Sri Guru Granth Sahib › Raag Sorath

Ang 644

Ang 643–644Raag Sorath · ਸੋਰਠਿ › VAAR OF RAAG SORAT’H, FOURTH MEHL

SHALOK, THIRD MEHL

Guru Amar Das, Guru Ram Das · vaar: saloks and pauri

ਸਲੋਕੁ ਮਃ ੩ ॥ ਮਾਇਆ ਮਮਤਾ ਮੋਹਣੀ ਜਿਨਿ ਵਿਣੁ ਦੰਤਾ ਜਗੁ ਖਾਇਆ ॥ ਮਨਮੁਖ ਖਾਧੇ ਗੁਰਮੁਖਿ ਉਬਰੇ ਜਿਨੀ ਸਚਿ ਨਾਮਿ ਚਿਤੁ ਲਾਇਆ ॥ ਬਿਨੁ ਨਾਵੈ ਜਗੁ ਕਮਲਾ ਫਿਰੈ ਗੁਰਮੁਖਿ ਨਦਰੀ ਆਇਆ ॥ ਧੰਧਾ ਕਰਤਿਆ ਨਿਹਫਲੁ ਜਨਮੁ ਗਵਾਇਆ ਸੁਖਦਾਤਾ ਮਨਿ ਨ ਵਸਾਇਆ ॥ ਨਾਨਕ ਨਾਮੁ ਤਿਨਾ ਕਉ ਮਿਲਿਆ ਜਿਨ ਕਉ ਧੁਰਿ ਲਿਖਿ ਪਾਇਆ ॥੧॥ ਮਃ ੩ ॥ ਘਰ ਹੀ ਮਹਿ ਅੰਮ੍ਰਿਤੁ ਭਰਪੂਰੁ ਹੈ ਮਨਮੁਖਾ ਸਾਦੁ ਨ ਪਾਇਆ ॥ ਜਿਉ ਕਸਤੂਰੀ ਮਿਰਗੁ ਨ ਜਾਣੈ ਭ੍ਰਮਦਾ ਭਰਮਿ ਭੁਲਾਇਆ ॥ ਅੰਮ੍ਰਿਤੁ ਤਜਿ ਬਿਖੁ ਸੰਗ੍ਰਹੈ ਕਰਤੈ ਆਪਿ ਖੁਆਇਆ ॥ ਗੁਰਮੁਖਿ ਵਿਰਲੇ ਸੋਝੀ ਪਈ ਤਿਨਾ ਅੰਦਰਿ ਬ੍ਰਹਮੁ ਦਿਖਾਇਆ ॥ ਤਨੁ ਮਨੁ ਸੀਤਲੁ ਹੋਇਆ ਰਸਨਾ ਹਰਿ ਸਾਦੁ ਆਇਆ ॥ ਸਬਦੇ ਹੀ ਨਾਉ ਊਪਜੈ ਸਬਦੇ ਮੇਲਿ ਮਿਲਾਇਆ ॥ ਬਿਨੁ ਸਬਦੈ ਸਭੁ ਜਗੁ ਬਉਰਾਨਾ ਬਿਰਥਾ ਜਨਮੁ ਗਵਾਇਆ ॥ ਅੰਮ੍ਰਿਤੁ ਏਕੋ ਸਬਦੁ ਹੈ ਨਾਨਕ ਗੁਰਮੁਖਿ ਪਾਇਆ ॥੨॥ ਪਉੜੀ ॥ ਸੋ ਹਰਿ ਪੁਰਖੁ ਅਗੰਮੁ ਹੈ ਕਹੁ ਕਿਤੁ ਬਿਧਿ ਪਾਈਐ ॥ ਤਿਸੁ ਰੂਪੁ ਨ ਰੇਖ ਅਦ੍ਰਿਸਟੁ ਕਹੁ ਜਨ ਕਿਉ ਧਿਆਈਐ ॥ ਨਿਰੰਕਾਰੁ ਨਿਰੰਜਨੁ ਹਰਿ ਅਗਮੁ ਕਿਆ ਕਹਿ ਗੁਣ ਗਾਈਐ ॥ ਜਿਸੁ ਆਪਿ ਬੁਝਾਏ ਆਪਿ ਸੁ ਹਰਿ ਮਾਰਗਿ ਪਾਈਐ ॥ ਗੁਰਿ ਪੂਰੈ ਵੇਖਾਲਿਆ ਗੁਰ ਸੇਵਾ ਪਾਈਐ ॥੪॥

