Sri Guru Granth Sahib › Raag Jaitsri

Ang 704

Ang 703–704Raag Jaitsri · ਜੈਤਸਰੀ › JAITSREE, FIFTH MEHL, FOURTH HOUSE, DU-PADAS

CHHANT

Guru Arjan Dev · chhant

ਛੰਤ ॥ ਸੁਣਿ ਯਾਰ ਹਮਾਰੇ ਸਜਣ ਇਕ ਕਰਉ ਬੇਨੰਤੀਆ ॥ ਤਿਸੁ ਮੋਹਨ ਲਾਲ ਪਿਆਰੇ ਹਉ ਫਿਰਉ ਖੋਜੰਤੀਆ ॥ ਤਿਸੁ ਦਸਿ ਪਿਆਰੇ ਸਿਰੁ ਧਰੀ ਉਤਾਰੇ ਇਕ ਭੋਰੀ ਦਰਸਨੁ ਦੀਜੈ ॥ ਨੈਨ ਹਮਾਰੇ ਪ੍ਰਿਅ ਰੰਗ ਰੰਗਾਰੇ ਇਕੁ ਤਿਲੁ ਭੀ ਨਾ ਧੀਰੀਜੈ ॥ ਪ੍ਰਭ ਸਿਉ ਮਨੁ ਲੀਨਾ ਜਿਉ ਜਲ ਮੀਨਾ ਚਾਤ੍ਰਿਕ ਜਿਵੈ ਤਿਸੰਤੀਆ ॥ ਜਨ ਨਾਨਕ ਗੁਰੁ ਪੂਰਾ ਪਾਇਆ ਸਗਲੀ ਤਿਖਾ ਬੁਝੰਤੀਆ ॥੧॥ ਯਾਰ ਵੇ ਪ੍ਰਿਅ ਹਭੇ ਸਖੀਆ ਮੂ ਕਹੀ ਨ ਜੇਹੀਆ ॥ ਯਾਰ ਵੇ ਹਿਕ ਡੂੰ ਹਿਕਿ ਚਾੜੈ ਹਉ ਕਿਸੁ ਚਿਤੇਹੀਆ ॥ ਹਿਕ ਦੂੰ ਹਿਕਿ ਚਾੜੇ ਅਨਿਕ ਪਿਆਰੇ ਨਿਤ ਕਰਦੇ ਭੋਗ ਬਿਲਾਸਾ ॥ ਤਿਨਾ ਦੇਖਿ ਮਨਿ ਚਾਉ ਉਠੰਦਾ ਹਉ ਕਦਿ ਪਾਈ ਗੁਣਤਾਸਾ ॥ ਜਿਨੀ ਮੈਡਾ ਲਾਲੁ ਰੀਝਾਇਆ ਹਉ ਤਿਸੁ ਆਗੈ ਮਨੁ ਡੇਂਹੀਆ ॥ ਨਾਨਕੁ ਕਹੈ ਸੁਣਿ ਬਿਨਉ ਸੁਹਾਗਣਿ ਮੂ ਦਸਿ ਡਿਖਾ ਪਿਰੁ ਕੇਹੀਆ ॥੨॥ ਯਾਰ ਵੇ ਪਿਰੁ ਆਪਣ ਭਾਣਾ ਕਿਛੁ ਨੀਸੀ ਛੰਦਾ ॥ ਯਾਰ ਵੇ ਤੈ ਰਾਵਿਆ ਲਾਲਨੁ ਮੂ ਦਸਿ ਦਸੰਦਾ ॥ ਲਾਲਨੁ ਤੈ ਪਾਇਆ ਆਪੁ ਗਵਾਇਆ ਜੈ ਧਨ ਭਾਗ ਮਥਾਣੇ ॥ ਬਾਂਹ ਪਕੜਿ ਠਾਕੁਰਿ ਹਉ ਘਿਧੀ ਗੁਣ ਅਵਗਣ ਨ ਪਛਾਣੇ ॥ ਗੁਣ ਹਾਰੁ ਤੈ ਪਾਇਆ ਰੰਗੁ ਲਾਲੁ ਬਣਾਇਆ ਤਿਸੁ ਹਭੋ ਕਿਛੁ ਸੁਹੰਦਾ ॥ ਜਨ ਨਾਨਕ ਧੰਨਿ ਸੁਹਾਗਣਿ ਸਾਈ ਜਿਸੁ ਸੰਗਿ ਭਤਾਰੁ ਵਸੰਦਾ ॥੩॥ ਯਾਰ ਵੇ ਨਿਤ ਸੁਖ ਸੁਖੇਦੀ ਸਾ ਮੈ ਪਾਈ ॥ ਵਰੁ ਲੋੜੀਦਾ ਆਇਆ ਵਜੀ ਵਾਧਾਈ ॥ ਮਹਾ ਮੰਗਲੁ ਰਹਸੁ ਥੀਆ ਪਿਰੁ ਦਇਆਲੁ ਸਦ ਨਵ ਰੰਗੀਆ ॥ ਵਡ ਭਾਗਿ ਪਾਇਆ ਗੁਰਿ ਮਿਲਾਇਆ ਸਾਧ ਕੈ ਸਤਸੰਗੀਆ ॥ ਆਸਾ ਮਨਸਾ ਸਗਲ ਪੂਰੀ ਪ੍ਰਿਅ ਅੰਕਿ ਅੰਕੁ ਮਿਲਾਈ ॥ ਬਿਨਵੰਤਿ ਨਾਨਕੁ ਸੁਖ ਸੁਖੇਦੀ ਸਾ ਮੈ ਗੁਰ ਮਿਲਿ ਪਾਈ ॥੪॥੧॥

Ang 704Raag Jaitsri · ਜੈਤਸਰੀ › JAITSREE, FIFTH MEHL, FOURTH HOUSE, DU-PADAS

JAITSREE, FIFTH MEHL, SECOND HOUSE, CHHANT: SHALOK

Guru Arjan Dev · salok

ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥

Ang 704Raag Jaitsri · ਜੈਤਸਰੀ › JAITSREE, FIFTH MEHL, FOURTH HOUSE, DU-PADAS

CHHANT

Guru Arjan Dev · chhant

ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥

Ang 704Raag Jaitsri · ਜੈਤਸਰੀ › JAITSREE, FIFTH MEHL, FOURTH HOUSE, DU-PADAS

SHALOK

Guru Arjan Dev · salok

ਸਲੋਕੁ ॥ ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥

Ang 704Raag Jaitsri · ਜੈਤਸਰੀ › JAITSREE, FIFTH MEHL, FOURTH HOUSE, DU-PADAS

CHHANT

Guru Arjan Dev · chhant

ਛੰਤੁ ॥ ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥

Ang 704Raag Jaitsri · ਜੈਤਸਰੀ › JAITSREE, FIFTH MEHL, FOURTH HOUSE, DU-PADAS

SHALOK

Guru Arjan Dev · salok

ਸਲੋਕੁ ॥ ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥ ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥੩॥

Ang 704–705Raag Jaitsri · ਜੈਤਸਰੀ › JAITSREE, FIFTH MEHL, FOURTH HOUSE, DU-PADAS

CHHANT

Guru Arjan Dev · chhant

ਛੰਤੁ ॥ ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥ ਥਾਨ ਥਨੰਤਰਿ ਆਪਿ ਜਲਿ ਥਲਿ ਪੂਰ ਸੋਇ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥ ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥ ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥ ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥੩॥

Text: Gurmukhi with English translation (Kulbir S Thind; English by Dr. Sant Singh Khalsa).