Sri Guru Granth Sahib › Raag Sorath

Ang 640

Ang 639–640Raag Sorath · ਸੋਰਠਿ

SORAT’H, FIFTH MEHL, FIRST HOUSE, ASHTAPADEES

Guru Arjan Dev · ashtpadi · part 1 of 2

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥ ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥ ਮੇਰਾ ਤੇਰਾ ਛੋਡੀਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥

Ang 640Raag Sorath · ਸੋਰਠਿ

SORAT’H, FIFTH MEHL, FIRST HOUSE, ASHTAPADEES

Guru Arjan Dev · ashtpadi · part 2 of 2

ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥ ਗੁਰਿ ਪੂਰੈ ਸੰਤੋਖਿਆ ਭਾਈ ਅਹਿਨਿਸਿ ਲਾਗਾ ਭਾਉ ॥ ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥ ਕਰਨੀ ਸੁਣਿ ਸੁਣਿ ਜੀਵਿਆ ਭਾਈ ਨਿਹਚਲੁ ਪਾਇਆ ਥਾਉ ॥ ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥੬॥ ਬਹੁ ਗੁਣ ਮੇਰੇ ਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥ ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥ ਰਿਜਕੁ ਸੰਬਾਹੇ ਸਾਸਿ ਸਾਸਿ ਭਾਈ ਗੂੜਾ ਜਾ ਕਾ ਨਾਉ ॥ ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ ॥੭॥ ਤਿਸੁ ਬਿਨੁ ਘੜੀ ਨ ਜੀਵੀਐ ਭਾਈ ਸਰਬ ਕਲਾ ਭਰਪੂਰਿ ॥ ਸਾਸਿ ਗਿਰਾਸਿ ਨ ਵਿਸਰੈ ਭਾਈ ਪੇਖਉ ਸਦਾ ਹਜੂਰਿ ॥ ਸਾਧੂ ਸੰਗਿ ਮਿਲਾਇਆ ਭਾਈ ਸਰਬ ਰਹਿਆ ਭਰਪੂਰਿ ॥ ਜਿਨਾ ਪ੍ਰੀਤਿ ਨ ਲਗੀਆ ਭਾਈ ਸੇ ਨਿਤ ਨਿਤ ਮਰਦੇ ਝੂਰਿ ॥੮॥ ਅੰਚਲਿ ਲਾਇ ਤਰਾਇਆ ਭਾਈ ਭਉਜਲੁ ਦੁਖੁ ਸੰਸਾਰੁ ॥ ਕਰਿ ਕਿਰਪਾ ਨਦਰਿ ਨਿਹਾਲਿਆ ਭਾਈ ਕੀਤੋਨੁ ਅੰਗੁ ਅਪਾਰੁ ॥ ਮਨੁ ਤਨੁ ਸੀਤਲੁ ਹੋਇਆ ਭਾਈ ਭੋਜਨੁ ਨਾਮ ਅਧਾਰੁ ॥ ਨਾਨਕ ਤਿਸੁ ਸਰਣਾਗਤੀ ਭਾਈ ਜਿ ਕਿਲਬਿਖ ਕਾਟਣਹਾਰੁ ॥੯॥੧॥

