Sri Guru Granth Sahib › Raag Dhanasri

Ang 667

Ang 666–667Raag Dhanasri · ਧਨਾਸਰੀ

DHANAASAREE, FOURTH MEHL, FIRST HOUSE, CHAU-PADAS

Guru Ram Das · shabad

ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥ ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥

Ang 667Raag Dhanasri · ਧਨਾਸਰੀ › DHANAASAREE, FOURTH MEHL, FIRST HOUSE, CHAU-PADAS

DHANAASAREE, FOURTH MEHL

Guru Ram Das · shabad

ਧਨਾਸਰੀ ਮਹਲਾ ੪ ॥ ਹਰਿ ਕੇ ਸੰਤ ਜਨਾ ਹਰਿ ਜਪਿਓ ਤਿਨ ਕਾ ਦੂਖੁ ਭਰਮੁ ਭਉ ਭਾਗੀ ॥ ਅਪਨੀ ਸੇਵਾ ਆਪਿ ਕਰਾਈ ਗੁਰਮਤਿ ਅੰਤਰਿ ਜਾਗੀ ॥੧॥ ਹਰਿ ਕੈ ਨਾਮਿ ਰਤਾ ਬੈਰਾਗੀ ॥ ਹਰਿ ਹਰਿ ਕਥਾ ਸੁਣੀ ਮਨਿ ਭਾਈ ਗੁਰਮਤਿ ਹਰਿ ਲਿਵ ਲਾਗੀ ॥੧॥ ਰਹਾਉ ॥ ਸੰਤ ਜਨਾ ਕੀ ਜਾਤਿ ਹਰਿ ਸੁਆਮੀ ਤੁਮ੍ਹ ਠਾਕੁਰ ਹਮ ਸਾਂਗੀ ॥ ਜੈਸੀ ਮਤਿ ਦੇਵਹੁ ਹਰਿ ਸੁਆਮੀ ਹਮ ਤੈਸੇ ਬੁਲਗ ਬੁਲਾਗੀ ॥੨॥ ਕਿਆ ਹਮ ਕਿਰਮ ਨਾਨ੍ਹ ਨਿਕ ਕੀਰੇ ਤੁਮ੍ਹ ਵਡ ਪੁਰਖ ਵਡਾਗੀ ॥ ਤੁਮ੍ਹਰੀ ਗਤਿ ਮਿਤਿ ਕਹਿ ਨ ਸਕਹ ਪ੍ਰਭ ਹਮ ਕਿਉ ਕਰਿ ਮਿਲਹ ਅਭਾਗੀ ॥੩ ॥ ਹਰਿ ਪ੍ਰਭ ਸੁਆਮੀ ਕਿਰਪਾ ਧਾਰਹੁ ਹਮ ਹਰਿ ਹਰਿ ਸੇਵਾ ਲਾਗੀ ॥ ਨਾਨਕ ਦਾਸਨਿ ਦਾਸੁ ਕਰਹੁ ਪ੍ਰਭ ਹਮ ਹਰਿ ਕਥਾ ਕਥਾਗੀ ॥੪॥੨॥

Ang 667Raag Dhanasri · ਧਨਾਸਰੀ › DHANAASAREE, FOURTH MEHL, FIRST HOUSE, CHAU-PADAS