Ang 644Raag Sorath · ਸੋਰਠਿ › VAAR OF RAAG SORAT’H, FOURTH MEHL

SHALOK, THIRD MEHL

Guru Amar Das, Guru Ram Das · vaar: saloks and pauri

ਸਲੋਕੁ ਮਃ ੩ ॥ ਜਿਉ ਤਨੁ ਕੋਲੂ ਪੀੜੀਐ ਰਤੁ ਨ ਭੋਰੀ ਡੇਹਿ ॥ ਜੀਉ ਵੰਞੈ ਚਉ ਖੰਨੀਐ ਸਚੇ ਸੰਦੜੈ ਨੇਹਿ ॥ ਨਾਨਕ ਮੇਲੁ ਨ ਚੁਕਈ ਰਾਤੀ ਅਤੈ ਡੇਹ ॥੧॥ ਮਃ ੩ ॥ ਸਜਣੁ ਮੈਡਾ ਰੰਗੁਲਾ ਰੰਗੁ ਲਾਏ ਮਨੁ ਲੇਇ ॥ ਜਿਉ ਮਾਜੀਠੈ ਕਪੜੇ ਰੰਗੇ ਭੀ ਪਾਹੇਹਿ ॥ ਨਾਨਕ ਰੰਗੁ ਨ ਉਤਰੈ ਬਿਆ ਨ ਲਗੈ ਕੇਹ ॥੨॥ ਪਉੜੀ ॥ ਹਰਿ ਆਪਿ ਵਰਤੈ ਆਪਿ ਹਰਿ ਆਪਿ ਬੁਲਾਇਦਾ ॥ ਹਰਿ ਆਪੇ ਸ੍ਰਿਸਟਿ ਸਵਾਰਿ ਸਿਰਿ ਧੰਧੈ ਲਾਇਦਾ ॥ ਇਕਨਾ ਭਗਤੀ ਲਾਇ ਇਕਿ ਆਪਿ ਖੁਆਇਦਾ ॥ ਇਕਨਾ ਮਾਰਗਿ ਪਾਇ ਇਕਿ ਉਝੜਿ ਪਾਇਦਾ ॥ ਜਨੁ ਨਾਨਕੁ ਨਾਮੁ ਧਿਆਏ ਗੁਰਮੁਖਿ ਗੁਣ ਗਾਇਦਾ ॥੫॥

Ang 644–645Raag Sorath · ਸੋਰਠਿ › VAAR OF RAAG SORAT’H, FOURTH MEHL

SHALOK, THIRD MEHL

Guru Amar Das, Guru Ram Das · vaar: saloks and pauri

ਸਲੋਕੁ ਮਃ ੩ ॥ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥ ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥ ਨਾਨਕ ਜੋ ਗੁਰੁ ਸੇਵਹਿ ਆਪਣਾ ਹਉ ਤਿਨ ਬਲਿਹਾਰੈ ਜਾਉ ॥੧॥ ਮਃ ੩ ॥ ਮਨਮੁਖ ਮੰਨੁ ਅਜਿਤੁ ਹੈ ਦੂਜੈ ਲਗੈ ਜਾਇ ॥ ਤਿਸ ਨੋ ਸੁਖੁ ਸੁਪਨੈ ਨਹੀ ਦੁਖੇ ਦੁਖਿ ਵਿਹਾਇ ॥ ਘਰਿ ਘਰਿ ਪੜਿ ਪੜਿ ਪੰਡਿਤ ਥਕੇ ਸਿਧ ਸਮਾਧਿ ਲਗਾਇ ॥ ਇਹੁ ਮਨੁ ਵਸਿ ਨ ਆਵਈ ਥਕੇ ਕਰਮ ਕਮਾਇ ॥ ਭੇਖਧਾਰੀ ਭੇਖ ਕਰਿ ਥਕੇ ਅਠਿਸਠਿ ਤੀਰਥ ਨਾਇ ॥ ਮਨ ਕੀ ਸਾਰ ਨ ਜਾਣਨੀ ਹਉਮੈ ਭਰਮਿ ਭੁਲਾਇ ॥ ਗੁਰ ਪਰਸਾਦੀ ਭਉ ਪਇਆ ਵਡਭਾਗਿ ਵਸਿਆ ਮਨਿ ਆਇ ॥ ਭੈ ਪਇਐ ਮਨੁ ਵਸਿ ਹੋਆ ਹਉਮੈ ਸਬਦਿ ਜਲਾਇ ॥ ਸਚਿ ਰਤੇ ਸੇ ਨਿਰਮਲੇ ਜੋਤੀ ਜੋਤਿ ਮਿਲਾਇ ॥ ਸਤਿਗੁਰਿ ਮਿਲਿਐ ਨਾਉ ਪਾਇਆ ਨਾਨਕ ਸੁਖਿ ਸਮਾਇ ॥੨॥ ਪਉੜੀ ॥ ਏਹ ਭੂਪਤਿ ਰਾਣੇ ਰੰਗ ਦਿਨ ਚਾਰਿ ਸੁਹਾਵਣਾ ॥ ਏਹੁ ਮਾਇਆ ਰੰਗੁ ਕਸੁੰਭ ਖਿਨ ਮਹਿ ਲਹਿ ਜਾਵਣਾ ॥ ਚਲਦਿਆ ਨਾਲਿ ਨ ਚਲੈ ਸਿਰਿ ਪਾਪ ਲੈ ਜਾਵਣਾ ॥ ਜਾਂ ਪਕੜਿ ਚਲਾਇਆ ਕਾਲਿ ਤਾਂ ਖਰਾ ਡਰਾਵਣਾ ॥ ਓਹ ਵੇਲਾ ਹਥਿ ਨ ਆਵੈ ਫਿਰਿ ਪਛੁਤਾਵਣਾ ॥੬॥

Text: Gurmukhi with English translation (Kulbir S Thind; English by Dr. Sant Singh Khalsa).