ਅਮੁਲ ਗੁਣ ਅਮੁਲ ਵਾਪਾਰ ॥ ਅਮੁਲ ਵਾਪਾਰੀਏ ਅਮੁਲ ਭੰਡਾਰ ॥ ਅਮੁਲ ਆਵਹਿ ਅਮੁਲ ਲੈ ਜਾਹਿ ॥ ਅਮੁਲ ਭਾਇ ਅਮੁਲਾ ਸਮਾਹਿ ॥ ਅਮੁਲੁ ਧਰਮੁ ਅਮੁਲੁ ਦੀਬਾਣੁ ॥ ਅਮੁਲੁ ਤੁਲੁ ਅਮੁਲੁ ਪਰਵਾਣੁ ॥ ਅਮੁਲੁ ਬਖਸੀਸ ਅਮੁਲੁ ਨੀਸਾਣੁ ॥ ਅਮੁਲੁ ਕਰਮੁ ਅਮੁਲੁ ਫੁਰਮਾਣੁ ॥ ਅਮੁਲੋ ਅਮੁਲੁ ਆਖਿਆ ਨ ਜਾਇ ॥ ਆਖਿ ਆਖਿ ਰਹੇ ਲਿਵ ਲਾਇ ॥ ਆਖਹਿ ਵੇਦ ਪਾਠ ਪੁਰਾਣ ॥ ਆਖਹਿ ਪੜੇ ਕਰਹਿ ਵਖਿਆਣ ॥ ਆਖਹਿ ਬਰਮੇ ਆਖਹਿ ਇੰਦ ॥ ਆਖਹਿ ਗੋਪੀ ਤੈ ਗੋਵਿੰਦ ॥ ਆਖਹਿ ਈਸਰ ਆਖਹਿ ਸਿਧ ॥ ਆਖਹਿ ਕੇਤੇ ਕੀਤੇ ਬੁਧ ॥ ਆਖਹਿ ਦਾਨਵ ਆਖਹਿ ਦੇਵ ॥ ਆਖਹਿ ਸੁਰਿ ਨਰ ਮੁਨਿ ਜਨ ਸੇਵ ॥ ਕੇਤੇ ਆਖਹਿ ਆਖਣਿ ਪਾਹਿ ॥ ਕੇਤੇ ਕਹਿ ਕਹਿ ਉਠਿ ਉਠਿ ਜਾਹਿ ॥ ਏਤੇ ਕੀਤੇ ਹੋਰਿ ਕਰੇਹਿ ॥ ਤਾ ਆਖਿ ਨ ਸਕਹਿ ਕੇਈ ਕੇਇ ॥ ਜੇਵਡੁ ਭਾਵੈ ਤੇਵਡੁ ਹੋਇ ॥ ਨਾਨਕ ਜਾਣੈ ਸਾਚਾ ਸੋਇ ॥ ਜੇ ਕੋ ਆਖੈ ਬੋਲੁਵਿਗਾੜੁ ॥ ਤਾ ਲਿਖੀਐ ਸਿਰਿ ਗਾਵਾਰਾ ਗਾਵਾਰੁ ॥੨੬॥ ਸੋ ਦਰੁ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ ॥ ਵਾਜੇ ਨਾਦ ਅਨੇਕ ਅਸੰਖਾ ਕੇਤੇ ਵਾਵਣਹਾਰੇ ॥ ਕੇਤੇ ਰਾਗ ਪਰੀ ਸਿਉ ਕਹੀਅਨਿ ਕੇਤੇ ਗਾਵਣਹਾਰੇ ॥ ਗਾਵਹਿ ਤੁਹਨੋ ਪਉਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ ॥ ਗਾਵਹਿ ਚਿਤੁ ਗੁਪਤੁ ਲਿਖਿ ਜਾਣਹਿ ਲਿਖਿ ਲਿਖਿ ਧਰਮੁ ਵੀਚਾਰੇ ॥ ਗਾਵਹਿ ਈਸਰੁ ਬਰਮਾ ਦੇਵੀ ਸੋਹਨਿ ਸਦਾ ਸਵਾਰੇ ॥ ਗਾਵਹਿ ਇੰਦ ਇਦਾਸਣਿ ਬੈਠੇ ਦੇਵਤਿਆ ਦਰਿ ਨਾਲੇ ॥ ਗਾਵਹਿ ਸਿਧ ਸਮਾਧੀ ਅੰਦਰਿ ਗਾਵਨਿ ਸਾਧ ਵਿਚਾਰੇ ॥ ਗਾਵਨਿ ਜਤੀ ਸਤੀ ਸੰਤੋਖੀ ਗਾਵਹਿ ਵੀਰ ਕਰਾਰੇ ॥ ਗਾਵਨਿ ਪੰਡਿਤ ਪੜਨਿ ਰਖੀਸਰ ਜੁਗੁ ਜੁਗੁ ਵੇਦਾ ਨਾਲੇ ॥ ਗਾਵਹਿ ਮੋਹਣੀਆ ਮਨੁ ਮੋਹਨਿ ਸੁਰਗਾ ਮਛ ਪਇਆਲੇ ॥ ਗਾਵਨਿ ਰਤਨ ਉਪਾਏ ਤੇਰੇ ਅਠਸਠਿ ਤੀਰਥ ਨਾਲੇ ॥ ਗਾਵਹਿ ਜੋਧ ਮਹਾਬਲ ਸੂਰਾ ਗਾਵਹਿ ਖਾਣੀ ਚਾਰੇ ॥ ਗਾਵਹਿ ਖੰਡ ਮੰਡਲ ਵਰਭੰਡਾ ਕਰਿ ਕਰਿ ਰਖੇ ਧਾਰੇ ॥ ਸੇਈ ਤੁਧੁਨੋ ਗਾਵਹਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ ॥ ਹੋਰਿ ਕੇਤੇ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਵੀਚਾਰੇ ॥ ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥ ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥ ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ ॥ ਕਰਿ ਕਰਿ ਵੇਖੈ ਕੀਤਾ ਆਪਣਾ ਜਿਵ ਤਿਸ ਦੀ ਵਡਿਆਈ ॥ ਜੋ ਤਿਸੁ ਭਾਵੈ ਸੋਈ ਕਰਸੀ ਹੁਕਮੁ ਨ ਕਰਣਾ ਜਾਈ ॥ ਸੋ ਪਾਤਿਸਾਹੁ ਸਾਹਾ ਪਾਤਿਸਾਹਿਬੁ ਨਾਨਕ ਰਹਣੁ ਰਜਾਈ ॥੨੭॥
Sri Guru Granth Sahib › Jap (Japji Sahib)
Ang 6
ਮੁੰਦਾ ਸੰਤੋਖੁ ਸਰਮੁ ਪਤੁ ਝੋਲੀ ਧਿਆਨ ਕੀ ਕਰਹਿ ਬਿਭੂਤਿ ॥ ਖਿੰਥਾ ਕਾਲੁ ਕੁਆਰੀ ਕਾਇਆ ਜੁਗਤਿ ਡੰਡਾ ਪਰਤੀਤਿ ॥ ਆਈ ਪੰਥੀ ਸਗਲ ਜਮਾਤੀ ਮਨਿ ਜੀਤੈ ਜਗੁ ਜੀਤੁ ॥ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੨੮॥ ਭੁਗਤਿ ਗਿਆਨੁ ਦਇਆ ਭੰਡਾਰਣਿ ਘਟਿ ਘਟਿ ਵਾਜਹਿ ਨਾਦ ॥ ਆਪਿ ਨਾਥੁ ਨਾਥੀ ਸਭ ਜਾ ਕੀ ਰਿਧਿ ਸਿਧਿ ਅਵਰਾ ਸਾਦ ॥ ਸੰਜੋਗੁ ਵਿਜੋਗੁ ਦੁਇ ਕਾਰ ਚਲਾਵਹਿ ਲੇਖੇ ਆਵਹਿ ਭਾਗ ॥ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੨੯॥ ਏਕਾ ਮਾਈ ਜੁਗਤਿ ਵਿਆਈ ਤਿਨਿ ਚੇਲੇ ਪਰਵਾਣੁ ॥ ਇਕੁ ਸੰਸਾਰੀ ਇਕੁ ਭੰਡਾਰੀ ਇਕੁ ਲਾਏ ਦੀਬਾਣੁ ॥ ਜਿਵ ਤਿਸੁ ਭਾਵੈ ਤਿਵੈ ਚਲਾਵੈ ਜਿਵ ਹੋਵੈ ਫੁਰਮਾਣੁ ॥ ਓਹੁ ਵੇਖੈ ਓਨਾ ਨਦਰਿ ਨ ਆਵੈ ਬਹੁਤਾ ਏਹੁ ਵਿਡਾਣੁ ॥ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੩੦॥ ਆਸਣੁ ਲੋਇ ਲੋਇ ਭੰਡਾਰ ॥ ਜੋ ਕਿਛੁ ਪਾਇਆ ਸੁ ਏਕਾ ਵਾਰ ॥ ਕਰਿ ਕਰਿ ਵੇਖੈ ਸਿਰਜਣਹਾਰੁ ॥ ਨਾਨਕ ਸਚੇ ਕੀ ਸਾਚੀ ਕਾਰ ॥ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੩੧॥ ਇਕ ਦੂ ਜੀਭੌ ਲਖ ਹੋਹਿ ਲਖ ਹੋਵਹਿ ਲਖ ਵੀਸ ॥ ਲਖੁ ਲਖੁ ਗੇੜਾ ਆਖੀਅਹਿ ਏਕੁ ਨਾਮੁ ਜਗਦੀਸ ॥ ਏਤੁ ਰਾਹਿ ਪਤਿ ਪਵੜੀਆ ਚੜੀਐ ਹੋਇ ਇਕੀਸ ॥ ਸੁਣਿ ਗਲਾ ਆਕਾਸ ਕੀ ਕੀਟਾ ਆਈ ਰੀਸ ॥ ਨਾਨਕ ਨਦਰੀ ਪਾਈਐ ਕੂੜੀ ਕੂੜੈ ਠੀਸ ॥੩੨॥ ਆਖਣਿ ਜੋਰੁ ਚੁਪੈ ਨਹ ਜੋਰੁ ॥ ਜੋਰੁ ਨ ਮੰਗਣਿ ਦੇਣਿ ਨ ਜੋਰੁ ॥ ਜੋਰੁ ਨ ਜੀਵਣਿ ਮਰਣਿ ਨਹ ਜੋਰੁ ॥ ਜੋਰੁ ਨ ਰਾਜਿ ਮਾਲਿ ਮਨਿ ਸੋਰੁ ॥ ਜੋਰੁ ਨ ਸੁਰਤੀ ਗਿਆਨਿ ਵੀਚਾਰਿ ॥ ਜੋਰੁ ਨ ਜੁਗਤੀ ਛੁਟੈ ਸੰਸਾਰੁ ॥ ਜਿਸੁ ਹਥਿ ਜੋਰੁ ਕਰਿ ਵੇਖੈ ਸੋਇ ॥ ਨਾਨਕ ਉਤਮੁ ਨੀਚੁ ਨ ਕੋਇ ॥੩੩॥ ਰਾਤੀ ਰੁਤੀ ਥਿਤੀ ਵਾਰ ॥ ਪਵਣ ਪਾਣੀ ਅਗਨੀ ਪਾਤਾਲ ॥ ਤਿਸੁ ਵਿਚਿ ਧਰਤੀ ਥਾਪਿ ਰਖੀ ਧਰਮ ਸਾਲ ॥ ਤਿਸੁ ਵਿਚਿ ਜੀਅ ਜੁਗਤਿ ਕੇ ਰੰਗ ॥ ਤਿਨ ਕੇ ਨਾਮ ਅਨੇਕ ਅਨੰਤ ॥ ਕਰਮੀ ਕਰਮੀ ਹੋਇ ਵੀਚਾਰੁ ॥ ਸਚਾ ਆਪਿ ਸਚਾ ਦਰਬਾਰੁ ॥ ਤਿਥੈ ਸੋਹਨਿ ਪੰਚ ਪਰਵਾਣੁ ॥ ਨਦਰੀ ਕਰਮਿ ਪਵੈ ਨੀਸਾਣੁ ॥ ਕਚ ਪਕਾਈ ਓਥੈ ਪਾਇ ॥ ਨਾਨਕ ਗਇਆ ਜਾਪੈ ਜਾਇ ॥੩੪॥
Text: Gurmukhi with English translation (Kulbir S Thind; English by Dr. Sant Singh Khalsa).