Sri Guru Granth Sahib › Raag Jaitsri

Ang 698

Ang 697–698Raag Jaitsri · ਜੈਤਸਰੀ › JAITSREE, FOURTH MEHL, FIRST HOUSE, CHAU-PADAS

JAITSREE, FOURTH MEHL

Guru Ram Das · shabad

ਜੈਤਸਰੀ ਮਹਲਾ ੪ ॥ ਜਿਨ ਹਰਿ ਹਿਰਦੈ ਨਾਮੁ ਨ ਬਸਿਓ ਤਿਨ ਮਾਤ ਕੀਜੈ ਹਰਿ ਬਾਂਝਾ ॥ ਤਿਨ ਸੁੰਞੀ ਦੇਹ ਫਿਰਹਿ ਬਿਨੁ ਨਾਵੈ ਓਇ ਖਪਿ ਖਪਿ ਮੁਏ ਕਰਾਂਝਾ ॥੧॥ ਮੇਰੇ ਮਨ ਜਪਿ ਰਾਮ ਨਾਮੁ ਹਰਿ ਮਾਝਾ ॥ ਹਰਿ ਹਰਿ ਕ੍ਰਿਪਾਲਿ ਕ੍ਰਿਪਾ ਪ੍ਰਭਿ ਧਾਰੀ ਗੁਰਿ ਗਿਆਨੁ ਦੀਓ ਮਨੁ ਸਮਝਾ ॥ ਰਹਾਉ ॥ ਹਰਿ ਕੀਰਤਿ ਕਲਜੁਗਿ ਪਦੁ ਊਤਮੁ ਹਰਿ ਪਾਈਐ ਸਤਿਗੁਰ ਮਾਝਾ ॥ ਹਉ ਬਲਿਹਾਰੀ ਸਤਿਗੁਰ ਅਪੁਨੇ ਜਿਨਿ ਗੁਪਤੁ ਨਾਮੁ ਪਰਗਾਝਾ ॥੨॥ ਦਰਸਨੁ ਸਾਧ ਮਿਲਿਓ ਵਡਭਾਗੀ ਸਭਿ ਕਿਲਬਿਖ ਗਏ ਗਵਾਝਾ ॥ ਸਤਿਗੁਰੁ ਸਾਹੁ ਪਾਇਆ ਵਡ ਦਾਣਾ ਹਰਿ ਕੀਏ ਬਹੁ ਗੁਣ ਸਾਝਾ ॥੩॥ ਜਿਨ ਕਉ ਕ੍ਰਿਪਾ ਕਰੀ ਜਗਜੀਵਨਿ ਹਰਿ ਉਰਿ ਧਾਰਿਓ ਮਨ ਮਾਝਾ ॥ ਧਰਮ ਰਾਇ ਦਰਿ ਕਾਗਦ ਫਾਰੇ ਜਨ ਨਾਨਕ ਲੇਖਾ ਸਮਝਾ ॥੪॥੫॥

