RAAG SORAT’H, THE WORD OF DEVOTEE KABEER JEE, FIRST HOUSE
ਚੇਰੀ ਤੈ ਸੁਮਤਿ ਕਹਾਂ ਤੇ ਪਾਈ ॥ ਜਾ ਤੇ ਭ੍ਰਮ ਕੀ ਲੀਕ ਮਿਟਾਈ ॥ ਸੁ ਰਸੁ ਕਬੀਰੈ ਜਾਨਿਆ ॥ ਮੇਰੋ ਗੁਰ ਪ੍ਰਸਾਦਿ ਮਨੁ ਮਾਨਿਆ ॥੪॥੫॥ ਜਿਹ ਬਾਝੁ ਨ ਜੀਆ ਜਾਈ ॥ ਜਉ ਮਿਲੈ ਤ ਘਾਲ ਅਘਾਈ ॥ ਸਦ ਜੀਵਨੁ ਭਲੋ ਕਹਾਂਹੀ ॥ ਮੂਏ ਬਿਨੁ ਜੀਵਨੁ ਨਾਹੀ ॥੧॥ ਅਬ ਕਿਆ ਕਥੀਐ ਗਿਆਨੁ ਬੀਚਾਰਾ ॥ ਨਿਜ ਨਿਰਖਤ ਗਤ ਬਿਉਹਾਰਾ ॥੧॥ ਰਹਾਉ ॥ ਘਸਿ ਕੁੰਕਮ ਚੰਦਨੁ ਗਾਰਿਆ ॥ ਬਿਨੁ ਨੈਨਹੁ ਜਗਤੁ ਨਿਹਾਰਿਆ ॥ ਪੂਤਿ ਪਿਤਾ ਇਕੁ ਜਾਇਆ ॥ ਬਿਨੁ ਠਾਹਰ ਨਗਰੁ ਬਸਾਇਆ ॥੨॥ ਜਾਚਕ ਜਨ ਦਾਤਾ ਪਾਇਆ ॥ ਸੋ ਦੀਆ ਨ ਜਾਈ ਖਾਇਆ ॥ ਛੋਡਿਆ ਜਾਇ ਨ ਮੂਕਾ ॥ ਅਉਰਨ ਪਹਿ ਜਾਨਾ ਚੂਕਾ ॥੩॥ ਜੋ ਜੀਵਨ ਮਰਨਾ ਜਾਨੈ ॥ ਸੋ ਪੰਚ ਸੈਲ ਸੁਖ ਮਾਨੈ ॥ ਕਬੀਰੈ ਸੋ ਧਨੁ ਪਾਇਆ ॥ ਹਰਿ ਭੇਟਤ ਆਪੁ ਮਿਟਾਇਆ ॥੪॥੬॥ ਕਿਆ ਪੜੀਐ ਕਿਆ ਗੁਨੀਐ ॥ ਕਿਆ ਬੇਦ ਪੁਰਾਨਾਂ ਸੁਨੀਐ ॥ ਪੜੇ ਸੁਨੇ ਕਿਆ ਹੋਈ ॥ ਜਉ ਸਹਜ ਨ ਮਿਲਿਓ ਸੋਈ ॥੧॥ ਹਰਿ ਕਾ ਨਾਮੁ ਨ ਜਪਸਿ ਗਵਾਰਾ ॥ ਕਿਆ ਸੋਚਹਿ ਬਾਰੰ ਬਾਰਾ ॥੧॥ ਰਹਾਉ ॥ ਅੰਧਿਆਰੇ ਦੀਪਕੁ ਚਹੀਐ ॥ ਇਕ ਬਸਤੁ ਅਗੋਚਰ ਲਹੀਐ ॥ ਬਸਤੁ ਅਗੋਚਰ ਪਾਈ ॥ ਘਟਿ ਦੀਪਕੁ ਰਹਿਆ ਸਮਾਈ ॥੨॥ ਕਹਿ ਕਬੀਰ ਅਬ ਜਾਨਿਆ ॥ ਜਬ ਜਾਨਿਆ ਤਉ ਮਨੁ ਮਾਨਿਆ ॥ ਮਨ ਮਾਨੇ ਲੋਗੁ ਨ ਪਤੀਜੈ ॥ ਨ ਪਤੀਜੈ ਤਉ ਕਿਆ ਕੀਜੈ ॥੩॥੭॥ ਹ੍ਰਿਦੈ ਕਪਟੁ ਮੁਖ ਗਿਆਨੀ ॥ ਝੂਠੇ ਕਹਾ ਬਿਲੋਵਸਿ ਪਾਨੀ ॥੧॥ ਕਾਂਇਆ ਮਾਂਜਸਿ ਕਉਨ ਗੁਨਾਂ ॥ ਜਉ ਘਟ ਭੀਤਰਿ ਹੈ ਮਲਨਾਂ ॥੧॥ ਰਹਾਉ ॥ ਲਉਕੀ ਅਠਸਠਿ ਤੀਰਥ ਨ੍ਹਾਈ ॥ ਕਉਰਾਪਨੁ ਤਊ ਨ ਜਾਈ ॥੨॥ ਕਹਿ ਕਬੀਰ ਬੀਚਾਰੀ ॥ ਭਵ ਸਾਗਰੁ ਤਾਰਿ ਮੁਰਾਰੀ ॥੩॥੮॥