Sri Guru Granth Sahib › Sri Raag

Ang 68

Ang 67–68Sri Raag · ਸਿਰੀਰਾਗੁ › SEVENTEEN ASHTAPADEES OF THE FIRST MEHL. SIREE RAAG, THIRD MEHL, FIRST HOUSE, ASHTAPADEES

SIREE RAAG, THIRD MEHL

Guru Amar Das · ashtpadi

ਸਿਰੀਰਾਗੁ ਮਹਲਾ ੩ ॥ ਮਾਇਆ ਮੋਹੁ ਮੇਰੈ ਪ੍ਰਭਿ ਕੀਨਾ ਆਪੇ ਭਰਮਿ ਭੁਲਾਏ ॥ ਮਨਮੁਖਿ ਕਰਮ ਕਰਹਿ ਨਹੀ ਬੂਝਹਿ ਬਿਰਥਾ ਜਨਮੁ ਗਵਾਏ ॥ ਗੁਰਬਾਣੀ ਇਸੁ ਜਗ ਮਹਿ ਚਾਨਣੁ ਕਰਮਿ ਵਸੈ ਮਨਿ ਆਏ ॥੧॥ ਮਨ ਰੇ ਨਾਮੁ ਜਪਹੁ ਸੁਖੁ ਹੋਇ ॥ ਗੁਰੁ ਪੂਰਾ ਸਾਲਾਹੀਐ ਸਹਜਿ ਮਿਲੈ ਪ੍ਰਭੁ ਸੋਇ ॥੧॥ ਰਹਾਉ ॥ ਭਰਮੁ ਗਇਆ ਭਉ ਭਾਗਿਆ ਹਰਿ ਚਰਣੀ ਚਿਤੁ ਲਾਇ ॥ ਗੁਰਮੁਖਿ ਸਬਦੁ ਕਮਾਈਐ ਹਰਿ ਵਸੈ ਮਨਿ ਆਇ ॥ ਘਰਿ ਮਹਲਿ ਸਚਿ ਸਮਾਈਐ ਜਮਕਾਲੁ ਨ ਸਕੈ ਖਾਇ ॥੨॥ ਨਾਮਾ ਛੀਬਾ ਕਬੀਰੁ ਜੁੋਲਾਹਾ ਪੂਰੇ ਗੁਰ ਤੇ ਗਤਿ ਪਾਈ ॥ ਬ੍ਰਹਮ ਕੇ ਬੇਤੇ ਸਬਦੁ ਪਛਾਣਹਿ ਹਉਮੈ ਜਾਤਿ ਗਵਾਈ ॥ ਸੁਰਿ ਨਰ ਤਿਨ ਕੀ ਬਾਣੀ ਗਾਵਹਿ ਕੋਇ ਨ ਮੇਟੈ ਭਾਈ ॥੩॥ ਦੈਤ ਪੁਤੁ ਕਰਮ ਧਰਮ ਕਿਛੁ ਸੰਜਮ ਨ ਪੜੈ ਦੂਜਾ ਭਾਉ ਨ ਜਾਣੈ ॥ ਸਤਿਗੁਰੁ ਭੇਟਿਐ ਨਿਰਮਲੁ ਹੋਆ ਅਨਦਿਨੁ ਨਾਮੁ ਵਖਾਣੈ ॥ ਏਕੋ ਪੜੈ ਏਕੋ ਨਾਉ ਬੂਝੈ ਦੂਜਾ ਅਵਰੁ ਨ ਜਾਣੈ ॥੪॥ ਖਟੁ ਦਰਸਨ ਜੋਗੀ ਸੰਨਿਆਸੀ ਬਿਨੁ ਗੁਰ ਭਰਮਿ ਭੁਲਾਏ ॥ ਸਤਿਗੁਰੁ ਸੇਵਹਿ ਤਾ ਗਤਿ ਮਿਤਿ ਪਾਵਹਿ ਹਰਿ ਜੀਉ ਮੰਨਿ ਵਸਾਏ ॥ ਸਚੀ ਬਾਣੀ ਸਿਉ ਚਿਤੁ ਲਾਗੈ ਆਵਣੁ ਜਾਣੁ ਰਹਾਏ ॥੫॥ ਪੰਡਿਤ ਪੜਿ ਪੜਿ ਵਾਦੁ ਵਖਾਣਹਿ ਬਿਨੁ ਗੁਰ ਭਰਮਿ ਭੁਲਾਏ ॥ ਲਖ ਚਉਰਾਸੀਹ ਫੇਰੁ ਪਇਆ ਬਿਨੁ ਸਬਦੈ ਮੁਕਤਿ ਨ ਪਾਏ ॥ ਜਾ ਨਾਉ ਚੇਤੈ ਤਾ ਗਤਿ ਪਾਏ ਜਾ ਸਤਿਗੁਰੁ ਮੇਲਿ ਮਿਲਾਏ ॥੬॥ ਸਤਸੰਗਤਿ ਮਹਿ ਨਾਮੁ ਹਰਿ ਉਪਜੈ ਜਾ ਸਤਿਗੁਰੁ ਮਿਲੈ ਸੁਭਾਏ ॥ ਮਨੁ ਤਨੁ ਅਰਪੀ ਆਪੁ ਗਵਾਈ ਚਲਾ ਸਤਿਗੁਰ ਭਾਏ ॥ ਸਦ ਬਲਿਹਾਰੀ ਗੁਰ ਅਪੁਨੇ ਵਿਟਹੁ ਜਿ ਹਰਿ ਸੇਤੀ ਚਿਤੁ ਲਾਏ ॥੭॥ ਸੋ ਬ੍ਰਾਹਮਣੁ ਬ੍ਰਹਮੁ ਜੋ ਬਿੰਦੇ ਹਰਿ ਸੇਤੀ ਰੰਗਿ ਰਾਤਾ ॥ ਪ੍ਰਭੁ ਨਿਕਟਿ ਵਸੈ ਸਭਨਾ ਘਟ ਅੰਤਰਿ ਗੁਰਮੁਖਿ ਵਿਰਲੈ ਜਾਤਾ ॥ ਨਾਨਕ ਨਾਮੁ ਮਿਲੈ ਵਡਿਆਈ ਗੁਰ ਕੈ ਸਬਦਿ ਪਛਾਤਾ ॥੮॥੫॥੨੨॥

