DHANAASAREE, THE WORD OF DEVOTEE NAAM DAYV JEE
ਧਨਾਸਰੀ ਬਾਣੀ ਭਗਤ ਨਾਮਦੇਵ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਗਹਰੀ ਕਰਿ ਕੈ ਨੀਵ ਖੁਦਾਈ ਊਪਰਿ ਮੰਡਪ ਛਾਏ ॥ ਮਾਰਕੰਡੇ ਤੇ ਕੋ ਅਧਿਕਾਈ ਜਿਨਿ ਤ੍ਰਿਣ ਧਰਿ ਮੂੰਡ ਬਲਾਏ ॥੧॥ ਹਮਰੋ ਕਰਤਾ ਰਾਮੁ ਸਨੇਹੀ ॥ ਕਾਹੇ ਰੇ ਨਰ ਗਰਬੁ ਕਰਤ ਹਹੁ ਬਿਨਸਿ ਜਾਇ ਝੂਠੀ ਦੇਹੀ ॥੧॥ ਰਹਾਉ ॥ ਮੇਰੀ ਮੇਰੀ ਕੈਰਉ ਕਰਤੇ ਦੁਰਜੋਧਨ ਸੇ ਭਾਈ ॥ ਬਾਰਹ ਜੋਜਨ ਛਤ੍ਰੁ ਚਲੈ ਥਾ ਦੇਹੀ ਗਿਰਝਨ ਖਾਈ ॥੨॥ ਸਰਬ ਸੁੋਇਨ ਕੀ ਲੰਕਾ ਹੋਤੀ ਰਾਵਨ ਸੇ ਅਧਿਕਾਈ ॥ ਕਹਾ ਭਇਓ ਦਰਿ ਬਾਂਧੇ ਹਾਥੀ ਖਿਨ ਮਹਿ ਭਈ ਪਰਾਈ ॥੩॥ ਦੁਰਬਾਸਾ ਸਿਉ ਕਰਤ ਠਗਉਰੀ ਜਾਦਵ ਏ ਫਲ ਪਾਏ ॥ ਕ੍ਰਿਪਾ ਕਰੀ ਜਨ ਅਪੁਨੇ ਊਪਰ ਨਾਮਦੇਉ ਹਰਿ ਗੁਨ ਗਾਏ ॥੪॥੧॥ ਦਸ ਬੈਰਾਗਨਿ ਮੋਹਿ ਬਸਿ ਕੀਨ੍ਹੀ ਪੰਚਹੁ ਕਾ ਮਿਟ ਨਾਵਉ ॥ ਸਤਰਿ ਦੋਇ ਭਰੇ ਅੰਮ੍ਰਿਤ ਸਰਿ ਬਿਖੁ ਕਉ ਮਾਰਿ ਕਢਾਵਉ ॥੧॥ ਪਾਛੈ ਬਹੁਰਿ ਨ ਆਵਨੁ ਪਾਵਉ ॥ ਅੰਮ੍ਰਿਤ ਬਾਣੀ ਘਟ ਤੇ ਉਚਰਉ ਆਤਮ ਕਉ ਸਮਝਾਵਉ ॥੧॥ ਰਹਾਉ ॥ ਬਜਰ ਕੁਠਾਰੁ ਮੋਹਿ ਹੈ ਛੀਨਾਂ ਕਰਿ ਮਿੰਨਤਿ ਲਗਿ ਪਾਵਉ ॥ ਸੰਤਨ ਕੇ ਹਮ ਉਲਟੇ ਸੇਵਕ ਭਗਤਨ ਤੇ ਡਰਪਾਵਉ ॥੨॥ ਇਹ ਸੰਸਾਰ ਤੇ ਤਬ ਹੀ ਛੂਟਉ ਜਉ ਮਾਇਆ ਨਹ ਲਪਟਾਵਉ ॥ ਮਾਇਆ ਨਾਮੁ ਗਰਭ ਜੋਨਿ ਕਾ ਤਿਹ ਤਜਿ ਦਰਸਨੁ ਪਾਵਉ ॥੩॥ ਇਤੁ ਕਰਿ ਭਗਤਿ ਕਰਹਿ ਜੋ ਜਨ ਤਿਨ ਭਉ ਸਗਲ ਚੁਕਾਈਐ ॥ ਕਹਤ ਨਾਮਦੇਉ ਬਾਹਰਿ ਕਿਆ ਭਰਮਹੁ ਇਹ ਸੰਜਮ ਹਰਿ ਪਾਈਐ ॥੪॥੨॥ ਮਾਰਵਾੜਿ ਜੈਸੇ ਨੀਰੁ ਬਾਲਹਾ ਬੇਲਿ ਬਾਲਹਾ ਕਰਹਲਾ ॥ ਜਿਉ ਕੁਰੰਕ ਨਿਸਿ ਨਾਦੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥੧॥