Sri Guru Granth Sahib › Raag Dhanasri

Ang 691

Ang 691Raag Dhanasri · ਧਨਾਸਰੀ › DHANAASAREE, FIFTH MEHL, SIXTH HOUSE, ASHTAPADEES

DHANAASAREE, FIFTH MEHL, CHHANT

Guru Arjan Dev · chhant

ਧਨਾਸਰੀ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਸਤਿਗੁਰ ਦੀਨ ਦਇਆਲ ਜਿਸੁ ਸੰਗਿ ਹਰਿ ਗਾਵੀਐ ਜੀਉ ॥ ਅੰਮ੍ਰਿਤੁ ਹਰਿ ਕਾ ਨਾਮੁ ਸਾਧਸੰਗਿ ਰਾਵੀਐ ਜੀਉ ॥ ਭਜੁ ਸੰਗਿ ਸਾਧੂ ਇਕੁ ਅਰਾਧੂ ਜਨਮ ਮਰਨ ਦੁਖ ਨਾਸਏ ॥ ਧੁਰਿ ਕਰਮੁ ਲਿਖਿਆ ਸਾਚੁ ਸਿਖਿਆ ਕਟੀ ਜਮ ਕੀ ਫਾਸਏ ॥ ਭੈ ਭਰਮ ਨਾਠੇ ਛੁਟੀ ਗਾਠੇ ਜਮ ਪੰਥਿ ਮੂਲਿ ਨ ਆਵੀਐ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਸਦਾ ਹਰਿ ਗੁਣ ਗਾਵੀਐ ॥੧॥ ਨਿਧਰਿਆ ਧਰ ਏਕੁ ਨਾਮੁ ਨਿਰੰਜਨੋ ਜੀਉ ॥ ਤੂ ਦਾਤਾ ਦਾਤਾਰੁ ਸਰਬ ਦੁਖ ਭੰਜਨੋ ਜੀਉ ॥ ਦੁਖ ਹਰਤ ਕਰਤਾ ਸੁਖਹ ਸੁਆਮੀ ਸਰਣਿ ਸਾਧੂ ਆਇਆ ॥ ਸੰਸਾਰੁ ਸਾਗਰੁ ਮਹਾ ਬਿਖੜਾ ਪਲ ਏਕ ਮਾਹਿ ਤਰਾਇਆ ॥ ਪੂਰਿ ਰਹਿਆ ਸਰਬ ਥਾਈ ਗੁਰ ਗਿਆਨੁ ਨੇਤ੍ਰੀ ਅੰਜਨੋ ॥ ਬਿਨਵੰਤਿ ਨਾਨਕ ਸਦਾ ਸਿਮਰੀ ਸਰਬ ਦੁਖ ਭੈ ਭੰਜਨੋ ॥੨॥ ਆਪਿ ਲੀਏ ਲੜਿ ਲਾਇ ਕਿਰਪਾ ਧਾਰੀਆ ਜੀਉ ॥ ਮੋਹਿ ਨਿਰਗੁਣੁ ਨੀਚੁ ਅਨਾਥੁ ਪ੍ਰਭ ਅਗਮ ਅਪਾਰੀਆ ਜੀਉ ॥ ਦਇਆਲ ਸਦਾ ਕ੍ਰਿਪਾਲ ਸੁਆਮੀ ਨੀਚ ਥਾਪਣਹਾਰਿਆ ॥ ਜੀਅ ਜੰਤ ਸਭਿ ਵਸਿ ਤੇਰੈ ਸਗਲ ਤੇਰੀ ਸਾਰਿਆ ॥ ਆਪਿ ਕਰਤਾ ਆਪਿ ਭੁਗਤਾ ਆਪਿ ਸਗਲ ਬੀਚਾਰੀਆ ॥ ਬਿਨਵੰਤ ਨਾਨਕ ਗੁਣ ਗਾਇ ਜੀਵਾ ਹਰਿ ਜਪੁ ਜਪਉ ਬਨਵਾਰੀਆ ॥੩॥ ਤੇਰਾ ਦਰਸੁ ਅਪਾਰੁ ਨਾਮੁ ਅਮੋਲਈ ਜੀਉ ॥ ਨਿਤਿ ਜਪਹਿ ਤੇਰੇ ਦਾਸ ਪੁਰਖ ਅਤੋਲਈ ਜੀਉ ॥ ਸੰਤ ਰਸਨ ਵੂਠਾ ਆਪਿ ਤੂਠਾ ਹਰਿ ਰਸਹਿ ਸੇਈ ਮਾਤਿਆ ॥ ਗੁਰ ਚਰਨ ਲਾਗੇ ਮਹਾ ਭਾਗੇ ਸਦਾ ਅਨਦਿਨੁ ਜਾਗਿਆ ॥ ਸਦ ਸਦਾ ਸਿੰਮ੍ਰਤਬ੍ਯ ਸੁਆਮੀ ਸਾਸਿ ਸਾਸਿ ਗੁਣ ਬੋਲਈ ॥ ਬਿਨਵੰਤਿ ਨਾਨਕ ਧੂਰਿ ਸਾਧੂ ਨਾਮੁ ਪ੍ਰਭੂ ਅਮੋਲਈ ॥੪॥੧॥

