body with Your Name, O Lord. || Pause|| The poisonous Maya has enticed the consciousness, O Siblings of Destiny; through clever tricks, one loses his honor. The True Lord and Master abides in the consciousness, O Siblings of Destiny, if the Guru’s spiritual wisdom permeates it. ||2|| Beautiful, beautiful, the Lord is called, O Siblings of Destiny; beautiful, like the deep crimson color of the poppy. If man loves the Lord with detachment, O Siblings of Destiny, he is judged to be true and infallible in the Lord’s court and home. ||3|| You are pervading the realms of the underworld and the heavenly skies; Your wisdom and glories are in each and every heart. Meeting with the Guru, one finds peace, O Siblings of Destiny, and pride is dispelled from the mind. ||4|| Scrubbing with water, the body can be cleaned, O Siblings of Destiny, but the body becomes dirty again. Bathing in the supreme essence of spiritual wisdom, O Siblings of Destiny, the mind and body become pure. ||5|| Why worship gods and goddesses, O Siblings of Destiny? What can we ask of them? What can they give us? The stone gods are washed with water, O Siblings of Destiny, but they just sink in the water. ||6|| Without the Guru, the unseen Lord cannot be seen, O Siblings of Destiny; the world is drowning, having lost its honor. Greatness is in the hands of my Lord and Master, O Siblings of Destiny; as He is pleased, He gives. ||7|| That soul-bride, who talks sweetly and speaks the Truth, O Siblings of Destiny, becomes pleasing to her Husband Lord. Pierced by His Love, she abides in Truth, O Siblings of Destiny, deeply imbued with the Lord’s Name. ||8|| Everyone calls God his own, O Siblings of Destiny, but the all-knowing Lord is known only through the Guru. Those who are pierced by His Love are saved, O Siblings of Destiny; they bear the Insignia of the True Word of the Shabad. ||9|| A large pile of firewood, O Siblings of Destiny, will burn if a small fire is applied. In the same way, if the Naam, the Name of the Lord, dwells in the heart for a moment, even for an instant, O Siblings of Destiny, then one meets the Lord with ease, O Nanak. ||10||4||

Ang 637–638Raag Sorath · ਸੋਰਠਿ

SORAT’H, THIRD MEHL, FIRST HOUSE, TI-TUKAS

Guru Amar Das · shabad

ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾ��ੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥

SORAT’H, THIRD MEHL, FIRST HOUSE, TI-TUKAS: ONE UNIVERSAL CREATOR GOD. BY THE GRACE OF THE TRUE GURU: You always preserve the honor of Your devotees, O Dear Lord; You have protected them from the very beginning of time. You protected Your servant Prahlaad, O Dear Lord, and annihilated Harnaakhash. The Gurmukhs place their faith in the Dear Lord, but the self-willed manmukhs are deluded by doubt. ||1|| O Dear Lord, this is Your Glory. You preserve the honor of Your devotees, O Lord Master; Your devotees seek Your Sanctuary. || Pause|| The Messenger of Death cannot touch Your devotees; death cannot even approach them. The Name of the Lord alone abides in their minds; through the Naam, the Name of the Lord, they find liberation. Wealth and all the spiritual powers of the Siddhis fall at the feet of the Lord’s devotees; they obtain peace and poise from the Guru. ||2|| The self-willed manmukhs have no faith; they are filled with greed and self-interest. They are not Gurmukh — they do not understand the Word of the Shabad in their hearts; they do not love the Naam, the Name of the Lord. Their masks of falsehood and hypocrisy shall fall off; the self-willed manmukhs speak with insipid words. ||3|| You are pervading through Your devotees, O Dear God; through Your devotees, You are known. All the people are enticed by Maya; they are Yours, Lord — You alone are the Architect of Destiny. Overcoming my egotism and quieting the desires within my mind, I have come to realize the Word of the Guru’s Shabad. ||4|| God automatically does the work of those who love the Name of the Lord. By Guru’s Grace, he ever dwells in their minds, and He resolves all their affairs. Whoever challenges them is destroyed; they have the Lord God as their Savior. ||5|| Without serving the True Guru, no one finds the Lord; the self-willed manmukhs die crying out in pain. They come and go, and find no place of rest; in pain and suffering, they perish. But one who becomes Gurmukh drinks in the Ambrosial Nectar, and is easily absorbed in the True Name. ||6|| Without serving the True Guru, one cannot escape reincarnation, even by performing numerous rituals. Those who read the Vedas, and argue and debate without the Lord, lose their honor. True is the True Guru, and True is the Word of His Bani; in the Guru’s Sanctuary, one is saved. ||7|| Those whose minds are filled with the Lord are judged as true in the Court of the Lord; they are hailed as true in the True Court. Their praises echo throughout the ages, and no one can erase them. Nanak is forever a sacrifice to those who enshrine the Lord within their hearts. ||8||1||

Text: Gurmukhi with English translation (Kulbir S Thind; English by Dr. Sant Singh Khalsa).