Ang 68Sri Raag · ਸਿਰੀਰਾਗੁ › SEVENTEEN ASHTAPADEES OF THE FIRST MEHL. SIREE RAAG, THIRD MEHL, FIRST HOUSE, ASHTAPADEES

SIREE RAAG, THIRD MEHL

Guru Amar Das · ashtpadi · part 1 of 2

ਸਿਰੀਰਾਗੁ ਮਹਲਾ ੩ ॥ ਸਹਜੈ ਨੋ ਸਭ ਲੋਚਦੀ ਬਿਨੁ ਗੁਰ ਪਾਇਆ ਨ ਜਾਇ ॥ ਪੜਿ ਪੜਿ ਪੰਡਿਤ ਜੋਤਕੀ ਥਕੇ ਭੇਖੀ ਭਰਮਿ ਭੁਲਾਇ ॥ ਗੁਰ ਭੇਟੇ ਸਹਜੁ ਪਾਇਆ ਆਪਣੀ ਕਿਰਪਾ ਕਰੇ ਰਜਾਇ ॥੧॥ ਭਾਈ ਰੇ ਗੁਰ ਬਿਨੁ ਸਹਜੁ ਨ ਹੋਇ ॥ ਸਬਦੈ ਹੀ ਤੇ ਸਹਜੁ ਊਪਜੈ ਹਰਿ ਪਾਇਆ ਸਚੁ ਸੋਇ ॥੧॥ ਰਹਾਉ ॥ ਸਹਜੇ ਗਾਵਿਆ ਥਾਇ ਪਵੈ ਬਿਨੁ ਸਹਜੈ ਕਥਨੀ ਬਾਦਿ ॥ ਸਹਜੇ ਹੀ ਭਗਤਿ ਊਪਜੈ ਸਹਜਿ ਪਿਆਰਿ ਬੈਰਾਗਿ ॥ ਸਹਜੈ ਹੀ ਤੇ ਸੁਖ ਸਾਤਿ ਹੋਇ ਬਿਨੁ ਸਹਜੈ ਜੀਵਣੁ ਬਾਦਿ ॥੨॥ ਸਹਜਿ ਸਾਲਾਹੀ ਸਦਾ ਸਦਾ ਸਹਜਿ ਸਮਾਧਿ ਲਗਾਇ ॥ ਸਹਜੇ ਹੀ ਗੁਣ ਊਚਰੈ ਭਗਤਿ ਕਰੇ ਲਿਵ ਲਾਇ ॥ ਸਬਦੇ ਹੀ ਹਰਿ ਮਨਿ ਵਸੈ ਰਸਨਾ ਹਰਿ ਰਸੁ ਖਾਇ ॥੩॥ ਸਹਜੇ ਕਾਲੁ ਵਿਡਾਰਿਆ ਸਚ ਸਰਣਾਈ ਪਾਇ ॥ ਸਹਜੇ ਹਰਿ ਨਾਮੁ ਮਨਿ ਵਸਿਆ ਸਚੀ ਕਾਰ ਕਮਾਇ ॥ ਸੇ ਵਡਭਾਗੀ ਜਿਨੀ ਪਾਇਆ ਸਹਜੇ ਰਹੇ ਸਮਾਇ ॥੪॥