Ang 691–692Raag Dhanasri · ਧਨਾਸਰੀ

RAAG DHANAASAREE, THE WORD OF DEVOTEE KABEER JEE

Bhagat Kabir · shabad · part 1 of 2

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਸਨਕ ਸਨੰਦ ਮਹੇਸ ਸਮਾਨਾਂ ॥ ਸੇਖਨਾਗਿ ਤੇਰੋ ਮਰਮੁ ਨ ਜਾਨਾਂ ॥੧॥ ਸੰਤਸੰਗਤਿ ਰਾਮੁ ਰਿਦੈ ਬਸਾਈ ॥੧॥ ਰਹਾਉ ॥ ਹਨੂਮਾਨ ਸਰਿ ਗਰੁੜ ਸਮਾਨਾਂ ॥ ਸੁਰਪਤਿ ਨਰਪਤਿ ਨਹੀ ਗੁਨ ਜਾਨਾਂ ॥੨॥ ਚਾਰਿ ਬੇਦ ਅਰੁ ਸਿੰਮ੍ਰਿਤਿ ਪੁਰਾਨਾਂ ॥ ਕਮਲਾਪਤਿ ਕਵਲਾ ਨਹੀ ਜਾਨਾਂ ॥੩॥ ਕਹਿ ਕਬੀਰ ਸੋ ਭਰਮੈ ਨਾਹੀ ॥ ਪਗ ਲਗਿ ਰਾਮ ਰਹੈ ਸਰਨਾਂਹੀ ॥੪॥੧॥ ਦਿਨ ਤੇ ਪਹਰ ਪਹਰ ਤੇ ਘਰੀਆਂ ਆਵ ਘਟੈ ਤਨੁ ਛੀਜੈ ॥ ਕਾਲੁ ਅਹੇਰੀ ਫਿਰੈ ਬਧਿਕ ਜਿਉ ਕਹਹੁ ਕਵਨ ਬਿਧਿ ਕੀਜੈ ॥੧॥ ਸੋ ਦਿਨੁ ਆਵਨ ਲਾਗਾ ॥ ਮਾਤ ਪਿਤਾ ਭਾਈ ਸੁਤ ਬਨਿਤਾ ਕਹਹੁ ਕੋਊ ਹੈ ਕਾ ਕਾ ॥੧॥ ਰਹਾਉ ॥ ਜਬ ਲਗੁ ਜੋਤਿ ਕਾਇਆ ਮਹਿ ਬਰਤੈ ਆਪਾ ਪਸੂ ਨ ਬੂਝੈ ॥ ਲਾਲਚ ਕਰੈ ਜੀਵਨ ਪਦ ਕਾਰਨ ਲੋਚਨ ਕਛੂ ਨ ਸੂਝੈ ॥੨॥ ਕਹਤ ਕਬੀਰ ਸੁਨਹੁ ਰੇ ਪ੍ਰਾਨੀ ਛੋਡਹੁ ਮਨ ਕੇ ਭਰਮਾ ॥ ਕੇਵਲ ਨਾਮੁ ਜਪਹੁ ਰੇ ਪ੍ਰਾਨੀ ਪਰਹੁ ਏਕ ਕੀ ਸਰਨਾਂ ॥੩॥੨॥ ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥

Text: Gurmukhi with English translation (Kulbir S Thind; English by Dr. Sant Singh Khalsa).