RAAG SORAT’H, THE WORD OF DEVOTEE RAVI DAAS JEE
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜਬ ਹਮ ਹੋਤੇ ਤਬ ਤੂ ਨਾਹੀ ਅਬ ਤੂਹੀ ਮੈ ਨਾਹੀ ॥ ਅਨਲ ਅਗਮ ਜੈਸੇ ਲਹਰਿ ਮਇ ਓਦਧਿ ਜਲ ਕੇਵਲ ਜਲ ਮਾਂਹੀ ॥੧॥ ਮਾਧਵੇ ਕਿਆ ਕਹੀਐ ਭ੍ਰਮੁ ਐਸਾ ॥ ਜੈਸਾ ਮਾਨੀਐ ਹੋਇ ਨ ਤੈਸਾ ॥੧॥ ਰਹਾਉ ॥ ਨਰਪਤਿ ਏਕੁ ਸਿੰਘਾਸਨਿ ਸੋਇਆ ਸੁਪਨੇ ਭਇਆ ਭਿਖਾਰੀ ॥ ਅਛਤ ਰਾਜ ਬਿਛੁਰਤ ਦੁਖੁ ਪਾਇਆ ਸੋ ਗਤਿ ਭਈ ਹਮਾਰੀ ॥੨॥ ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ ਅਬ ਕਛੁ ਮਰਮੁ ਜਨਾਇਆ ॥ ਅਨਿਕ ਕਟਕ ਜੈਸੇ ਭੂਲਿ ਪਰੇ ਅਬ ਕਹਤੇ ਕਹਨੁ ਨ ਆਇਆ ॥੩॥ ਸਰਬੇ ਏਕੁ ਅਨੇਕੈ ਸੁਆਮੀ ਸਭ ਘਟ ਭੁੋਗਵੈ ਸੋਈ ॥ ਕਹਿ ਰਵਿਦਾਸ ਹਾਥ ਪੈ ਨੇਰੈ ਸਹਜੇ ਹੋਇ ਸੁ ਹੋਈ ॥੪॥੧॥ ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥ ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥ ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥ ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥ ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥ ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