Sri Guru Granth Sahib › Raag Dhanasri

Ang 689

Ang 688–689Raag Dhanasri · ਧਨਾਸਰੀ › DHANAASAREE, FIFTH MEHL, SIXTH HOUSE, ASHTAPADEES

DHANAASAREE, FIRST MEHL

Guru Nanak Dev · chhant

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥

Ang 689Raag Dhanasri · ਧਨਾਸਰੀ › DHANAASAREE, FIFTH MEHL, SIXTH HOUSE, ASHTAPADEES

DHANAASAREE, CHHANT, FIRST MEHL

Guru Nanak Dev · chhant · part 1 of 2

ਧਨਾਸਰੀ ਛੰਤ ਮਹਲਾ ੧ ॥ ਪਿਰ ਸੰਗਿ ਮੂਠੜੀਏ ਖਬਰਿ ਨ ਪਾਈਆ ਜੀਉ ॥ ਮਸਤਕਿ ਲਿਖਿਅੜਾ ਲੇਖੁ ਪੁਰਬਿ ਕਮਾਇਆ ਜੀਉ ॥ ਲੇਖੁ ਨ ਮਿਟਈ ਪੁਰਬਿ ਕਮਾਇਆ ਕਿਆ ਜਾਣਾ ਕਿਆ ਹੋਸੀ ॥ ਗੁਣੀ ਅਚਾਰਿ ਨਹੀ ਰੰਗਿ ਰਾਤੀ ਅਵਗੁਣ ਬਹਿ ਬਹਿ ਰੋਸੀ ॥ ਧਨੁ ਜੋਬਨੁ ਆਕ ਕੀ ਛਾਇਆ ਬਿਰਧਿ ਭਏ ਦਿਨ ਪੁੰਨਿਆ ॥ ਨਾਨਕ ਨਾਮ ਬਿਨਾ ਦੋਹਾਗਣਿ ਛੂਟੀ ਝੂਠਿ ਵਿਛੁੰਨਿਆ ॥੧॥ ਬੂਡੀ ਘਰੁ ਘਾਲਿਓ ਗੁਰ ਕੈ ਭਾਇ ਚਲੋ ॥ ਸਾਚਾ ਨਾਮੁ ਧਿਆਇ ਪਾਵਹਿ ਸੁਖਿ ਮਹਲੋ ॥ ਹਰਿ ਨਾਮੁ ਧਿਆਏ ਤਾ ਸੁਖੁ ਪਾਏ ਪੇਈਅੜੈ ਦਿਨ ਚਾਰੇ ॥ ਨਿਜ ਘਰਿ ਜਾਇ ਬਹੈ ਸਚੁ ਪਾਏ ਅਨਦਿਨੁ ਨਾਲਿ ਪਿਆਰੇ ॥ ਵਿਣੁ ਭਗਤੀ ਘਰਿ ਵਾਸੁ ਨ ਹੋਵੀ ਸੁਣਿਅਹੁ ਲੋਕ ਸਬਾਏ ॥ ਨਾਨਕ ਸਰਸੀ ਤਾ ਪਿਰੁ ਪਾਏ ਰਾਤੀ ਸਾਚੈ ਨਾਏ ॥੨॥

Ang 689Raag Dhanasri · ਧਨਾਸਰੀ › DHANAASAREE, FIFTH MEHL, SIXTH HOUSE, ASHTAPADEES

DHANAASAREE, CHHANT, FIRST MEHL

Guru Nanak Dev · chhant · part 2 of 2

ਪਿਰੁ ਧਨ ਭਾਵੈ ਤਾ ਪਿਰ ਭਾਵੈ ਨਾਰੀ ਜੀਉ ॥ ਰੰਗਿ ਪ੍ਰੀਤਮ ਰਾਤੀ ਗੁਰ ਕੈ ਸਬਦਿ ਵੀਚਾਰੀ ਜੀਉ ॥ ਗੁਰ ਸਬਦਿ ਵੀਚਾਰੀ ਨਾਹ ਪਿਆਰੀ ਨਿਵਿ ਨਿਵਿ ਭਗਤਿ ਕਰੇਈ ॥ ਮਾਇਆ ਮੋਹੁ ਜਲਾਏ ਪ੍ਰੀਤਮੁ ਰਸ ਮਹਿ ਰੰਗੁ ਕਰੇਈ ॥ ਪ੍ਰਭ ਸਾਚੇ ਸੇਤੀ ਰੰਗਿ ਰੰਗੇਤੀ ਲਾਲ ਭਈ ਮਨੁ ਮਾਰੀ ॥ ਨਾਨਕ ਸਾਚਿ ਵਸੀ ਸੋਹਾਗਣਿ ਪਿਰ ਸਿਉ ਪ੍ਰੀਤਿ ਪਿਆਰੀ ॥੩॥ ਪਿਰ ਘਰਿ ਸੋਹੈ ਨਾਰਿ ਜੇ ਪਿਰ ਭਾਵਏ ਜੀਉ ॥ ਝੂਠੇ ਵੈਣ ਚਵੇ ਕਾਮਿ ਨ ਆਵਏ ਜੀਉ ॥ ਝੂਠੁ ਅਲਾਵੈ ਕਾਮਿ ਨ ਆਵੈ ਨਾ ਪਿਰੁ ਦੇਖੈ ਨੈਣੀ ॥ ਅਵਗੁਣਿਆਰੀ ਕੰਤਿ ਵਿਸਾਰੀ ਛੂਟੀ ਵਿਧਣ ਰੈਣੀ ॥ ਗੁਰ ਸਬਦੁ ਨ ਮਾਨੈ ਫਾਹੀ ਫਾਥੀ ਸਾ ਧਨ ਮਹਲੁ ਨ ਪਾਏ ॥ ਨਾਨਕ ਆਪੇ ਆਪੁ ਪਛਾਣੈ ਗੁਰਮੁਖਿ ਸਹਜਿ ਸਮਾਏ ॥੪॥ ਧਨ ਸੋਹਾਗਣਿ ਨਾਰਿ ਜਿਨਿ ਪਿਰੁ ਜਾਣਿਆ ਜੀਉ ॥ ਨਾਮ ਬਿਨਾ ਕੂੜਿਆਰਿ ਕੂੜੁ ਕਮਾਣਿਆ ਜੀਉ ॥ ਹਰਿ ਭਗਤਿ ਸੁਹਾਵੀ ਸਾਚੇ ਭਾਵੀ ਭਾਇ ਭਗਤਿ ਪ੍ਰਭ ਰਾਤੀ ॥ ਪਿਰੁ ਰਲੀਆਲਾ ਜੋਬਨਿ ਬਾਲਾ ਤਿਸੁ ਰਾਵੇ ਰੰਗਿ ਰਾਤੀ ॥ ਗੁਰ ਸਬਦਿ ਵਿਗਾਸੀ ਸਹੁ ਰਾਵਾਸੀ ਫਲੁ ਪਾਇਆ ਗੁਣਕਾਰੀ ॥ ਨਾਨਕ ਸਾਚੁ ਮਿਲੈ ਵਡਿਆਈ ਪਿਰ ਘਰਿ ਸੋਹੈ ਨਾਰੀ ॥੫॥੩॥

Text: Gurmukhi with English translation (Kulbir S Thind; English by Dr. Sant Singh Khalsa).