Sri Guru Granth Sahib › Sri Raag

Ang 67

Ang 66–67Sri Raag · ਸਿਰੀਰਾਗੁ › SEVENTEEN ASHTAPADEES OF THE FIRST MEHL. SIREE RAAG, THIRD MEHL, FIRST HOUSE, ASHTAPADEES

SIREE RAAG, THIRD MEHL

Guru Amar Das · ashtpadi

ਸਿਰੀਰਾਗੁ ਮਹਲਾ ੩ ॥ ਗੁਰਮੁਖਿ ਨਾਮੁ ਧਿਆਈਐ ਮਨਮੁਖਿ ਬੂਝ ਨ ਪਾਇ ॥ ਗੁਰਮੁਖਿ ਸਦਾ ਮੁਖ ਊਜਲੇ ਹਰਿ ਵਸਿਆ ਮਨਿ ਆਇ ॥ ਸਹਜੇ ਹੀ ਸੁਖੁ ਪਾਈਐ ਸਹਜੇ ਰਹੈ ਸਮਾਇ ॥੧॥ ਭਾਈ ਰੇ ਦਾਸਨਿ ਦਾਸਾ ਹੋਇ ॥ ਗੁਰ ਕੀ ਸੇਵਾ ਗੁਰ ਭਗਤਿ ਹੈ ਵਿਰਲਾ ਪਾਏ ਕੋਇ ॥੧॥ ਰਹਾਉ ॥ ਸਦਾ ਸੁਹਾਗੁ ਸੁਹਾਗਣੀ ਜੇ ਚਲਹਿ ਸਤਿਗੁਰ ਭਾਇ ॥ ਸਦਾ ਪਿਰੁ ਨਿਹਚਲੁ ਪਾਈਐ ਨਾ ਓਹੁ ਮਰੈ ਨ ਜਾਇ ॥ ਸਬਦਿ ਮਿਲੀ ਨਾ ਵੀਛੁੜੈ ਪਿਰ ਕੈ ਅੰਕਿ ਸਮਾਇ ॥੨॥ ਹਰਿ ਨਿਰਮਲੁ ਅਤਿ ਊਜਲਾ ਬਿਨੁ ਗੁਰ ਪਾਇਆ ਨ ਜਾਇ ॥ ਪਾਠੁ ਪੜੈ ਨਾ ਬੂਝਈ ਭੇਖੀ ਭਰਮਿ ਭੁਲਾਇ ॥ ਗੁਰਮਤੀ ਹਰਿ ਸਦਾ ਪਾਇਆ ਰਸਨਾ ਹਰਿ ਰਸੁ ਸਮਾਇ ॥੩॥ ਮਾਇਆ ਮੋਹੁ ਚੁਕਾਇਆ ਗੁਰਮਤੀ ਸਹਜਿ ਸੁਭਾਇ ॥ ਬਿਨੁ ਸਬਦੈ ਜਗੁ ਦੁਖੀਆ ਫਿਰੈ ਮਨਮੁਖਾ ਨੋ ਗਈ ਖਾਇ ॥ ਸਬਦੇ ਨਾਮੁ ਧਿਆਈਐ ਸਬਦੇ ਸਚਿ ਸਮਾਇ ॥੪॥ ਮਾਇਆ ਭੂਲੇ ਸਿਧ ਫਿਰਹਿ ਸਮਾਧਿ ਨ ਲਗੈ ਸੁਭਾਇ ॥ ਤੀਨੇ ਲੋਅ ਵਿਆਪਤ ਹੈ ਅਧਿਕ ਰਹੀ ਲਪਟਾਇ ॥ ਬਿਨੁ ਗੁਰ ਮੁਕਤਿ ਨ ਪਾਈਐ ਨਾ ਦੁਬਿਧਾ ਮਾਇਆ ਜਾਇ ॥੫॥ ਮਾਇਆ ਕਿਸ ਨੋ ਆਖੀਐ ਕਿਆ ਮਾਇਆ ਕਰਮ ਕਮਾਇ ॥ ਦੁਖਿ ਸੁਖਿ ਏਹੁ ਜੀਉ ਬਧੁ ਹੈ ਹਉਮੈ ਕਰਮ ਕਮਾਇ ॥ ਬਿਨੁ ਸਬਦੈ ਭਰਮੁ ਨ ਚੂਕਈ ਨਾ ਵਿਚਹੁ ਹਉਮੈ ਜਾਇ ॥੬॥ ਬਿਨੁ ਪ੍ਰੀਤੀ ਭਗਤਿ ਨ ਹੋਵਈ ਬਿਨੁ ਸਬਦੈ ਥਾਇ ਨ ਪਾਇ ॥ ਸਬਦੇ ਹਉਮੈ ਮਾਰੀਐ ਮਾਇਆ ਕਾ ਭ੍ਰਮੁ ਜਾਇ ॥ ਨਾਮੁ ਪਦਾਰਥੁ ਪਾਈਐ ਗੁਰਮੁਖਿ ਸਹਜਿ ਸੁਭਾਇ ॥੭॥ ਬਿਨੁ ਗੁਰ ਗੁਣ ਨ ਜਾਪਨੀ ਬਿਨੁ ਗੁਣ ਭਗਤਿ ਨ ਹੋਇ ॥ ਭਗਤਿ ਵਛਲੁ ਹਰਿ ਮਨਿ ਵਸਿਆ ਸਹਜਿ ਮਿਲਿਆ ਪ੍ਰਭੁ ਸੋਇ ॥ ਨਾਨਕ ਸਬਦੇ ਹਰਿ ਸਾਲਾਹੀਐ ਕਰਮਿ ਪਰਾਪਤਿ ਹੋਇ ॥੮॥੪॥੨੧॥