Ang 640–641Raag Sorath · ਸੋਰਠਿ › SORAT’H, FIFTH MEHL, FIRST HOUSE, ASHTAPADEES

SORAT’H, FIFTH MEHL

Guru Arjan Dev · ashtpadi · part 1 of 2

ਸੋਰਠਿ ਮਹਲਾ ੫ ॥ ਮਾਤ ਗਰਭ ਦੁਖ ਸਾਗਰੋ ਪਿਆਰੇ ਤਹ ਅਪਣਾ ਨਾਮੁ ਜਪਾਇਆ ॥ ਬਾਹਰਿ ਕਾਢਿ ਬਿਖੁ ਪਸਰੀਆ ਪਿਆਰੇ ਮਾਇਆ ਮੋਹੁ ਵਧਾਇਆ ॥ ਜਿਸ ਨੋ ਕੀਤੋ ਕਰਮੁ ਆਪਿ ਪਿਆਰੇ ਤਿਸੁ ਪੂਰਾ ਗੁਰੂ ਮਿਲਾਇਆ ॥ ਸੋ ਆਰਾਧੇ ਸਾਸਿ ਸਾਸਿ ਪਿਆਰੇ ਰਾਮ ਨਾਮ ਲਿਵ ਲਾਇਆ ॥੧॥ ਮਨਿ ਤਨਿ ਤੇਰੀ ਟੇਕ ਹੈ ਪਿਆਰੇ ਮਨਿ ਤਨਿ ਤੇਰੀ ਟੇਕ ॥ ਤੁਧੁ ਬਿਨੁ ਅਵਰੁ ਨ ਕਰਨਹਾਰੁ ਪਿਆਰੇ ਅੰਤਰਜਾਮੀ ਏਕ ॥ ਰਹਾਉ ॥ ਕੋਟਿ ਜਨਮ ਭ੍ਰਮਿ ਆਇਆ ਪਿਆਰੇ ਅਨਿਕ ਜੋਨਿ ਦੁਖੁ ਪਾਇ ॥ ਸਾਚਾ ਸਾਹਿਬੁ ਵਿਸਰਿਆ ਪਿਆਰੇ ਬਹੁਤੀ ਮਿਲੈ ਸਜਾਇ ॥ ਜਿਨ ਭੇਟੈ ਪੂਰਾ ਸਤਿਗੁਰੂ ਪਿਆਰੇ ਸੇ ਲਾਗੇ ਸਾਚੈ ਨਾਇ ॥ ਤਿਨਾ ਪਿਛੈ ਛੁਟੀਐ ਪਿਆਰੇ ਜੋ ਸਾਚੀ ਸਰਣਾਇ ॥੨॥ ਮਿਠਾ ਕਰਿ ਕੈ ਖਾਇਆ ਪਿਆਰੇ ਤਿਨਿ ਤਨਿ ਕੀਤਾ ਰੋਗੁ ॥ ਕਉੜਾ ਹੋਇ ਪਤਿਸਟਿਆ ਪਿਆਰੇ ਤਿਸ ਤੇ ਉਪਜਿਆ ਸੋਗੁ ॥ ਭੋਗ ਭੁੰਚਾਇ ਭੁਲਾਇਅਨੁ ਪਿਆਰੇ ਉਤਰੈ ਨਹੀ ਵਿਜੋਗੁ ॥ ਜੋ ਗੁਰ ਮੇਲਿ ਉਧਾਰਿਆ ਪਿਆਰੇ ਤਿਨ ਧੁਰੇ ਪਇਆ ਸੰਜੋਗੁ ॥੩॥ ਮਾਇਆ ਲਾਲਚਿ ਅਟਿਆ ਪਿਆਰੇ ਚਿਤਿ ਨ ਆਵਹਿ ਮੂਲਿ ॥ ਜਿਨ ਤੂ ਵਿਸਰਹਿ ਪਾਰਬ੍ਰਹਮ ਸੁਆਮੀ ਸੇ ਤਨ ਹੋਏ ਧੂੜਿ ॥ ਬਿਲਲਾਟ ਕਰਹਿ ਬਹੁਤੇਰਿਆ ਪਿਆਰੇ ਉਤਰੈ ਨਾਹੀ ਸੂਲੁ ॥ ਜੋ ਗੁਰ ਮੇਲਿ ਸਵਾਰਿਆ ਪਿਆਰੇ ਤਿਨ ਕਾ ਰਹਿਆ ਮੂਲੁ ॥੪॥

Text: Gurmukhi with English translation (Kulbir S Thind; English by Dr. Sant Singh Khalsa).