Sri Guru Granth Sahib › Raag Sorath

Ang 645

Ang 644–645Raag Sorath · ਸੋਰਠਿ › VAAR OF RAAG SORAT’H, FOURTH MEHL

SHALOK, THIRD MEHL

Guru Amar Das, Guru Ram Das · vaar: saloks and pauri

ਸਲੋਕੁ ਮਃ ੩ ॥ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥ ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥ ਨਾਨਕ ਜੋ ਗੁਰੁ ਸੇਵਹਿ ਆਪਣਾ ਹਉ ਤਿਨ ਬਲਿਹਾਰੈ ਜਾਉ ॥੧॥ ਮਃ ੩ ॥ ਮਨਮੁਖ ਮੰਨੁ ਅਜਿਤੁ ਹੈ ਦੂਜੈ ਲਗੈ ਜਾਇ ॥ ਤਿਸ ਨੋ ਸੁਖੁ ਸੁਪਨੈ ਨਹੀ ਦੁਖੇ ਦੁਖਿ ਵਿਹਾਇ ॥ ਘਰਿ ਘਰਿ ਪੜਿ ਪੜਿ ਪੰਡਿਤ ਥਕੇ ਸਿਧ ਸਮਾਧਿ ਲਗਾਇ ॥ ਇਹੁ ਮਨੁ ਵਸਿ ਨ ਆਵਈ ਥਕੇ ਕਰਮ ਕਮਾਇ ॥ ਭੇਖਧਾਰੀ ਭੇਖ ਕਰਿ ਥਕੇ ਅਠਿਸਠਿ ਤੀਰਥ ਨਾਇ ॥ ਮਨ ਕੀ ਸਾਰ ਨ ਜਾਣਨੀ ਹਉਮੈ ਭਰਮਿ ਭੁਲਾਇ ॥ ਗੁਰ ਪਰਸਾਦੀ ਭਉ ਪਇਆ ਵਡਭਾਗਿ ਵਸਿਆ ਮਨਿ ਆਇ ॥ ਭੈ ਪਇਐ ਮਨੁ ਵਸਿ ਹੋਆ ਹਉਮੈ ਸਬਦਿ ਜਲਾਇ ॥ ਸਚਿ ਰਤੇ ਸੇ ਨਿਰਮਲੇ ਜੋਤੀ ਜੋਤਿ ਮਿਲਾਇ ॥ ਸਤਿਗੁਰਿ ਮਿਲਿਐ ਨਾਉ ਪਾਇਆ ਨਾਨਕ ਸੁਖਿ ਸਮਾਇ ॥੨॥ ਪਉੜੀ ॥ ਏਹ ਭੂਪਤਿ ਰਾਣੇ ਰੰਗ ਦਿਨ ਚਾਰਿ ਸੁਹਾਵਣਾ ॥ ਏਹੁ ਮਾਇਆ ਰੰਗੁ ਕਸੁੰਭ ਖਿਨ ਮਹਿ ਲਹਿ ਜਾਵਣਾ ॥ ਚਲਦਿਆ ਨਾਲਿ ਨ ਚਲੈ ਸਿਰਿ ਪਾਪ ਲੈ ਜਾਵਣਾ ॥ ਜਾਂ ਪਕੜਿ ਚਲਾਇਆ ਕਾਲਿ ਤਾਂ ਖਰਾ ਡਰਾਵਣਾ ॥ ਓਹ ਵੇਲਾ ਹਥਿ ਨ ਆਵੈ ਫਿਰਿ ਪਛੁਤਾਵਣਾ ॥੬॥

Ang 645Raag Sorath · ਸੋਰਠਿ › VAAR OF RAAG SORAT’H, FOURTH MEHL

SHALOK, THIRD MEHL

Guru Amar Das, Guru Ram Das · vaar: saloks and pauri

ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਮਃ ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥

Ang 645Raag Sorath · ਸੋਰਠਿ › VAAR OF RAAG SORAT’H, FOURTH MEHL

SHALOK, THIRD MEHL

Guru Amar Das, Guru Ram Das · vaar: saloks and pauri

ਸਲੋਕੁ ਮਃ ੩ ॥ ਥਾਲੈ ਵਿਚਿ ਤੈ ਵਸਤੂ ਪਈਓ ਹਰਿ ਭੋਜਨੁ ਅੰਮ੍ਰਿਤੁ ਸਾਰੁ ॥ ਜਿਤੁ ਖਾਧੈ ਮਨੁ ਤ੍ਰਿਪਤੀਐ ਪਾਈਐ ਮੋਖ ਦੁਆਰੁ ॥ ਇਹੁ ਭੋਜਨੁ ਅਲਭੁ ਹੈ ਸੰਤਹੁ ਲਭੈ ਗੁਰ ਵੀਚਾਰਿ ॥ ਏਹ ਮੁਦਾਵਣੀ ਕਿਉ ਵਿਚਹੁ ਕਢੀਐ ਸਦਾ ਰਖੀਐ ਉਰਿ ਧਾਰਿ ॥ ਏਹ ਮੁਦਾਵਣੀ ਸਤਿਗੁਰੂ ਪਾਈ ਗੁਰਸਿਖਾ ਲਧੀ ਭਾਲਿ ॥ ਨਾਨਕ ਜਿਸੁ ਬੁਝਾਏ ਸੁ ਬੁਝਸੀ ਹਰਿ ਪਾਇਆ ਗੁਰਮੁਖਿ ਘਾਲਿ ॥੧॥ ਮਃ ੩ ॥ ਜੋ ਧੁਰਿ ਮੇਲੇ ਸੇ ਮਿਲਿ ਰਹੇ ਸਤਿਗੁਰ ਸਿਉ ਚਿਤੁ ਲਾਇ ॥ ਆਪਿ ਵਿਛੋੜੇਨੁ ਸੇ ਵਿਛੁੜੇ ਦੂਜੈ ਭਾਇ ਖੁਆਇ ॥ ਨਾਨਕ ਵਿਣੁ ਕਰਮਾ ਕਿਆ ਪਾਈਐ ਪੂਰਬਿ ਲਿਖਿਆ ਕਮਾਇ ॥੨॥ ਪਉੜੀ ॥ ਬਹਿ ਸਖੀਆ ਜਸੁ ਗਾਵਹਿ ਗਾਵਣਹਾਰੀਆ ॥ ਹਰਿ ਨਾਮੁ ਸਲਾਹਿਹੁ ਨਿਤ ਹਰਿ ਕਉ ਬਲਿਹਾਰੀਆ ॥ ਜਿਨੀ ਸੁਣਿ ਮੰਨਿਆ ਹਰਿ ਨਾਉ ਤਿਨਾ ਹਉ ਵਾਰੀਆ ॥ ਗੁਰਮੁਖੀਆ ਹਰਿ ਮੇਲੁ ਮਿਲਾਵਣਹਾਰੀਆ ॥ ਹਉ ਬਲਿ ਜਾਵਾ ਦਿਨੁ ਰਾਤਿ ਗੁਰ ਦੇਖਣਹਾਰੀਆ ॥੮॥

Text: Gurmukhi with English translation (Kulbir S Thind; English by Dr. Sant Singh Khalsa).