Ang 67–68Sri Raag · ਸਿਰੀਰਾਗੁ › SEVENTEEN ASHTAPADEES OF THE FIRST MEHL. SIREE RAAG, THIRD MEHL, FIRST HOUSE, ASHTAPADEES

SIREE RAAG, THIRD MEHL

Guru Amar Das · ashtpadi

ਸਿਰੀਰਾਗੁ ਮਹਲਾ ੩ ॥ ਮਾਇਆ ਮੋਹੁ ਮੇਰੈ ਪ੍ਰਭਿ ਕੀਨਾ ਆਪੇ ਭਰਮਿ ਭੁਲਾਏ ॥ ਮਨਮੁਖਿ ਕਰਮ ਕਰਹਿ ਨਹੀ ਬੂਝਹਿ ਬਿਰਥਾ ਜਨਮੁ ਗਵਾਏ ॥ ਗੁਰਬਾਣੀ ਇਸੁ ਜਗ ਮਹਿ ਚਾਨਣੁ ਕਰਮਿ ਵਸੈ ਮਨਿ ਆਏ ॥੧॥ ਮਨ ਰੇ ਨਾਮੁ ਜਪਹੁ ਸੁਖੁ ਹੋਇ ॥ ਗੁਰੁ ਪੂਰਾ ਸਾਲਾਹੀਐ ਸਹਜਿ ਮਿਲੈ ਪ੍ਰਭੁ ਸੋਇ ॥੧॥ ਰਹਾਉ ॥ ਭਰਮੁ ਗਇਆ ਭਉ ਭਾਗਿਆ ਹਰਿ ਚਰਣੀ ਚਿਤੁ ਲਾਇ ॥ ਗੁਰਮੁਖਿ ਸਬਦੁ ਕਮਾਈਐ ਹਰਿ ਵਸੈ ਮਨਿ ਆਇ ॥ ਘਰਿ ਮਹਲਿ ਸਚਿ ਸਮਾਈਐ ਜਮਕਾਲੁ ਨ ਸਕੈ ਖਾਇ ॥੨॥ ਨਾਮਾ ਛੀਬਾ ਕਬੀਰੁ ਜੁੋਲਾਹਾ ਪੂਰੇ ਗੁਰ ਤੇ ਗਤਿ ਪਾਈ ॥ ਬ੍ਰਹਮ ਕੇ ਬੇਤੇ ਸਬਦੁ ਪਛਾਣਹਿ ਹਉਮੈ ਜਾਤਿ ਗਵਾਈ ॥ ਸੁਰਿ ਨਰ ਤਿਨ ਕੀ ਬਾਣੀ ਗਾਵਹਿ ਕੋਇ ਨ ਮੇਟੈ ਭਾਈ ॥੩॥ ਦੈਤ ਪੁਤੁ ਕਰਮ ਧਰਮ ਕਿਛੁ ਸੰਜਮ ਨ ਪੜੈ ਦੂਜਾ ਭਾਉ ਨ ਜਾਣੈ ॥ ਸਤਿਗੁਰੁ ਭੇਟਿਐ ਨਿਰਮਲੁ ਹੋਆ ਅਨਦਿਨੁ ਨਾਮੁ ਵਖਾਣੈ ॥ ਏਕੋ ਪੜੈ ਏਕੋ ਨਾਉ ਬੂਝੈ ਦੂਜਾ ਅਵਰੁ ਨ ਜਾਣੈ ॥੪॥ ਖਟੁ ਦਰਸਨ ਜੋਗੀ ਸੰਨਿਆਸੀ ਬਿਨੁ ਗੁਰ ਭਰਮਿ ਭੁਲਾਏ ॥ ਸਤਿਗੁਰੁ ਸੇਵਹਿ ਤਾ ਗਤਿ ਮਿਤਿ ਪਾਵਹਿ ਹਰਿ ਜੀਉ ਮੰਨਿ ਵਸਾਏ ॥ ਸਚੀ ਬਾਣੀ ਸਿਉ ਚਿਤੁ ਲਾਗੈ ਆਵਣੁ ਜਾਣੁ ਰਹਾਏ ॥੫॥ ਪੰਡਿਤ ਪੜਿ ਪੜਿ ਵਾਦੁ ਵਖਾਣਹਿ ਬਿਨੁ ਗੁਰ ਭਰਮਿ ਭੁਲਾਏ ॥ ਲਖ ਚਉਰਾਸੀਹ ਫੇਰੁ ਪਇਆ ਬਿਨੁ ਸਬਦੈ ਮੁਕਤਿ ਨ ਪਾਏ ॥ ਜਾ ਨਾਉ ਚੇਤੈ ਤਾ ਗਤਿ ਪਾਏ ਜਾ ਸਤਿਗੁਰੁ ਮੇਲਿ ਮਿਲਾਏ ॥੬॥ ਸਤਸੰਗਤਿ ਮਹਿ ਨਾਮੁ ਹਰਿ ਉਪਜੈ ਜਾ ਸਤਿਗੁਰੁ ਮਿਲੈ ਸੁਭਾਏ ॥ ਮਨੁ ਤਨੁ ਅਰਪੀ ਆਪੁ ਗਵਾਈ ਚਲਾ ਸਤਿਗੁਰ ਭਾਏ ॥ ਸਦ ਬਲਿਹਾਰੀ ਗੁਰ ਅਪੁਨੇ ਵਿਟਹੁ ਜਿ ਹਰਿ ਸੇਤੀ ਚਿਤੁ ਲਾਏ ॥੭॥ ਸੋ ਬ੍ਰਾਹਮਣੁ ਬ੍ਰਹਮੁ ਜੋ ਬਿੰਦੇ ਹਰਿ ਸੇਤੀ ਰੰਗਿ ਰਾਤਾ ॥ ਪ੍ਰਭੁ ਨਿਕਟਿ ਵਸੈ ਸਭਨਾ ਘਟ ਅੰਤਰਿ ਗੁਰਮੁਖਿ ਵਿਰਲੈ ਜਾਤਾ ॥ ਨਾਨਕ ਨਾਮੁ ਮਿਲੈ ਵਡਿਆਈ ਗੁਰ ਕੈ ਸਬਦਿ ਪਛਾਤਾ ॥੮॥੫॥੨੨॥

Text: Gurmukhi with English translation (Kulbir S Thind; English by Dr. Sant Singh Khalsa).