Ang 698Raag Jaitsri · ਜੈਤਸਰੀ › JAITSREE, FOURTH MEHL, FIRST HOUSE, CHAU-PADAS

JAITSREE, FOURTH MEHL

Guru Ram Das · shabad

ਜੈਤਸਰੀ ਮਹਲਾ ੪ ॥ ਸਤਸੰਗਤਿ ਸਾਧ ਪਾਈ ਵਡਭਾਗੀ ਮਨੁ ਚਲਤੌ ਭਇਓ ਅਰੂੜਾ ॥ ਅਨਹਤ ਧੁਨਿ ਵਾਜਹਿ ਨਿਤ ਵਾਜੇ ਹਰਿ ਅੰਮ੍ਰਿਤ ਧਾਰ ਰਸਿ ਲੀੜਾ ॥੧॥ ਮੇਰੇ ਮਨ ਜਪਿ ਰਾਮ ਨਾਮੁ ਹਰਿ ਰੂੜਾ ॥ ਮੇਰੈ ਮਨਿ ਤਨਿ ਪ੍ਰੀਤਿ ਲਗਾਈ ਸਤਿਗੁਰਿ ਹਰਿ ਮਿਲਿਓ ਲਾਇ ਝਪੀੜਾ ॥ ਰਹਾਉ ॥ ਸਾਕਤ ਬੰਧ ਭਏ ਹੈ ਮਾਇਆ ਬਿਖੁ ਸੰਚਹਿ ਲਾਇ ਜਕੀੜਾ ॥ ਹਰਿ ਕੈ ਅਰਥਿ ਖਰਚਿ ਨਹ ਸਾਕਹਿ ਜਮਕਾਲੁ ਸਹਹਿ ਸਿਰਿ ਪੀੜਾ ॥੨॥ ਜਿਨ ਹਰਿ ਅਰਥਿ ਸਰੀਰੁ ਲਗਾਇਆ ਗੁਰ ਸਾਧੂ ਬਹੁ ਸਰਧਾ ਲਾਇ ਮੁਖਿ ਧੂੜਾ ॥ ਹਲਤਿ ਪ���ਤਿ ਹਰਿ ਸੋਭਾ ਪਾਵਹਿ ਹਰਿ ਰੰਗੁ ਲਗਾ ਮਨਿ ਗੂੜਾ ॥੩॥ ਹਰਿ ਹਰਿ ਮੇਲਿ ਮੇਲਿ ਜਨ ਸਾਧੂ ਹਮ ਸਾਧ ਜਨਾ ਕਾ ਕੀੜਾ ॥ ਜਨ ਨਾਨਕ ਪ੍ਰੀਤਿ ਲਗੀ ਪਗ ਸਾਧ ਗੁਰ ਮਿਲਿ ਸਾਧੂ ਪਾਖਾਣੁ ਹਰਿਓ ਮਨੁ ਮੂੜਾ ॥੪॥੬॥

Ang 698Raag Jaitsri · ਜੈਤਸਰੀ › JAITSREE, FOURTH MEHL, FIRST HOUSE, CHAU-PADAS

JAITSREE, FOURTH MEHL, SECOND HOUSE

Guru Ram Das · shabad

ਜੈਤਸਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥ ਮਧੁਸੂਦਨ ਹਰਿ ਮਾਧੋ ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥ ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥

Ang 698–699Raag Jaitsri · ਜੈਤਸਰੀ › JAITSREE, FOURTH MEHL, FIRST HOUSE, CHAU-PADAS

JAITSREE, FOURTH MEHL

Guru Ram Das · shabad

ਜੈਤਸਰੀ ਮਃ ੪ ॥ ਹਰਿ ਹਰਿ ਹਰਿ ਹਰਿ ਨਾਮੁ ਜਪਾਹਾ ॥ ਗੁਰਮੁਖਿ ਨਾਮੁ ਸਦਾ ਲੈ ਲਾਹਾ ॥ ਹਰਿ ਹਰਿ ਹਰਿ ਹਰਿ ਭਗਤਿ ਦ੍ਰਿੜਾਵਹੁ ਹਰਿ ਹਰਿ ਨਾਮੁ ਓੁਮਾਹਾ ਰਾਮ ॥੧॥ ਹਰਿ ਹਰਿ ਨਾਮੁ ਦਇਆਲੁ ਧਿਆਹਾ ॥ ਹਰਿ ਕੈ ਰੰਗਿ ਸਦਾ ਗੁਣ ਗਾਹਾ ॥ ਹਰਿ ਹਰਿ ਹਰਿ ਜਸੁ ਘੂਮਰਿ ਪਾਵਹੁ ਮਿਲਿ ਸਤਸੰਗਿ ਓੁਮਾਹਾ ਰਾਮ ॥੨॥ ਆਉ ਸਖੀ ਹਰਿ ਮੇਲਿ ਮਿਲਾਹਾ ॥ ਸੁਣਿ ਹਰਿ ਕਥਾ ਨਾਮੁ ਲੈ ਲਾਹਾ ॥ ਹਰਿ ਹਰਿ ਕ੍ਰਿਪਾ ਧਾਰਿ ਗੁਰ ਮੇਲਹੁ ਗੁਰਿ ਮਿਲਿਐ ਹਰਿ ਓੁਮਾਹਾ ਰਾਮ ॥੩॥ ਕਰਿ ਕੀਰਤਿ ਜਸੁ ਅਗਮ ਅਥਾਹਾ ॥ ਖਿਨੁ ਖਿਨੁ ਰਾਮ ਨਾਮੁ ਗਾਵਾਹਾ ॥ ਮੋ ਕਉ ਧਾਰਿ ਕ੍ਰਿਪਾ ਮਿਲੀਐ ਗੁਰ ਦਾਤੇ ਹਰਿ ਨਾਨਕ ਭਗਤਿ ਓੁਮਾਹਾ ਰਾਮ ॥੪॥੨॥੮॥

Text: Gurmukhi with English translation (Kulbir S Thind; English by Dr. Sant Singh Khalsa).