Ang 68Sri Raag · ਸਿਰੀਰਾਗੁ › SEVENTEEN ASHTAPADEES OF THE FIRST MEHL. SIREE RAAG, THIRD MEHL, FIRST HOUSE, ASHTAPADEES

SIREE RAAG, THIRD MEHL

Guru Amar Das · ashtpadi · part 2 of 2

ਮਾਇਆ ਵਿਚਿ ਸਹਜੁ ਨ ਊਪਜੈ ਮਾਇਆ ਦੂਜੈ ਭਾਇ ॥ ਮਨਮੁਖ ਕਰਮ ਕਮਾਵਣੇ ਹਉਮੈ ਜਲੈ ਜਲਾਇ ॥ ਜੰਮਣੁ ਮਰਣੁ ਨ ਚੂਕਈ ਫਿਰਿ ਫਿਰਿ ਆਵੈ ਜਾਇ ॥੫॥ ਤ੍ਰਿਹੁ ਗੁਣਾ ਵਿਚਿ ਸਹਜੁ ਨ ਪਾਈਐ ਤ੍ਰੈ ਗੁਣ ਭਰਮਿ ਭੁਲਾਇ ॥ ਪੜੀਐ ਗੁਣੀਐ ਕਿਆ ਕਥੀਐ ਜਾ ਮੁੰਢਹੁ ਘੁਥਾ ਜਾਇ ॥ ਚਉਥੇ ਪਦ ਮਹਿ ਸਹਜੁ ਹੈ ਗੁਰਮੁਖਿ ਪਲੈ ਪਾਇ ॥੬॥ ਨਿਰਗੁਣ ਨਾਮੁ ਨਿਧਾਨੁ ਹੈ ਸਹਜੇ ਸੋਝੀ ਹੋਇ ॥ ਗੁਣਵੰਤੀ ਸਾਲਾਹਿਆ ਸਚੇ ਸਚੀ ਸੋਇ ॥ ਭੁਲਿਆ ਸਹਜਿ ਮਿਲਾਇਸੀ ਸਬਦਿ ਮਿਲਾਵਾ ਹੋਇ ॥੭॥ ਬਿਨੁ ਸਹਜੈ ਸਭੁ ਅੰਧੁ ਹੈ ਮਾਇਆ ਮੋਹੁ ਗੁਬਾਰੁ ॥ ਸਹਜੇ ਹੀ ਸੋਝੀ ਪਈ ਸਚੈ ਸਬਦਿ ਅਪਾਰਿ ॥ ਆਪੇ ਬਖਸਿ ਮਿਲਾਇਅਨੁ ਪੂਰੇ ਗੁਰ ਕਰਤਾਰਿ ॥੮॥ ਸਹਜੇ ਅਦਿਸਟੁ ਪਛਾਣੀਐ ਨਿਰਭਉ ਜੋਤਿ ਨਿਰੰਕਾਰੁ ॥ ਸਭਨਾ ਜੀਆ ਕਾ ਇਕੁ ਦਾਤਾ ਜੋਤੀ ਜੋਤਿ ਮਿਲਾਵਣਹਾਰੁ ॥ ਪੂਰੈ ਸਬਦਿ ਸਲਾਹੀਐ ਜਿਸ ਦਾ ਅੰਤੁ ਨ ਪਾਰਾਵਾਰੁ ॥੯॥ ਗਿਆਨੀਆ ਕਾ ਧਨੁ ਨਾਮੁ ਹੈ ਸਹਜਿ ਕਰਹਿ ਵਾਪਾਰੁ ॥ ਅਨਦਿਨੁ ਲਾਹਾ ਹਰਿ ਨਾਮੁ ਲੈਨਿ ਅਖੁਟ ਭਰੇ ਭੰਡਾਰ ॥ ਨਾਨਕ ਤੋਟਿ ਨ ਆਵਈ ਦੀਏ ਦੇਵਣਹਾਰਿ ॥੧੦॥੬॥੨੩॥

Text: Gurmukhi with English translation (Kulbir S Thind; English by Dr. Sant Singh Khalsa).