DHANAASAREE, FOURTH MEHL

Guru Ram Das · shabad

ਧਨਾਸਰੀ ਮਹਲਾ ੪ ॥ ਹਰਿ ਕਾ ਸੰਤੁ ਸਤਗੁਰੁ ਸਤ ਪੁਰਖਾ ਜੋ ਬੋਲੈ ਹਰਿ ਹਰਿ ਬਾਨੀ ॥ ਜੋ ਜੋ ਕਹੈ ਸੁਣੈ ਸੋ ਮੁਕਤਾ ਹਮ ਤਿਸ ਕੈ ਸਦ ਕੁਰਬਾਨੀ ॥੧॥ ਹਰਿ ਕੇ ਸੰਤ ਸੁਨਹੁ ਜਸੁ ਕਾਨੀ ॥ ਹਰਿ ਹਰਿ ਕਥਾ ਸੁਨਹੁ ਇਕ ਨਿਮਖ ਪਲ ਸਭਿ ਕਿਲਵਿਖ ਪਾਪ ਲਹਿ ਜਾਨੀ ॥੧॥ ਰਹਾਉ ॥ ਐਸਾ ਸੰਤੁ ਸਾਧੁ ਜਿਨ ਪਾਇਆ ਤੇ ਵਡ ਪੁਰਖ ਵਡਾਨੀ ॥ ਤਿਨ ਕੀ ਧੂਰਿ ਮੰਗਹ ਪ੍ਰਭ ਸੁਆਮੀ ਹਮ ਹਰਿ ਲੋਚ ਲੁਚਾਨੀ ॥੨॥ ਹਰਿ ਹਰਿ ਸਫਲਿਓ ਬਿਰਖੁ ਪ੍ਰਭ ਸੁਆਮੀ ਜਿਨ ਜਪਿਓ ਸੇ ਤ੍ਰਿਪਤਾਨੀ ॥ ਹਰਿ ਹਰਿ ਅੰਮ੍ਰਿਤੁ ਪੀ ਤ੍ਰਿਪਤਾਸੇ ਸਭ ਲਾਥੀ ਭੂਖ ਭੁਖਾਨੀ ॥੩॥ ਜਿਨ ਕੇ ਵਡੇ ਭਾਗ ਵਡ ਊਚੇ ਤਿਨ ਹਰਿ ਜਪਿਓ ਜਪਾਨੀ ॥ ਤਿਨ ਹਰਿ ਸੰਗਤਿ ਮੇਲਿ ਪ੍ਰਭ ਸੁਆਮੀ ਜਨ ਨਾਨਕ ਦਾਸ ਦਸਾਨੀ ॥੪॥੩॥

Ang 667–668Raag Dhanasri · ਧਨਾਸਰੀ › DHANAASAREE, FOURTH MEHL, FIRST HOUSE, CHAU-PADAS

DHANAASAREE, FOURTH MEHL

Guru Ram Das · shabad

ਧਨਾਸਰੀ ਮਹਲਾ ੪ ॥ ਹਮ ਅੰਧੁਲੇ ਅੰਧ ਬਿਖੈ ਬਿਖੁ ਰਾਤੇ ਕਿਉ ਚਾਲਹ ਗੁਰ ਚਾਲੀ ॥ ਸਤਗੁਰੁ ਦਇਆ ਕਰੇ ਸੁਖਦਾਤਾ ਹਮ ਲਾਵੈ ਆਪਨ ਪਾਲੀ ॥੧॥ ਗੁਰਸਿਖ ਮੀਤ ਚਲਹੁ ਗੁਰ ਚਾਲੀ ॥ ਜੋ ਗੁਰੁ ਕਹੈ ਸੋਈ ਭਲ ਮਾਨਹੁ ਹਰਿ ਹਰਿ ਕਥਾ ਨਿਰਾਲੀ ॥੧॥ ਰਹਾਉ ॥ ਹਰਿ ਕੇ ਸੰਤ ਸੁਣਹੁ ਜਨ ਭਾਈ ਗੁਰੁ ਸੇਵਿਹੁ ਬੇਗਿ ਬੇਗਾਲੀ ॥ ਸਤਗੁਰੁ ਸੇਵਿ ਖਰਚੁ ਹਰਿ ਬਾਧਹੁ ਮਤ ਜਾਣਹੁ ਆਜੁ ਕਿ ਕਾਲ੍ਹੀ ॥੨॥ ਹਰਿ ਕੇ ਸੰਤ ਜਪਹੁ ਹਰਿ ਜਪਣਾ ਹਰਿ ਸੰਤੁ ਚਲੈ ਹਰਿ ਨਾਲੀ ॥ ਜਿਨ ਹਰਿ ਜਪਿਆ ਸੇ ਹਰਿ ਹੋਏ ਹਰਿ ਮਿਲਿਆ ਕੇਲ ਕੇਲਾਲੀ ॥੩॥ ਹਰਿ ਹਰਿ ਜਪਨੁ ਜਪਿ ਲੋਚ ਲੁੋਚਾਨੀ ਹਰਿ ਕਿਰਪਾ ਕਰਿ ਬਨਵਾਲੀ ॥ ਜਨ ਨਾਨਕ ਸੰਗਤਿ ਸਾਧ ਹਰਿ ਮੇਲਹੁ ਹਮ ਸਾਧ ਜਨਾ ਪਗ ਰਾਲੀ ॥੪॥੪॥

Text: Gurmukhi with English translation (Kulbir S Thind; English by Dr. Sant Singh Khalsa).