DHANAASAREE, FOURTH MEHL
ਧਨਾਸਰੀ ਮਹਲਾ ੪ ॥ ਹਮ ਅੰਧੁਲੇ ਅੰਧ ਬਿਖੈ ਬਿਖੁ ਰਾਤੇ ਕਿਉ ਚਾਲਹ ਗੁਰ ਚਾਲੀ ॥ ਸਤਗੁਰੁ ਦਇਆ ਕਰੇ ਸੁਖਦਾਤਾ ਹਮ ਲਾਵੈ ਆਪਨ ਪਾਲੀ ॥੧॥ ਗੁਰਸਿਖ ਮੀਤ ਚਲਹੁ ਗੁਰ ਚਾਲੀ ॥ ਜੋ ਗੁਰੁ ਕਹੈ ਸੋਈ ਭਲ ਮਾਨਹੁ ਹਰਿ ਹਰਿ ਕਥਾ ਨਿਰਾਲੀ ॥੧॥ ਰਹਾਉ ॥ ਹਰਿ ਕੇ ਸੰਤ ਸੁਣਹੁ ਜਨ ਭਾਈ ਗੁਰੁ ਸੇਵਿਹੁ ਬੇਗਿ ਬੇਗਾਲੀ ॥ ਸਤਗੁਰੁ ਸੇਵਿ ਖਰਚੁ ਹਰਿ ਬਾਧਹੁ ਮਤ ਜਾਣਹੁ ਆਜੁ ਕਿ ਕਾਲ੍ਹੀ ॥੨॥ ਹਰਿ ਕੇ ਸੰਤ ਜਪਹੁ ਹਰਿ ਜਪਣਾ ਹਰਿ ਸੰਤੁ ਚਲੈ ਹਰਿ ਨਾਲੀ ॥ ਜਿਨ ਹਰਿ ਜਪਿਆ ਸੇ ਹਰਿ ਹੋਏ ਹਰਿ ਮਿਲਿਆ ਕੇਲ ਕੇਲਾਲੀ ॥੩॥ ਹਰਿ ਹਰਿ ਜਪਨੁ ਜਪਿ ਲੋਚ ਲੁੋਚਾਨੀ ਹਰਿ ਕਿਰਪਾ ਕਰਿ ਬਨਵਾਲੀ ॥ ਜਨ ਨਾਨਕ ਸੰਗਤਿ ਸਾਧ ਹਰਿ ਮੇਲਹੁ ਹਮ ਸਾਧ ਜਨਾ ਪਗ ਰਾਲੀ ॥੪॥੪॥
DHANAASAREE, FOURTH MEHL: I am blind, totally blind, entangled in corruption and poison. How can I walk on the Guru’s Path? If the True Guru, the Giver of peace, shows His kindness, He attaches us to the hem of His robe. ||1|| O Sikhs of the Guru, O friends, walk on the Guru’s Path. Whatever the Guru says, accept that as good; the sermon of the Lord, Har, Har, is unique and wonderful. ||1|| Pause|| O Saints of the Lord, O Siblings of Destiny, listen: serve the Guru, quickly now! Let your service to the True Guru be your supplies on the Lord’s Path; pack them up, and don’t think of today or tomorrow. ||2|| O Saints of the Lord, chant the chant of the Lord’s Name; the Lord’s Saints walk with the Lord. Those who meditate on the Lord, become the Lord; the playful, wondrous Lord meets them. ||3|| To chant the chant of the Lord’s Name, Har, Har, is the longing I long for; have Mercy upon me, O Lord of the world-forest. O Lord, unite servant Nanak with the Saadh Sangat, the Company of the Holy; make me the dust of the feet of the Holy. ||4||4||